Thursday, 25 April 2024

 

 

ਖ਼ਾਸ ਖਬਰਾਂ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ

 

ਗੁਰੂ ਇਤਿਹਾਸ ਨਾਲ ਛੇੜ ਛਾੜ ਕਾਂਗਰਸ ਸਰਕਾਰ ਦਾ ਸਿਖ ਪੰਥ 'ਤੇ ਇਕ ਹੋਰ ਵਡਾ ਹਮਲਾ: ਸੁਖਬੀਰ ਸਿੰਘ ਬਾਦਲ

ਕਾਗਰਸ ਅਤੇ ਗਾਂਧੀ ਪਰਿਵਾਰ ਦੀ ਦੋਸ਼ੀਆਂ ਨੂੰ ਬਚਾਉਣ 'ਚ ਅਹਿਮ ਭੂਮਿਕਾ ਰਹੀ : ਬਿਕਰਮ ਸਿੰਘ ਮਜੀਠੀਆ

Web Admin

Web Admin

5 Dariya News

ਅਮ੍ਰਿਤਸਰ , 01 Nov 2018

ਗੁਰੂ ਸਾਹਿਬਾਨ ਅਤੇ ਸਿੱਖ ਇਤਿਹਾਸ ਬਾਰੇ ਵਰਤੇ ਗਏ ਅਪਮਾਨਜਨਕ ਸ਼ਬਦਾਵਲੀ ਵਿਖਾਫ ਸ੍ਰੋਮਣੀ ਅਕਾਲੀ ਦਲ ਨੇ ਪਾਰਟੀ ਪ੍ਰਧਾਨ  ਸੁਖਬੀਰ ਸਿੰਘ ਬਾਦਲ ਦੀ ਅਗਵਾਈ ਅਜ ਅਮ੍ਰਿਤਸਰ ਵਿਖੇ ਜਬਰਦਸਤ ਰੋਸ ਧਰਨਾ ਦਿੰਦਿਆਂ ਕਾਂਗਰਸ ਸਰਕਾਰ ਖਿਲਾਫ ਸੰਘਰਸ਼ ਦਾ ਬਿਗਲ ਵੱਜਾ ਦਿਤਾ ਗਿਆ ਹੈ। ਇਸ ਤੋਂ ਪਹਿਲਾਂ ਅਕਾਲੀ ਦਲ ਵਲੋਂ ਸ੍ਰੀ ਅਕਾਲ ਤਖਤ ਸਾਹਿਬ (ਗੁ: ਬਾਬਾ ਗੁਰਬਖਸ਼ ਸਿੰਘ ਨਿਹੰਗ ਸਿੰਘ) ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ। ਇਸ ਮੌਕੇ ਨਵੰਬਰ '84 ਦੇ ਨਿਰਦੋਸ਼ ਸਿਖਾਂ ਦੇ ਕਤਲੇਆਮ ਨਾਲ ਪ੍ਰਭਾਵਿਤ ਪਰਿਵਾਰਾਂ ਪ੍ਰਤੀ ਇਨਸਾਫ ਲਈ ਦੋਸ਼ੀਆਂ ਨੂੰ ਸਖਤ ਸਜਾਵਾਂ ਦੇਣ, ਹੁਣ ਤਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀਆਂ ਹੋਈਆਂ ਬੀਅਦਬੀ ਦੀਆਂ ਸਮੂਹ ਘਟਨਾਵਾਂ ਦੇ ਦੋਸ਼ੀਆਂ ਨੂੰ ਸਜਾਵਾਂ ਅਤੇ ਕਾਂਗਰਸ ਸਰਕਾਰ ਵਲੋਂ ਸਕੂਲੀ ਇਤਿਹਾਸਕ ਪਾਠ ਪੁਸਤਕਾਂ ਵਿਚ ਗੁਰੂ ਸਾਹਿਬਾਨ ਅਤੇ ਸਿਖ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰਨ ਅਤੇ ਇਸ ਪ੍ਰਤੀ ਇਤਰਾਜਯੋਗ ਸ਼ਬਦਾਵਲੀ ਵਰਤਣ ਵਾਲਿਆਂ ਨੁੰ ਸਜਾਵਾਂ ਦੇਣ ਪ੍ਰਤੀ ਅਰਦਾਸੀਆ ਭਾਈ ਸੁਲਤਾਨ ਸਿੰਘ ਵਲੋਂ ਅਰਦਾਸ ਕੀਤੀ ਗਈ। ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵਲੋਂ ਹੁਕਮਨਾਮਾ ਲਿਆ ਗਿਆ। ਇਸ ਮੌਕੇ ਸਿੰਘ ਸਾਹਿਬ ਗਿਆਨੀ ਹਰਵਿੰਦਰ ਸਿੰਘ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਾਬਕਾ ਜਥੇਦਾਰ ਸ੍ਰੀ ਅਕਾਲ ਅਕਾਲ ਤਖਤ ਗਿਆਨੀ ਗੁਰਬਚਨ ਸਿੰਘ ਅਤੇ ਬਿਕਰਮ ਸਿੰਘ ਮਜੀਠੀਆ  ਵੀ ਮੌਜੂਦ ਸਨ।  ਉਪਰੰਤ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਸ: ਸੁਖਬੀਰ ਸਿੰਘ ਬਾਦਲ ਨੇ ਇਨਸਾਫ ਦੀ ਖਾਤਰ ਦਰ ਦਰ ਭਟਕ ਰਹੇ ਨਵੰਬਰ '84 ਦੀ ਸਿਖ ਨਸਲਕੁਸ਼ੀ ਤੋਂ ਪ੍ਰਭਾਵਿਤ ਸਾਰੇ ਪਰਿਵਾਰਾਂ ਨੂੰ ਇਨਸਾਫ ਦੇਣ ਅਤੇ ਦੋਸ਼ੀਆਂ ਕਾਂਗਰਸੀ ਆਗੂਆਂ ਨੂੰ ਸਖਤ ਤੋਂ ਸਖਤ ਸਜਾਵਾਂ ਦੇਣ ਦੀ ਮੰਗ ਕੀਤੀ। ਪ੍ਰੋ: ਸਰਚਾਂਦ ਸਿੰਘ ਅਨੁਸਾਰ ਸ: ਬਾਦਲ ਨੇ ਹੁਣ ਤਕ ਹੋਈਆਂ ਬੇਅਦਬੀਆਂ ਦੀਆਂ ਘਟਨਾਵਾਂ ਦੇ ਸਾਰੇ ਦੋਸ਼ੀਆਂ ਨੂੰ ਸਜਾਵਾਂ ਦੇਣ ਅਤੇ ਕਾਗਰਸ ਸਰਕਾਰ ਵਲੋਂ ਗੁਰੂ ਸਾਹਿਬਾਨ ਅਤੇ ਸਿਖ ਇਤਿਹਾਸ ਨੂੰ ਗਲਤ ਰੰਗਤ 'ਚ ਵਿਦਿਆਰਥੀਆਂ ਨੂੰ ਪੜਾਉਣ ਦੀ ਸਖਤ ਨਿਖੇਧੀ ਕਰਦਿਆਂ  ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਿਖ ਕੌਮ ਤੋਂ ਤੁਰੰਤ ਮੁਆਫੀ ਮੰਗਣ ਅਤੇ ਕਿਤਾਬ ਤਿਆਰ ਕਰਨ ਵਾਲੀ ਕਮੇਟੀ ਦੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ। ਉਹਨਾਂ ਕਿਹਾ ਕਿ ਸਿਖ ਇਤਿਹਾਸ ਨਾਲ ਛੇੜ ਛਾੜ ਕਾਂਗਰਸ ਦਾ ਪੰਥ 'ਤੇ ਬਹੁਤ ਵਡਾ ਹਮਲਾ ਹੈ।   

ਇਕ ਸਵਾਲ ਦੇ ਜਵਾਬ 'ਚ ਉਹਨਾਂ ਕਿਹਾ ਕਿ ਜੇ ਮੁਖ ਮੰਤਰੀ ਅਤੇ ਸਿਖਿਆ ਮੰਤਰੀ ਇਹ ਸੋਚਦੇ ਹਨ ਕਿ ਉਕਤ ਸਕੂਲੀ ਕਿਤਾਬਾਂ 'ਚ ਕੋਈ ਵੀ ਇਤਰਾਜਯੋਗ ਨਹੀਂ ਹਨ ਤਾਂ ਉਹ '' ਮੈਂਟਲ'' ਹਨ। ਉਹਨਾਂ ਕਿਹਾ ਕਿ ਕੁਝ ਮਹੀਨੇ ਪਹਿਲਾਂ ਵੀ ਅਜਿਹਾ ਹੀ ਮਸਲਾ ਉਠਿਆ ਸੀ ਜਿਸ ਨੂੰ ਕਿ ਕੌਮ ਦੇ ਦਬਾਅ ਹੇਠ ਸਰਕਾਰ ਨੂੰ ਆਪਣਾ ਇਰਾਦਾ ਬਦਲਣਾ ਪਿਆ। ਪਰ ਕਾਂਗਰਸ ਦੀ ਫਿਤਰਤ ਹੀ ਸਿਖ ਕੌਮ ਨੂੰ ਖਤਮ ਕਰਨ ਦਾ ਹੈ। ਇਤਿਹਾਸ ਗਵਾਹ ਹੈ ਕਿ ਕਾਂਗਰਸ ਨੇ ਪਹਿਲਾਂ ਜੂਨ '84 ਵਿਚ ਸ੍ਰੀ ਦਰਬਾਰ ਸਾਹਿਬ 'ਤੇ ਤੋਪਾਂ ਟੈਕਾਂ ਨਾਲ ਹਮਲਾ ਬੋਲਿਆ , ਫਿਰ ਨਵੰਬਰ '84 'ਚ ਦਿਲੀ ਸਮੇਤ ਅਨੇਕਾਂ ਸ਼ਹਿਰਾਂ 'ਚ ਸਿਖਾਂ ਦੀ ਨਸਲਕੁਸ਼ੀ ਕੀਤੀ। ਹੁਣ ਉਹੀ ਸੋਚ ਲੈ ਕੇ ਕਾਂਗਰਸ ਨੇ ਸਿਖ ਇਤਿਹਾਸ ਪ੍ਰਤੀ ਸਾਜ਼ਿਸ਼ ਤਹਿਤ ਗਲਤ ਤੇ ਇਤਰਾਜਯੋਗ ਪੇਸ਼ਕਾਰੀ ਕਰਨੀ ਸ਼ੁਰੂ ਕਰਦਿਤੀ ਹੈ ਤਾਂ ਕਿ ਵਿਦਿਆਰਥੀਆਂ ਨੂੰ ਸਿਖਾਂ ਦੇ ਗੌਰਵਸ਼ਾਲੀ ਇਤਿਹਾਸ ਤੋਂ ਦੂਰ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਕਿਸੇ ਵੀ ਕੌਮ ਦੇ ਇਤਿਹਾਸ ਨੂੰ ਖਤਮ ਕਰਨ ਤੋਂ ਭਾਵ ਕੌਮ ਨੂੰ ਖਤਮ ਕਰਨਾ ਹੈ। ਕਿਉਕਿ ਇਤਿਹਾਸ ਖਤਮ ਹੋਣ ਨਾਲ ਕੌਮਾਂ ਦੀ ਹੋਦ ਵੀ ਖਤਮ ਹੋ ਜਾਇਆ ਕਰਦੀਆਂ ਹਨ। ਉਹਲਾਂ ਕਿਹਾ ਕਿ ਪਹਿਲਾਂ 12 ਵੀ ਦੇ ਵਿਦਿਆਰਥੀਆਂ ਨੁੰ ਕਰੀਬ 600 ਪੰਨਿਆਂ ਵਾਲਾ ਮੁਕੰਮਲ ਇਤਿਹਾਸ ਪੜਾਇਆ ਜਾਂਦਾ ਸੀ ਪਰ ਕਾਂਗਰਸ ਨੇ ਉਸ ਨੂੰ ਮਹਜਿ 30 ਪੰਨਿਆਂ ਤਕ ਸੀਮਤ ਕਰਦਿਤਾ ਅਤੇ ਉਸ 'ਚ ਵੀ ਗੁਰੂ ਸਾਹਿਬਾਨ ਅਤੇ ਸਿਖ ਇਤਿਹਾਸ ਪ੍ਰਤੀ ਕਈ ਅਪਮਾਨਜਨਕ ਸ਼ਬਦਾਵਲੀ ਪਾ ਦਿਤੀ ਗਈ। ਇਤਿਹਾ ਨਾਲ ਛੇੜ ਛਾੜ  ਕਿਸੇ ਵੀ ਕੌਮ ਲਈ ਬਰਦਾਸ਼ਤਯੋਗ ਨਹੀਂ ਹਨ। ਸਿਖ ਕੌਮ ਵੀ ਆਪਨੇ ਇਤਿਹਾਸ ਨਾਲ ਛੇੜ ਛਾੜ ਬਰਦਾਸ਼ਤ ਨਹੀਂ ਕਰੇਗੀ। ਉਹਨਾਂ ਕਿਹਾ ਕਿ ਕਿਤਾਬਾਂ 'ਚ ਸਿਖ ਇਤਿਹਾਸ ਨੂੰ ਅਜਿਹਾ ਰੂਪਮਾਨ ਜਾਂ ਪੇਸ਼ ਕੀਤਾ ਗਿਆ ਜਿਵੇ ਦੀ ਸੋਚ ਸਿਖ ਦੁਸ਼ਮਣ ਅਤੇ ਮੁਗਲ ਕਰਿਆ ਕਰਦੇ ਸਨ। ਉਹਨਾਂ ਕਿਹਾ ਅਜਿਹੀ ਬਜਰ ਗੁਨਾਹ ਲਈ ਮੁਖ ਮੰਤਰੀ ਪੰਥ ਤੋ ਂਮੁਆਫੀ ਮੰਗੇ ਅਤੇ ਦੋਸ਼ੀਆਂ ਨੂੰ ਸਖਤ ਸਜਾ ਦੇਵੇ। ਉਹਲਾਂ ਸਿਖ ਨਸਲਕੁਸ਼ੀ ਲਈ ਦੋਸ਼ੀ ਕਾਂਗਰਸੀ ਆਗੂਆਂ ਨੂੰ ਬਚਾਉਣ ਲਈ ਕਾਂਗਰਸ ਅਤੇ ਗਾਂਧੀ ਪਰਿਵਾਰ ਦੀ ਸਖਤ ਆਲੋਚਨਾ ਕੀਤੀ। ਉਹਨਾਂ ਦਸਿਆ ਕਿ ਰੋਸ ਧਰਨਾ ਦੋ ਦਿਨ ਚਲੇਗਾ, ਦੂਜੇ ਦਿਨ ਸ੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਗੋਵਾਲ ਧਰਨੇ ਦੀ ਅਗਵਾਈ ਕਰਨਗੇ।  ਇਸ ਮੌਕੇ ਬੋਲਦਿਆਂ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕਤਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸਿਖ ਨਸਲਕੁਸ਼ੀ 'ਚ ਗਾਂਧੀ ਪਰਿਵਾਰ ਅਤੇ ਰਾਜੀਵ ਗਾਂਧੀ ਨੁੰ ਕਿਸੇ ਵੀ ਹਾਲਤ 'ਚ ਬਰੀ ਨਹੀਂ ਕੀਤਾ ਜਾ ਸਕਦਾ ਜਿਸ ਨੇ ਕਿ  '' ਜਬ ਬੜਾ ਦਰਖਤ ਗਿਰਤਾ ਹੈ ਤੋਂ ਧਰਤੀ ਹਿਲਤੀ ਹੈ'' ਕਹਿਦਿੰਆਂ ਕਾਂਗਰਸੀ ਹਮਲਾਵਰਾਂ ਨੂੰ ਉਕਸਾਇਆ। ਉਹਨਾਂ ਕਿਹਾ ਕਿ ਕਾਗਰਸ ਅਤੇ ਗਾਂਧੀ ਪਰਿਵਾਰ ਨੇ ਦੋਸ਼ੀਆਂ ਨੂੰ ਬਚਾਇਆ ਹੀ ਨਹੀਂ ਸਗੋਂ ਉਹਨਾਂ ਨੂੰ ਪਾਰਟੀ ਅਤੇ ਸਰਕਾਰਾਂ 'ਚ ਉਚੇ ਰੁਤਬਬਿਆਂ ਨਾਲ ਵੀ ਨਿਵਾਜੀ ਰਖਿਆ ਜੋ ਅਜ ਵੀ ਬਾ ਦਸਤੂਰ ਜਾਰੀ ਹਨ। 

 ਉਹਨਾਂ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਕਿਨੀਆਂ ਹੀ ਕਮਿਸ਼ਨਾਂ ਬਣੀਆਂ ਪਰ ਇਨਸਾਫ ਨਹੀਂ ਮਿਲਿਆ। ਉਹਨਾਂ ਸੁਪਰੀਮ ਕੋਰਟ ਦੇ ਆਉਣ ਵਾਲੇ ਫੈਸਲਿਆਂ 'ਚ ਇਨਸਾਫ ਦੀ ਉਮੀਦ ਲਗਾਈ ਹੈ। ਉਹਨਾਂ ਕਿਹਾ ਕਿ ਇਦਰਾਗਾਂਧੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਜੂਨ '84 'ਚ ਉਸ ਸ੍ਰੀ ਦਰਬਾਰ ਸਾਹਿਬ 'ਤੇ ਹਮਲਾ ਕੀਤਾ ਗਿਆ ਜਿਥੇ ਸਰਬਤ ਦੇ ਭਲੇ ਦੀ ਸਦਾ ਹੀ ਅਰਦਾਸ ਹੁੰਦੀ ਆਈ ਹੈ। ਉਹਨਾਂ ਕਿਹਾ ਕਿ ਉਸ ਵਕਤ ਵੀ ਹਮਲੇ ਦੌਰਾਨ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ 2500 ਪਾਵਨ ਸਰੂਪ ਅਗਨ ਭੇਟ ਕਰਦਿਆਂ ਬੇਅਦਬੀ ਕੀਤੀ ਗਈ। ਉਨਾਂ ਕਿਹਾ ਕਿ ਇਤਿਹਾਸਕ ਪੁਸਤਕਾਂ 'ਚ ਗੁਰੂ ਸਾਹਿਬਾਨ ਦਾ ਨਿਰਾਦਰ ਬਰਦਾਸ਼ਤ ਨਹੀਂ।  ਉਨਾਂ ਕਿਹਾ ਕਿ ਕਾਂਗਰਸ ਨੂੰ ਖਾਲਸਾ ਪੰਥ ਤੋਂ ਮੂੰਹ ਦੀ ਖਾਣੀ ਪਵੇਗੀ। ਉਨਾਂ ਸਮੂਹ ਸਿਖ ਕੌਮ ਨੂੰ ਇਕ ਮੁਠ ਹੋ ਕੇ ਅਕਾਲੀ ਦਲ ਵਲੋਂ ਵਿਢੇ ਗਏ ਸੰਘਰਸ਼ 'ਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਬੀਬੀ ਜਗੀਰ ਕੌਰ ਪ੍ਰਧਾਨ ਇਸਤਰੀ ਅਕਾਲੀ ਦਲ, ਜ: ਗੁਲਜਾਰ ਸਿੰਘ ਰਣੀਕੇ, ਜਨਰਲ ਸਕਤਰ ਹਰਮੀਤ ਸਿੰਘ ਸੰਧੂ, ਜ: ਤੋਤਾ ਸਿੰਘ, ਨਿਰਮਲ ਸਿੰਘ ਕਾਹਲੋਂ, ਬੀਬੀ ਉਪਿੰਦਰਜੀਤ ਕੌਰ ਸਾਬਕਾ ਮੰਤਰੀ, ਵੀਰ ਸਿੰਘ ਲੋਪੋਕੇ,ਵਿਰਸਾ ਸਿੰੰਘ ਵਲਟੋਹਾ, ਮਨਜੀਤ ਸਿੰਘ ਮੰਨਾ, ਡਾ: ਦਲਬੀਰ ਸਿੰਘ ਵੇਰਕਾ, ਲਖਬੀਰ ਸਿੰਘ ਲੋਧੀਨੰਗਲ, ਗੁਰਬਚਨ ਸਿੰਘ ਬਬੇਹਾਲੀ, ਸਰਬਜੀਤ ਸਿੰਘ ਮਕੜ, ਕਿਰਨਬੀਰ ਸਿੰਘ ਕੰਗ, ਰਜਿੰਦਰ ਸਿੰਘ ਮਹਿਤਾ, ਅਜਾਇਬ ਸਿੰਘ ਅਭਿਆਸੀ, ਤਲਬੀਰ ਸਿੰਘ ਗਿਲ, ਗੁਰਪ੍ਰਤਾਪ ਸਿੰਘ ਟਿਕਾ, ਜੋਧ ਸਿੰਘ ਸਮਰਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਮਨਜੀਤ ਸਿੰਘ, ਗੁਰਬਚਨ ਸਿੰਘ ਕਰਮੂਵਾਲ, ਬਾਵਾ ਸਿੰਘ ਗੁਮਾਨਪੁਰਾ, ਸੁਰਜੀਤ ਸਿੰਘ ਭਿਟੇਵਡ,ਹਰਜਾਪ ਸਿੰਘ ਸੁਲਤਾਨਵਿੰਡ, ਡਾ: ਰੂਪ ਸਿੰਘ ਮੁਖ ਸਕਤਰ ਸ੍ਰੋਮਣੀ ਕਮੇਟੀ, ਜਸਵਿੰਦਰ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ, ਮੁਖਤਾਰ ਸਿੰਘ ਮੈਨੇਜਰ , ਅਰਵਿੰਦਰਪਾਲ ਸਿੰਘ ਪਖੋਕੇ, ਮਗਵਿੰਦਰ ਸਿੰਘ ਖਾਪੜਖੇੜੀ, ਹਰਦਲਬੀਰ ਸਿੰਘ ਸ਼ਾਹ, ਬਿਕਰਮਜੀਤ ਕੋਟਲਾ,  ਅਜੈਬੀਰ ਸਿੰਘ ਰੰਧਾਵਾ, ਰਾਣਾ ਰਣਬੀਰ ਲੋਪੋਕੇ, ਭਾਈ ਸੁਖਵਿੰਦਰ ਸਿੰਘ ਅਗਵਾਨ, ਸੰਨਦੀਪ ਸਿੰਘ ਏ ਆਰ, ਪੂਰਨ ਸਿੰਘ ਮਤੇਵਾਲ, ਅਮਰਜੀਤ ਸਿੰਘ ਭਲਾਈਪੁਰ, ਪ੍ਰੋ: ਸਰਚਾਂਦ ਸਿੰਘ, ਦਿਲਬਾਗ ਸਿੰਘ ਵਡਾਲੀ, ਸੁਖਵਿੰਦਰ ਸਿੰਘ ਤਨੇਲ, ਰਜਿੰਦਰ ਸਿੰਘ ਮਰਵਾਹਾ, ਰਾਣਾ ਪਲਵਿੰਦਰ ਸਿੰਘ ਦਬੁਰਜੀ, ਸੁਖਵਿੰਦਰ ਸਿੰਘ ਨਾਗੋਕੇ, ਰਾਜਿੰਦਰ ਸਿੰਘ ਨਾਗੋਕੇ, ਸੁਖਵਰਸ਼ ਸਿੰਘ ਪੰਨੂ, ਖੁਸ਼ਵਿੰਦਰ ਸਿਘ ਭਾਟੀਆ, ਤਰਲੋਕ ਸਿੰਘ ਬਾਠ, ਸੁਖਦੇਵ ਚੰਡੋਕੇ, ਕੁਲਦੀਪ ਸਿੰਘ, ਜ: ਠਾਕੁਰ ਸਿੰਘ, ਮਲਕੀਤ ਸਿੰਘ ਮਧਰਾ, ਅਮਰੀਕ ਸਿੰਘ ਹਰਗੋਬਿੰਦਪੁਰ, ਗੁਰਜੀਤ ਸਿੰਘ ਬਿਜਲੀਵਾਲ, ਬੀਬੀ ਰਾਜਵਿੰਦਰ ਕੌਰ, ਬੀਬੀ ਬਲਵਿੰਦਰ ਕੌਰ ਸਮੇਤ ਪੰਚ ਸਰਪੰਚ ਅਤੇ ਕੌਸਲਰ ਮੌਜੂਦ ਸਨ। 

 

Tags: Sukhbir Singh Badal , Bikram Singh Majithia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD