Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਵੱਲੋਂ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਯੂਰੋ ਦੇ ਕੰਮਕਾਜ ਦਾ ਟਰਾਇਲ-ਰਨ ਕੀਤਾ ਗਿਆ

Web Admin

Web Admin

5 Dariya News

ਅੰਮ੍ਰਿਤਸਰ , 01 Nov 2018

Last updated on: Nov 01, 2018, 00:00 IST

ਪੰਜਾਬ ਸਰਕਾਰ ਦੀ ਪਹਿਲੀ ਪ੍ਰਾਥਮਿਕਤਾ ਰਾਜ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜਗਾਰ ਦੇ ਮੌਕੇ  ਮੁਹੱਈਆਂ  ਕਰਵਾਉਣਾ ਹੈ।ਇਨ੍ਹਾਂ  ਉਪਰਾਲਿਆਂ ਦੇ ਚਲਦੇ  ਸਮੇਂ ਸਮੇਂ ਤੇ ਘਰ ਘਰ ਰੋਜਗਾਰ ਮਿਸ਼ਨ  ਤਹਿਤ ਜਿਲ੍ਹਾਂ ਪੱਧਰ  ਤੇ ਪਲੇਸਮੈਂਟ  ਕੈਂਪ, ਰੋਜਗਾਰ ਦਫਤਰ ਅਤੇ ਪੰਜਾਬ ਸਕਿਲ  ਡਿਵੈਂਲਪਮੈਂਟ  ਮਿਸ਼ਨ ਦੇ ਉਪਰਾਲਿਆਂ ਨਾਲ ਲਗਾਤਾਰ ਲਗਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਅਮ੍ਰਿਤਸਰ ਨੇ ਦੱਸਿਆ ਕਿ ਸਰਕਾਰ ਵੱਲੋਂ ਇਨ੍ਹਾਂ ਉਪਰਾਲਿਆਂ ਵਿੱਚ  ਹੋਰ  ਤੇਜੀ  ਲਿਆਉਣ ਅਤੇ ਵੱਖ ਵੱਖ ਖੇਤਰਾਂ ਵਿੱਚ ਪੈਂਦਾ ਹੋ ਰਹੇ ਰੋਜਗਾਰ ਦੇ ਮੌਕਿਆਂ ਨੂੰ ਜਿਲ੍ਹਾ ਪੱਧਰ ਤੇ ਕੋਆਰਡੀਨੇਟ ਕਰਨ ਹਿੱਤ  ਜਿਲ੍ਹਾ  ਰੋਜਗਾਰ ਅਤੇ ਕਾਰੋਬਾਰ ਬਿਯੂਰੋ ਦੀ ਸਥਾਪਨਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ  ਬਿਯੂਰੋ ਵਿੱਚ ਜਿਥੇ ਬੇਰੁਜਗਾਰ ਵਿਅਕਤੀਆਂ ਦੀ  ਆਨਲਾਈਨ ਰਜਿਸਟੇਸਨ ਕੀਤੀ ਜਾਵੇਗੀ ਉਥੇ ਹਰ ਵਿਅਕਤੀ ਨੂੰ ਉਸ ਦੀ ਯੋਗਤਾ ਅਨੁਸਾਰ, ਵੱਖ ਵੱਖ ਰੋਜਗਾਰ ਦੇ ਮੌਕਿਆ ਦੀ ਜਾਣਕਾਰੀ ਦਿੰਦਿਆਂ, ਉਸ ਦੀ ਪਲੈਸਮੈਂਟ ਕਰਵਾਉਣ ਹਿੱਤ ਹਰ ਤਰ੍ਹਾਂ ਦੀ  ਮੱਦਦ ਵੀ ਕੀਤੀ ਜਾਵੇਗੀ। ਸ੍ਰ ਸੰਘਾ ਨੇ ਕਿਹਾ ਕਿ ਰੋਜਗਾਰ ਬਿਯੂਰੋ ਦੇ ਕੰਮਕਾਜ ਨੂੰ ਰਸਮੀ ਤੌਰ ਤੇ  ਸੁਰੂ ਕਰਨ ਤੋਂ ਪਹਿਲਾ ਬਿਊਰੋ ਦੇ ਵੱਖ ਵੱਖ ਸੈਕਸਨਾ ਦੇ ਆਨਲਾਈਨ ਕੰਮਾਂ ਨੂੰ ਟਰਾਇਲ ਤੇ ਤੌਰ ਤੇ ਚਲਾ ਕੇ ਵੇਖਿਆ ਗਿਆ ।ਇਸ ਮੌਕੇ ਸ੍ਰੀ ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸਨਰ (ਵਿਕਾਸ) ਨੇ ਇਹ ਭਰੋਸਾ ਦਵਾਇਆ ਕਿ ਬਿਯੂਰੋ ਦੇ ਕੰਮਕਾਜ ਨੂੰ ਲੋਕਾਂ ਦੀਆਂ ਉਮੀਦਾਂ ਅਨੁਸਾਰ ਖਰਾ ਉਤਾਰਿਆ ਜਾਵੇਗਾ ਅਤੇ  ਆਉਣ  ਵਾਲੇ ਸਮੇਂ ਵਿੱਚ ਨੌਜਵਾਨਾਂ ਨੂੰ  ਰੋਜਗਾਰ ਮੁਹੱਈਆਂ ਕਰਾਉਣ ਵਿੱਚ ਇਹ ਇੱਕ ਮੀਲ ਪੱਥਰ ਸਾਬਤ ਹੋਵੇਗਾ।ਇਸ ਮੌਕੇ ਸ੍ਰੀਮਤੀ ਸੁਨੀਤਾ ਕਲਿਆਣ ਡਿਪਟੀ ਡਾਇਰੈਕਟਰ ਰੋਜਗਾਰ ਜਨਰੇਸ਼ਨ ਐਂਡ ਟ੍ਰੇਨਿੰਗ, ਕੰਵਰ ਸੁਖਜਿੰਦਰ ਸਿੰਘ ਛੱਤਵਾਲ  ਏ.ਪੀ.ਓ. (ਐਮ), ਸ੍ਰੀ ਸੁਰਿੰਦਰ ਕੁਮਾਰ  ਰੋਜਗਾਰ ਅਫਸਰ ਆਦਿ ਹਾਜਰ ਸਨ।

 

Tags: DC Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD