Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗਲੋਬਲ ਕਬੱਡੀ ਲੀਗ : ਕੈਲੇਫੋਰਨੀਆ ਈਗਲਜ਼ ਨੇ ਖਿਤਾਬ 'ਤੇ ਕੀਤਾ ਕਬਜ਼ਾ

ਪੰਜਾਬ ਵਿੱਚ ਹੋਰਨਾਂ ਖੇਡਾਂ ਸਮੇਤ ਵਿਸ਼ੇਸ਼ ਤੌਰ 'ਤੇ ਕਰਵਾਈ ਜਾਵੇਗੀ ਲੜਕੀਆਂ ਦੀ ਕ੍ਰਿਕਟ ਲੀਗ : ਰਾਣਾ ਗੁਰਮੀਤ ਸੋਢੀ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 03 Nov 2018

Last updated on: Nov 03, 2018, 00:00 IST

ਕੈਲੇਫੋਰਨੀਆ ਈਗਲਜ਼ ਨੇ ਹਰਿਆਣਾ ਲਾਇਨਜ਼ ਨੂੰ 63-43 ਨਾਲ ਹਰਾ ਕੇ ਗਲੋਬਲ ਕਬੱਡੀ ਲੀਗ ਦੇ ਖਿਤਾਬ ਤੇ ਕਬਜ਼ਾ ਕਰ ਲਿਆ। ਮੋਹਾਲੀ ਦੇ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਵਿਖੇ ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਸਪੰਨ ਹੋਈ ਲੀਗ ਦੇ ਫਾਇਨਲ ਵਿੱਚ ਕਾਂਟੇ ਦੀ ਟੱਕਰ ਦੇਖਣ ਨੂੰ ਮਿਲੀ।ਜੇਤੂ ਟੀਮਾਂ ਨੁੰ ਇਨਾਮਾਂ ਦੀ ਵੰਡ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੀਤੀ। ਇਸ ਮੌਕੇ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਅ ਕੇ ਖੇਡਾਂ ਵਾਲੇ ਪਾਸੇ ਲਾਉਣ ਲਈ ਇਹ ਉਪਰਾਲੇ ਕੀਤੇ ਜਾ ਰਹੇ ਹਨ ਤੇ ਆਉਣ ਵਾਲੇ ਸਮੇਂ ਵਿੱਚ ਹੋਰਨਾਂ ਖੇਡਾਂ ਸਮੇਤ ਵਿਸ਼ੇਸ਼ ਤੌਰ ਉਤੇ ਲੜਕੀਆਂ ਦੀ ਕ੍ਰਿਕਟ ਲੀਗ ਕਰਵਾਈ ਜਾਵੇਗੀ। ਇਸ ਮੌਕੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਵਿੱਚ ਇਹ ਲੀਗ ਕਰਵਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਕਬੱਡੀ ਲੀਗ ਵਰਗੇ ਹੋਰ ਮੁਕਾਬਲੇ ਵੀ ਕਰਵਾਏ ਜਾਣਗੇ। 

ਜੇਤੂ ਟੀਮ ਨੂੰ ਜੇਤੂ ਟਰਾਫੀ ਦੇ ਨਾਲ ਇਕ ਕਰੋੜ ਰੁਪਏ ਦਾ ਨਕਦ ਇਨਾਮ, ਉਪ ਜੇਤੂ ਟੀਮ ਨੂੰ 75 ਲੱਖ ਰੁਪਏ ਨਕਦ ਦਿੱਤੇ ਗਏ। ਫਾਇਨਲ ਮੈਚ ਤੋਂ ਪਹਿਲਾਂ ਪ੍ਰਸਿੱਧ ਪੰਜਾਬੀ ਗਾਇਕ ਅੰਮ੍ਰਿਤ ਮਾਨ ਨੇ ਆਪਣੇ ਗੀਤਾਂ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ।  ਫਾਇਨਲ ਮੈਚ ਸੰਘਰਸ਼ਪੂਰਨ ਰਿਹਾ, ਖੇਡ ਦੇ ਪਹਿਲੇ ਕਵਾਰਟਰ ਵਿੱਚ ਕੈਲੇਫੋਰਨੀਆ ਈਗਲਜ਼ 15-11 ਨਾਲ ਅੱਗੇ ਸੀ।ਦੂਜਾ ਕਵਾਰਟਰ ਕਾਫੀ ਉਤਰਾਅ ਚੜਾਅ ਵਾਲਾ ਰਿਹਾ। ਇਕ ਸਮੇਂ ਹਰਿਆਣਾ ਲਾਇਨਜ਼ ਦੇ ਜਾਫੀਆਂ ਨੇ ਬੇਹਤਰੀਨ ਜੱਫੇ ਲਾਏ ਅਤੇ ਟੀਮ ਨੂੰ 15-15 ਦੀ ਬਰਾਬਰੀ ਤੇ ਲੈ ਆਂਦਾ। ਅੱਧੇ ਸਮੇਂ ਤੱਕ ਹਰਿਆਣਾ ਲਾਇਨਜ਼ 27-26 ਨਾਲ ਅੱਗੇ ਸੀ।ਤੀਜੇ ਕਵਾਰਟਰ ਵਿੱਚ ਕੈਲੇਫੋਰਨੀਆ ਈਗਲਜ਼ ਨੇ ਸ਼ਾਨਦਾਰ ਵਾਪਸੀ ਕੀਤੀ ਇਸ ਕਵਾਰਟਰ ਵਿੱਚ ਉਨ੍ਹਾ ਦੇ ਜਾਫੀ ਅੰਮ੍ਰਿਤ ਔਲਖ ਨੇ ਬੇਹਤਰੀਨ ਜੱਫੇ ਲਾਏ ਅਤੇ ਰੇਡਰ ਨਵਜੋਤ ਸ਼ੰਕਰ ਨੇ ਸ਼ਾਨਦਾਰ ਰੇਡਾਂ ਪਾਈਆਂ ਅਤੇ ਇਸ ਕਵਾਰਟਰ ਦੇ ਅੰਤ ਤੱਕ ਸਕੋਰ ਕੈਲੇਫੋਰਨੀਆ ਦੇ ਹੱਕ ਵਿੱਚ 45-34 ਸੀ। ਆਖਰੀ ਕਵਾਰਟਰ ਵਿੱਚ ਕੈਲੇਫੋਰਨੀਆ ਈਗਲਜ਼ ਨੇ ਹਰਿਆਣਾ ਨੂੰ ਵਾਪਸੀ ਨਾ ਕਰਨ ਦਿੱਤੀ। ਨਿਰਧਾਰਤ ਸਮੇਂ ਦੀ ਸਮਾਪਤੀ ਤੱਕ ਸਕੋਰ 63-43 ਕੈਲੇਫੋਰਨੀਆ ਈਗਲਜ਼ ਦੇ ਹੱਕ ਵਿੱਚ ਰਿਹਾ। 

ਕੈਲੇਫੋਰਨੀਆਂ ਦੇ ਰੇਡਰ ਨਵਜੋਤ ਸ਼ੰਕਰ ਨੇ 20 ਅੰਕ ਬਣਾਏ ਜਦਕਿ ਜਾਫੀ ਮੰਗਤ ਮੰਗੀ ਨੇ 6 ਅੰਕ ਬਣਾਏ ਜਦਕਿ ਹਰਿਆਣਾ ਵਲੋਂ ਰਵੀ ਦਿਓਰਾ 15 ਅੰਕ ਬਣਾ ਸਕਿਆ। ਫਾਇਨਲ ਮੈਚ ਦਾ ਬੇਹਤਰੀਨ ਰੇਡਰ ਦਾ ਖਿਤਾਬ ਨਵਜੋਤ ਸ਼ੰਕਰ ਨੂੰ  ਅਤੇ ਬੇਹਤਰੀਨ ਜਾਫੀ ਦਾ ਖਿਤਾਨ ਅੰਮ੍ਰਿਤ ਔਲਖ ਨੂੰ ਮਿਲਿਆ। ਇਸ ਮੌਕੇ ਤੇ ਵਿਧਾਇਕ ਫਤਿਹਜੰਗ ਸਿੰਘ ਬਾਜਵਾ, ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ., ਗੈਰ ਜੋਹਲ ਕੈਨੇਡਾ, ਯੋਗੇਸ਼ ਛਾਬੜਾ, ਸੁਰਜੀਤ ਸਿੰਘ ਟੁੱਟ, ਅਮਰਜੀਤ ਸਿੰਘ ਟੁੱਟ, ਰਣਬੀਰ ਸਿੰਘ ਰਾਣਾ ਟੁੱਟ, ਰਣਜੀਤ ਸਿੰਘ ਟੁੱਟ, ਐਸ.ਐਸ. ਪੀ. ਕੁਲਦੀਪ ਸਿੰਘ ਚਾਹਲ, ਏ.ਡੀ.ਸੀ. ਚਰਨਦੇਵ ਸਿੰਘ ਮਾਨ, ਏ.ਡੀ.ਸੀ. ਅਮਰਦੀਪ ਸਿੰਘ ਬੈਂਸ, ਐਸ.ਡੀ.ਐਮ. ਜਗਦੀਪ ਸਹਿਗਲ, ਕੁਲਵੰਤ ਸਿੰਘ ਹੀਰ, ਐਡਵੋਕੇਟ ਕੰਵਰਬੀਰ ਸਿੰਘ ਸਿੱਧੂ, ਇਕਬਾਲ ਸਿੰਘ ਸੰਧੂ, ਹਰਪ੍ਰੀਤ ਸਿੰਘ ਸੰਧੂ ਅਤੇ ਗੋਲਬਲ ਕਬੱਡੀ ਲੀਗ ਦੇ ਹੋਰ ਪ੍ਰਬੰਧਕ ਅਤੇ ਕਬੱਡੀ ਪ੍ਰੇਮੀ ਹਾਜ਼ਰ ਸਨ।  

 

Tags: Balbir Singh Sidhu , Rana Gurmeet Singh Sodhi , Gurpreet Singh GP , Fateh Jung Singh Bajwa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD