Wednesday, 15 May 2024

 

 

ਖ਼ਾਸ ਖਬਰਾਂ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਉਹਨਾਂ ਦੇ ਘਰ ਆਉਣ ਤੇ ਕੀਤਾ ਨਿੱਘਾ ਸਵਾਗਤ

 

ਜੰਡਿਆਲਾ ਗੁਰੂ ਪੁਲਿਸ ਨੇ ਮੁੱਠਭੇੜ ਕਰਕੇ ਤਿੰਨ ਕਾਰ ਸਵਾਰ ਨਸ਼ੇੜੀਆਂ ਹੀਰੋਇਨ ਅਤੇ ਮਾਰੂ ਹਥਿਆਰਾਂ ਸਮੇਤ ਕਾਬੂ

5 Dariya News (ਵਰੁਣ ਸੋਨੀ)

ਜੰਡਿਆਲਾ ਗੁਰੂ , 28 Oct 2018

ਜੰਡਿਆਲਾ ਗੁਰੂ ਸ਼ਹਿਰ ਵਿੱਚ ਆਏ ਦਿਨ ਕੋਈ ਨਾ ਕੋਈ ਅਪਰਾਧਿਕ ਮਾਮਲੇ ਨੂੰ ਲੈ ਕੇ ਸੁਰਖੀਆਂ ਵਿੱਚ ਰਹਿੰਦਾ ਹੈ ।ਅੱਜ ਵੀ ਜੰਡਿਆਲਾ ਗੁਰੂ ਵਿੱਚ ਸਵੇਰੇ 11.30ਵੱਜੇ ਵਾਲਮੀਕਿ ਚੌਕ ਵਿੱਚ ਅਜਿਹੀ ਘਟਨਾ ਵਾਪਰੀ ।ਐਸ ਪੀ ਡੀ ਦਿਹਾਤੀ ਹਰਪਾਲ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਚੌਕੀ ਇੰਚਾਰਜ ਜੰਡਿਆਲਾ ਗੁਰੂ ਸਤਿੰਦਰਪਾਲ ਸਿੰਘ ਨੇ ਆਪਣੀ ਪੁਲਿਸ ਪਾਰਟੀ ਸਮੇਤ ਨਾਕਾ ਲਗਾਇਆ ਹੋਇਆ ਸੀ ਉਨਾਂ ਨੇ ਇੱਕ ਸਫੇਦ ਰੰਗ ਦੀ।ਆਲਟੋ ਕਾਰ ਨੰਬਰ ਪੀ ਬੀ 46 ਜੇ 5030 ਨੂੰ ਰੁਕਣ ਦਾ ਇਸ਼ਾਰਾ ਕੀਤਾ ।ਪਰ ਇਨ੍ਹਾਂ ਕਾਰ ਸਵਾਰਾਂ ਨੇ ਰੁਕਣ ਦੀ ਜਗ੍ਹਾ ਭਜਾਉਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਪੁਲਿਸ ਪਾਰਟੀ ਤੇ ਹਮਲਾ ਕੀਤਾ ।ਜਿਸਦੇ ਜਵਾਬ ਵਿੱਚ ਪੁਲੀਸ ਨੇ ਵੀ ਫਾਇਰਿੰਗ ਕੀਤੀ ਤੇ ਮੌਕੇ ਤਿੰਨਾਂ ਆਰੋਪੀਆਂ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ। ਇਨ੍ਹਾਂ ਤਿੰਨਾਂ ਦੀ ਪਹਿਚਾਣ ਸਰਬਜੀਤ ਸਿੰਘ ਪੁੱਤਰ ਅਰਜਨ ਸਿੰਘ ਨਿਵਾਸੀ ਪਿੰਡ ਨਾਗੋਕੇ ਥਾਣਾ ਵੈਰੋਵਾਲ ਜਿਲ੍ਹਾ ਤਰਨਤਾਰਨ ,ਵਿਕਾਸ ਪੁੱਤਰ ਜੈ ਪ੍ਰਕਾਸ਼ ਨਿਵਾਸੀ ਜੰਡਿਆਲਾ ਗੁਰੂ ਜਿਲ੍ਹਾ ਅੰਮ੍ਰਿਤਸਰ ,ਅਤੇ ਜਸਕਰਨ ਸਿੰਘ ਪੁੱਤਰ ਤਜਿੰਦਰ ਸਿੰਘ ਨਿਵਾਸੀ ਜੰਡਿਆਲਾ ਗੁਰੂ ਜਿਲ੍ਹਾ ਅੰਮ੍ਰਿਤਸਰ ਦੇ ਰੂਪ ਵਿੱਚ ਹੋਈ ।ਇਨ੍ਹਾਂ ਵਿੱਚੋਂ ਸਰਬਜੀਤ ਸਿੰਘ ਆਰੋਪੀ ਦੇ ਪੁਲਿਸ ਦੇ ਜਵਾਬੀ ਫਾਇਰਿੰਗ ਦੌਰਾਨ ਖੱਬੀ ਬਾਂਹ ਤੇ ਗੋਲੀ ਲੱਗੀ ਹੈ ।

ਜਦਕਿ ਇਨ੍ਹਾਂ ਪੁਲਿਸ ਪਾਰਟੀ ਤੋਂ ਬੱਚਣ ਲਈ ਕਾਰ ਨੂੰ ਇੱਧਰ ਉੱਧਰ ਭਜਾ ਕੇ ਕਈ ਰਾਹਗੀਰਾਂ ਅਤੇ ਗੱਡੀਆਂ ਨੂੰ ਨੁਕਸਾਨ ਪਹੁੰਚਾਇਆ ।ਉਨ੍ਹਾਂ ਦੱਸਿਆ ਕਿ ਇਹ ਤਿੰਨੇ ਨਸ਼ੇ ਕਰਨ ਦੇ ਆਦੀ ਹਨ ਅਤੇ ਸਪਲਾਈ ਵੀ ਕਰਦੇ ਹਨ।ਇਹ ਅੱਜ ਵੀ ਨਸ਼ਾ ਲੈ ਕੇ ਆਏ ਸਨ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਭੱਜਣ ਦੀ ਫ਼ਿਰਾਕ ਵਿਚ ਸਨ।ਪੁਲਿਸ ਨੇ ਇਨ੍ਹਾਂ ਤੋਂ 10 ਗ੍ਰਾਮ ਹੈਰੋਇਨ ,1 ਪਿਸਤੌਲ ਅਤੇ ਮਾਰੂ ਹਥਿਆਰ ਵੀ ਬਰਾਮਦ ਕੀਤੇ ਹਨ।। ਇਨ੍ਹਾਂ ਨੂੰ ਸਪਲਾਈ ਕਰਣ ਵਾਲਾ ਮੁੱਖ ਤੌਰ ਤੇ ਸ਼ਮਸ਼ੇਰ ਸਿੰਘ ਉਰਫ ਸ਼ੇਰਾ ਹੈਜਿਸਨੂੰ ਪੁਲਿਸ ਜਲਦ ਹੀ ਕਾਬੂ ਕਰ ਲਵੇਗੀ ।ਇਹ 2300 ਪ੍ਰਤੀ ਗ੍ਰਾਮ ਹੈਰੋਇਨ ਲੈ ਕੇ 2500।ਰੁਪਏ ਪ੍ਰਤੀ ਗ੍ਰਾਮ ਦੇ ਹਿਸਾਬ ਨਾਮ।ਸਪਲਾਈ ਕਰਦੇ ਸਨ।ਇਨ੍ਹਾਂ ਆਰੋਪੀਆਂ ਦੇ ਖਿਲਾਫ ਜੰਡਿਆਲਾ ਗੁਰੂ ਥਾਣਾ ਵਿੱਖੇ ਵੱਖ ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਇਸ ਤੋਂ ਇਲਾਵਾ ਇਨ੍ਹਾਂ ਆਰੋਪੀਆਂ ਦਾ ਮੁਕਾਬਲਾ ਕਰਨ ਵਾਲੇ ਸਬ ਇੰਸਪੈਕਟਰ ਚੌਕੀ ਇੰਚਾਰਜ ਜੰਡਿਆਲਾ ਗੁਰੂ ਸਤਿੰਦਰਪਾਲ ਸਿੰਘ ਦੀ ਹਰ ਪਾਸੇ ਚਰਚਾ ਹੋ ਰਹੀ ਹੈ ਅਤੇ ਲੋਕਾਂ ਦੀ ਉਮੀਦ ਜਗੀ ਹੈ ਕਿ ਜੰਡਿਆਲਾ ਗੁਰੂ ਸ਼ਹਿਰ ਵਿੱਚ ਜੰਡਿਆਲਾ ਗੁਰੂ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਨੱਥ ਪਏਗੀ ।ਇਸ ਮੌਕੇ ਡੀ ਐਸ ਪੀ ਜੰਡਿਆਲਾ ਗੁਰੂ ਗੁਰਮੀਤ ਸਿੰਘ ਚੀਮਾ ਵੀ ਹਾਜ਼ਿਰ ।

 

Tags: CRIME NEWS PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD