Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਮੈਗਸੀਪਾ ਵੱਲੋਂ ਜਿਲਾਂ ਰੂਪਨਗਰ ਦੇ ਅਧਿਕਾਰੀਆਂ/ਕਰਮਚਾਰੀਆਂ ਦਾ ਆਡਿਟ ਅਤੇ ਬਜਟ ਵਿਸ਼ੇ ਤੇ 3-ਦਿਨ ਦਾ ਸਿਖਲਾਈ ਪ੍ਰੋਗਰਾਮ ਸਮਾਪਤ

Web Admin

Web Admin

5 Dariya News

ਰੂਪਨਗਰ , 31 Oct 2018

Last updated on: Oct 31, 2018, 00:00 IST

ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ, ਪੰਜਾਬ (ਮੈਗਸੀਪਾ) ਦੇ ਖੇਤਰੀ ਕੇਂਦਰ ਪਟਿਆਲਾ ਵੱਲੋਂ ਆਡਿਟ ਅਤੇ ਬਜਟ ਵਿਸ਼ੇ ਤੇ 3-ਦਿਨ ਦਾ ਸਿਖਲਾਈ ਪ੍ਰੋਗਰਾਮ  29 ਤੋਂ ਅੱਜ 31 ਅਕਤੂਬਰ ਤੱਕ ਜ਼ਿਲ੍ਹਾ ਪ੍ਰੀਸ਼ਦ ਦੇ ਮੀਟਿੰਗ ਹਾਲ  ਵਿੱਚ  ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਜਿਲਾਂ ਰੂਪਨਗਰ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਭਾਗ ਲਿਆ। ਇਸ ਪ੍ਰੋਗਰਾਮ ਦੇ ਤੀਸਰੇ ਦਿਨ ਬੀ.ਆਰ. ਗੰਭੀਰ, ਡੀ.ਸੀ.ਐੱਫ.ਏ. (ਰਿਟਾ.) ਵੱਲੋਂ ਬਜਟ ਦੀ ਤਿਆਰੀ ਅਤੇ ਬਜਟ ਅਨੁਮਾਨਾਂ ਨੂੰ ਜਮ੍ਹਾਂ ਕਰਾਉਣਾ, ਬਜਟ ਗ੍ਰਾਂਟ ਦੀ ਵੰਡ ਅਤੇ ਅਲਾਟਮੈਂਟ ਦੇ ਵਿਰੁੱਧ ਖਰਚਿਆਂ ਨੂੰ ਵੇਖਣਾ ਅਤੇ ਸ਼੍ਰੀ ਜੀ.ਐੱਸ. ਸਾਹਨੀ, ਡੀ.ਸੀ.ਐੱਫ.ਏ. (ਰਿਟਾ.) ਵੱਲੋਂ ਚਾਰਜ਼ ਖਰਚੇ ਅਤੇ ਨਵੀਂ ਪੇਨਸ਼ਨ ਸਕੀਮ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਬਾਅਦ ਅਮਰਜੀਤ ਸਿੰਘ ਸੋਢੀ, ਪ੍ਰੋਜੈਕਟ ਕੁਆਰਡੀਨੇਟਰ, ਮੈਗਸੀਪਾ ਖੇਤਰੀ ਕੇਂਦਰ ਪਟਿਆਲਾ ਵੱਲੋਂ ਭਾਗੀਦਾਰਾਂ ਨਾਲ ਵਿਸ਼ਾ-ਮਾਹਿਰਾਂ ਵੱਲੋਂ ਪੜਾਏ ਗਏ ਵਿਸ਼ਿਆਂ ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਭਾਗੀਦਾਰਾਂ ਕੋਲੋ ਫੀਡਬੈਕ ਵੀ ਲਈ ਗਈ।ਉਨਾਂ ਵੱਲੋਂ ਮੈਗਸੀਪਾ ਬਾਰੇ ਭਰਪੂਰ ਜਾਣਕਾਰੀ ਦਿੱਤੀ ਗਈ ਅਤੇ ਉਨਾਂ ਵੱਲੋਂ ਦੱਸਿਆਂ ਗਿਆ ਕਿ ਮੈਗਸੀਪਾ ਵੱਲੋਂ ਦਫ਼ਤਰੀ ਪ੍ਰੋਸੀਜਰ, ਵਿੱਤੀ ਪ੍ਰਬੰਧੀ, ਆਡਿਟ ਅਤੇ ਬਜਟ, ਆਰ.ਟੀ.ਆਈ., ਇੰਡਕਸ਼ਨ ਟਰੇਨਿੰਗ ਪ੍ਰੋਗਰਾਮ ਅਤੇ ਹੋਰ ਕਈ ਮਹੱਤਵਪੂਰਨ ਵਿਸ਼ਿਆਂ ਬਾਰੇ ਸਿਖਲਾਈ ਦਿੱਤੀ ਜਾਂਦੀ ਹੈ ਕਿ ਤਾਂ ਜੋ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਕਾਰਜਕੁਸ਼ਲਤਾ ਵਿੱਚ ਵਾਧਾ ਅਤੇ ਸੁਧਾਰ ਹੋ ਸਕੇ।ਭਾਗੀਦਾਰਾਂ ਵੱਲੋਂ ਵਿਸ਼ਾ-ਮਾਹਿਰਾਂ ਵੱਲੋਂ ਦਿੱਤੀ ਜਾਣਕਾਰੀ ਤੇ ਸੰਤੁਸ਼ਟੀ ਜਤਾਈ ਗਈ ਅਤੇ ਕਿਹਾ ਗਿਆ ਕਿ ਇਸ ਪ੍ਰੋਗਰਾਮ ਵਿੱਚ ਆਡਿਟ ਅਤੇ ਬਜਟ ਬਾਰੇ ਰੂਲਾਂ ਅਤੇ ਸਰਕਾਰ ਵੱਲੋਂਸਮੇਂ-ਸਮੇਂ ਸਿਰ ਜਾਰੀ ਕੀਤੀਆਂ ਹਦਾਇਤਾਂ ਬਾਰੇ ਵੀ ਭਰਪੂਰ ਜਾਣਕਾਰੀ ਮਿਲੀ ਹੈ। ਉਨਾਂ ਉਮੀਦ ਕੀਤੀ ਕਿ ਅਜਿਹੇ ਪ੍ਰੋਗਰਾਮ ਮੈਗਸੀਪਾ ਵੱਲੋਂ ਭਵਿੱਖ ਵਿੱਚ ਵੀ ਕਰਵਾਏ ਜਾਣਗੇ। ਪ੍ਰੋਗਰਾਮ ਦੇ ਸਮਾਪਤੀ ਸਮਾਰੋਹ ਵਿੱਚ ਸਹਾਇਕ ਲੋਕ ਸੰਪਰਕ ਅਫ਼ਸਰ, ਰੂਪਨਗਰ ਸ਼੍ਰੀ ਹਰੀਸ਼ ਕਾਲੜਾ ਵੱਲੋਂ ਭਾਗੀਦਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਆਡਿਟ ਅਤੇ ਬਜਟ ਇੱਕ ਬਹੁਤ ਮਹੱਤਵਪੂਰਨ ਵਿਸ਼ਾ ਹੈ, ਜਿਸਦੀ ਜਾਣਕਾਰੀ ਹਰ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਲਾਹੇਵੰਦ ਹੈ। ਉਨਾਂ ਕਿਹਾ ਕਿ ਮੈਗਸੀਪਾ ਵੱਲੋਂ ਰੂਪਨਗਰ ਵਿਖੇ ਆ ਕੇ ਰੂਪਨਗਰ ਜਿਲੇ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਟਰੇਨਿੰਗ ਦੇਣਾ ਬਹੁਤ ਵਧੀਆ ਉਪਰਾਲਾ ਹੈ। ਇਸ ਤੋਂ ਬਾਅਦ ਉਨਾਂ ਵੱਲੋਂ ਭਾਗੀਦਾਰਾਂ ਨੂੰ ਪਾਰਟੀਸੀਪੇਸ਼ਨ ਸਰਟੀਫੀਕੇਟ ਅਤੇ ਕੋਰਸ ਸਮੱਗਰੀ ਦੀਆਂ ਸੀਡੀਆਂ ਦਿੱਤੀਆ ਗਈਆ। 

 

Tags: Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD