ਪੰਜਾਬ ਸਰਕਾਰ ਰਾਜ ਦੇ ਲੋੜਵੰਦ ਅਤੇ ਗਰੀਬ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋੜਵੰਦਾਂ ਲਈ ਵੱਖ ਵੱਖ ਭਲਾਈ ਸਕੀਮਾਂ ਸੁਰੂ ਕਰਕੇ ਉਹਨਾਂ ਨੂੰ ਅਮਲੀ ਜਾਮਾ ਪਹਿਨਾਇਆ ਗਿਆ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪਿੰਡ ਗਿੱਦੜਪੁਰ ਦੇ ਲੋੜਵੰਦਾਂ ਨੂੰ ਇੰਦਰਾ ਆਵਾਸ ਯੋਜਨਾ ਤਹਿਤ ਕੱਚੇ ਮਕਾਨਾਂ ਤੋਂ ਪੱਕੇ ਮਕਾਨ ਬਣਾਉਣ ਲਈ ਮੰਨਜੂਰੀ ਪੱਤਰ ਵੰਡਣ ਮੌਕੇ ਕੀਤਾ।ਸ. ਸਿੱਧੂ ਨੇ ਦੱਸਿਆ ਕਿ ਐਸ.ਏ.ਐਸ. ਨਗਰ ਹਲਕੇ ਦੇ ਗਰੀਬ ਪਰਿਵਾਰ ਜ਼ਿਨ੍ਹਾਂ ਕੋਲ ਕੱਚੇ ਮਕਾਨ ਹਨ ਨੂੰ ਇੰਦਰਾ ਆਵਾਸ ਯੋਜਨਾ ਤਹਿਤ ਪੱਕੇ ਮਕਾਨ ਬਣਾਉਣ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇੇਗੀ। ਉਹਨਾਂ ਹੋਰ ਕਿਹਾ ਕਿ ਹਲਕੇ ਦੇ ਬੇਰੋਜ਼ਗਾਰ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ ਅਤੇ ਬੇਰੋਜ਼ਗਾਰ ਨੌਜਵਾਨਾਂ ਨੂੰ ਸਹਾਇਕ ਧੰਦਿਆਂ ਦੀ ਮੁਫਤ ਸਿਖਲਾਈ ਦੇ ਕੇ ਆਪਣੇ ਕਾਰੋਬਾਰ ਸ਼ੁਰੂ ਕਰਨ ਲਈ ਘੱਟ ਵਿਆਜ ਦੀ ਦਰ ਤੇ ਬਿਨਾਂ ਕਿਸੇ ਦੇਰੀ ਤੋ ਕਰਜੇ ਮੁਹੱਈਆ ਕਰਵਾਏ ਜਾਣਗੇ।ਸ.ਸਿੱਧੂ ਨੇ ਇਸ ਮੌਕੇ ਪਿੰਡ ਗਿੱਦੜਪੁਰ ਦੇ ਅਜਾਇਬ ਸਿੰਘ ਦੇ ਗੁਰਮੀਤ ਸਿੰਘ , ਬਲਬੀਰ ਕੌਰ , ਜਸਵੀਰ ਕੌਰ, ਬਲਜੀਤ ਕੌਰ, ਸਵਰਨਜੀਤ ਕੌਰ ਨੂੰ ਇੰਦਰਾ ਆਵਾਸ ਯੋਜਨਾ ਤਹਿਤ ਮਕਾਨ ਬਣਾਉਣ ਲਈ ਮੰਨਜੂਰੀ ਪੱਤਰ ਵੰਡੇ। ਇਸ ਮੌਕੇ ਜਸਵਿੰਦਰ ਸਿੰਘ ਪੱਪਾ, ਪੰਡਿਤ ਭੁਪਿੰਦਰ ਕੁਮਾਰ ਸਮੇਤ ਪਿੰਡ ਦੇ ਪੰਤਵੰਤੇ ਵੀ ਮੌਜੂਦ ਸਨ।