Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਤੰਬਾਕੂ ਸਿਹਤ ਲਈ ਅਤੀ ਹਾਨੀਕਾਰਕ-ਡਾ ਅਰਵਿੰਦਰ ਪਾਲ ਸਿੰਘ ਗਿੱਲ

ਵਿਦਿਆਰਥੀ ਵਰਗ ਸਮਾਜ ਵਿੱਚ ਤੰਬਾਕੂ ਵਿਰੁੱਧ ਚੇਤਨਤਾ ਪੈਦਾ ਕਰਨ ਲਈ ਅਹਿਮ ਭੂਮਿਕਾ ਨਿਭਾਅ ਸਕਦਾ ਹੈ

Web Admin

Web Admin

5 Dariya News

ਮੋਗਾ , 01 Nov 2018

Last updated on: Nov 01, 2018, 00:00 IST

ਸਿਹਤ ਅਤੇ ਪ੍ਰੀਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਤਹਿਤ ਤੰਬਾਕੂ ਸੈਲ ਮੋਗਾ ਵੱਲੋਂ ਅੱਜ ਪੰਜਾਬ ਰਾਜ ਦਿਵਸ 'ਤੇ ਤੰਬਾਕੂ ਵਿਰੋਧੀ ਜਾਗਰੂਕਤਾ ਦਿਵਸ ਮਨਾਇਆ ਗਿਆ। ਇਸ ਮੌਕੇ  ਭੁਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ, ਜਿਸ ਵਿੱਚ ਡਾ ਅਰਵਿੰਦਰ ਪਾਲ ਸਿੰਘ ਗਿੱਲ ਸਿਵਲ ਸਰਜਨ ਮੋਗਾ (ਕਾਰਜਕਾਰੀ) ਨੇ ਮੁੱਖ ਮਹਿਮਾਨ ਵਜ਼ੋ ਸ਼ਿਰਕਤ ਕੀਤੀ। ਇਸ ਮੌਕੇ ਤੰਬਾਕੂਨੋਸ਼ੀ ਮੁਕਤ ਖੇਤਰ ਘੋਸ਼ਿਤ ਕਰਨ ਲਈ ਇੱਕ ਪੀਲੀ ਲਾਈਨ ਲਗਾਈ ਗਈ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਡਾ: ਗਿੱਲ ਨੇ ਨੌਜਵਾਨ ਵਿਦਿਆਰਥੀਆ ਨੂੰ ਕਿਹਾ ਕਿਹਾ ਕਿ ਤੰਬਾਕੂ ਸਿਹਤ ਲਈ ਹਾਨੀਕਾਰਕ ਹੈ। ਉਨ੍ਹਾਂ ਕਿਹਾ ਕਿ ਤੰਬਾਕੂ ਦੇ ਸੇਵਨ ਦੀ ਆਦਤ ਬਹੁਤ ਮਾੜੀ ਹੈ ਅਤੇ ਤੰਬਾਕੂ ਦੇ ਸੇਵਨ ਨਾਲ ਸਰੀਰ 'ਤੇ  ਕਈ ਤਰ੍ਹਾਂ ਦੇ ਮਾੜੇ ਪ੍ਰਭਾਵ ਪੈਦਾ ਹੁੰਦੇ ਹਨ ਅਤੇ ਸਰੀਰ ਗੰਭੀਰ ਬਿਮਾਰੀਆਂ ਨਾਲ ਗ੍ਰਸਤ ਹੋ ਜਾਂਦਾ ਹੈ। ਇਸ ਮੌਕੇ ਡਾ ਮਨੀਸ਼ ਅਰੋੜਾ ਜਿਲਾ ਪ੍ਰੋਗਰਾਮ ਅਫਸਰ ਨੇ ਕਿਹਾ ਕਿ ਵਿਦਿਅਕ ਸੰਸਥਾਵਾਂ ਦੇ ਨੇੜੇ ਇੱਕ ਪੀਲੀ ਲਾਈਨ ਲਗਾਈ ਗਈ ਹੈ, ਜਿਸ ਨਾਲ ਉਹ ਖੇਤਰ ਤੰਬਾਕੂ ਰਹਿਤ ਖੇਤਰ ਐਲਾਨਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਇਸ ਵਿਸ਼ੇ ਪ੍ਰਤੀ ਜਾਗਰੂਕ ਹੋਣ ਦੀ ਲੋੜ ਹੈ ਅਤੇ ਵਿਦਿਆਰਥੀ ਵਰਗ ਸਮਾਜ ਵਿੱਚ ਤੰਬਾਕੂ ਵਿਰੁੱਧ ਚੇਤਨਤਾ ਪੈਦਾ ਕਰਨ ਲਈ ਅਹਿਮ ਭੂਮਿਕਾ  ਨਿਭਾਅ ਸਕਦਾ ਹੈ।ਇਸ ਮੌਕੇ ਕ੍ਰਿਸ਼ਨਾ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਮੋਗਾ ਨੇ ਵਿਦਿਆਰਥੀਆਂ ਨੂੰ ਤੰਬਾਕੂ ਦੀ ਵਰਤੋ ਨਾ ਕਰਨ ਦਾ ਪ੍ਰਣ ਦਿਵਾਇਆ ਅਤੇ ਕਿਹਾ ਕਿ ਉਹ ਸਮਾਜ ਦੇ ਲੋਕਾਂ ਵਿੱਚ ਤੰਬਾਕੂ ਵਿਰੋਧੀ ਜਾਗਰੂਕਤਾ ਪੈਦਾ ਕਰਨ ਵਿੱਚ ਹਿੱਸਾ ਪਾਉਣਗੇ। ਇਸੇ ਦੌਰਾਨ ਕਮਲ ਸੇਠੀ ਸੀਨੀਅਰ ਫਾਰਮਾਸਿਸਟ ਨੇ ਤੰਬਾਕੂ  ਐਕਟ ਦੀ ਜਾਗਰੂਕਤਾ ਸਬੰਧੀ ਵਿਚਾਰ ਪੇਸ਼ ਕੀਤੇ। ਸੈਮੀਨਾਰ ਦੌਰਾਨ ਮੰਚ ਸੰਚਾਲਕ ਦੀ ਭੂਮਿਕਾ ਅੰਮ੍ਰਿਤ ਸ਼ਰਮਾ ਜ਼ਿਲ੍ਹਾ ਬੀ ਸੀ ਸੀ ਕੋ-ਆਰਡੀਨੇਟਰ ( ਮੀਡੀਆ ਵਿੰਗ ) ਨੇ ਨਿਭਾਈ। ਇਸ ਮੌਕੇ ਪ੍ਰਿਸੀਪਲ ਭੁਪਿੰਦਰਾ ਖਾਲਸਾ ਸਕੂਲ ਮੋਗਾ ਸੁਰਿੰਦਰ ਕੌਰ ਤੋਂ ਇਲਾਵਾ ਅਧਿਆਪਕ ਸਹਿਬਾਨ ਅਤੇ ਸਕੂਲ ਦੇ ਸਮੂਹ ਵਿਦਿਆਰਥੀ ਹਾਜਰ ਸਨ।

 

Tags: Civil Surgeon Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD