Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹੇ ਵਾਸੀਆਂ ਦੀ ਸਿਹਤ ਨਾਲ ਕਿਸੇ ਕਿਸਮ ਦਾ ਖਿਲਵਾੜ ਨਾ ਹੋਵੇ : ਲਖਮੀਰ ਸਿੰਘ

Web Admin

Web Admin

5 Dariya News

ਰੂਪਨਗਰ , 26 Oct 2018

Last updated on: Oct 26, 2018, 00:00 IST

ਜ਼ਿਲ੍ਹੇ ਦੇ ਵਸਨੀਕਾਂ ਨੂੰ ਖਾਣ ਪੀਣ ਦੀਆਂ ਮਿਆਰੀ ਵਸਤੂਆਂ ਹੀ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਜ਼ਿਲ੍ਹੇ ਵਾਸੀਆਂ ਦੀ ਸਿਹਤ ਨਾਲ ਕਿਸੇ ਕਿਸਮ ਦਾ ਖਿਲਵਾੜ ਨਾ ਹੋਵੇ। ਇਹ ਪ੍ਰੇਰਣਾ ਵਧੀਕ  ਡਿਪਟੀ ਕਮਿਸ਼ਨਰ ਰੂਪਨਗਰ ਲਖਮੀਰ ਸਿੰਘ ਨੇ ਅੱਜ ਇਥੇ ਮਿੰਨੀ ਸਕੱਤਰੇਤ ਦੇ ਕਮੇਟੀ ਰੂਮ ਵਿਚ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਹਲਵਾਈਆਂ ਅਤੇ ਮਿਠਾਈ ਵਿਕਰੇਤਾਵਾਂ ਲਈ ਪੰਜਾਬ ਸਰਕਾਰ ਵਲੋਂ ਤਿਆਰ ਕੀਤੀ ਚੰਗੀ ਸਿਹਤ ਚੰਗੀ ਸੋਚ ਨਾਮ ਦਾ ਕਿਤਾਬਚਾ ਜਾਰੀ ਕਰਨ ਸਮੇਂ ਕੀਤੀ।ਇਸ ਮੀਟਿੰਗ ਦੌਰਾਨ ਸ਼੍ਰੀ ਸੁਖਰਾਓ ਸਿੰਘ ਸਹਾਇਕ ਫੂਡ ਕਮਿਸ਼ਨਰ ਅਤੇ ਜ਼ਿਲ੍ਹੇ ਦੇ ਸਮੂਹ ਡੇਅਰੀ , ਹਲਵਾਈ ਅਤੇ ਦੁੱਧ ਉਤਪਾਦਕਾਂ ਦੀਆਂ ਯੂਨੀਅਨਾਂ ਦੇ ਮੈਂਬਰ ਹਾਜਰ ਸਨ । ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮਿਸ਼ਨ ਤੰਦਰੁਸਤ ਪੰਜਾਬ ਚਲਾਇਆ ਜਾ ਰਿਹਾ ਹੈ। ਜਿਸ ਤਹਿਤ ਸੂਬੇ ਦੇ ਨਾਗਰਿਕਾਂ ਨੂੰ ਸਾਫ ਸੁਥਰਾ ਪੌਣ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਇਸ ਮਿਸ਼ਨ ਤਹਿਤ ਹੀ ਇਹ ਕਿਤਾਬਚਾ ਤਿਆਰ ਕੀਤਾ ਗਿਆ ਹੈ ਅਤੇ ਇਸ ਮਿਸਨ ਤਹਿਤ ਹੀ ਸੂਬੇ ਵਿੱਚ ਲੋਕਾਂ ਦੀ ਸਿਹਤ ਦੇ ਮੱਦੇਨਜ਼ਰ ਚੈਕਿੰਗਾਂ ਕੀਤੀ ਜਾ ਰਹੀਆਂ ਹਨ।ੳਨ੍ਹਾਂ ਆਸ ਜਤਾਈ ਕਿ ਇਹ ਕਿਤਾਬ ਉਨ੍ਹਾਂ ਦੇ ਲਈ ਮਾਰਗਦਰਸ਼ਕ  ਬਣੇਗੀ। ਉਨ੍ਹਾਂ ਕਿਹਾ ਕਿ ਖਾਣ ਪੀਣ ਦੇ ਸਮਾਨ ਵਿੱਚ ਮਿਲਾਵਟਖੋਰੀ ਨਾ ਕੀਤੀ ਜਾਵੇ ਇਸਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਖਾਣ ਪੀਣ ਦੀਆਂ ਵਸਤਾਂ ਨਾਲ ਕੋਈ ਸਮਝੋਤਾ ਨਾ ਕਰਦੇ ਹੋਏ  ਕੇਵਲ ਥੋੜੇ ਫਾਇਦੇ ਲਈ ਝਾਂਸੇ ਵਿੱਚ ਨਾ ਆਇਆ ਜਾਵੇ। ਉਨ੍ਹਾਂ ਹਲਵਾਈ/ਡੇਅਰੀ ਅਤੇ ਦੁੱਧ ਉਤਪਾਦਕ ਯੂਨੀਅਨਾਂ ਦੇ ਨੁਮਇੰਦਿਆਂ ਨੂੰ ਹਦਾਇਤ ਕੀਤੀ ਕਿ ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆ ਦੀ ਹਦਾਇਤਾ ਦੇ ਮੱਦੇਨਜ਼ਰ ਆਪਣੀ ਰਜਿਸਟਰੇਸ਼ਨ ਕਰਾਉਣੀ ਯਕੀਨੀ ਬਣਾਉਣ । ਉਨ੍ਹਾਂ ਉਮੀਦ ਜਤਾਈ ਕਿ ਜ਼ਿਲ੍ਹੇ ਦੇ ਸਮੂਹ ਹਲਵਾਈ,ਦੋਧੀ,ਡੇਅਰੀ ਮਾਲਕ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਸਹਿਯੋਗ ਦੇਣਗੇ।

ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਈ ਬਾਹਰਲੇ ਜ਼ਿਲ੍ਹੇ ਤੋਂ ਘਟੀਆ ਮਿਆਰ ਦਾ ਸਮਾਨ ਲਿਆ ਕੇ ਜ਼ਿਲ੍ਹੇ ਵਿਚ ਵੇਚਦਾ ਹੈ ਤਾਂ ੳਸ ਸਬੰਧੀ ਜਾਣਕਾਰੀ ਦਿਤੀ ਜਾਵੇ ਤਾਂ ਜੋ ਉਸ ਨੂੰ ਰੋਕਿਆ ਜਾ ਸਕੇ।ਦੁੱਧ ਉਤਪਾਦਕਾਂ ਵਲੋਂ ਧਿਆਨ ਚ ਲਿਆਉਣ ਤੇ ਉਨਾਂ ਸਹਾਇਕ ਕਮਿਸ਼ਨਰ ਫੂਡ ਨੂੰ ਲਾਈਟ ਦੇਸੀ ਘੀ ਦੇ ਹੋਰ ਸੈਂਪਲ ਭਰ ਕੇ ਰਿਪੋਰਟ ਕਰਨ ਲਈ ਕਿਹਾ।ਇਸ ਮੀਟਿੰਗ ਦੌਰਾਨ ਐਸਿਟੈਂਟ ਕਮਿਸ਼ਨਰ ਫੂਡ ਸ਼੍ਰੀ ਸੁਖਰਾਓ ਸਿੰਘ  ਨੇ ਫੂਡ ਬਿਜ਼ਨਸ ਉਪਰੇਟਰਾਂ ਵਾਸਤੇ ਇਸ ਪੈਮਫਲਿਟ ਵਿਚ ਦਰਜ ਜ਼ਰੂਰੀ ਹਦਾਇਤਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕਿਤਾਬਚੇ ਵਿਚ ਵਰਕਸ਼ਾਪ ਵਿਚ ਕੰਮ ਕਰਨ ਵਾਲੇ ਵਰਕਰਾਂ ਲਈ ਵਿਸਥਾਰਤ ਹਦਾਇਤਾਂ ਹਨ, ਹਲਵਾਈਆਂ ਦੀ ਨਿਜੀ ਸਾਫ ਸਫਾਈ ਲਈ ਜਰੁਰੀ ਨੁਕਤੇ ਦਰਜ ਹਨ ਇਸ ਤੋਂ ਇਲਾਵਾ ਹੱਥ ਕਦੋਂ ਅਤੇ ਕਿਵੇਂ ਧੋਤੇ ਜਾਣ ਸਬੰਧੀ ਵੀ ਦਰਜ ਹੈ। ਉਨ੍ਹਾਂ ਇਹ ਵੀ ਦਸਿਆ ਕਿ ਮਿਠਾਈ ਬਨਾਉਣ ਅਤੇ ਵਰਤਾਉਣ ਵਾਲਿਆਂ ਦੀ ਸਿਹਤ ਅਤੇ ਸਫਾਈ ਲਈ ਵੀ ਨਿਯਮ ਦਰਜ ਹਨੇ ਦੁੱਧ ਪਦਾਰਥਾਂ ਦੀ ਗੁਣਵੱਤਾ ਅਤੇ ਪੈਮਾਨਿਆਂ ਬਾਰੇ ਜਰੁਰੀ ਜਾਣਕਾਰੀ ਤੋਂ ਇਲਾਵਾ ਕਰੀਮ, ਦਹੀਂ, ਖੋਏ ਦੇ ਪੈਮਾਨਿਆਂ ਸਬੰਧੀ ਵੀ ਜਾਣਕਾਰੀ ਦਰਜ ਹੈ। ਉਨਾਂ ਇਸ ਕਿਤਾਬਚੇ ਦਾ ਲਾਹਾ ਲੈਣ ਲਈ ਅਪੀਲ ਕੀਤੀ।ਇਸ ਮੌਕੇ ਵੱਖ ਵੱਖ ਯੂਨੀਅਨਾਂ ਦੇ ਪ੍ਰਧਾਨਾਂ ਵੱਲੋਂ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਜਾਣਕਾਰੀ ਵੀ ਦਿੱਤੀ ਗਈ।ਇਸ ਮੀਟਿੰਗ ਦੋਰਾਨ ਹੋਰਨਾ ਤੋਂ ਇਲਾਵਾ ਐਸਿਟੈਂਟ ਕਮਿਸ਼ਨਰ ਫੂਡ ਸ਼੍ਰੀ ਸੁਖਰਾਓ ਸਿੰਘ  ,ਸ਼ੀ ਮੋਹਲ ਲਾਲ ਸੈਣੀ ਪ੍ਰਧਾਨ ਹਲਵਾਈ ਯੂਨੀਅਨ, ਸ਼੍ਰੀ ਵਿਸ਼ਨੂ ਭਟਨਾਗਰ, ਸ਼੍ਰੀ ਮੁਕੇਸ਼ ਮਹਾਜਨ, ਸ਼੍ਰੀ ਅਮਰਜੀਤ ਸਿੰਘ ਜੌਲੀ ਨਗਰ ਕੌਂਸਲਰ, ਸ਼੍ਰੀ ਤਜਿੰਦਰ ਕੁਮਾਰ ਮਿੰਟੂ, ਸ਼੍ਰੀ ਗਿਨੀ ਜੌਲੀ ਅਤੇ  ਹਲਵਾਈ/ਡੇਅਰੀ ਅਤੇ ਦੁੱਧ ਉਤਪਾਦਕ ਯੂਨੀਅਨਾਂ ਦੇ ਨੁਮਇੰਦਿਆਂ/ਮੈਂਬਰ ਹਾਜਰ ਸਨ।  

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD