Wednesday, 15 May 2024

 

 

ਖ਼ਾਸ ਖਬਰਾਂ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕਾਬੂ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ

 

ਨਾਭਾ ਵਿਖੇ 10.45 ਲੱਖ ਰੁਪਏ ਦੀ ਹੋਈ ਲੁੱਟ ਦਾ ਮਾਮਲਾ ਸੁਲਝਿਆ

ਪਟਿਆਲਾ ਪੁਲਿਸ ਵੱਲੋਂ 2 ਗ੍ਰਿਫ਼ਤਾਰ, 10.45 ਲੱਖ ਰੁਪਏ, ਮੋਟਰਸਾਇਕਲ, ਰਾਡ ਤੇ ਕੱਪੜੇ ਬਰਾਮਦ- ਐਸ.ਐਸ.ਪੀ. ਸਿੱਧੂ

Web Admin

Web Admin

5 Dariya News

ਨਾਭਾ/ਪਟਿਆਲਾ , 26 Oct 2018

ਪਟਿਆਲਾ ਪੁਲਿਸ ਨੇ 22 ਅਕਤੂਬਰ 2018 ਨੂੰ ਨਾਭਾ ਵਿਖੇ ਰਿਲਾਂਇਸ ਪੈਟਰੋਲ ਪੰਪ 'ਤੇ ਕੰਮ ਕਰਦੇ ਵਰਕਰ ਜਗਸੀਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਰੋਹਟਾ ਦੇ ਸਿਰ 'ਚ ਰਾਡ ਮਾਰ ਕੇ ਉਸ ਵੱਲੋਂ ਬੈਂਕ 'ਚ ਜਮਾਂ ਕਰਵਾਉਣ ਲਈ ਲਿਜਾਈ ਜਾ ਰਹੀ 10.45 ਲੱਖ ਰੁਪਏ ਦੀ ਰਾਸ਼ੀ ਦੀ ਕੀਤੀ ਲੁੱਟ-ਖੋਹ ਵਾਲੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਇਸ ਲੁੱਟ-ਖੋਹ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਇਹ ਖੁਲਾਸਾ ਐਸ.ਐਸ.ਪੀ. ਪਟਿਆਲਾ ਸ. ਮਨਦੀਪ ਸਿੰਘ ਸਿੱਧੂ ਨੇ ਅੱਜ ਇਥੇ ਡੀ.ਐਸ.ਪੀ. ਨਾਭਾ ਦੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਮਾਮਲੇ ਨੂੰ ਹੱਲ ਕਰਨ ਲਈ ਉਨ੍ਹਾਂ ਨੇ ਐਸ.ਐਚ.ਓ. ਥਾਣਾ ਕੋਤਵਾਲੀ ਨਾਭਾ ਦੇ ਇੰਚਾਰਜ ਇੰਸਪੈਕਟਰ ਸੁਖਰਾਜ ਸਿੰਘ ਅਤੇ ਸੀ.ਆਈ.ਏ. ਨਾਭਾ ਦੇ ਇੰਚਾਰਜ ਐਸ.ਆਈ. ਗੁਰਮੀਤ ਸਿੰਘ ਦੀਆਂ ਟੀਮਾਂ ਦਾ ਗਠਨ ਕੀਤਾ ਸੀ, ਜਿਨ੍ਹਾਂ ਨੇ ਇਸ ਮਾਮਲੇ ਦੀ ਬਰੀਕੀ ਨਾਲ ਛਾਣਬੀਣ ਕੀਤੀ ਤਾਂ ਇਸ ਮਾਮਲੇ 'ਚ 30 ਸਾਲਾ ਹਰਵਿੰਦਰ ਸਿੰਘ ਛੋਟੂ ਪੁੱਤਰ ਸਵ. ਬੰਤ ਸਿੰਘ ਨੰਬਰਦਾਰ ਵਾਸੀ ਪਿੰਡ ਅਲੌਹਰਾਂ ਕਲਾਂ ਅਤੇ 22 ਸਾਲਾ ਹਰਪ੍ਰੀਤ ਸਿੰਘ ਹੈਪੀ ਪੁੱਤਰ ਕਰਮਜੀਤ ਸਿੰਘ ਵਾਸੀ ਪਿੰਡ ਗੋਬਿੰਦਗੜ੍ਹ ਛੰਨਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਨ੍ਹਾਂ ਕੋਲੋਂ  ਅਲੌਹਰਾਂ ਕਲਾਂ ਵਿਖੇ ਹਰਵਿੰਦਰ ਸਿੰਘ ਦੀ ਮੋਟਰ ਦੇ ਕੋਠੇ ਦੇ ਪਿਛਲੇ ਪਾਸੇ ਲੁਕਾ ਕੇ ਰੱਖੇ 10.45 ਲੱਖ ਰੁਪਏ ਵੀ ਬਰਾਮਦ ਕਰ ਲਏ ਗਏ ਹਨ। ਸ. ਸਿੱਧੂ ਨੇ ਦੱਸਿਆ ਕਿ ਇਨ੍ਹਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਨੇ ਮਾਮਲੇ ਇਲਾਕੇ 'ਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਬਰੀਕੀ ਨਾਲ ਛਾਣਬੀਣ ਕੀਤੀ ਅਤੇ ਫੁਟੇਜ ਤੇ ਵੀਡੀਓ ਕਲਿਪਸ ਦੇ ਅਧਾਰ 'ਤੇ ਪੰਪ ਦੇ ਮਾਲਕ ਸ੍ਰੀ ਸੰਦੀਪ ਬਾਂਸਲ ਵੱਲੋਂ ਸ਼ਨਾਖ਼ਤ ਕਰਵਾਈ ਗਈ। ਇਸ ਤਰ੍ਹਾਂ ਇਨ੍ਹਾਂ ਦੋਵਾਂ ਵੱਲੋਂ ਵਾਰਦਾਤ 'ਚ ਵਰਤੇ ਗਏ ਹਥਿਆਰ ਸਟੀਲ ਦੀ ਰਾਡ ਅਤੇ ਕੱਪੜਿਆਂ ਸਮੇਤ ਚਮੜੇ ਦਾ ਬੈਗ, ਪੈਨ ਕਾਰਡ, ਬੈਂਕ ਵਾਊਚਰ ਅਤੇ ਵਾਰਦਾਤ 'ਚ ਵਰਤਿਆ ਗਿਆ ਸਪਲੈਂਡਰ ਮੋਟਰ ਸਾਇਕਲ ਪੀ.ਬੀ. 11 ਬੀਐਸ 6226 ਰੰਗ ਕਾਲਾ ਵੀ ਬਰਾਮਦ ਕੀਤਾ ਗਿਆ ਹੈ।

 ਐਸ.ਐਸ.ਪੀ. ਨੇ ਦੱਸਿਆ ਕਿ ਇਸ ਮਾਮਲੇ 'ਚ ਥਾਣਾ ਕੋਤਵਾਲੀ ਨਾਭਾ ਵਿਖੇ ਮੁਕਦਮਾ ਨੰਬਰ 108 ਮਿਤੀ 22/10/2018 ਧਾਰਾ 379 ਬੀ, 382, 34 ਆਈ.ਪੀ.ਸੀ. ਤਹਿਤ ਦਰਜ ਕੀਤਾ ਗਿਆ ਸੀ। ਸ. ਸਿੱਧੂ ਨੇ ਦੱਸਿਆ ਕਿ ਮੁਢਲੀ ਪੁਛਗਿੱਛ ਤੋਂ ਬਾਅਦ ਹਰਵਿੰਦਰ ਸਿੰਘ, ਜੋ ਕਿ ਨਸ਼ੇ ਕਰਨ ਦਾ ਆਦੀ ਹੈ, ਨੇ ਮੰਨਿਆ ਕਿ ਉਹ ਕਰੀਬ 3 ਮਹੀਨਿਆਂ ਤੋਂ ਪੈਟਰੋਲ ਪੰਪ ਤੋਂ ਨਗਦੀ ਲਿਜਾਣ ਵਾਲੇ ਵਿਅਕਤੀ ਦੀ ਰੈਕੀ ਕਰਦਾ ਆ ਰਿਹਾ ਸੀ। ਉਸਨੇ 1 ਮਹੀਨਾ ਪਹਿਲਾਂ ਵੀ ਇਸ ਪੰਪ ਦੇ ਵਰਕਰ ਤੋਂ ਪੈਸੇ ਖੋਹਣ ਲਈ ਆਪਣੇ ਸਾਥੀਆਂ ਨੂੰ ਬੁਲਾਇਆ ਸੀ ਪਰ ਉਹ ਦੇਰੀ ਹੋਣ ਕਰਕੇ ਇਹ ਵਾਰਦਾਤ ਨਹੀਂ ਕਰ ਸਕੇ ਸਨ।ਸ. ਸਿੱਧੂ ਨੇ ਦੱਸਿਆ ਕਿ ਉਨ੍ਹਾਂ ਨੇ ਦੁਸ਼ਹਿਰੇ ਵਾਲੇ ਦਿਨ ਇਸ ਵਾਰਦਾਤ ਨੂੰ ਅੰਜਾਮ ਦੇਣ ਲਈ ਮੋਟਰਸਾਇਕਲ ਖਰੀਦਿਆ ਅਤੇ ਵਾਰਦਾਤ ਵੇਲੇ ਇਸਦੀ ਅਗਲੀ ਨੰਬਰ ਪਲੇਟ 'ਤੇ ਕੱਪੜਾ ਬੰਨ੍ਹ ਲਿਆ ਸੀ ਤੇ ਪਿਛਲੀ ਨੰਬਰ ਪਲੇਟ ਉਤਾਰ ਦਿੱਤੀ ਅਤੇ ਆਪਣੀ ਪਛਾਣ ਲੁਕਾਉਣ ਲਈ ਆਪਣੇ ਮੂੰਹ ਪਰਨਿਆਂ ਨਾਲ ਢੱਕ ਲਏ ਸਨ। ਸ. ਸਿੱਧੂ ਨੇ ਹੋਰ ਦੱਸਿਆ ਕਿ ਹਰਵਿੰਦਰ ਸਿੰਘ ਨੇ ਆਪਣੇ ਸਾਥੀਆਂ ਨਾਲ ਮਿਲਕੇ 2010 'ਚ ਮਾਲਵਾ ਆਈ.ਟੀ.ਆਈ. ਰੱਖੜਾ ਵਿਖੇ ਲੜਾਈ ਝਗੜੇ ਦੌਰਾਨ ਇੱਕ ਨੌਜਵਾਨ ਦੀ ਹੱਤਿਆ ਵੀ ਕਰ ਦਿੱਤੀ ਸੀ, ਜਿਸ ਸਬੰਧੀਂ ਇਸ 'ਤੇ ਮੁਕਦਮਾ ਨੰਬਰ 584 ਮਿਤੀ 10/12/10 ਧਾਰਾ 302, 307, 382, 148, 149, 120 ਬੀ ਤੇ ਅਸਲਾ ਐਕਟ ਦੀਆਂ ਧਾਰਾਵਾਂ 25/27/54/59 ਵੀ ਥਾਣਾ ਸਦਰ ਪਟਿਆਲਾ ਵਿਖੇ ਦਰਜ ਹੈ।ਪ੍ਰੈਸ ਕਾਨਫਰੰਸ ਦੌਰਾਨ ਐਸ.ਪੀ. ਜਾਂਚ ਪਟਿਆਲਾ ਸ. ਮਨਜੀਤ ਸਿੰਘ ਬਰਾੜ, ਡੀ.ਐਸ.ਪੀ. ਨਾਭਾ ਦੇਵਿੰਦਰ ਅੱਤਰੀ, ਕੋਤਵਾਲੀ ਥਾਣਾਂ ਇੰਚਾਰਜ ਇੰਸਪੈਕਟਰ ਸੁਖਰਾਜ ਸਿੰਘ ਤੇ ਸੀ.ਆਈ.ਏ. ਨਾਭਾ ਦੇ ਇੰਚਾਰਜ ਐਸ.ਆਈ. ਗੁਰਮੀਤ ਸਿੰਘ ਸਮੇਤ ਹੋਰ ਪੁਲਿਸ ਅਧਿਕਾਰੀ ਮੌਜੂਦ ਸਨ। 

 

Tags: Crime News Punjab , SSP Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD