Saturday, 25 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਛੋਟੇ ਉਦਯੋਗਾਂ ਲਈ ਹੋਈ ਨਵੇਂ ਯੁੱਗ ਦੀ ਸ਼ੁਰੂਆਤ-ਵਿਜੇ ਸਾਂਪਲਾ

ਕਪੂਰਥਲਾ ਜ਼ਿਲੇ ਵਿੱਚ 'ਐਮ. ਸੀ. ਐਮ. ਈ ਸਹਿਯੋਗ ਤੇ ਸੰਪਰਕ ਪ੍ਰੋਗਰਾਮ' ਹੋਇਆ ਲਾਂਚ, '59 ਮਿਨਟਸ ਪੋਰਟਲ' ਦੀ ਸ਼ੁਰੂਆਤ ਨਾਲ ਛੇਤੀ ਤੇ ਸੁਖਾਲੇ ਢੰਗ ਨਾਲ ਮਿਲੇਗਾ ਕਰਜ਼ਾ

Web Admin

Web Admin

5 Dariya News

ਕਪੂਰਥਲਾ , 02 Nov 2018

Last updated on: Nov 02, 2018, 00:00 IST

ਛੋਟੇ ਉਦਯੋਗਾਂ (ਐਮ. ਐਸ. ਐਮ. ਈ) ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਕੇਂਦਰ ਸਰਕਾਰ ਵੱਲੋਂ ਅੱਜ ਦੇਸ਼ ਦੇ 100 ਜ਼ਿਲਿਆਂ ਵਿਚ '59 ਮਿਨਟਸ ਪੋਰਟਲ' ਦੀ ਸ਼ੁਰੂਆਤ ਕੀਤੀ ਗਈ, ਜਿਸ ਨਾਲ ਛੋਟੇ ਉਦਯੋਗਪਤੀਆਂ ਨੂੰ ਛੇਤੀ ਤੇ ਸੌਖੇ ਢੰਗ ਨਾਲ ਕਰਜ਼ ਮਿਲਣ ਦਾ ਰਾਹ ਖੁੱਲ ਗਿਆ। ਨਵੀਂ ਦਿੱਲੀ ਦੇ ਵਿਗਿਆਨ ਭਵਨ ਤੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਅੱਜ 'ਐਮ. ਸੀ. ਐਮ ਈ ਸਹਿਯੋਗ ਤੇ ਸੰਪਰਕ ਪ੍ਰੋਗਰਾਮ ਲਾਂਚ ਕੀਤਾ ਗਿਆ। ਪਹਿਲੇ ਗੇੜ ਵਿਚ ਇਸ ਪ੍ਰੋਗਰਾਮ ਨੂੰ ਮੁਲਕ ਦੇ 100 ਜ਼ਿਲਿਆਂ ਵਿਚ ਲਾਗੂ ਕੀਤਾ ਗਿਆ ਹੈ, ਜਿਨਾਂ ਵਿਚ ਕਪੂਰਥਲਾ ਜ਼ਿਲਾ ਵੀ ਸ਼ਾਮਿਲ ਹੈ। ਇਸ ਸਬੰਧੀ ਸਥਾਨਕ ਵਿਰਸਾ ਵਿਹਾਰ ਵਿਖੇ ਕਰਵਾਏ ਗਏ ਜ਼ਿਲਾ ਪੱਧਰੀ ਸਮਾਗਮ ਵਿਚ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦਕਿ ਡਿਪਟੀ ਕਮਿਸ਼ਨਰ ਸ੍ਰੀ ਮੁਹੰਮਦ ਤਇਅਬ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਜ਼ਿਲੇ ਭਰ ਦੇ ਛੋਟੇ ਉੱਦਮੀਆਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਅਤੇ ਬੈਂਕਾਂ ਦੇ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਪ੍ਰਧਾਨ ਮੰਤਰੀ ਵੱਲੋਂ ਵੀਡੀਓ ਕਾਨਫਰੰਸ ਰਾਹੀਂ ਛੋਟੇ ਉਦਯੋਗਪਤੀਆਂ ਨਾਲ ਸਿੱਧਾ ਇਕ ਤਰਫ਼ਾ ਸੰਵਾਦ ਕੀਤਾ ਗਿਆ। 

ਜ਼ਿਲਾ ਲੀਡ ਬੈਂਕ ਪੀ. ਐਨ. ਬੀ ਵੱਲੋਂ ਕਰਵਾਏ ਗਏ ਇਸ ਵਿਸ਼ਾਲ ਸਮਾਗਮ ਦੌਰਾਨ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਨੇ ਕਿਹਾ ਕਿ ਇਸ ਪ੍ਰੋਗਰਾਮ ਦੇ ਸ਼ੁਰੂ ਹੋਣ ਨਾਲ ਛੋਟੇ ਉਦਯੋਗਾਂ ਲਈ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ। ਉਨਾਂ ਕਿਹਾ ਕਿ ਇਸ ਨਾਲ ਮਾਈਕ੍ਰੋ, ਸਮਾਲ ਅਤੇ ਮੀਡੀਅਮ ਉਦਯੋਗਾਂ ਨੂੰ ਜਿਥੇ ਵੱਡਾ ਹੁਲਾਰਾ ਮਿਲੇਗਾ ਉਥੇ ਨੌਜਵਾਨਾਂ ਨੂੰ ਅੱਗੇ ਵਧਣ ਲਈ ਉਤਸ਼ਾਹ ਵੀ ਮਿਲੇਗਾ। ਉਨਾਂ ਕਿਹਾ ਕਿ ਇਸ ਪ੍ਰੋਗਰਾਮ ਦੇ ਲਾਗੂ ਹੋਣ ਨਾਲ ਕਰਜ਼ਾ ਪ੍ਰਕਿਰਿਆ ਦਾ ਜਿਹੜਾ ਕੰਮ ਪਹਿਲਾਂ 60 ਦਿਨਾਂ ਵਿਚ ਹੁੰਦਾ ਸੀ, ਉਹ ਹੁਣ 'ਸਿੰਗਲ ਵਿੰਡੋ' ਜ਼ਰੀਏ 60 ਮਿੰਟਾਂ ਤੋਂ ਵੀ ਘੱਟ ਸਮੇਂ ਵਿਚ ਹੋਵੇਗਾ ਅਤੇ 59 ਮਿੰਟਾਂ ਵਿਚ ਕਰਜ਼ ਦੀ ਪ੍ਰਵਾਨਗੀ ਮਿਲ ਜਾਵੇਗੀ। 

ਉਨਾਂ ਕਿਹਾ ਕਿ ਇਹ ਪ੍ਰੋਗਰਾਮ ਛੋਟੇ ਉੱਦਮੀਆਂ ਲਈ ਵਰਦਾਨ ਸਾਬਿਤ ਹੋਵੇਗਾ। ਉਨਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਪਹਿਲਾਂ ਹੀ ਇਹ ਸੋਚ ਹੈ ਕਿ ਨੌਜਵਾਨਾਂ ਨੂੰ ਨੌਕਰੀ ਮੰਗਣ ਵਾਲੇ ਨਹੀਂ ਬਲਕਿ ਨੌਕਰੀ ਦੇਣ ਵਾਲੇ ਬਣਾਇਆ ਜਾਵੇਗਾ। ਉਨਾਂ ਕਿਹਾ ਕਿ ਖੇਤੀ ਤੋਂ ਬਾਅਦ ਛੋਟੇ ਉਦਯੋਗ ਹੀ ਰੁਜ਼ਗਾਰ ਦੇਣ ਦਾ ਸਭ ਤੋਂ ਵੱਡਾ ਸਾਧਨ ਹਨ, ਜਿਨਾਂ ਦੀ ਮਜ਼ਬੂਤੀ ਲਈ ਇਹ ਵੱਡਾ ਕਦਮ ਉਠਾਇਆ ਗਿਆ ਹੈ। ਉਨਾਂ ਕਿਹਾ ਕਿ ਫਿਲਹਾਲ ਇਹ ਯੋਜਨਾ ਦੇਸ਼ ਦੇ 100 ਜ਼ਿਲਿਆਂ ਵਿਚ ਲਾਗੂ ਕੀਤੀ ਗਈ ਹੈ, ਜਿਸ ਦਾ ਬਾਅਦ ਵਿਚ ਵਿਸਥਾਰ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਇਨਾਂ ਜ਼ਿਲਿਆਂ ਵਿਚ ਕਪੂਰਥਲਾ ਤੋਂ ਇਲਾਵਾ ਪੰਜਾਬ ਦੇ ਲੁਧਿਆਣਾ, ਜਲੰਧਰ ਅਤੇ ਬਰਨਾਲਾ ਜ਼ਿਲੇ ਸ਼ਾਮਿਲ ਹਨ, ਜਿਥੇ 100 ਦਿਨਾਂ ਲਈ ਉਦਯੋਗਪਤੀਆਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।ਡਿਪਟੀ ਕਮਿਸ਼ਨਰ ਸ੍ਰੀ ਮੁਹੰਮਦ ਤਇਅਬ ਨੇ ਇਸ ਮੌਕੇ ਆਪਣੇ ਸੰਬੋਧਨ ਵਿਚ ਕਿਹਾ ਕਿ ਕਪੂਰਥਲਾ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਸ ਨੂੰ ਇਹ ਯੋਜਨਾ ਲਾਗੂ ਕਰਨ ਲਈ ਪਹਿਲੇ ਗੇੜ ਵਿਚ ਚੁਣਿਆ ਗਿਆ ਹੈ। ਉਨਾਂ ਕਿਹਾ ਕਿ ਸਰਕਾਰ ਦਾ ਇਹ ਬਹੁਤ ਹੀ ਵਧੀਆ ਕਦਮ ਹੈ, ਜਿਸ ਦੇ ਉਸਾਰੂ ਸਿੱਟੇ ਸਾਹਮਣੇ ਆਉਣਗੇ। ਉਨਾਂ ਕਿਹਾ ਕਿ ਜ਼ਿਲੇ ਵਿਚ ਪਹਿਲਾਂ ਹੀ ਪ੍ਰਧਾਨ ਮੰਤਰੀ ਰੁਜ਼ਗਾਰ ਜਨਰੇਸ਼ਨ ਪ੍ਰੋਗਰਾਮ ਨੂੰ ਵਧੀਆ ਢੰਗ ਨਾਲ ਲਾਗੂ ਕੀਤਾ ਗਿਆ ਹੈ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਵੱਲੋਂ ਇਸ ਪ੍ਰੋਗਰਾਮ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਤੋਂ ਇਲਾਵਾ ਉੱਦਮੀਆ ਦੇ ਸਵਾਲਾਂ ਦੇ ਜਵਾਬ ਦਿੱਤੇ ਗਏ ਅਤੇ ਉਨਾਂ ਦੇ ਸ਼ੰਕਿਆਂ ਦਾ ਨਿਵਾਰਣ ਕੀਤਾ ਗਿਆ। ਇਸ ਮੌਕੇ 'ਆਰ. ਸੇਟੀ' ਅਤੇ ਸਵੈ-ਸਹਾਈ ਗਰੁੱਪਾਂ ਵੱਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ। ਇਸ ਮੌਕੇ ਪੀ. ਐਨ. ਬੀ ਦੇ ਜਨਰਲ ਮੈਨੇਜਰ ਸ੍ਰੀ ਨਵੀਨ ਕੁਮਾਰ, ਡਿਪਟੀ ਜਨਰਲ ਮੈਨੇਜਰ ਸ. ਐਸ. ਪੀ. ਸਿੰਘ, ਸ੍ਰੀਮਤੀ ਕਿਰਨ ਬਾਲਾ, ਪੰਜਾਬ ਭਾਜਪਾ ਦੇ ਸਕੱਤਰ ਸ੍ਰੀ ਉਮੇਸ਼ ਸ਼ਾਰਧਾ, ਜ਼ਿਲਾ ਪ੍ਰਧਾਨ ਸ੍ਰੀ ਪ੍ਰਸ਼ੋਤਮ ਪਾਸੀ, ਮੈਡਮ ਕਿਰਨ ਬਾਲਾ, ਚੀਫ ਐਲ. ਡੀ. ਐਮ ਸ੍ਰੀ ਸਰਵੇਂਦਰ ਸਿੰਘ, 'ਆਰ. ਸੇਟੀ' ਦੇ ਡਾਇਰੈਕਟਰ ਸ੍ਰੀ ਪਰਮਜੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ। 

 

Tags: Vijay Sampla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD