Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨਵਜੋਤ ਸਿੰਘ ਸਿੱਧੂ , ਓਮ ਪ੍ਰਕਾਸ ਸੋਨੀ ਅਤੇ ਮੇਅਰ ਵਲੋਂ ਸਾਂਝੇ ਤੌਰ ਤੇ ਸਵਰਗੀ ਗੁਰਦੀਪ ਪਹਿਲਵਾਨ ਦੀ ਲੜਕੀ ਨੂੰ ਦਿੱਤਾ ਨਿਯੁਕਤੀ ਪੱਤਰ

ਰੇਲ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੇ 5 ਪਰਿਵਾਰਾਂ ਨੂੰ ਹਰ ਮਹੀਨੇ 40 ਹਜ਼ਾਰ ਰੁਪਏ ਆਪਣੇ ਨਿੱਜੀ ਆਮਦਨ ਚੋ ਦਿੱਤੇ ਜਾਣਗੇ- ਨਵਜੋਤ ਸਿੰਘ ਸਿੱਧੂ

Web Admin

Web Admin

5 Dariya News

ਅੰਮ੍ਰਿਤਸਰ , 01 Nov 2018

Last updated on: Nov 01, 2018, 00:00 IST

2 ਜੂਨ 2018 ਨੂੰ ਗੋਲਬਾਗ ਵਿਖੇ ਕੌਂਸਲਰ ਗੁਰਦੀਪ ਪਹਿਲਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਸ ਸਮੇਂ ਪੰਜਾਬ ਸਰਕਾਰ ਵੱਲੋਂ ਵਾਅਦਾ ਕੀਤਾ ਗਿਆ ਸੀ ਕਿ ਸਵਰਗੀ ਗੁਰਦੀਪ ਪਹਿਲਵਾਨ ਦੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਅੱਜ ਉਸ ਵਾਅਦੇ ਤੇ ਖਰਾ ਉਤਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਓਮ ਪ੍ਰਕਾਸ ਸੋਨੀ ਅਤੇ ਮੇਅਰ ਨਗਰ ਨਿਗਮ ਸ੍ਰ ਕਰਮਜੀਤ ਸਿੰਘ ਰਿੰਟੂ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਜਾ ਕੇ ਸਵਰਗੀ ਗੁਰਦੀਪ ਪਹਿਲਵਾਨ ਦੀ ਲੜਕੀ ਹਰਸਿਮਰਤ ਕੌਰ ਨੂੰ ਨਿਯੁਕਤੀ ਪੱਤਰ ਸੌਪਿਆ। ਇਸ ਮੌਕੇ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਜੋ ਵਾਅਦ ਕੀਤਾ ਸੀ ਅੱਜ ਉਸ ਨੂੰ ਪੂਰਾ ਕਰ ਵਿਖਾਇਆ ਹੈ। ਸ੍ਰੀ ਸੋਨੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਸਾਡੀ ਡਿਊਟੀ ਅੱਜ ਇਸ ਪਰਿਵਾਰ ਨੂੰ ਨਿਯੁਕਤੀ ਪੱਤਰ ਦੇਣ ਲਈ ਲਗਾਈ ਗਈ ਸੀ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸਵਰਗੀ ਗੁਰਦੀਪ ਪਹਿਲਵਾਨ ਦੇ ਲੜਕੇ ਨੂੰ ਵੀ 18 ਸਾਲ ਦੀ ਉਮਰ ਪੂਰੀ ਹੋਣ ਤੇ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਸ੍ਰੀ ਸੋਨੀ ਨੇ ਐਲਾਨ ਕੀਤਾ ਕਿ ਉਹ ਹਰ ਮਹੀਨੇ ਆਪਣੀ ਨਿੱਜੀ ਆਮਦਨ ਚੋਂ 20 ਹਜ਼ਾਰ ਰੁਪਏ ਇਸ ਪਰਿਵਾਰ ਦੀ ਮਾਲੀ ਮਦਦ ਵਜੋਂ ਦੇਣਗੇ।

ਇਸ ਮੌਕੇ ਸ੍ਰ ਨਵਜੋਤ ਸਿੰਘ ਸਿੱਧੂ ਸਥਾਨਕ ਸਰਕਾਰਾਂ ਮੰਤਰੀ ਪੰਜਾਬ ਨੇ ਕਿਹਾ ਕਿ ਇਸ ਲੜਕੀ ਨੂੰ ਯੋਗਤਾ ਮੁਤਾਬਿਕ ਨੌਕਰੀ ਦਿੱਤੀ ਜਾਵੇਗੀ ਅਤੇ ਨਾਲ ਹੀ ਇਸ ਲੜਕੀ ਨੂੰ ਉਚੇਰੀ ਸਿਖਿਆ ਪ੍ਰਾਪਤ ਕਰਨ ਲਈ ਮਦਦ ਕੀਤੀ ਜਾਵੇਗੀ। ਸ੍ਰ ਸਿੱਧੂ ਨੇ ਕਿਹਾ ਕਿ ਉਨ੍ਹਾਂ ਵੱਲੋਂ ਰੇਲ ਹਾਦਸੇ ਵਿੱਚ ਮਾਰੇ ਗਏ 5 ਪਰਿਵਾਰਾਂ ਦੀ ਸ਼ਨਾਖਤ ਕੀਤੀ ਗਈ ਹੈ ਜਿੰਨਾਂ ਦੇ ਘਰ ਵਿੱਚ ਕੋਈ ਵੀ ਮੈਂਬਰ ਕਮਾਉਣ ਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਮੈਂ ਇਨ੍ਹਾਂ ਪਰਿਵਾਰਾਂ ਦਾ ਚੁੱਲਾ ਚੌਂਕਾ ਚਲਾਉਣ ਲਈ ਆਪਣੀ ਆਮਦਨ ਵਿੱਚੋਂ ਹਰ ਮਹੀਨੇ ਇਕ ਪਰਿਵਾਰ ਨੂੰ 10 ਹਜ਼ਾਰ ਰੁਪਏ ਅਤੇ ਬਾਕੀ 4 ਪਰਿਵਾਰਾਂ ਨੂੰ 7500-7500 ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਪੀੜਤ ਪਰਿਵਾਰਾਂ ਦੇ ਅਕਾਉਂਟ ਨੰਬਰ ਲੈ ਲਏ ਗਏ ਹਨ ਅਤੇ ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਰਾਸ਼ੀ ਇਨ੍ਹਾਂ ਦੇ ਖਾਤੇ ਵਿੱਚ ਭੇਜ ਦਿੱਤੀ ਜਾਵੇਗੀ। ਸ੍ਰ ਸਿੱਧੂ ਨੇ ਕਿਹਾ ਕਿ ਰੇਲ ਹਾਦਸੇ ਵਿੱਚ ਮਾਰੇ ਗਏ ਬਾਕੀ ਪਰਿਵਾਰਾਂ ਦੇ ਮੈਂਬਰਾਂ ਦਾ ਵੀ ਬਿਊਰਾ ਇਕੱਠਾ ਕੀਤਾ ਜਾ ਰਿਹਾ ਹੈ ਅਤੇ ਜਿੰਨਾਂ ਪਰਿਵਾਰਾਂ ਦਾ ਕਮਾਉਣ ਵਾਲਾ ਕੋਈ ਨਹੀਂ ਹੋਵੇਗਾ ਉਸ ਨੂੰ ਹਰ ਮਹੀਨੇ ਮੇਰੇ ਵੱਲੋਂ ਮਾਲੀ ਮਦਦ ਦਿੱਤੀ ਜਾਵੇਗੀ। ਇਸ ਮੌਕੇ ਸ੍ਰੀ ਵਿਕਾਸ ਸੋਨੀ ਕੌਂਸਲਰ ਵੀ ਹਾਜ਼ਰ ਸਨ। 

 

Tags: Navjot Singh Sidhu , O P Soni

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD