Friday, 05 June 2026

 

 

ਖ਼ਾਸ ਖਬਰਾਂ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ

 

ਵਿਦੇਸ਼ੀ ਤਾਕਤਾਂ ਪੰਜਾਬ ਸਮੇਤ ਦੇਸ਼ ਦੇ ਕਈ ਸੂਬਿਆਂ ਵਿੱਚ ਅਸ਼ਾਂਤੀ ਫੈਲਾਉਣ ਦੀ ਤਾਕ ਵਿੱਚ - ਜਨਰਲ ਬਿਪਨ ਰਾਵਤ

ਦੇਸ਼ ਦੀ ਸੈਨਾ ਹਰ ਅੰਦਰੂਨੀ ਅਤੇ ਬਾਹਰੀ ਚੁਨੌਤੀ ਲਈ ਤਿਆਰ - ਜਨਰਲ ਬਿਪਨ ਰਾਵਤ

Web Admin

Web Admin

5 Dariya News

ਨਾਭਾ/ਪਟਿਆਲਾ , 04 Nov 2018

Last updated on: Nov 04, 2018, 00:00 IST

ਭਾਰਤੀ ਫੌਜ ਦੇ ਮੁਖੀ ਜਨਰਲ ਬਿਪਨ ਰਾਵਤ ਨੇ ਅੱਜ ਇਸ ਗੱਲ ਨੂੰ ਫਿਰ ਦੁਹਰਾਇਆ ਹੈ ਕਿ ਵਿਦੇਸ਼ੀ ਤਾਕਤਾਂ ਪੰਜਾਬ ਦੇ ਮਾਹੌਲ ਨੂੰ ਮੁੜ ਖਰਾਬ ਕਰਨ ਦੀ ਤਾਕ ਵਿੱਚ ਹਨ। ਉਨ੍ਹਾਂ ਕਿਹਾ ਕਿ ਸਾਡੇ ਗੁਆਂਢੀ ਮੁਲਕ ਪਾਕਿਸਤਾਨ ਸਮੇਤ ਕਈ ਵਿਦੇਸ਼ੀ ਤਾਕਤਾਂ ਪੰਜਾਬ ਸਮੇਤ ਦੇਸ਼ ਦੇ ਹੋਰਨਾਂ ਕਈ ਸੂਬਿਆਂ ਵਿੱਚ ਅਸ਼ਾਂਤੀ ਫੈਲਾਉਣਾ ਚਾਹੁੰਦੀਆਂ ਹਨ। ਉਨ੍ਹਾਂ ਵਿਦੇਸ਼ੀ ਤਾਕਤਾਂ ਦੀਆ ਇੰਨਾ ਕੋਝੀਆਂ ਚਾਲਾਂ ਤੋਂ ਲੋਕਾਂ ਨੂੰ ਸੁਚੇਤ ਰਹਿਣ ਲਈ ਕਿਹਾ ਹੈ। ਜਨਰਲ ਰਾਵਤ ਅੱਜ ਪੰਜਾਬ ਪਬਲਿਕ ਸਕੂਲ ਨਾਭਾ ਦੇ ਸਥਾਪਨਾ ਦਿਵਸ ਮੌਕੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਫੌਜ ਮੁਖੀ ਨੇ ਕਿਹਾ ਕਿ ਦੇਸ਼ ਦੇ ਲੋਕ ਵਿਦੇਸ਼ੀ ਤਾਕਤਾਂ ਦੇ ਇੰਨਾ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ।ਪੱਤਰਕਾਰਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਵਿੱਚ ਜਨਰਲ ਰਾਵਤ ਨੇ ਕਿਹਾ ਕਿ ਭਾਰਤੀ ਫੌਜ ਨੇ ਕੇਂਦਰੀ ਤੇ ਸੂਬਿਆ ਦੀਆ ਖੁਫੀਆਂ ਏਜੰਸੀਆਂ ਨਾਲ ਲਗਾਤਾਰ ਰਾਬਤਾ ਬਣਾਇਆ ਹੋਇਆ ਹੈ ਅਤੇ ਦੇਸ਼ ਦੀ ਸੈਨਾ ਹਰ ਅੰਦਰੂਨੀ ਅਤੇ ਬਾਹਰੀ ਚੁਨੌਤੀ ਦਾ ਮੁਕਾਬਲਾ ਕਰਨ ਲਈ ਤਿਆਰ ਬਰ ਤਿਆਰ ਹੈ।ਇਸ ਮੌਕੇ ਫੌਜ ਮੁਖੀ ਜਨਰਲ ਬਿਪਨ ਰਾਵਤ ਨੇ ਸਕੂਲ ਦੀਆਂ ਸ਼ਾਨਦਾਰ ਪ੍ਰਾਪਤੀਆਂ ਤੋਂ ਪ੍ਰਭਾਵਿਤ ਹੁੰਦਿਆਂ ਕਿਹਾ ਕਿ ਇਸ ਸਕੂਲ ਦੇ ਵਿਦਿਆਰਥੀਆਂ ਲਈ ਫੌਜ ਦੇ ਦਰਵਾਜ਼ੇ ਹਮੇਸ਼ਾ ਖੁੱਲੇ ਹਨ। ਉਨ੍ਹਾਂ ਕਿਹਾ ਕਿ ਸਕੂਲ ਦੇ ਵਿਦਿਆਰਥੀਆਂ ਨੂੰ ਸਕੂਲ ਵੱਲੋਂ ਅਜਿਹੀ ਉੱਚ ਦਰਜੇ ਦੀ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ ਜਿਸ ਕਾਰਨ ਉਹ ਹਰੇਕ ਖੇਤਰ ਵਿੱਚ ਕਾਮਯਾਬੀ ਹਾਸਲ ਕਰਨਗੇ। ਉਨ੍ਹਾਂ ਕਿਹਾ ਕਿ ਦੇਸ਼ ਦੇ ਚੰਗੇ ਭਵਿੱਖ ਲਈ ਅਜਿਹੇ ਸਕੂਲਾਂ ਦਾ ਹੋਣਾ ਬਹੁਤ ਜ਼ਰੂਰੀ ਹੈ।

ਇਸ ਮੌਕੇ ਫੌਜ ਮੁਖੀ ਜਨਰਲ ਬਿਪਨ ਰਾਵਤ ਨੇ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੇ ਵਿਦਿਆਰਥੀਆਂ ਨਾਲ ਮਿਲਣੀ ਕੀਤੀ ਉਸ ਉਪਰੰਤ ਪੰਜਾਬ ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕਰਕੇ ਭਾਰਤੀ ਸੈਨਾ ਮੁਖੀ ਨੂੰ ਸਲਾਮੀ ਦਿੱਤੀ ਗਈ। ਇਸ ਮੌਕੇ ਪੰਜਾਬ ਪਬਲਿਕ ਸਕੂਲ ਦੇ ਹੈਡਮਾਸਟਰ ਡਾ. ਜਗਪ੍ਰੀਤ ਸਿੰਘ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹੀ ਅਤੇ ਸਕੂਲ ਦੀਆਂ ਉਪਲਬਧੀਆਂ ਦਾ ਜ਼ਿਕਰ ਕੀਤਾ। ਇਸ ਉਪਰੰਤ ਸਕੂਲ ਦੇ ਪੁਰਾਣੇ ਵਿਦਿਆਰਥੀ ਖਰੜ ਤੋਂ ਵਿਧਾਨ ਸਭਾ ਮੈਂਬਰ ਸ਼੍ਰੀ ਕੰਵਰ ਸੰਧੂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਬਦਲੇ ਫੌਜ ਮੁਖੀ ਨੇ ਰੋਲ ਆਫ਼ ਆਨਰ ਐਵਾਰਡ ਪ੍ਰਦਾਨ ਕੀਤਾ ਅਤੇ ਸਕੂਲ ਨੂੰ ਦਿੱਤੀਆਂ ਸੇਵਾਵਾਂ ਬਦਲੇ ਸਕੂਲ ਦੇ ਪੁਰਾਣੇ ਅਧਿਆਪਕ ਬਰਜਿੰਦਰਾ ਐਸ. ਭਟਨਾਗਰ ਨੂੰ ਜਨਰਲ ਬਿਪਨ ਰਾਵਤ ਵੱਲੋਂ ਲਾਈਫ਼ ਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।ਪੰਜਾਬ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਇਸ ਮੌਕੇ ਪੀ.ਟੀ. ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਮਨਮੋਹਕ ਢੰਗ ਨਾਲ ਬਰਾਸ ਬੈਂਡ ਦੀ ਵੀ ਪੇਸ਼ਕਾਰੀ ਕੀਤੀ ਗਈ। ਇਸ ਉਪਰੰਤ ਸਕੂਲ ਦੇ ਵਿਦਿਆਰਥੀਆਂ ਵੱਲੋਂ ਤਾਇਕਮਾਡੋਂ ਅਤੇ ਅੰਤ ਵਿੱਚ ਵਿਦਿਆਰਥੀਆਂ ਵੱਲੋਂ ਘੋੜ ਸਵਾਰੀ ਦੇ ਸ਼ਾਨਦਾਰ ਕਰਤਬ ਪੇਸ਼ ਕੀਤੇ ਗਏ।ਇਸ ਮੌਕੇ ਫੌਜ ਮੁਖੀ ਜਨਰਲ ਬਿਪਨ ਰਾਵਤ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਚੰਗਾ ਨਤੀਜਾ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਦਾ ਵੀ ਸਨਮਾਨ ਕੀਤਾ ਗਿਆ।ਇਸ ਮੌਕੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਸ਼੍ਰੀ ਜੈ ਸਿੰਘ ਗਿੱਲ, ਭਾਰਤੀਫ਼ੌਜ ਦੀ ਪੱਛਮੀ ਕਮਾਂਡ ਦੇ ਜੀਓਸੀ-ਇਨ-ਸੀ ਲੈਫਟੀਨੈਟ ਜਨਰਲਸੁਰਿੰਦਰਸਿੰਘ, ਸਾਬਕਾ ਡਵੀਜ਼ਨਲ ਕਮਿਸ਼ਨਰ ਸ. ਅਜੀਤ ਸਿੰਘ ਪੰਨੂ, ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ, ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਸਮੇਤ ਵੱਡੀ ਗਿਣਤੀ ਵਿੱਚ ਫੌਜ, ਪੁਲਿਸ ਅਤੇ ਪ੍ਰਸ਼ਾਸਨ ਸਮੇਤ ਵਿਦਿਆਰਥੀਆਂ ਦੇ ਮਾਪੇ ਮੌਜੂਦ ਸਨ।

 

Tags: Miltary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD