Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਪੁਰਤਗਾਲ ਵਿਚ ਪਾਣੀ ਦੀ ਸੰਭਾਲ ਅਤੇ ਦਰਿਆਵਾਂ ਦੀ ਸਫਾਈ ਵਰਗੇ ਮੁੱਦਿਆਂ 'ਤੇ ਵਿਚਾਰ ਵਟਾਂਦਰਾ

ਪੁਰਤਗਾਲ ਦੇ ਜਲ ਸਰੋਤ ਬਾਰੇ ਸੈਕਟਰੀ ਆਫ ਸਟੇਟ ਨਾਲ ਮੁਲਾਕਾਤ

Web Admin

Web Admin

5 Dariya News

ਲਿਸਬਨ (ਪੁਰਤਗਾਲ) , 01 Nov 2018

ਪੰਜਾਬ ਦੇ ਮਾਲ, ਜਲ ਸਰੋਤ ਅਤੇ ਖਣਨ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਪੁਰਤਗਾਲ ਸਰਕਾਰ ਦੇ ਜਲ ਸਰੋਤਾਂ ਬਾਰੇ ਸੈਕਟਰੀ ਆਫ ਸਟੇਟ ਡਾ. ਕਾਰਲੌਸ ਮਾਰਟਿਨਜ਼ ਨਾਲ ਮੁਲਾਕਾਤ ਦੌਰਾਨ ਜਲ ਪ੍ਰਬੰਧਨ, ਦਰਿਆਵਾਂ ਦੀ ਸਫਾਈ ਅਤੇ ਜਲ ਸੰਭਾਲ ਸਬੰਧੀ ਵਿਸਥਤਾਰਿਤ ਵਿਚਾਰ-ਚਰਚਾ ਕੀਤੀ ਗਈ। ਸਰਕਾਰੀਆ ਪੁਰਤਗਾਲ ਵਿਚ ਭਾਰਤ ਦੀ ਅੰਬੈਸੀ ਵੱਲੋਂ ਦਿੱਤੇ ਗਏ ਸੱਦੇ ਉੱਤੇ ਦੋ ਦਿਨਾਂ ਪੁਰਤਗਾਲ ਦੌਰੇ ਉੱਤੇ ਹਨ।ਇਸ ਦੌਰਾਨ ਡਾ. ਮਾਰਟਿਨਜ਼ ਨੇ ਪੁਰਤਗਾਲ ਸਰਕਾਰ ਵੱਲੋਂ ਕੁਦਰਤੀ ਜਲ ਸਰੋਤ ਟੈਗਸ ਦੀ ਸਫਲਤਾਪੂਰਵਕ ਕੀਤੀ ਗਈ ਸਫਾਈ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਟੈਗਸ ਕੁਦਰਤੀ ਜਲ ਸਰੋਤ ਪੱਛਮੀ ਯੂਰਪ ਦਾ ਸਭ ਤੋਂ ਵੱਡਾ ਜਲ ਸਰੋਤ ਹੈ ਜਿਸ ਦੇ ਕੰਢੇ ਉੱਤੇ 19 ਨਗਰ ਕੌਂਸਲਾਂ ਪੈਂਦੀਆਂ ਹਨ ਅਤੇ 28 ਲੱਖ ਲੋਕ ਵਸਦੇ ਹਨ। ਉਨ੍ਹਾਂ ਦੱਸਿਆ ਕਿ ਇੱਕ ਸਮੇਂ 'ਤੇ ਟੈਗਸ ਪੱਛਮੀ ਯੂਰਪ ਦਾ ਸਭ ਤੋਂ ਪ੍ਰਦੂਸ਼ਿਤ ਦਰਿਆ ਸੀ ਜਿਸ ਨੂੰ ਹੁਣ ਪ੍ਰਦੂਸ਼ਣ ਮੁਕਤ ਕਰ ਦਿੱਤਾ ਗਿਆ ਹੈ ਅਤੇ ਇਸਦੇ 35 ਕੰਢਿਆਂ ਉੱਤੇ ਬੀਚਾਂ ਬਣਾਈਆਂ ਗਈਆਂ ਹਨ ਜੋ ਕਿ ਏਨੀਆਂ ਸਾਫ-ਸੁਥਰੀਆਂ ਅਤੇ ਸਵੱਛ ਪਾਣੀ ਵਾਲੀਆਂ ਹਨ ਕਿ ਉੱਥੇ ਲੋਕ ਨਹਾ ਵੀ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਪ੍ਰਦੂਸ਼ਣ ਕਾਰਣ ਇਸ ਪਾਣੀ ਵਿਚ ਜੀਵ-ਜੰਤੂਆਂ ਦੀ ਹੋਂਦ ਸੰਭਵ ਨਹੀਂ ਸੀ ਪਰ ਹੁਣ ਡੌਲਫਿਨ ਮੱਛੀਆਂ ਵੱਡੀ ਗਿਣਤੀ ਵਿਚ ਦੇਖੀਆਂ ਜਾ ਸਕਦੀਆਂ ਹਨ ਜਿਸ ਤੋਂ ਇਹ ਸਿੱਧ ਹੁੰਦਾ ਹੈ ਕਿ ਇਹ ਪਾਣੀ ਕਿੰਨਾ ਸਾਫ ਤੇ ਸ਼ੁੱਧ ਹੈ। ਪਾਣੀ ਨੂੰ ਸਾਫ ਕਰਨ ਦੀ ਲੋੜ ਅਨੁਸਾਰ ਵੇਸਟ ਵਾਟਰ ਟ੍ਰੀਟਮੈਂਟ ਪਲਾਂਟ ਯੋਜਨਾਬੱਧ ਤਰੀਕੇ ਨਾਲ ਸਥਾਪਿਤ ਕੀਤੇ ਗਏ ਹਨ।ਇਸ ਤੋਂ ਇਲਾਵਾ ਸਾਫ ਕੀਤੇ ਪਾਣੀ ਦੀ ਮੁੜ ਵਰਤੋਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵਿਕਾਸ ਦੇ ਰਸਤੇ ਵਿਚ ਆਧੁਨਿਕ ਤਕਨੀਕਾਂ ਦੀ ਵਰਤੋਂ ਇਸ ਤਰੀਕੇ ਨਾਲ ਕੀਤੀ ਜਾ ਰਹੀ ਹੈ ਜਿਸ ਨਾਲ ਕਿ ਇਸ ਦਾ ਵਾਤਾਵਰਣ 'ਤੇ ਘੱਟ ਤੋਂ ਘੱਟ ਮਾੜਾ ਅਸਰ ਪਵੇ। ਸ੍ਰੀ ਸਰਕਾਰੀਆ ਨੇ ਪੁਰਤਗਾਲ ਸਰਕਾਰ ਵੱਲੋਂ ਦਰਿਆਵਾਂ ਦੀ ਸਫਲਤਾਪੂਰਵਕ ਕੀਤੀ ਸਫਾਈ ਪ੍ਰਤੀ ਭਰਪੂਰ ਰੁਚੀ ਵਿਖਾਈ ਅਤੇ ਡਾ. ਮਾਰਟਿਨਜ਼ ਨੂੰ ਬੇਨਤੀ ਕੀਤੀ ਕਿ ਉਹ ਮਾਹਿਰਾਂ ਦੀ ਇਕ ਟੀਮ ਨੂੰ ਪੰਜਾਬ ਭੇਜਣ ਤਾਂ ਜੋ ਇਸ ਤਰ੍ਹਾਂ ਦੇ ਪ੍ਰੋਜੈਕਟ ਦੀਆਂ ਪੰਜਾਬ ਵਿਚ ਵੀ ਸੰਭਾਵਨਾਵਾਂ ਲੱਭੀਆਂ ਜਾ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਆਧੁਨਿਕ ਤਕਨੀਕਾਂ ਪੰਜਾਬ ਨਾਲ ਸਾਂਝੀਆਂ ਕੀਤੀਆਂ ਜਾਣ। ਇਸ ਮੌਕੇ ਸ੍ਰੀ ਸਰਕਾਰੀਆ ਨਾਲ ਪੁਰਤਗਾਲ ਵਿਚ ਭਾਰਤ ਦੀ ਰਾਜਦੂਤ ਸ੍ਰੀਮਤੀ ਕੇ. ਨੰਦਿਨੀ ਸਿੰਗਲਾ,  ਪੁਰਤਗਾਲ ਵਿਚ ਭਾਰਤੀ ਅੰਬੈਸੀ ਦੇ ਫਸਟ ਸੈਕਟਰੀ ਸ੍ਰੀ ਅਮਰਾਰਾਮ ਗੁਰਜਰ ਅਤੇ ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਸ੍ਰੀ ਗੁਰਕਿਰਤ ਕ੍ਰਿਪਾਲ ਸਿੰਘ ਹਾਜ਼ਰ ਸਨ। 

 

Tags: Sukhbinder Singh Sarkaria

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD