Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਦੀਵਾਲੀ ਨੂੰ ਪ੍ਰਦੂਸ਼ਣ ਰਹਿਤ ਬਣਾ ਕੇ ਰੋਸ਼ਨੀਆਂ ਦੇ ਤਿਉਹਾਰ ਵਜੋਂ ਮਨਾਇਆ ਜਾਵੇ - ਕਮਲਦੀਪ ਸਿੰਘ ਸੰਘਾ

ਦੀਵਾਲੀ ਰਾਤ ਪਟਾਖੇ ਕੇਵਲ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਹੀ ਚਲਾਏ ਜਾਣ

Web Admin

Web Admin

5 Dariya News

ਅੰਮ੍ਰਿਤਸਰ , 02 Nov 2018

Last updated on: Nov 02, 2018, 00:00 IST

ਦੀਵਾਲੀ ਨੂੰ ਪ੍ਰਦੂਸ਼ਣ ਅਤੇ ਸ਼ੋਰ ਸ਼ਰਾਬੇ ਵਾਲਾ ਤਿਉਹਾਰ ਨਾ ਬਣਾ ਕੇ ਰੋਸ਼ਨੀਆਂ ਦੇ ਤਿਉਹਾਰ ਵਜੋਂ ਮਨਾਇਆ ਜਾਵੇ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਅੱਜ ਗਰੀਨ ਦੀਵਾਲੀ ਮਨਾਉਣ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਗਈ ਵਿਸ਼ੇਸ ਮੀਟਿੰਗ ਦੌਰਾਨ ਕੀਤਾ।ਇਸ ਮੀਟਿੰਗ ਵਿੱਚ ਸ਼ਿਵਰਾਜ ਸਿੰਘ ਬੱਲ ਸਹਾਇਕ ਕਮਿਸ਼ਨਰ ਜਨਰਲ, ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਸ਼ਿਕਾਇਤਾਂ, ਸ੍ਰ ਸਲਵਿੰਦਰ ਸਿੰਘ ਸਮਰਾ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ, ਸ੍ਰ ਗੁਰਪ੍ਰੀਤ ਸਿੰਘ ਗਿੱਲ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ, ਪ੍ਰਿੰਸੀਪਲ ਬਲਵਿੰਦਰ ਸਿੰਘ, ਪ੍ਰਿੰਸੀਪਲ ਜਤਿੰਦਰਪਾਲ ਸਿੰਘ ਤੋਂ ਇਲਾਵਾ ਹੋਰ ਸਕੂਲਾਂ ਦੇ ਪ੍ਰਿੰਸੀਪਲ ਅਤੇ ਐਨ:ਜੀ:ਓਜ਼ ਦੇ ਨੁਮਾਇੰਦੇ ਹਾਜ਼ਰ ਸਨ। ਸ੍ਰ ਸੰਘਾ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗਰੀਨ ਦੀਵਾਲੀ ਮਨਾਉਣ ਦੇ  ਸੰਦੇਸ਼ ਨੂੰ ਹਰੇਕ ਨਾਗਰਿਕ ਤੱਕ ਪਹੁੰਚਾਉਣ ਲਈ 5 ਨਵੰਬਰ ਨੂੰ ਜਿਲ੍ਹਾ ਪੱਧਰੀ ਸਮਾਗਮ ਸਰਕਾਰੀ ਸਾਰਾਗੜ੍ਹੀ ਮੈਮੋਰੀਅਲ ਸੈਕੰਡਰੀ ਸਕੂਲ ਟਾਉਨ ਹਾਲ ਮਾਲ ਮੰਡੀ ਵਿਖੇ ਮਨਾਇਆ ਜਾਵੇਗਾ। ਸ੍ਰ ਸੰਘਾ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਸ੍ਰੀ ਓਮ ਪ੍ਰਕਾਸ਼ ਸੋਨੀ ਸਿਖਿਆ ਤੇ ਵਾਤਾਵਰਣ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਨਗੇ ਅਤੇ ਵੱਖ ਵੱਖ ਸਕੂਲਾਂ ਦੇ 5 ਹਜ਼ਾਰ ਦੇ ਕਰੀਬ ਬੱਚਿਆਂ ਨੂੰ ਗਰੀਨ ਦੀਵਾਲੀ ਮਨਾਉਣ ਸਬੰਧੀ ਸਹੁੰ ਚੁਕਾਈ ਜਾਵੇਗੀ। ਸ੍ਰ ਸੰਘਾ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਵੱਖ ਵੱਖ ਸਕੂਲਾਂ ਦੇ ਬੱਚੇ ਆਪਣੇ ਸਕੂਲਾਂ ਤੋਂ ਗਰੀਨ ਦੀਵਾਲੀ ਦਾ ਸੰਦੇਸ਼ ਦਿੰਦੇ ਹੋਏ ਸਮਾਗਮ ਵਾਲੀ ਜਗ੍ਹਾਂ ਤੇ ਪਹੁੰਚਣਗੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਡਾ ਸਭ ਦਾ ਫਰਜ ਬਣਦਾ ਹੈ ਕਿ ਵਾਤਾਵਰਣ ਨੂੰ ਪ੍ਰਦੂਸ਼ਣ ਹੋਣ ਤੋਂ ਬਚਾਈਏ। ਉਨ੍ਹਾਂ ਕਿਹਾ ਕਿ ਇਹ ਤਾਂ ਹੀ ਸੰਭਵ ਹੋ ਸਕਦਾ ਜੇਕਰ ਅਸੀਂ ਆਪਣੇ ਬੱਚਿਆਂ ਨੂੰ ਦੀਵਾਲੀ ਤੋਂ ਹੋਣ ਵਾਲੇ ਪ੍ਰਦੂਸ਼ਣ ਅਤੇ ਇਸ ਤੋਂ ਪੈਦਾ ਹੋਣ ਵਾਲੀਆਂ ਬੀਮਾਰੀਆਂ ਤੋਂ ਜਾਗਰੂਕ ਕਰੀਏ।

ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਜਿਹੜੀਆਂ ਸੰਸਥਾਵਾਂ/ਸਕੂਲ/ਕਲੱਬਜ਼ ਲੋਕਾਂ ਨੂੰ ਗਰੀਨ ਦੀਵਾਲੀ ਮਨਾਉਣ ਦਾ ਵਧੀਆ ਸੰਦੇਸ਼ ਪਹੁੰਚਾਉਣਗੀਆਂ ਅਤੇ ਲੋਕਾਂ ਨੂੰ ਜਾਗਰੂਕ ਕਰਕੇ ਗਰੀਨ ਦੀਵਾਲੀ ਮਨਾਉਣ ਵਿੱਚ ਸਹਿਯੋਗ ਦੇਣਗੀਆਂ ਨੂੰ ਕਮੇਟੀ ਬਣਾ ਕੇ ਜਿਲ੍ਹਾ  ਪ੍ਰਸਾਸ਼ਨ ਵੱਲੋਂ ਸਨਮਾਨਤ ਵੀ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿੰਨਾਂ ਮੁਹੱਲਿਆਂ ਵਿੱਚ ਵੀ ਇਸ ਵਾਰ ਘੱਟ ਪ੍ਰਦੂਸ਼ਣ ਵਾਲੇ ਪਟਾਖੇ  ਜਾਂ ਗਰੀਨ ਦੀਵਾਲੀ ਮਨਾਈ ਜਾਵੇਗੀ ਨੂੰ ਵੀ ਜਿਲ੍ਹਾ ਪ੍ਰਸਾਸ਼ਨ ਸਨਮਾਨਤ ਕਰੇਗਾ। ਸ੍ਰ ਸੰਘਾ ਨੇ ਕਿਹਾ ਕਿ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਦੀਵਾਲੀ ਵਾਲੇ ਦਿਨ ਪਟਾਖੇ ਕੇਵਲ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਹੀ ਚਲਾਏ ਜਾਣ। ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਇਸ  ਸਮੇਂ ਤੋਂ ਪਹਿਲਾਂ ਜਾਂ  ਬਾਅਦ ਪਟਾਖੇ ਚਲਾਏਗਾ ਦੇ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਸ਼ਿਵਰਾਜ ਸਿੰਘ ਬੱਲ ਸਹਾਇਕ ਕਮਿਸ਼ਨਰ ਜਨਰਲ ਨੇ ਦੱਸਿਆ ਕਿ ਪਟਾਖਿਆਂ ਤੋਂ ਹੋਣ ਵਾਲੇ ਨੁਕਸਾਨ ਤੋਂ ਬੱਚਿਆਂ ਨੂੰ ਜਾਗਰੂਕ ਕਰਾਉਣ ਲਈ ਵੱਖ ਵੱਖ ਸਕੂਲਾਂ ਵਿੱਚ ਪੇਟਿੰਗ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ। ਸ੍ਰੀ ਬੱਲ ਨੇ ਕਿਹਾ ਕਿ ਜਿਲ੍ਹੇ ਦੇ ਸਾਰੇ  ਸਕੂਲਾਂ ਵਿੱਚ ਸਵੇਰ ਦੀ ਅਸੈਂਬਲੀ ਸਮੇਂ ਬੱਚਿਆਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਆਮ ਲੋਕਾਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਉਤਸ਼ਾਹਿਤ ਕਰਨ ਸਬੰਧੀ ਸਮਾਜ ਸੇਵੀ ਸੰਸਥਾਵਾਂ ਅਤੇ ਅਗਾਂਹਵਧੂ ਲੋਕਾਂ ਦਾ ਵੀ ਸਹਿਯੋਗ ਲਿਆ ਜਾਵੇਗਾ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਗੁਰਦੁਆਰਿਆਂ, ਮੰਦਰਾਂ ਅਤੇ ਧਾਰਮਿਕ ਸਥਾਨਾਂ ਰਾਹੀਂ ਅਨਾਂਊਂਸਮੈਂਟ ਵੀ ਕਰਵਾਈਆਂ ਜਾਣਗੀਆਂ  ਅਤੇ ਆਂਗਨਵਾੜੀ ਵਰਕਰਾਂ ਰਾਹੀਂ ਵੀ ਪਿੰਡਾਂ ਦੇ ਲੋਕਾਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਜਾਗਰੂਕ ਕੀਤਾ ਜਾਵੇਗਾ।ਉਹਨਾਂ ਦੱਸਿਆ ਕਿ ਪਟਾਕੇ ਚਲਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਅਤੇ ਇਸ ਨਾਲ ਦੁਰਘਟਨਾਵਾਂ ਵੀ ਹੁੰਦੀਆਂ ਹਨ । ਪਟਾਕਿਆਂ ਦੇ ਗੰਦੇ ਧੂਏਂ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਫੈਲਦੀਆਂ ਹਨ । ਉਹਨਾਂ ਨੇ ਜ਼ਿਲ੍ਹੇ ਦੇ ਨਾਗਿਰਕਾਂ ਨੂੰ ਅਪੀਲ ਕੀਤੀ ਕਿ ਪਟਾਕੇ ਚਲਾਉਣ ਤੋਂ ਗੁਰੇਜ਼ ਕੀਤਾ ਜਾਵੇ ਅਤੇ ਗਰੀਨ ਦੀਵਾਲੀ ਮਨਾਉਣ ਵਿਚ ਸਹਿਯੋਗ ਦਿੱਤਾ ਜਾਵੇ ।

 

Tags: DC Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD