Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਦਿਵਿਯਾਂਗ ਵਿਅਕਤੀਆਂ ਨੂੰ ਸਰਕਾਰ ਵੱਲੋਂ ਯੂਨੀਕ ਕਾਰਡ ਜਾਰੀ ਕਰਨ ਲਈ ਚਲਾਇਆ ਪ੍ਰੋਜੈਕਟ ਸ਼ਲਾਘਾਯੋਗ - ਡਾ. ਬਲਵੰਤ ਸਿੰਘ

ਡਾਟਾ ਮੈਨੇਜ ਤੇ ਸੁਚਾਰੂ ਕਰਨ ਚ ਹੋਏਗੀ ਆਸਾਨੀ - ਡਾ. ਬੰਗਾ

Web Admin

Web Admin

5 Dariya News

ਕਪੂਰਥਲਾ , 30 Oct 2018

Last updated on: Oct 30, 2018, 00:00 IST

ਸਰਕਾਰ ਵੱਲੋਂ ਦਿਵਿਯਾਂਗ ਵਿਅਕਤੀਆਂ ਦੇ ਹਿੱਤ  ਯੂ.ਡੀ.ਆਈ.ਡੀ. (ਯੂਨੀਕ ਡਿਸਐਬੀਲਿਟੀ ਆਈਡੈਂਟੀਫਿਕੇਸ਼ਨ) ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਦੇ ਤਹਿਤ ਦਿਵਿਯਾਂਗ ਵਿਅਕਤੀਆਂ ਨੂੰ ਸਰਕਾਰ ਵੱਲੋਂ ਯੂਨੀਕ ਆਈ.ਡੀ ਕਾਰਡ ਜਾਰੀ ਕੀਤਾ ਜਾਏਗਾ। ਇਸ ਸੰਬੰਧੀ ਸਿਵਲ ਸਰਜਨ ਡਾ. ਬਲਵੰਤ ਸਿੰਘ ਨੇ ਸੰਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਤੇ ਕਿਹਾ ਕਿ ਇਸ ਦੇ ਲਈ ਸਿਹਤ ਵਿਭਾਗ ਦਾ ਸਹਿਯੋਗ ਕੀਤਾ ਜਾਏ। ਸਿਵਲ ਸਰਜਨ ਡਾ. ਬਲਵੰਤ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਦਿਵਿਯਾਂਗ ਵਿਅਕਤੀਆਂ ਨੂੰ ਹੱਥ ਲਿਖਤ ਸਰਟੀਫਿਕੇਟ ਜਾਰੀ ਕੀਤੇ ਜਾਂਦੇ ਰਹੇ ਹਨ । ਹੁਣ ਇਨ੍ਹਾਂ ਸਰਟੀਫਿਕੇਟਾਂ ਨੂੰ ਆਨਲਾਈਨ ਕਰਨ ਅਤੇ ਅਤੇ ਦਿਵਿਯਾਂਗ ਵਿਅਕਤੀ ਨੂੰ ਯੂਨੀਕ ਨੰਬਰ ਜਾਰੀ ਕਰਨ ਦਾ ਯੋਗ ਉਪਰਾਲਾ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਮੀਟਿੰਗ ਵਿੱਚ ਹਾਜਰ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਜਿਲਾ ਸਮਾਜਿਕ ਸੁਰੱਖਿਆ ਦੇ ਨੁਮਾਂਇੰਦਿਆਂ ਨੂੰ ਕਿਹਾ ਕਿ ਹੱਥ ਲਿਖਤ ਸਰਟੀਫਿਕੇਟ ਜੋ ਕਿ ਦਿਵਿਯਾਂਗ ਵਿਅਕਤੀਆਂ ਕੋਲ ਹਨ ।

ਉਨ੍ਹਾਂ ਦਾ ਸਾਰਾ ਡਾਟਾ ਬਲਾਕਾਂ ਦੇ ਐੱਸ.ਐੱਮ.ਓਜ ਨੂੰ ਉਪਲੱਬਧ ਕਰਵਾਇਆ ਜਾਏ ਤਾਂ ਕਿ ਸਿਹਤ ਵਿਭਾਗ ਵੱਲੋਂ ਬਲਾਕਾਂ ਵਿੱਚ ਕੈਂਪ ਲਗਾ ਕੇ ਬਿਨੈਕਾਰਾਂ ਦੀ ਆਨਲਾਈਨ ਰਜਿਸਟ੍ਰੇਸ਼ਨ ਕੀਤੀ ਜਾ ਸਕੇ।ਸਹਾਇਕ ਸਿਵਲ ਸਰਜਨ ਕਮ ਨੋਡਲ ਅਫਸਰ ਯੂ.ਡੀ.ਆਈ.ਡੀ.ਪ੍ਰੋਜੈਕਟ ਡਾ.ਰਮੇਸ਼ ਕੁਮਾਰੀ ਬੰਗਾ ਨੇ ਦੱਸਿਆ ਕਿ ਉਕਤ ਪ੍ਰੋਜੈਕਟ ਦਾ ਉਦੇਸ਼ ਦਿਵਿਯਾਂਗ ਵਿਅਕਤੀਆਂ ਨੂੰ ਹਰ ਤਰ੍ਹਾਂ ਦੇ ਸਰਕਾਰੀ ਲਾਭ ਹਰ ਜਗ੍ਹਾ ਤੇ ਮੁੱਹਇਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਇੱਕ ਰਾਜ ਵਿੱਚ ਜਾਰੀ ਕੀਤਾ ਗਿਆ ਅਪੰਗਤਾ ਸਰਟੀਫਿਕੇਟ ਦੂਸਰੇ ਰਾਜ ਵਿੱਚ ਪ੍ਰਮਾਣਿਤ ਨਹੀਂ ਹੁੰਦਾ ਸੀ ਪਰ ਇਸ ਪ੍ਰੋਜੈਕਟ ਦੇ ਯੂਨੀਕ ਕਾਰਡ ਜਾਰੀ ਕੀਤਾ ਜਾਏਗਾ ਜੋ ਹਰ ਜਗ੍ਹਾ ਪ੍ਰਮਾਣਿਤ ਹੋਏਗਾ। ਨਾਲ ਹੀ ਸੰਬੰਧਤ ਵਿਅਕਤੀ ਦੀ ਜਾਣਕਾਰੀ ਨੂੰ ਭਾਰਤ ਵਿੱਚ ਕਿਸੇ ਵੀ ਥਾਂ ਤੇ ਆਨਲਾਈਨ ਅਸੈਸ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਜਿੱਥੇ ਡਾਟਾ ਮੈਨੇਜ ਕਰਨ ਤੇ ਸੁਚਾਰੂ ਕਰਨ ਵਿੱਚ ਮਦਦ ਮਿਲੇਗੀ ਉੱਥੇ ਹੀ ਦਿਵਿਯਾਂਗ ਵਿਅਕਤੀਅਆਂ ਨੂੰ ਸਰਕਾਰੀ ਲਾਭ ਪ੍ਰਾਪਤ ਕਰਨ ਵਿੱਚ ਵੀ ਆਸਾਨੀ ਹੋਏਗੀ। ਇਸ ਮੌਕੇ ਤੇ ਜਿਲਾ ਸਾਮਾਜਿਕ ਸੁੱਰੱਖਿਆ ਅਫਸਰ ਗੁਰਬਖਸ਼ ਲਾਲ, ਜਿਲਾ ਪ੍ਰੋਜੈਕਟ ਅਫਸਰ ਅਮ੍ਰਿਤਾ ਸਿੰਘ, ਸੀ.ਡੀ.ਪੀ.ਓ. ਸਨੇਹ ਲਤਾ,ਸੁਪਰਡੈਂਟ ਰਾਮ ਅਵਤਾਰ ਹਾਜਰ ਸਨ।

 

Tags: Civil Surgeon Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD