Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਰਿਸ਼ਵਤ ਦੇ ਖਾਤਮੇ ਲਈ ‘ਕੁਰੱਪਟ ਸਿਸਟਮ’ ਦਾ ਹਿੱਸਾ ਨਾ ਬਣਨ ਦਾ ਦਿ੍ਰੜ ਸੰਕਲਪ ਲਾਜ਼ਮੀ-ਡਿਪਟੀ ਕਮਿਸ਼ਨਰ ਵਿਨੈ ਬਬਲਾਨੀ

ਭਿ੍ਰਸ਼ਟਾਚਾਰ ਰੋਕੂ ਐਕਟ ’ਚ 2018 ਦੀ ਸੋਧ ਨੇ ਇਸ ਨੂੰ ਮਜ਼ਬੂਤੀ ਦਿੱਤੀ-ਐਸ.ਐਸ.ਪੀ. ਦਿਲਜਿੰਦਰ ਸਿੰਘ ਢਿੱਲੋਂ

Web Admin

Web Admin

5 Dariya News

ਨਵਾਂਸ਼ਹਿਰ , 03 Nov 2018

Last updated on: Nov 03, 2018, 00:00 IST

ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਅੱਜ ਚੌਕਸੀ ਜਾਗਰੂਕਤਾ ਸਪਤਾਹ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਰਿਸ਼ਵਤ ਦੇ ਖਾਤਮੇ ਲਈ ‘ਕੁਰੱਪਟ ਸਿਸਟਮ’ ਦਾ ਹਿੱਸਾ ਨਾ ਬਣਨ ਦਾ ਦਿ੍ਰੜ ਸੰਕਲਪ ਹੀ ਇਸ ਸਮਾਜਿਕ ਬੁਰਾਈ ਨੂੰ ਜੜ੍ਹੋਂ ਖਤਮ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸੇ ਵੀ ਤਰ੍ਹਾਂ ਦੀ ਸਮਾਜਿਕ ਬੁਰਾਈ ਲਈ ਕਾਨੂੰਨ ਰਾਹੀਂ ਸਖਤੀ ਉਸ ਵੇਲੇ ਹੀ ਕਾਮਯਾਬ ਹੋਵੇਗੀ ਜਦੋਂ ਅਸੀਂ ਮਨ ’ਚ ਇਹ ਧਾਰ ਲਈਏ ਕਿ ਅਸੀਂ ਭਿ੍ਰਸ਼ਟ ਪ੍ਰਣਾਲੀ ਦਾ ਕਿਸੇ ਵੀ ਕੀਮਤ ’ਤੇ ਹਿੱਸਾ ਨਹੀਂ ਬਣਾਂਗੇ।ਸਥਾਨਕ ਡੀ  ਏ ਐਨ ਕਾਲਜ ਆਫ਼ ਐਜੂਕੇਸ਼ਨ ਵਿਖੇ ਵਿਜੀਲੈਂਸ ਬਿਊਰੋ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕਰਵਾਏ ਸਾਂਝੇ ਸੈਮੀਨਾਰ ’ਚ ਬੋਲਦਿਆਂ ਉਨ੍ਹਾਂ ਅੱਗੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਮਿਲਣ ਵਾਲੀਆਂ ਸਹੂਲਤਾਂ ਤੇ ਸੇਵਾਵਾਂ ਦੀ ਪ੍ਰਾਪਤੀ ਲਈ ਇੱਕ ਦੂਸਰੇ ਤੋਂ ਅੱਗੇ ਲੰਘਣ ਦੀ ਦੌੜ ’ਚ ਅਸੀਂ ਵੀ ਇੱਕ ਹੱਦ ਤੱਕ ਰਿਸ਼ਵਤ ਨੂੰ ਉਤਸ਼ਾਹਿਤ ਕਰਨ ਲਈ ਜ਼ਿੰਮੇਂਵਾਰ ਹਾਂ। ਉਨ੍ਹਾਂ ਕਿਹਾ ਕਿ ਸਰਕਾਰ ਪੱਧਰ ’ਤੇ ਭਿ੍ਰਸ਼ਟਾਚਾਰ ਨੂੰ ਖਤਮ ਕਰਨ ਲਈ ਜਿੱਥੇ ਜਨਤਕ ਸੇਵਾਵਾਂ ਨੂੰ ਸੇਵਾ ਕੇਂਦਰਾਂ/ਸਾਂਝ ਕੇਂਦਰਾਂ ਰਾਹੀਂ ਅਤੇ ਆਨਲਾਈਨ ਸ਼ੁਰੂ ਕਰਕੇ ਤਕਨੀਕ ਰਾਹੀਂ ਪਾਰਦਰਸ਼ੀ ਪ੍ਰਸ਼ਾਸਨ ਦੇਣ ਦੀਆਂ ਕੋਸ਼ਿਸ਼ਾਂ ਨੂੰ ਸਫ਼ਲਤਾ ਮਿਲੀ ਹੈ। ਉਨ੍ਹਾਂ ਇਸ ਮੌਕੇ ਭਿ੍ਰਸ਼ਟਾਚਾਰ ਮੁਕਤ ਸਮਾਜ ਦੀ ਕਾਇਮੀ ਲਈ ਆਮ ਲੋਕਾਂ ਅਤੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਪਾਸੋਂ ਦੁਵੱਲੇ ਪੱਧਰ ’ਤੇ ਸਹਿਯੋਗ ਦੀ ਮੰਗ ਕੀਤੀ ਅਤੇ ਭਿ੍ਰਸ਼ਟਾਚਾਰ ਤੋਂ ਨਿਰਲੇਪ ਰਹਿਣ ਦਾ ਪ੍ਰਣ ਵੀ ਦਿਵਾਇਆ।ਐਸ.ਪੀ. (ਐਚ) ਹਰੀਸ਼ ਦਿਆਮਾ ਨੇ ਆਪਣੇ ਸੰਖੇਪ ਸੰਬੋਧਨ ’ਚ ਕਿਹਾ ਕਿ ਸਾਡੀ ‘ਸ਼ਾਰਟ ਕੱਟ’ ਦੀ ਆਦਤ ਹੀ ਅਸਲ ਵਿੱਚ ਭਿ੍ਰਸ਼ਟਾਚਾਰ ਦੀ ਜਨਮਦਾਤੀ ਹੈ। ਉਨ੍ਹਾਂ ਕਿਹਾ ਕਿ ਸਪਤਾਹ ਮਨਾਉਣ ਦਾ ਲਾਭ ਤਾਂ ਹੀ ਹੋਵੇਗਾ ਜੇਕਰ ਅਸੀਂ ਆਪਣੀਆਂ ਆਦਤਾਂ ’ਚ ਤਬਦੀਲੀ ਲਿਆਵਾਂਗੇ। ਉਨ੍ਹਾਂ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਦਾ ਹਵਾਲਾ ਦਿੰਦਿਆਂ ਕਿਹਾ ਕਿ ਕਈ ਵਾਰ ਲਾਪ੍ਰਵਾਹੀ ਜਾਨ ’ਤੇ ਵੀ ਬਣ ਆਉਂਦੀ ਹੈ ਤੇ ਉਦੋਂ ਸਾਡੇ ਕੋਲ ਸੰਭਲਣ ਦਾ ਮੌਕਾ ਤੱਕ ਨਹੀਂ ਹੁੰਦਾ ਪਰ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਸਾਡੇ ਕੋਲ ਸੰਭਲਣ ਦਾ ਮੌਕਾ ਹੈ। ਇਸ ਲਈ ਸਾਨੂੰ ਮੇਹਨਤ ਅਤੇ ਇਮਾਨਦਾਰੀ ਦੇ ਰਸਤੇ ਨੂੰ ਹੀ ਤਰਜੀਹ ਦੇਣੀ ਚਾਹੀਦੀ ਹੈ।

ਐਸ.ਐਸ.ਪੀ. (ਵਿਜੀਲੈਂਸ) ਜਲੰਧਰ ਰੇਂਜ, ਦਿਲਜਿੰਦਰ ਸਿੰਘ ਢਿੱਲੋਂ ਨੇ  ਭਿ੍ਰਸ਼ਟਾਚਾਰ ਖਿਲਾਫ਼ ਲੜਾਈ ’ਚ ਨੌਜੁਆਨਾਂ ਨੂੰ ਅਹਿਮ ਭੂਮਿਕਾ ਨਿਭਾਉਣ ਦਾ ਸੱਦਾ ਦਿੰਦਿਆਂ ਦੱਸਿਆ ਕਿ ਭਿ੍ਰਸ਼ਟਾਚਾਰ ਰੋਕੂ ਐਕਟ 1988 ’ਚ ਹਾਲੀਆ ਸੋਧ ਬਾਅਦ ਬਣਿਆ ਨਵਾਂ ਐਕਟ ਭਿ੍ਰਸ਼ਟਾਚਾਰ ਰੋਕੂ ਐਕਟ (ਸੋਧ) 2018 ਬਹੁਤ ਸਖਤ ਤੇ ਜਨਹਿੱਤ ਵਾਲਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਨਵੀਂ ਸੋਧ ਬਾਅਦ ਸੈਕਸ਼ਨ 7 ਏ ਤਹਿਤ ਸਰਕਾਰੀ ਦਫ਼ਤਰਾਂ ’ਚ ਸਰਗਰਮ ਏਜੰਟ/ਟਾੳੂਟ ਕਿਸਮ ਦੇ ਵਿਅਕਤੀਆਂ ’ਤੇ ਵੀ ਕਾਰਵਾਈ ਕਰਨੀ ਸੌਖੀ ਹੋ ਗਈ ਹੈ। ਇਸ ਦੀ ਸਜ਼ਾ 7 ਸਾਲ ਜਾਂ ਇਸ ਤੋਂ ਵਧੇਰੇ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਨਵੇਂ ਐਕਟ ’ਚ ਸੈਕਸ਼ਨ 8 ਉਨ੍ਹਾਂ ਸਮਾਜ ਦੇ ਉਨ੍ਹਾਂ ਭਿ੍ਰਸ਼ਟ ਲੋਕਾਂ ਨੂੰ ਤਿੰਨ ਸਾਲ ਤੱਕ ਦੀ ਸਜ਼ਾ ਦੇਣ ਦਾ ਉਪਬੰਧ ਕਰਦਾ ਹੈ, ਜਿਹੜੇ ਸਰਕਾਰੀ ਦਫ਼ਤਰਾਂ ’ਚ ਆਪਣੇ ਕੰਮ ਕਢਵਾਉਣ ਲਈ ਰਿਸ਼ਵਤ ਸਭਿਆਚਾਰ ਨੂੰ ਉਤਸ਼ਾਹਿਤ ਕਰਦੇ ਹਨ। ਅਜਿਹੇ ਵਿਅਕਤੀ ਜੇਕਰ ਰਿਸ਼ਵਤ ਦੇਣ ਦੇ 7 ਦਿਨ ’ਚ ਬਿਊਰੋ ਨੂੰ ਸੂਚਨਾ ਨਹੀਂ ਦਿੰਦੇ ਤਾਂ ਕਾਰਵਾਈ ਹੋਣ ਦੀ ਸੂਰਤ ’ਚ ਬਰਾਬਰ ਦੇ ਕਸੂਰਵਾਰ ਮੰਨੇ ਜਾਣਗੇ। ਉਨ੍ਹਾਂ ਕਿਹਾ ਕਿ ਰਿਸ਼ਵਤ ਲੈਣ ਨਾਲ ਕਾਨੂੰਨੀ ਤੌਰ ’ਤੇ ਤਾਂ ਸਜ਼ਾ ਮਿਲਦੀ ਹੀ ਹੈ ਪਰ ਸਮਾਜਿਕ ਤੌਰ ’ਤੇ ਵੀ ਰਿਸ਼ਵਤਖੋਰ ਖੁਦ ਤੇ ਉਸ ਦਾ ਪਰਿਵਾਰ ਪੱਕੇ ਤੌਰ ’ਤੇ ਸਮਾਜਿਕ ਧੱਬੇ ਦਾ ਸ਼ਿਕਾਰ ਹੋ ਜਾਂਦਾ ਹੈ, ਇਸ ਲਈ ਭਿ੍ਰਸ਼ਟਚਾਰ ਤੋਂ ਦੂਰ ਰਹਿਣ ’ਚ ਭਲਾਈ ਹੈ। ਉਨ੍ਹਾਂ ਭਿ੍ਰਸ਼ਟਾਚਾਰ ਖਿਲਾਫ਼ ਸ਼ਿਕਾਇਤ ਲਈ ਟੋਲ ਫ੍ਰੀ ਨੰ. 1800 1800 1000 ਯਾਦ ਰੱਖਣ ਲਈ ਆਖਿਆ। ਇਸ ਮੌਕੇ ਡੀ ਏ ਐਨ ਕਾਲਜ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀ ਸਕਿੱਟ ‘ਚਾਹ ਪਾਣੀ’ ਨੇ ਸਭ ਦਾ ਧਿਆਨ ਖਿੱਚਿਆ ਅਤੇ ਸਮਾਜਿਕ ਤਾਣੇ ਬਾਣੇ ’ਚ ਸਾਡੇ ਵੱਲੋਂ ਹਰ ਥਾਂ ਰਿਸ਼ਵਤ ਦੀ ਪੇਸ਼ਕਸ਼ ਦੇ ਦੁਖਤ ਅੰਤ ਨੂੰ ਉਭਾਰਿਆ। ਇਸੇ ਕਾਲਜ ਦੀਆਂ ਵਿਦਿਆਰਥਣਾਂ ਮਨਪ੍ਰੀਤ ਕੌਰ ਤੇ ਸੋਨੀਆ ਰਾਣਾ, ਪ੍ਰਕਾਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਮਨਪ੍ਰੀਤ ਕੌਰ ਦੇ ਭਿ੍ਰਸ਼ਟਾਚਾਰ ਖਿਲਾਫ਼ ਪ੍ਰਭਾਵਸ਼ਾਲੀ ਤੇ ਪ੍ਰੇਰਣਾਦਾਇਕ ਭਾਸ਼ਨ, ਇਸੇ ਸਕੂਲ ਦੇ ਵਿਦਿਆਰਥੀ ਯੁਵਰਾਜ ਸਿੱਧੂ ਵੱਲੋਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਦੇ ਵਿਦਿਆਰਥੀਆਂ ਵੱਲੋਂ ਗਾਏ ਦੇਸ਼ ਭਗਤੀ ਗੀਤਾਂ ਨੇ ਵੀ ਸਭ ਦਾ ਧਿਆਨ ਖਿੱਚਿਆ। ਕਾਲਜ ਪ੍ਰੋਫ਼ੈਸਰ ਕਰੁਨਾ ਉਬਰਾਏ ਨੇ ਸਭ ਦਾ ਧੰਨਵਾਦ ਕੀਤਾ।ਹੋਰਨਾਂ ਤੋਂ ਇਲਾਵਾ ਐਸ.ਪੀ. (ਡੀ) ਬਲਰਾਜ ਸਿੰਘ, ਡੀ ਐਸ ਪੀ ਨਵਾਂਸ਼ਹਿਰ ਮੁਖਤਿਆਰ ਰਾਏ, ਸਮਾਗਮ ਦੇ ਪ੍ਰਬੰਧਕ ਵਿਜੀਲੈਂਸ ਬਿਊਰੋ ਨਵਾਂਸ਼ਹਿਰ ਦੇ ਡੀ ਐਸ ਪੀ ਕੁਲਵੰਤ ਰਾਏ, ਵੱਖ-ਵੱਖ ਥਾਣਿਆਂ ਦੇ ਐਸ.ਐਚ.ਓ., ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਅਤੇ ਕਾਲਜ ਦੇ ਵਿਦਿਆਰਥੀਆਂ ਨੇ ਸੈਮੀਨਾਰ ’ਚ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ।

 

Tags: Vigilance Bureau , DC SBS Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD