Sunday, 12 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ

 

ਦੇਸ਼ 'ਚ ਕੌਮੀ ਸੁਰੱਖਿਆ ਨੀਤੀ ਦੀ ਸਖਤ ਲੋੜ : ਐਨ.ਐਨ. ਵੋਹਰਾ

ਦਹਿਸ਼ਤਗਰਦੀ ਵਾਂਗ ਸੂਬੇ 'ਚੋਂ ਹੋਵੇ ਨਸ਼ਿਆਂ ਦਾ ਖ਼ਾਤਮਾ : ਸੁਖਜਿੰਦਰ ਰੰਧਾਵਾ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 01 Nov 2018

ਜੰਮੂ ਕਸ਼ਮੀਰ ਦੇ ਸਾਬਕਾ ਰਾਜਪਲ ਐਨ.ਐਨ. ਵੋਹਰਾ ਨੇ ਕਿਹਾ ਕਿ ਦੇਸ਼ ਨੂੰ ਇਕ ਦਿਸ਼ਾ 'ਚ ਸੇਧਤ ਕਰਨ ਲਈ ਕੇਂਦਰ ਵੱਲੋਂ ਰਾਜਾਂ ਦੀ ਸਲਾਹ ਦੇ ਨਾਲ ਕੌਮੀ ਸੁਰੱਖਿਆ ਨੀਤੀ ਬਣਾਈ ਜਾਣੀ ਚਾਹੀਦੀ ਹੇ। ਇਸ ਦੇ ਨਾਲ-ਨਾਲ ਕੌਮੀ ਸੁਰੱਖਿਆ ਸਬੰਧੀ ਸਰਕਾਰ ਵੱਲੋਂ ਵਿਸ਼ੇਸ਼ ਕੌਮੀ ਸਰੱਖਿਆ ਪ੍ਰਸ਼ਾਸ਼ਨਕ ਸੇਵਾਵਾਂ ਦਾ ਵੀ ਗਠਨ ਕਰਨਾ ਚਾਹੀਦਾ ਹੈ। ਇਹ ਵਿਚਾਰ ਉਨ੍ਹਾਂ ਨੇ ਪੰਜਾਬ ਪੁਲਿਸ ਦੇ ਮਨੁੱਖੀ ਸਰੋਤ ਵਿਕਾਸ ਵਿੰਗ ਵੱਲੋਂ ਆਈ.ਐਸ.ਬੀ., ਐਸ.ਏ.ਐਸ. ਨਗਰ ਵਿਖੇ ਕੌਮੀ ਸੁਰੱਖਿਆ ਸਬੰਧੀ ਕਰਵਾਏ ਪਹਿਲੇ ਕੇ.ਪੀ.ਐਸ.ਗਿੱਲ ਯਾਦਗਾਰੀ ਲੈਕਚਰ ਸਬੰਧੀ ਕਰਵਾਏ ਸਮਾਗਮ ਵਿਖੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ ਪ੍ਰਗਟ ਕੀਤੇ। ਇਸ ਮੌਕੇ ਜੇਲ੍ਹ ਮੰਤਰੀ ਪੰਜਾਬ, ਸੁਖਜਿੰਦਰ ਸਿੰਘ ਰੰਧਾਵਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।ਇਸ ਮੌਕੇ ਵੋਹਰਾ ਨੇ ਕਿਹਾ ਕਿ ਸਾਬਕਾ ਡੀ.ਜੀ.ਪੀ. ਗਿੱਲ ਇੱਕ ਕਾਬਲ ਤੇ ਦਲੇਰ ਪੁਲੀਸ ਪ੍ਰਸ਼ਾਸਕ ਸਨ, ਜਿਨ੍ਹਾਂ ਨੇ ਸੂਬੇ ਵਿੱਚੋਂ ਅੱਤਵਾਦ ਦੇ ਖਾਤਮੇ ਵਿੱਚ ਇਤਿਹਾਸਕ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਦਰਪੇਸ਼ ਗੰਭੀਰ ਚੁਣੌਤੀਆਂ ਦੇ ਮੱਦੇਨਜ਼ਰ  ਕੌਮੀ ਸੁਰੱਖਿਆ ਦੇ ਪ੍ਰਬੰਧਨ ਲਈ ਦੇਸ਼ ਨੂੰ ਇੱਕ ਸਮਰਪਿਤ ਮੰਤਰਾਲੇ ਦੀ ਲੋੜ ਹੈ। ਉਨ੍ਹਾਂ ਸਲਾਹ ਦਿੱਤੀ ਕਿ ਕੌਮੀ ਸੁਰੱਖਿਆ ਦੀ ਸਮੱਸਿਆ ਨਾਲ ਨਜਿੱਠਣ ਲਈ ਹਰ ਸੂਬੇ ਵਿੱਚ ਵਿਸ਼ੇਸ਼ ਬਲਾਂ ਦਾ ਗਠਨ ਕੀਤਾ ਜਾਣਾ ਚਾਹੀਦਾ ਹੈ ਅਤੇ ਸਪੈਸ਼ਲ ਬਲਾਂ ਦੇ ਜਵਾਨਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇ ਕਿਉਂਕਿ ਗਾਵਾਂ ਕੱਟਣ ਵਾਲੇ ਗੁੱਟਾਂ ਵੱਲੋਂ ਕਾਨੂੰਨੀ ਵਿਵਸਥਾ ਨੂੰ ਢਾਹ ਲਾ ਕੇ ਸਮਾਜਕ ਤਣਾਅ ਪੈਦਾ ਕੀਤਾ ਜਾਂਦਾ ਹੈ ਜੋਕਿ ਕੌਮੀ ਸੁਰੱਖਿਆ ਨੂੰ ਪ੍ਰਭਾਵਿਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰ ਕੇ ਕੀਤੇ ਜਾਂਦੇ ਪ੍ਰਦਰਸ਼ਨ ਸਮਾਜ ਨੂੰ ਵੰਡਦੇ ਹਨ ਅਤੇ ਇਸ ਨਾਲ ਦੇਸ਼ ਦੇ ਸਰੋਤ ਵੀ ਬਰਬਾਦ ਹੁੰਦੇ ਹਨ। ਉਨ੍ਹਾਂ ਕਿਹਾ ਕਿ ਆਪੇ ਬਣੇ ਧਰਮ ਗੁਰੂਆਂ ਵੱਲੋਂ ਕੀਤੀਆਂ ਜਾਂਦੀਆਂ ਕਾਨੂੰਨ ਵਿਰੋਧੀ ਗਤੀਵਿਧੀਆਂ 'ਤੇ ਲਗਾਤਾਰ ਤਿੱਖੀ ਨਜ਼ਰ ਰੱਖਣ ਦੇ ਨਾਲ-ਨਾਲ ਗੰਭੀਰ ਪੜਚੋਲ ਹੋਣੀ ਚਾਹੀਦੀ ਹੈ। ਉਨ੍ਹਾਂ ਹੋਰ ਕਿਹਾ ਕਿ ਸਮਾਜ ਦੇ ਭਾਈਚਾਰਿਆਂ ਦਰਮਿਆਨ ਪੈਦਾ ਹੋਣ ਵਾਲਾ ਤਣਾਅ ਵੀ ਕੌਮੀ ਸੁਰੱਖਿਆ ਸਬੰਧੀ ਮੁਸ਼ਕਲ ਬਣ ਸਕਦੇ ਹੈ । ਵੋਹਰਾ ਨੇ ਆਖਿਆ ਕਿ ਪੁਲੀਸ ਪਹਿਲੀ 'ਲਾਈਨ ਆਫ਼ ਡਿਫੈਂਸ' ਹੁੰਦੀ ਹੈ ਅਤੇ ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਉਸ ਵੱਲੋਂ ਮਜ਼ਬੂਤ ਕਾਰਵਾਈ ਕੀਤੀ ਜਾਣੀ ਲਾਜ਼ਮੀ ਹੈ ਨਹੀਂ ਤਾਂ ਭਵਿੱਖ ਵਿੱਚ ਕਿਸੇ ਪੜਾਅ ਉਤੇ ਉਹ ਸਮੱਸਿਆ ਇੱਕ ਵੱਡੀ ਸੁਰੱਖਿਆ ਸਮੱਸਿਆ ਬਣ ਸਕਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਪੁਲੀਸ, ਪ੍ਰੌਸੀਕਿਉਸ਼ਨ ਤੇ ਨਿਆਂਪਾਲਿਕਾ ਵਿੱਚ ਅਮਲੇ ਦੀ ਘਾਟ ਹੈ, ਜੋ ਕਿ ਕਾਨੂੰਨ ਵਿਵਸਥਾ ਕਾਇਮ ਰੱਖਣ ਵਿੱਚ ਮੁਸ਼ਕਲ ਬਣਦੀ ਹੈ। 

ਉਨ੍ਹਾਂ ਕਿਹਾ ਕਿ ਪੁਲਿਸ ਦੇ ਸਾਰੇ ਵਿੰਗਾਂ ਲਈ ਵਿੱਤੀ ਸਮੱਰਥਨ ਘੱਟ ਹੈ ਅਤੇ ਉਸ ਵਿੱਚੋਂ ਵੀ ਬਹਤਾ ਤਨਖ਼ਾਹਾਂ 'ਤੇ ਹੀ ਖਰਚ ਹੋ ਜਾਂਦਾ ਹੈ ਅਤੇ ਸਿਖਲਾਈ ਅਤੇ ਆਧੁਨਿਕਰਨ 'ਤੇ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਹਰ ਪੱਧਰ 'ਤੇ ਸਿਆਸੀ ਪ੍ਰਭਾਵ ਕਾਰਨ ਪੁਲੀਸ ਦਾ ਹੌਸਲਾ ਅਤੇ ਕਾਰਜਕੁਸ਼ਲਤਾ ਘਟਦੀ ਹੈ।ਵੋਹਰਾ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਭਾਰਤ ਦੀ ਕੌਮੀ ਸੁਰੱਖਿਆ ਨੂੰ ਸਦਾ ਹੀ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਰਹੇਗੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਅਹਿਮ ਜਾਣਕਾਰੀ ਸਬੰਧੀ ਢਾਂਚੇ ਦੀ ਸੁਰੱਖਿਆ ਬਾਰੇ ਸੁਚੇਤ ਹੋਣ ਦੀ ਸਖਤ ਲੋੜ ਹੇ। ਉਨ੍ਹਾਂ ਕਿਹਾ ਕਿ ਸਾਈਬਰ ਅਤੇ ਸੂਚਨਾ ਤਕਨੀਕ ਦੇ ਯੁੱਗ ਵਿੱਚ ਦਹਿਸ਼ਤਗਰਦ ਦੂਰ ਦੁਰਾਡੇ ਬੈਠ ਕੇ ਫੰਡ ਇੱਕਠੇ ਕਰਨ ਦੇ ਨਾਲ-ਨਾਲ ਦਹਿਸ਼ਤੀ ਕਾਰਵਾਈਆਂ ਨੂੰ ਵੀ ਅੰਜਾਮ ਦੇ ਸਕਦੇ ਹਨ।ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਜੇਲ੍ਹ ਮੰਤਰੀ ਪੰਜਾਬ, ਸੁਖਜਿੰਦਰ ਸਿੰਘ ਰੰਧਾਵਾ ਨੇ ਆਖਿਆ ਕਿ ਪੰਜਾਬ ਪੁਲੀਸ ਨੇ ਸੂਬੇ ਵਿੱਚੋਂ ਅਤਿਵਾਦ ਦੇ ਖ਼ਾਤਮੇ ਵਿੱਚ ਸਭ ਤੋਂ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਕੇ.ਪੀ.ਐਸ. ਗਿੱਲ ਨੇ ਅੱਗੇ ਹੋ ਕੇ ਪੁਲੀਸ ਦੀ ਅਗਵਾਈ ਕੀਤੀ ਤਾਂ ਜੋ ਅਮਨ ਤੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਿਆ ਜਾ ਸਕੇ। ਉਨ੍ਹਾਂ ਨੇ ਅਤਿਵਾਦ ਵਿਰੋਧੀ ਅਪਰੇਸ਼ਨ ਵਿੱਚ ਨਿੱਜੀ ਤੌਰ ਉਤੇ ਅਗਵਾਈ ਕੀਤੀ ਸੀ। ਪੰਜਾਬ ਪੁਲੀਸ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਪੁਲੀਸ ਸੂਬੇ ਵਿੱਚੋਂ ਨਸ਼ੇ ਅਤੇ ਨਸ਼ਾ ਤਸਕਰਾਂ ਦਾ ਸੂਬੇ ਵਿੱਚੋਂ ਉਸੇ ਤਰ੍ਹਾਂ ਸਫਾਇਆ ਕਰੇ ਜਿਵੇਂ ਦਹਿਸ਼ਤਗਰਦੀ ਦਾ ਖ਼ਾਤਮਾ ਕੀਤਾ ਸੀ। ਉਨ੍ਹਾਂ ਕਿਹਾ ਕਿ ਅਜਿਹੇ ਸੈਮੀਨਾਰ ਹਰ ਜ਼ਿਲ੍ਹੇ ਵਿਚ ਕਰਵਾਏ ਜਾਣੇ ਚਾਹੀਦੇ ਹਨ ਤਾਂ ਜੋ ਲੋਕਾਂ ਨੂੰ ਅਮਨ ਕਾਇਮ ਕਰਨ ਲਈ ਪੰਜਾਬ ਪੁਲੀਸ ਵੱਲੋਂ ਨਿਭਾਈ ਭੂਮਿਕਾ ਦਾ ਪਤਾ ਲੱਗ ਸਕੇ।ਸਵਾਲ-ਜਵਾਬ ਦੇ ਸੈਸ਼ਨ ਦੌਰਾਨ ਡੀ.ਜੀ.ਪੀ. ਪੰਜਾਬ ਸੁਰੇਸ਼ ਅਰੋੜਾ ਨੇ ਪਾਕਿਸਤਾਨ ਅਤੇ ਹੋਰਨਾਂ ਦੇਸ਼ਾਂ ਵਿਚਲੇ ਗੁੱਟਾਂ ਵੱਲੋਂ ਪੰਜਾਬ ਦੀ ਅੰਦਰੂਨੀ ਸੁਰੱਖਿਆ ਨੂੰ ਢਾਹ ਲਾਉਣ ਲਈ ਦਹਿਸ਼ਤਗਰਦਾਂ ਨੂੰ ਦਿੱਤੇ ਜਾਂਦੇ ਸਮੱਰਥਨ ਦਾ ਮੁੱਦਾ ਉਠਾਇਆ। ਸਾਬਕਾ ਮੰਤਰੀ ਲਕਸ਼ਮੀ ਕਾਂਤਾ ਚਾਵਲਾ ਨੇ ਪੁਲੀਸ ਮੁਲਾਜ਼ਮਾਂ ਨੂੰ ਨੌਕਰੀ ਦੇ ਸ਼ੁਰੂਆਤੀ ਦੌਰ ਵਿੱਚ ਘੱਟ ਤਨਖਾਹਾਂ ਦੇਣ 'ਤੇ ਚਿੰਤਾ ਪ੍ਰਗਟਾਈ। ਸਾਬਕਾ ਗ੍ਰਹਿ ਮੰਤਰੀ ਪੰਜਾਬ ਬ੍ਰਿਜ ਭੁਪਿੰਦਰ ਸਿੰਘ ਲਾਲੀ ਨੇ ਡਰੋਨਾਂ ਦੇ ਖ਼ਤਰੇ ਅਤੇ ਅਤਿਵਾਦ ਦੌਰਾਨ ਪੰਜਾਬ ਵੱਲੋਂ ਲਿਆ ਕਰਜ਼ਾ ਕੇਂਦਰ ਵੱਲੋਂ ਮੁਆਫ਼ ਨਾ ਕੀਤੇ ਜਾਣ ਬਾਰੇ ਗੱਲਬਾਤ ਕੀਤੀ।ਸਮਾਗਮ ਦੇ ਅੰਤ ਵਿੱਚ ਡੀ.ਜੀ.ਪੀ. ਸੁਰੇਸ਼ ਅਰੋੜਾ ਨੇ ਐਨ.ਐਨ. ਵੋਹਰਾ, ਸੁਖਜਿੰਦਰ ਸਿੰਘ ਰੰਧਾਵਾ ਅਤੇ ਕੇ.ਪੀ.ਐਸ.ਗਿਲ ਦੇ ਪਰਿਵਾਰਕ ਮੈਂਬਰਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਉਨ੍ਹਾਂ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਵੱਡੀ ਗਿਣਤੀ ਪੁਲੀਸ ਅਧਿਕਾਰੀਆਂ ਵੱਲੋਂ ਇਸ ਸਮਾਗਮ ਵਿੱਚ ਸ਼ਿਰਕਤ ਕਰਨ ਦੀ ਵੀ ਸ਼ਲਾਘਾ ਕੀਤੀ।

 

Tags: NN Vohra , Sukhjinder Singh Randhawa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD