Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਵਲੋਂ ਪਰਾਲੀ ਪ੍ਰਬੰਧਨ ਸਬੰਧੀ ਪ੍ਰਦਰਸ਼ਨੀਆਂ ਜਾਰੀ

Web Admin

Web Admin

5 Dariya News

ਬਠਿੰਡਾ , 05 Nov 2018

Last updated on: Nov 05, 2018, 00:00 IST

ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਵਲੋਂ ਨਾਈਕਰਾ ਪ੍ਰੋਜੈਕਟ ਅਧੀਨ ਚੁਣੇ ਹੋਏ ਪਿੰਡ ਕਿੱਲੀ ਨਿਹਾਲ ਸਿੰਘ, ਦਿਉਣ ਅਤੇ ਬੁਰਜ ਮਹਿਮਾ ਵਿਚ ਝੋਨੇ ਦੀ ਪਰਾਲੀ ਪ੍ਰਬੰਧ ਸਬੰਧੀ ਪ੍ਰਦਰਸ਼ਨੀਆਂ ਲਗਾਈਆਂ ਗਈਆਂ। ਇਨ੍ਹਾਂ ਪ੍ਰਦਰਸ਼ਨੀਆਂ ਵਿਚ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ, ਬੇਲਰ ਨਾਲ ਗੱਠਾਂ ਬਣਾਉਣਾ, ਮਲਚਰ/ਚੌਪਰ ਚਲਾ ਕਿ ਉਲਟਾਵੇਂ ਹਲਾਂ ਨਾਲ ਪਰੳਲੀ ਨੂੰ ਮਿੱਟੀ ਵਿਚ ਮਿਲਾਉਣਾ, ਬੇਲਰ ਚਲਾਉਣ ਤੋਂ ਬਾਅਦ ਜੀਰੋ ਡਰਿੱਲ ਨਾਲ ਕਣਕ ਦੀ ਬਿਜਾਈ, ਪਸ਼ੂਆਂ ਲਈ ਪਰਾਲੀ ਨੂੰ ਇਕੱਠਾ ਕਰਕੇ ਰੱਖਣਾ ਆਦਿ ਬਾਰੇ ਦੱਸਿਆ ਜਾ ਰਿਹਾ ਹੈ।ਇਨ੍ਹਾਂ ਪ੍ਰਦਰਸ਼ਨੀਆਂ ਨੂੰ ਦੇਖਣ ਲਈ ਡਾ. ਜੇ. ਵੀ. ਐੱਨ. ਐੱਸ. ਪ੍ਰਸਾਦ, ਇੰਚਾਰਜ ਨਾਈਕਰਾ ਪ੍ਰੋਜੈਕਟ, ਕਰੀਡਾ ਹੈਦਰਾਬਾਦ ਉਚੇਚੇ ਤੌਰ ਤੇ ਪੁੱਜੇ। ਉਨ੍ਹਾਂ ਨੇ ਨਾਈਕਰਾ ਪ੍ਰੋਜੈਕਟ ਅਧੀਨ ਚੁਣੇ ਹੋਏ ਪਿੰਡਾਂ ਦਾ ਦੌਰਾ ਕੀਤਾ ਅਤੇ ਪਰਾਲੀ ਪ੍ਰਬੰਧ ਸੰਬੰਧੀ ਚੱਲਦੀਆਂ ਪ੍ਰਦਰਸ਼ਨੀਆਂ ਨੂੰ ਦੇਖਦੇ ਹੋਏ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਕਿਸਾਨ ਨਾਈਕਰਾ ਪ੍ਰੋਜੈਕਟ ਅਧੀਨ ਚੱਲ ਰਹੇ ਕਸਟਮ ਹਾਇਰਿੰਗ ਸੈਂਟਰ ਦੀ ਮਸ਼ੀਨਰੀ ਦਾ ਪੂਰਾ ਫਾਇਦਾ ਲੈਣ ਅਤੇ ਵੱਖ ਵੱਖ ਢੰਗ ਅਪਣਾ ਕਿ ਪਰਾਲੀ ਦਾ ਸੁਚੱਜਾ ਪ੍ਰਬੰਧ ਕਰਨ। ਇਸ ਦੌਰਾਨ ਉਹ ਅਗਾਂਹਵਧੂ ਕਿਸਾਨਾਂ ਨੂ ਵੀ ਮਿਲੇ।ਇਸ ਮੌਕੇ ਪਹੁੰਚੇ ਹੋਏ ਡਾ. ਅਸੀਸ਼ ਮੁਰਾਈ, ਅਟਾਰੀ ਲੁਧਿਆਣਾ ਨੇ ਵੀ ਕਿਸਾਨਾਂ ਨੂੰ ਹੌਸਲਾ ਅਫ਼ਜਾਈ ਦਿੰਦੇ ਹੋਏ ਕਿਸਾਨਾਂ ਕਿਹਾ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਗੋਂ ਹੈਪੀ ਸੀਡਰ, ਮਲਚਰ, ਚੌਪਰ, ਬੇਲਰ, ਉਲਟਾਵੇਂ ਹਲ ਆਦਿ ਚਲਾ ਕਿ ਪਰਾਲੀ ਦਾ ਖੇਤ ਵਿਚ ਹੀ ਪ੍ਰਬੰਧ ਕਰਨ। 

ਇਸ ਮੌਕੇ ਡਾ. ਜਤਿੰਦਰ ਸਿੰਘ ਬਰਾੜ ਸਹਿਯੋਗੀ ਨਿਰਦੇਸਕ ਕੇ. ਵੀ. ਕੇ. ਬਠਿੰਡਾ ਨੇ ਦੱਸਿਆ ਕਿ ਇਨ੍ਹਾਂ ਪਿੰਡਾਂ ਵਿੱਚ ਕਿਸਾਨਾਂ ਦੁਆਰਾ ਬੇਲਰ, ਹੈਪੀ ਸੀਡਰ, ਉਲਟਾਵਾਂ ਹਲ ਤੋਂ ਇਲਾਵਾ ਰਵਾਇਤੀ ਸੰਦ ਤਵੀਆਂ ਨੂੰ ਦੋ ਵਾਰ ਚਲਾ ਕਿ ਵੀ ਪਰਾਲੀ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਪੰਜਾਬ ਖੇਤੀਬਾੜੀ ਯੂਨਵਿਰਸਿਟੀ ਦੀਆਂ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਪੀ.ਆਰ.-126, ਪੀ.ਆਰ.-121, ਪੀ.ਆਰ.-122 ਅਤੇ ਪੀ.ਆਰ.-124 ਨੂੰ ਤਰਜੀਹ ਦੇਣ ਕਿਉਂਕਿ ਇਨ੍ਹਾਂ ਦਾ ਪਰਾਲ ਨੀਚਿਉਂ ਹਰਾ ਰਹਿੰਦਾ ਹੈ ਜਿਸਨੂੰ ਸਾਡੇ ਰਵਾਇਤੀ ਸੰਦ ਤਵੀਆਂ ਨਾਲ ਜ਼ਮੀਨ ਵਿਚ ਮਿਲਾਇਆ ਜਾ ਸਕਦਾ ਹੈ।ਇਸ ਮੌਕੇ ਡਾ. ਗੁਰਮੀਤ ਸਿੰਘ ਢਿੱਲੋਂ ਨੇ ਦੱਸਿਆ ਨਾਈਕਰਾ ਪ੍ਰੋਜੈਕਟ ਅਧੀਨ ਬੇਲਰ ਅਤੇ ਹੈਪੀ ਸੀਡਰ ਨਾਲ ਪਰਾਲੀ ਪ੍ਰਬੰਧ ਦੀਆਂ ਪ੍ਰਦਰਸ਼ਨੀਆਂ ਚੱਲ ਰਹੀਆਂ ਹਨ। ਇਸ ਵਾਰ ਵੀ ਲਗਭਗ 700 ਏਕੜ ਵਿਚ ਬੇਲਰ, 100 ਏਕੜ ਵਿਚ ਹੈਪੀ ਸੀਡਰ, 400 ਏਕੜ ਵਿੱਚ ਜੀਰੋ ਡਰਿੱਲ ਅਤੇ 800 ਏਕੜ ਵਿੱਚ ਚੌਪਰ/ਮਲਚਰ ਅਤੇ ਉਲਟਾਵੇਂ ਹਲ ਚਲਾ ਕਿ ਪਰਾਲੀ ਪ੍ਰਬੰਧ ਕੀਤਾ ਜਾ ਚੁੱਕਾ ਹੈ। ਇਸ ਮੌਕੇ ਰੀਸਰਚ ਫੈਲੋ ਸ਼੍ਰੀ ਪ੍ਰਕਾਸ਼ ਸਿੰਘ ਸਿੱਧੂ ਨੇ ਕਿਹਾ ਕਿ ਕਿਸਾਨ ਪਰਾਲੀ ਸਾੜਣ ਦੀ ਬਜਾਏ ਇਸਦਾ ਸੁਚੱਜਾ ਪ੍ਰਬੰਧ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਸਾੜਣ ਨਾਲ ਵਾਤਾਵਰਨ ਪਲੀਤ ਹੋਣ ਦੇ ਨਾਲ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਮਿੱਤਰ ਕੀੜਿਆਂ 'ਤੇ ਵੀ ਅਸਰ ਪੈਂਦਾ ਹੈ।

 

Tags: Agriculture

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD