Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਤੰਦਰੁਸਤ ਪੰਜਾਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਅੰਡਰ-25 ਖੇਡ ਮੁਕਾਬਲੇ ਸਮਾਪਤ

ਜੇਤੂਆਂ ਨੂੰ ਕੀਤੀ ਗਈ ਇਨਾਮਾਂ ਦੀ ਵੰਡ

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 29 Oct 2018

Last updated on: Oct 29, 2018, 00:00 IST

ਖੇਡ ਵਿਭਾਗ ਵੱਲੋਂ ਸਥਾਨਕ ਆਈ ਟੀ ਆਈ ਗਰਾਊਂਡ ਵਿਖੇ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਮਰਪਿਤ ਖੇਡ ਮੁਕਾਬਲੇ ਕਲ੍ਹ ਸਮਾਪਤ ਹੋ ਗਏ। ਇਸ ਦੌਰਾਨ ਜ਼ਿਲ੍ਹਾ ਖੇਡ ਅਫ਼ਸਰ ਹਰਬੰਸ ਸਿੰਘ ਵੱਲੋਂ ਜੇਤੂਆਂ ਨੂੰ ਸ਼ੁੱਭ ਕਾਮਨਾਵਾਂ ਦੇ ਨਾਲ-ਨਾਲ ਇਨਾਮਾਂ ਦੀ ਵੰਡ ਕਰਦਿਆਂ ਉਨ੍ਹਾਂ ਦੇ ਬੇਹਤਰ ਭਵਿੱਖ ਦੀ ਕਾਮਨਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਨਾਮਾਂ ਦੀ ਵੰਡ ਸਥਾਨਕ ਐਸ.ਐਚ.ਓ. ਸ਼ਾਹਬਾਜ਼ ਸਿੰਘ ਤੇ ਗਰਾਊਂਡ ’ਚ ਮੌਜੂਦ ਕੋਚਾਂ ਵੱਲੋਂ ਸਾਂਝੇ ਤੌਰ ’ਤੇ ਕੀਤੀ ਗਈ। ਜੇਤੂਆਂ ਦਾ ਵੇਰਵਾ ਦਿੰਦਿਆਂ ਉਨ੍ਹਾਂ ਦੱਸਿਆ ਕਿ ਅਥਲੈਟਿਕਸ (ਲੜਕੇ) 400 ਮੀਟਰ ਵਿੱਚ ਪ੍ਰਭਜੀਤ ਸਿੰਘ ਕਰੀਹਾ ਦਾ ਪਹਿਲਾ ਸਥਾਨ, ਰਮਨਜੀਤ ਸੱਲ੍ਹਣ ਬੰਗਾ ਦਾ ਦੂਜਾ ਸਥਾਨ ਅਤੇ ਜੀਵੀਆਸ ਬੰਗਾ ਦਾ ਤੀਜਾ ਸਥਾਨ ਰਿਹਾ। ਲੜਕੀਆਂ ਵਿੱਚ ਸਲਮਾ ਚੌਹਾਨ ਬਘੌਰਾਂ ਨੇ ਪਹਿਲਾ ਸਥਾਨ, ਪ੍ਰੀਤੀ ਚੌਹਾਨ ਨਵਾਸ਼ਹਿਰ ਨੇ ਦੂਜਾ ਸਥਾਨ ਅਤੇ ਜਸਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਹੈਂਡਬਾਲ ਲੜਕੇ ਅਤੇ ਲੜਕੀਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੌਨਗਰਾ ਨੇ ਪਹਿਲਾ ਸਥਾਨ, ਆਰ ਕੇ ਆਰੀਆ ਕਾਲਜ ਨਵਾਂਸ਼ਹਿਰ ਨੇ ਦੂਜਾ ਅਤੇ ਭਰੋ ਮਜਾਰਾ ਦੀਆ ਟੀਮਾਂ ਨੇ ਤੀਜਾ ਸਥਾਨ ਹਾਸਲ ਕੀਤਾ। ਕਬੱਡੀ ਲੜਕਿਆਂ ਵਿੱਚ ਚੱਕ ਰਾਮੂ ਨੇ ਪਹਿਲਾ, ਕਟਵਾਰਾ ਨੇ ਦੂਜਾ ਅਤੇ ਚਾਂਦਪੁਰ ਰੁੜਕੀ ਅਤੇ ਪੋਜੇਵਾਲ ਨੇ ਤੀਜਾ ਸਥਾਨ ਹਾਸਲ ਕੀਤਾ। 

ਕਬੱਡੀ ਲੜਕੀਆਂ ਵਿੱਚ ਭਾਈ ਸੰਗਤ ਸਿੰਘ ਕਾਲਜ ਨੇ ਪਹਿਲਾ, ਮਾਈ ਭਾਗੋ ਅਕੈਡਮੀ ਨੇ ਦੂਜਾ ਅਤੇ ਬਾਬਾ ਗੋਲਾ ਸੀਨੀਅਰ ਸੈਕੰਡਰੀ ਸਕੂਲ ਬੰਗਾ ਨੇ ਤੀਜਾ ਸਥਾਨ ਹਾਸਲ ਕੀਤਾ। ਵਾਲੀਬਾਲ ਲੜਕੀਆਂ ਵਿੱਚ ਸਰਕਾਰੀ ਸੀਨੀਅਰ ਸਕੈਡਰੀ ਸਕੂਲ ਪਨਿਆਲੀ ਕਲਾਂ ਨੇ ਪਹਿਲਾ, ਕਿਰਪਾਲ ਸਾਗਰ ਅਕੈਡਮੀ ਨੇ ਦੂਜਾ ਅਤੇ ਗਰਚਾ ਨੇ ਤੀਜਾ ਸਥਾਨ ਹਾਸਲ ਕੀਤਾ। ਵਾਲੀਬਾਲ ਲੜਕਿਆਂ ਵਿੱਚ ਸਰਕਾਰੀ ਸੀਨੀਅਰ ਸਸੈਕੰਡਰੀ ਸਕੂਲ ਭੱਦੀ ਨੇ ਪਹਿਲਾ ਸਥਾਨ ਹਾਸਲ ਕੀਤਾ। ਫੁੱਟਬਾਲ ਲੜਕਿਆਂ ਵਿੱਚ ਖੋਥੜਾਂ ਨੇ ਪਹਿਲਾ, ਨੰਗਲ ਜੱਟਾਂ ਨੇ ਦੂਜਾ ਅਤੇ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ’ਤੇ  ਸਰਬਜੀਤ ਸਿੰਘ ਹੈਂਡਬਾਲ ਸੈਕਟਰੀ ਅਤੇ ਰਣਧੀਰ ਸਿੰਘ ਭੁੱਲਰ, ਸ: ਗੁਰਪ੍ਰੀਤ ਸਿੰਘ ਪਿੰਡ ਨੰਗਲ ਜੱਟਾ, ਲੈਂਬਰ ਸਿੰਘ ਪੀਟੀਆਈ ਚੌਨਗਰਾਂ, ਸਰਬਜੀਤ ਸਿੰਘ ਹੈਂਡਬਾਲ ਕੋਚ ਫਿਲੌਰ, ਮਲਕੀਤ ਸਿੰਘ ਐਥਲੈਟਿਕਸ ਕੋਚ, ਕੁਲਵਿੰਦਰ ਸਿੰਘ ਹੈਂਡਬਾਲ ਕੋਚ, ਕਸ਼ਮੀਰ ਸਿੰਘ ਫੁੱਟਬਾਲ ਕੋਚ, ਸ੍ਰੀਮਤੀ ਗੁਰਜੀਤ ਕੌਰ ਅਤੇ ਸ੍ਰੀਮਤੀ ਜਸਕਰਨ ਕੌਰ ਕਬੱਡੀ ਕੋਚ, ਦਫਤਰੀ ਸਟਾਫ ਅਤੇ ਸਕੂਲਾਂ ਦੇ ਡੀ ਪੀ ਅਤੇ  ਪੀ ਟੀ ਵੀ ਮੌਜੂਦ  ਸਨ। 

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD