Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਸੂਖ਼ਮ, ਲਘੂ ਅਤੇ ਮੱਧਮ ਉਦਯੋਗਾਂ ਦੇ ਉਥਾਨ ਲਈ ਪ੍ਰਧਾਨ ਮੰਤਰੀ ਵੱਲੋਂ 12 ਐਲਾਨ

ਸੂਖ਼ਮ, ਲਘੂ ਅਤੇ ਮੱਧਮ ਉਦਯੋਗਾਂ ਦਾ ਦੇਸ਼ ਦੇ ਵਿਕਾਸ ਵਿੱਚ ਅਹਿਮ ਯੋਗਦਾਨ-ਅਜੇ ਟਾਮਟਾ

Web Admin

Web Admin

5 Dariya News

ਲੁਧਿਆਣਾ , 02 Nov 2018

Last updated on: Nov 02, 2018, 00:00 IST

ਦੇਸ਼ ਵਿੱਚ ਸੂਖ਼ਮ, ਲਘੂ ਅਤੇ ਮੱਧਮ ਉਦਯੋਗਾਂ ਨੂੰ ਹੁਲਾਰਾ ਦੇਣ ਅਤੇ ਅਜਿਹੇ ਉਦਯੋਗਾਂ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਜੋੜਨ ਦੇ ਮਕਸਦ ਨਾਲ ਭਾਰਤ ਸਰਕਾਰ ਵੱਲੋਂ 12 ਅਹਿਮ ਐਲਾਨ ਕੀਤੇ ਗਏ ਹਨ। ਇਹ ਐਲਾਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਗਿਆਨ ਭਵਨ, ਨਵੀਂ ਦਿੱਲੀ ਵਿਖੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਕੀਤੇ, ਜਿਸ ਨੂੰ ਲੁਧਿਆਣਾ ਸਮੇਤ ਦੇਸ਼ ਦੇ 100 ਜ਼ਿਲ੍ਹਿਆਂ ਵਿੱਚ ਸਿੱਧੇ ਪ੍ਰਸਾਰਨ ਰਾਹੀਂ ਦਿਖਾਇਆ ਗਿਆ। ਸਿੱਧੇ ਪ੍ਰਸਾਰਨ ਸੰਬੰਧੀ ਸਮਾਗਮ ਸਥਾਨਕ ਸਰਕਾਰੀ ਕਾਲਜ (ਲੜਕੀਆਂ) ਵਿਖੇ ਕੀਤਾ ਗਿਆ, ਜਿਸ ਵਿੱਚ ਕੇਂਦਰੀ ਕੱਪੜਾ ਰਾਜ ਮੰਤਰੀ ਅਜੇ ਟਾਮਟਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਿੱਧੇ ਪ੍ਰਸਾਰਨ ਨੂੰ ਸੰਬੋਧਨ ਕਰਦਿਆਂ ਸ੍ਰੀ ਮੋਦੀ ਨੇ ਸੂਖ਼ਮ, ਲਘੂ ਅਤੇ ਮੱਧਮ ਉਦਯੋਗਾਂ ਨੂੰ ਆਰਥਿਕ ਅਤੇ ਭੁਗੋਲਿਕ ਤੌਰ 'ਤੇ ਉੱਪਰ ਚੁੱਕਣ ਲਈ ਇੱਕ ਵੈੱਬ ਪੋਰਟਲ www.psbloansin੫੯minutes.com ਦੀ ਸ਼ੁਰੂਆਤ ਕੀਤੀ, ਜਿਸ ਰਾਹੀਂ ਹੁਣ ਕੋਈ ਵੀ ਉੱਦਮੀ, ਜੋ ਜੀ. ਐੱਸ. ਟੀ. ਪੋਰਟਲ 'ਤੇ ਜੁੜਿਆ ਹੋਇਆ ਹੈ ਅਤੇ ਆਪਣਾ ਕਰ ਨਿਯਮਤ ਰੂਪ ਵਿੱਚ ਕਰਦਾ ਹੈ, ਨੂੰ ਇੱਕ ਕਰੋੜ ਰੁਪਏ ਤੱਕ ਦਾ ਕਰਜ਼ਾ ਮਹਿਜ਼ 59 ਮਿੰਟ ਵਿੱਚ ਅਸਾਨੀ ਨਾਲ ਪ੍ਰਾਪਤ ਹੋ ਸਕੇਗਾ। ਇਸ ਤੋਂ ਇਲਾਵਾ 11 ਹੋਰ ਅਹਿਮ ਐਲਾਨ ਕੀਤੇ ਗਏ। ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਨੇ ਲੁਧਿਆਣਾ ਦੇ ਹੌਜ਼ਰੀ ਉਦਯੋਗ ਦਾ ਦੇਸ਼ ਦੇ ਵਿਕਾਸ ਵਿੱਚ ਯੋਗਦਾਨ ਦਾ ਵਿਸ਼ੇਸ਼ ਤੌਰ 'ਤੇ ਜ਼ਿਕਰ ਕੀਤਾ। ਇਸ ਤੋਂ ਪਹਿਲਾਂ ਲੁਧਿਆਣਾ ਵਿਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਅਜੇ ਟਾਮਟਾ ਨੇ ਕਿਹਾ ਕਿ ਲੁਧਿਆਣਾ ਦੀ ਸਨਅਤ ਪੂਰੇ ਦੇਸ਼ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ, ਜਿਸ ਨੂੰ ਕੇਂਦਰ ਸਰਕਾਰ ਵੱਲੋਂ ਹਮੇਸ਼ਾਂ ਹੀ ਪ੍ਰਮੁੱਖਤਾ ਦਿੱਤੀ ਜਾਂਦੀ ਰਹੇਗੀ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਇਸ ਵੇਲੇ 6.5 ਕਰੋੜ ਸੂਖ਼ਮ, ਲਘੂ ਅਤੇ ਮੱਧਮ ਉਦਯੋਗਿਕ ਯੂਨਿਟ ਚੱਲ ਰਹੇ ਹਨ, ਜਿਨ੍ਹਾਂ ਨਾਲ 11 ਕਰੋੜ ਰੋਜ਼ਗਾਰ ਕਾਮਿਆਂ ਦੇ ਨਾਲ-ਨਾਲ 26 ਕਰੋੜ ਲੋਕਾਂ ਦੀ ਆਰਥਿਕਤਾ ਜੁੜੀ ਹੋਈ ਹੈ। 

ਇਨ੍ਹਾਂ ਉਦਯੋਗਾਂ ਨੂੰ ਪੈਰ੍ਹਾਂ ਸਿਰ ਕਰਨਾ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਇਨ੍ਹਾਂ ਉਦਯੋਗਾਂ ਨਾਲ ਜੋੜਨਾ ਸਮੇਂ ਦੀ ਲੋੜ ਹੈ। ਜਿਸ ਲਈ ਕੇਂਦਰ ਸਰਕਾਰ ਵੱਲੋਂ ਰਾਜ ਸਰਕਾਰਾਂ ਦੇ ਸਹਿਯੋਗ ਨਾਲ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਤੋਂ ਪਹਿਲਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਰਾਜ ਸਭਾ ਮੈਂਬਰ ਸ੍ਰੀ ਸ਼ਵੇਤ ਮਲਿਕ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ 'ਸਬਕਾ ਹਾਥ ਸਬਕਾ ਵਿਕਾਸ' ਦੇ ਨਾਅਰੇ ਨਾਲ ਲੋਕਾਂ ਅਤੇ ਦੇਸ਼ ਦਾ ਸਰਬਪੱਖੀ ਵਿਕਾਸ ਕੀਤਾ ਜਾ ਰਿਹਾ ਹੈ, ਜਿਸ ਦਾ ਸਾਰੇ ਰਾਜਾਂ ਅਤੇ ਲੋਕਾਂ ਨੂੰ ਲਾਭ ਲੈਣਾ ਚਾਹੀਦਾ ਹੈ। ਉਨ੍ਹਾਂ ਇਸ ਮੌਕੇ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਯੋਜਨਾਵਾਂ ਦਾ ਵੀ ਵੇਰਵਾ ਪੇਸ਼ ਕੀਤਾ। ਉਨ੍ਹਾਂ ਕਿਹਾ ਅੱਜ ਲੋੜ ਹੈ ਕਿ ਲੋਕ ਹੌਂਸਲਾ ਕਰਕੇ ਉੱਦਮੀ ਬਣਨ ਲਈ ਯਤਨ ਕਰਨ, ਕੇਂਦਰ ਸਰਕਾਰ ਹਮੇਸ਼ਾਂ ਉਨ੍ਹਾਂ ਦੇ ਨਾਲ ਹੈ। ਸਮਾਗਮ ਦੌਰਾਨ ਵੱਖ-ਵੱਖ ਬੈਂਕਾਂ, ਵਿੱਤੀ ਖੇਤਰਾਂ ਨਾਲ ਜੁੜੇ ਅਦਾਰਿਆਂ ਅਤੇ ਵੱਖ-ਵੱਖ ਕੰਪਨੀਆਂ ਵੱਲੋਂ ਆਪਣੇ ਸਟਾਲ ਵੀ ਲਗਾਏ ਗਏ, ਜਿਸ ਵਿੱਚ ਲੋਕਾਂ ਨੇ ਜਾਣਕਾਰੀ ਲਈ। ਸਮਾਗਮ ਦੌਰਾਨ ਉਪਰੋਕਤ ਤੋਂ ਇਲਾਵਾ ਸ੍ਰੀ ਅਨੁਰਾਗ ਅਗਰਵਾਲ ਆਈ. ਏ. ਐੱਸ. ਸੰਯੁਕਤ ਸਕੱਤਰ  ਪ੍ਰਭਾਰੀ ਅਫ਼ਸਰ ਕੇਂਦਰ ਸਰਕਾਰ, ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ, ਪੰਜਾਬ ਐਂਡ ਸਿੰਧ ਬੈਂਕ ਦੇ ਜੀ. ਐੱਮ. ਸ੍ਰੀ ਦਲਜੀਤ ਸਿੰਘ ਗਰੋਵਰ, ਜ਼ੋਨਲ ਮੈਨੇਜਰ ਸ੍ਰ. ਅਮੋਲਕ ਸਿੰਘ, ਜ਼ੋਨਲ ਮੈਨੇਜਰ ਫਰੀਦਕੋਟ ਸ੍ਰੀ ਰਾਜੀਵ ਬਾਂਸਲ, ਜੈੱਮ ਪ੍ਰੋਗਰਾਮ ਤੋਂ ਸ੍ਰੀ ਅਖਿਲੇਸ਼ ਕੁਮਾਰ ਤੇ ਸ੍ਰੀ ਸਤੀਸ਼ ਕੁਮਾਰ, ਸਿਦਬੀ ਤੋਂ ਸ੍ਰੀ ਰਿਤੇਸ਼ ਕੁਮਾਰ, ਸੀ. ਜੀ.ਐੱਸ. ਟੀ. ਕਮਿਸ਼ਨਰ ਸ੍ਰੀ ਆਸ਼ੂਤੋਸ਼ ਬਰਨਵਾਲ, ਐੱਮ. ਐੱਸ. ਐੱਮ. ਈ. ਤੋਂ ਸ੍ਰੀ ਕੁੰਦਨ ਲਾਲ, ਏ. ਜੀ. ਐੱਮ. ਸ੍ਰ. ਅਜੀਤ ਸਿੰਘ ਚਾਵਲਾ, ਜ਼ਿਲ੍ਹਾ ਭਾਜਪਾ ਪ੍ਰ੍ਰਧਾਨ ਸ੍ਰੀ ਜਤਿੰਦਰ ਮਿੱਤਲ ਅਤੇ ਹੋਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ। 

 

Tags: Ajay Tamta

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD