Thursday, 16 May 2024

 

 

ਖ਼ਾਸ ਖਬਰਾਂ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ

 

'ਆਪ' ਨੇ 2019 ਦੀਆਂ ਲੋਕ ਸਭਾ ਚੋਣ ਲਈ 5 ਉਮੀਦਵਾਰਾਂ ਦਾ ਕੀਤਾ ਐਲਾਨ

'ਆਪ' ਨੇ ਪ੍ਰੋ. ਬਲਜਿੰਦਰ ਕੌਰ ਨੂੰ ਨਿਯੁਕਤ ਕੀਤਾ ਮੁੱਖ ਬੁਲਾਰਾ

Web Admin

Web Admin

5 Dariya News

ਚੰਡੀਗੜ੍ਹ , 30 Oct 2018

ਆਮ ਆਦਮੀ ਪਾਰਟੀ ਨੇ ਮੰਗਲਵਾਰ ਨੂੰ 2019 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ 5 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਸੰਬੰਧੀ ਫ਼ੈਸਲਾ ਪਾਰਟੀ ਦੀ ਸੂਬਾ ਕੋਰ ਕਮੇਟੀ ਦੀ ਪਿਛਲੀ ਬੈਠਕ ਦੇ ਦੌਰਾਨ ਲਿਆ ਗਿਆ ਸੀ ਅਤੇ ਇਸ ਦੇ ਨਾਲ ਪਾਰਟੀ ਨੇ ਤਲਵੰਡੀ ਸਾਬੋ ਤੋਂ ਵਿਧਾਇਕ, ਪ੍ਰੋ. ਬਲਜਿੰਦਰ ਕੌਰ ਨੂੰ ਸੂਬਾ ਇਕਾਈ ਦੇ ਚੀਫ਼ ਬੁਲਾਰੇ ਵਜੋਂ ਨਿਯੁਕਤ ਕੀਤਾ ਹੈ।  ਚੰਡੀਗੜ੍ਹ ਵਿਖੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਸੂਬਾ ਕੋਰ ਕਮੇਟੀ ਦੇ ਮੁੱਖੀ ਪ੍ਰਿੰਸੀਪਲ ਬੁੱਧ ਰਾਮ ਅਤੇ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਪਾਰਟੀ ਨੇ ਆਪਣੇ ਮੌਜੂਦਾ ਸੰਸਦ ਮੈਂਬਰਾਂ ਸੰਗਰੂਰ ਅਤੇ ਫ਼ਰੀਦਕੋਟ ਤੋਂ ਕ੍ਰਮਵਾਰ ਭਗਵੰਤ ਮਾਨ ਅਤੇ ਪ੍ਰੋ. ਸਾਧੂ ਸਿੰਘ ਮੈਦਾਨ ਵਿਚ ਫਿਰ ਤੋਂ ਉਤਾਰਨ ਦਾ ਫ਼ੈਸਲਾ ਕੀਤਾ ਹੈ। ਡਾ. ਰਵਜੋਤ ਸਿੰਘ ਜਿੰਨਾ ਨੇ 2017 ਦੀ ਵਿਧਾਨ ਸਭਾ ਚੋਣ ਹਲਕਾ ਸ਼ਾਮਚੁਰਾਸੀ ਤੋਂ ਲੜੀ ਅਤੇ 42,797 ਵੋਟਾਂ ਪ੍ਰਾਪਤ ਕੀਤੀਆਂ ਸਨ, ਉਨ੍ਹਾਂ ਨੂੰ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦਾ ਉਮੀਦਵਾਰ ਐਲਾਨ ਕੀਤਾ ਹੈ, ਇਸੇ ਤਰਾਂ 2017 ਵਿਧਾਨ ਸਭਾ ਚੋਣਾਂ ਵਿਚ ਮੋਹਾਲੀ ਤੋਂ ਚੋਣ ਲੜਨ ਵਾਲੇ ਨਰਿੰਦਰ ਸਿੰਘ ਸ਼ੇਰਗਿੱਲ ਨੂੰ 2019 ਦੀਆਂ ਲੋਕ ਸਭਾ ਚੋਣਾਂ ਵਿਚ ਸ੍ਰੀ ਅਨੰਦਪੁਰ ਸਾਹਿਬ ਤੋਂ ਆਪਣਾ ਉਮੀਦਵਾਰ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਨਰਿੰਦਰ ਸਿੰਘ ਸ਼ੇਰਗਿੱਲ 2017 ਦੀਆਂ ਚੋਣਾਂ ਵਿਚ ਮੋਹਾਲੀ ਹਲਕੇ ਤੋਂ 38,971 ਵੋਟਾਂ ਹਾਸਿਲ ਕਰ ਕੇ ਦੂਜੇ ਨੰਬਰ 'ਤੇ ਆਏ ਸਨ। ਪਾਰਟੀ ਨੇ 'ਆਪ' ਮਾਝਾ ਜ਼ੋਨ ਇੰਚਾਰਜ ਕੁਲਦੀਪ ਸਿੰਘ ਧਾਲੀਵਾਲ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਉਮੀਦਵਾਰ ਐਲਾਨ ਕੀਤਾ ਹੈ। ਧਾਲੀਵਾਲ ਇੱਕ ਪ੍ਰਗਤੀਸ਼ੀਲ ਅਤੇ ਮਿਹਨਤੀ ਕਿਸਾਨ ਹੋਣ ਦੇ ਨਾਲ-ਨਾਲ ਉਹ ਸਮਾਜ ਭਲਾਈ ਨਾਲ ਸੰਬੰਧਿਤ ਸਰਗਰਮੀਆਂ ਵਿਚ ਵੀ ਹਿੱਸਾ ਲੈਂਦੇ ਆ ਰਹੇ ਹਨ। ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਐਲਾਨ ਕੀਤੇ ਗਏ ਉਕਤ ਉਮੀਦਵਾਰ ਪਾਰਟੀ ਦੇ ਪੁਰਾਣੇ ਮੈਂਬਰ ਹਨ ਅਤੇ ਉਨ੍ਹਾਂ ਨੇ ਪਾਰਟੀ ਦੇ ਵਿਕਾਸ ਲਈ ਦਿਨ-ਰਾਤ ਜ਼ਮੀਨੀ ਪੱਧਰ 'ਤੇ ਸਖ਼ਤ ਮਿਹਨਤ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਵਰਕਰਾਂ ਦੀਆਂ ਇੱਛਾਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਪਾਰਟੀ ਨੇ ਉਨ੍ਹਾਂ ਲੋਕਾਂ ਨੂੰ ਟਿਕਟਾਂ ਦਿੱਤੀਆਂ ਹਨ ਜੋ ਪੰਜਾਬ ਦੇ ਲੋਕਾਂ ਦੀ ਆਵਾਜ਼ ਚੁੱਕਦੇ ਆ ਰਹੇ ਹਨ। 

ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਗੁਜਰਾਤ ਮਾਡਲ ਅਤੇ ਕੈਪਟਨ ਅਮਰਿੰਦਰ ਮਾਡਲ ਦੇਸ਼ ਅਤੇ ਸੂਬੇ ਵਿਚ ਅਸਫਲ ਰਹੇ ਹਨ। ਮੋਦੀ ਨੇ ਕੇਂਦਰ ਵਿਚ ਸੱਤਾ ਹਾਸਿਲ ਕਰਨ ਤੋਂ ਬਾਅਦ ਦੇਸ ਦੇ ਲੋਕਾਂ ਨੂੰ ਚੋਣਾਂ ਦੌਰਾਨ ਜੋ ਵਾਅਦੇ ਕੀਤੇ ਸਨ ਉਨ੍ਹਾਂ ਵਾਅਦਿਆਂ ਭੁੱਲ ਕੇ ਦੇਸ਼ ਦੀ ਜਨਤਾ ਨਾਲ ਵਾਅਦਾ-ਖ਼ਿਲਾਫ਼ੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਜਨਤਾ ਦੇਸ ਭਰ ਵਿਚ ਅੰਦੋਲਨ ਕਰ ਰਹੀ ਹੈ ਅਤੇ ਆਪਣਾ ਹੱਕ ਮੰਗਣ ਵਾਲੇ ਨੂੰ ਪੁਲਿਸ ਦੀਆਂ ਲਾਠੀਆਂ ਦੀ ਮਾਰ ਖਾਣੀ ਪੈ ਰਹੀ ਹੈ, ਦੇਸ਼ ਵਿਚ ਦਿਨੋਂ ਦਿਨ ਬੇਰੁਜ਼ਗਾਰੀ ਅਮਰ ਵੇਲ ਵਾਂਗ ਪੈਰ ਪਸਾਰਦੀ ਜਾ ਰਹੀ ਹੈ ਅਤੇ ਆਰਥਿਕ ਢਾਂਚਾ ਦਾ ਪੱਧਰ ਦਿਨੋਂ ਦਿਨ ਹੇਠਾਂ ਵੱਲ ਨੂੰ ਆ ਰਿਹਾ ਹੈ। ਪ੍ਰੋ. ਬਲਜਿੰਦਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਖੋਖਲੇ ਵਾਅਦੇ ਨਾਲ ਸੱਤਾ ਵਿਚ ਆਏ ਸਨ ਪਰ ਹੁਣ ਸਰਕਾਰ ਦੇ ਮੌਜੂਦਾ ਕਰਮਚਾਰੀਆਂ ਦੀਆਂ ਤਨਖ਼ਾਹ ਨੂੰ ਵੀ ਘਟਾ ਦਿੱਤਾ ਗਿਆ ਹੈ। ਸੂਬਾ ਸਰਕਾਰ ਦੀ ਬੇਰੁਖ਼ੀ ਕਾਰਨ ਕਿਸਾਨ ਹਰ ਰੋਜ਼ ਖੁਦਕੁਸ਼ੀਆਂ ਕਰ ਰਹੇ ਹਨ ਅਤੇ ਸੂਬੇ ਵਿਚ ਸਿੱਖਿਆ ਪ੍ਰਣਾਲੀ ਵਿਚ ਲਗਾਤਾਰ ਨਿਘਾਰ ਆ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ 'ਆਪ' ਸਰਕਾਰ ਦਿੱਲੀ ਵਿਚ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਦਿਨ-ਰਾਤ ਸਖ਼ਤ ਮਿਹਨਤ ਕਰ ਰਹੀ ਹੈ। ਦਿੱਲੀ ਸਰਕਾਰ ਦੁਆਰਾ ਸਿੱਖਿਆ, ਸਿਹਤ, ਪਾਣੀ ਸਪਲਾਈ ਆਦਿ ਦੇ ਖੇਤਰ ਵਿਚ ਕੀਤੇ ਗਏ ਕੰਮਾਂ ਨੂੰ ਮੀਡੀਆ ਦੁਆਰਾ ਅੰਤਰਰਾਸ਼ਟਰੀ ਪੱਧਰ 'ਤੇ ਵੀ ਸਵੀਕਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ 'ਆਪ' ਅਰਵਿੰਦ ਕੇਜਰੀਵਾਲ ਦੇ ਮਾਡਲ 'ਤੇ 2019 ਦੀਆਂ ਆਮ ਚੋਣਾਂ ਲੜੇਗੀ।    

 

Tags: AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD