Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਪਰਾਲੀ ਨੂੰ ਅੱਗ ਨਾ ਲਾਉਣ ਸੰਬੰਧੀ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਸਾਇੰਸਦਾਨ ਤੇ ਕਿਸਾਨਾਂ ਦੀ ਵਿਚਾਰ ਗੋਸ਼ਟੀ

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਿਸਾਨਾਂ ਨੂੰ ਵਾਤਾਵਰਣ ਸੰਭਾਲਣ ਲਈ ਜਾਗਰੂਕ ਕੀਤਾ

Web Admin

Web Admin

5 Dariya News

ਪਟਿਆਲਾ , 30 Oct 2018

Last updated on: Oct 30, 2018, 00:00 IST

ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣ ਦੀ ਬਜਾਇ ਪਰਾਲੀ ਨੂੰ ਸੰਭਾਲਣ ਅਤੇ ਮਿਸ਼ਨ ਤੰਦਰੁਤਸ ਪੰਜਾਬ ਤਹਿਤ ਕਿਸਾਨਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਜਾਗਰੂਕ ਕਰਨ ਲਈ ਇੱਥੇ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਸਾਇੰਸਦਾਨਾਂ ਤੇ ਕਿਸਾਨਾਂ ਦੀ ਵਿਚਾਰ ਗੋਸ਼ਟੀ ਦਾ ਕਰਵਾਈ ਗਈ। ਇਸ ਮੌਕੇ ਗੋਸ਼ਟੀ ਦੀ ਸ਼ੁਰੂਆਤ ਕਰਦਿਆਂ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ), ਡਾ. ਜਸਵਿੰਦਰ ਸਿੰਘ ਨੇ ਪਰਾਲੀ ਨੂੰ ਅੱਗ ਲਾਉਣ ਦੇ ਬੁਰੇ ਪ੍ਰਭਾਵਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਪਰਾਲੀ ਸਾੜਨ ਸੱਦਕਾ ਸਿਹਤ ਉਤੇ ਮਾਰੂ ਅਸਰ ਬਾਰੇ ਕਿਸਾਨਾਂ ਨੂੰ ਸੁਚੇਤ ਕੀਤਾ।ਇਸ ਦੌਰਾਨ ਸਹਾਇਕ ਪ੍ਰੋਫੈਸਰ ਬਾਗਬਾਨੀ ਡਾ. ਰਚਨਾ ਸਿੰਗਲਾ ਨੇ ਕਿਸਾਨਾਂ ਨੂੰ ਖੁੰਬਾਂ ਅਤੇ ਬਾਗਬਾਨੀ ਵਿਚ ਝੋਨੇ ਦੀ ਪਰਾਲੀ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਦਿੱਤੀ। ਜ਼ਿਲ੍ਹਾ ਪਸਾਰ ਮਾਹਿਰ (ਸ.ਮੋ) ਡਾ. ਗੁਰਪ੍ਰੀਤ ਕੌਰ ਨੇ ਕੁਦਰਤੀ ਸੋਮਿਆਂ ਦੀ ਸਾਂਭ ਸੰਭਾਲ ਅਤੇ ਖ਼ਾਦਾਂ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਦਿੱਤੀ। ਸਹਾਇਕ ਪ੍ਰੋਫੈਸਰ ਪ੍ਰੋਸੈਸਿੰਗ ਅਤੇ ਖੇਤੀਬਾੜੀ ਇੰਜੀਨਿਅਰ ਡਾ. ਗੁਰਨਾਜ਼ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਤੇ ਇਸ ਦੀ ਸੁੱਚਜੀ ਸੰਭਾਲ ਬਾਰੇ ਚਾਨਣਾ ਪਾਇਆ।ਸਹਿਯੋਗੀ ਪ੍ਰੋਫੈਸਰ ਭੋਜਨ ਟੈਕਨਾਲੋਜੀ ਡਾ. ਰਜਨੀ ਗੋਇਲ ਨੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਨਾਉਣ 'ਤੇ ਜੋਰ ਦਿੱਤਾ। ਸਹਾਇਕ ਪ੍ਰੋਫੈਸਰ ਫ਼ਸਲ ਵਿਗਿਆਨ ਡਾ. ਜਸ਼ਨਜੋਤ ਕੌਰ ਨੇ ਸੰਗਠਿਤ ਖੇਤੀ ਪ੍ਰਣਾਲੀ ਨੂੰ ਅਪਨਾਉਣ 'ਤੇ ਜ਼ੋਰ ਦਿੱਤਾ ਤਾਂ ਜੋ ਘੱਟ ਖੇਤੀ ਨਾਲ ਵੀ ਵੱਧ ਮੁਨਾਫਾ ਕਮਾਇਆ ਜਾ ਸਕੇ।ਖੇਤੀਬਾੜੀ ਵਿਭਾਗ, ਪਟਿਆਲਾ ਤੋਂ ਸਹਾਇਕ ਇੰਜੀਨਿਅਰ ਡਾ. ਰਮੇਸ਼ ਮਹਿਤਾ ਨੇ ਵੀ ਇਸ ਪ੍ਰੋਗਰਾਮ 'ਚ ਸ਼ਮੂਲੀਅਤ ਕਰਦਿਆਂ ਖੇਤੀਬਾੜੀ ਵਿਭਾਗ ਦੀਆਂ ਸਕੀਮਾਂ ਤੇ ਪਰਾਲੀ ਦੀ ਸੰਭਾਲ ਵਾਸਤੇ ਮਸ਼ੀਨਰੀ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਗੋਸ਼ਟੀ ਦੇ ਅੰਤ 'ਚ ਸਹਾਇਕ ਪ੍ਰੋਫੈਸਰ ਪਸ਼ੂ ਵਿਗਿਆਨ ਡਾ. ਪਰਮਿੰਦਰ ਸਿੰਘ ਨੇ ਪਸ਼ੂਆਂ ਦੀ ਸਾਂਭ-ਸੰਭਾਲ ਵਿਚ ਪਰਾਲੀ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ। ਪ੍ਰੋਗਰਾਮ ਦੌਰਾਨ ਕਿਸਾਨ ਵੀਰਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਖੇਤ ਵਿਚ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਰਕੇ ਦਿਖਾਈ ਗਈ ਤੇ ਡਾ. ਜਸਵਿੰਦਰ ਸਿੰਘ ਨੇ ਕਿਸਾਨ ਵੀਰਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ। ਅੰਤ ਵਿਚ ਡਾ. ਰਚਨਾ ਸਿੰਗਲਾ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ।

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD