Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਪਰਾਲੀ ਨੂੰ ਅੱਗ ਲਗਾਏ ਬਿਨਾਂ ਆਪਣੇ ਆਲੇ ਦੁਆਲੇ ਨੂੰ ਸੁਰੱਖਿਅਤ ਰੱਖਣ ਵਿੱਚ ਅਹਿਮ ਯੋਗਦਾਨ ਪਾ ਰਿਹੈ ਪਿੰਡ ਖੇੜੀ ਦਾ ਅਗਾਂਹਵਧੂ ਕਿਸਾਨ ਪਰਵਿੰਦਰ ਸਿੰਘ

Web Admin

Web Admin

5 Dariya News

ਸੰਗਰੂਰ , 06 Nov 2018

Last updated on: Nov 06, 2018, 00:00 IST

ਪੰਜਾਬ ਸਰਕਾਰ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਇਸ ਤਹਿਤ ਡਿਪਟੀ ਕਮਿਸ਼ਨਰ ਸੰਗਰੂਰ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜਿਲਾ੍ਹ ਸੰਗਰੂਰ ਵੱਲੋਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਨ ਤੋਂ ਰੋਕਿਆ ਜਾ ਸਕੇ। ਇਨਾਂ੍ਹ ਉਦੇਸ਼ਾਂ ਨੂੰ ਪੂਰਾ ਕਰਨ ਵਿੱਚ ਪਿੰਡ ਖੇੜੀ ਦਾ 25 ਸਾਲਾਂ ਨੌਜਵਾਨ ਅਗਾਂਹਵਧੂ ਕਿਸਾਨ ਪਰਵਿੰਦਰ ਸਿੰਘ ਵੱਡੀਆਂ ਪੁਲਾਂਘਾ ਪਾਉਣ ਲਈ ਯਤਨਸ਼ੀਲ ਹੈ। ਸਫਲ ਕਿਸਾਨ ਪਰਵਿੰਦਰ ਸਿੰਘ ਨੇ ਦੱਸਿਆ ਕਿ ਪਾਮੇਤੀ ਵੱਲੋਂ ਯੂਨਾਈਟਡ ਨੇਸ਼ਨ ਇੰਵਾਇਰਨਮੈਂਟ ਪ੍ਰੋਗਰਾਮ ਦੀ ਮਦਦ ਨਾਲ ਮਾਰਚ 2018 ਤੋਂ ਬਤੌਰ ਡੈਮੋਨਸਟ੍ਰੇਟਰ ਜਿਲਾ੍ਹ ਸੰਗਰੂਰ ਦੇ ਤਿੰਨ ਪਿੰਡ ਕਨੋਈ, ਤੁੰਗਾ, ਉਪੱਲੀ ਨੂੰ ਵਾਤਾਵਰਣ ਪੱਖੋਂ ਸਾਫ ਸੁਥਰਾ ਰੱਖਣ ਲਈ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰ ਰਿਹਾ ਹੈ ਅਤੇ ਲੋੜਵੰਦ ਕਿਸਾਨਾਂ ਨੂੰ ਵਿਭਾਗਾਂ ਰਾਹੀਂ ਹੈਪੀਸੀਡਰ, ਰੋਟਾਵੇਟਰ ਆਦਿ ਉਪਲੱਬਧ ਕਰਵਾ ਰਿਹਾ ਹੈ। ਉਸ ਨੇ ਦੱਸਿਆ ਕਿ ਇਸ ਸਾਲ ਪਿੰਡ ਉਪਲੀ ਵਿੱਚ ਲਗਭੱਗ 50 ਪ੍ਰਤੀਸ਼ਤ ਹਿੱਸੇ ਵਿੱਚ ਕਣਕ ਦੀ ਬਿਜਾਈ ਹੈਪੀਸੀਡਰ ਨਾਲ ਕਰਵਾਈ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਨੂੰ ਹੋਰ ਵਧਾਇਆ ਜਾਵੇਗਾ। ਪਰਵਿੰਦਰ ਸਿੰਘ ਨੇ ਦੱਸਿਆ ਕਿ ਸਾਲ 2018-19 ਦੌਰਾਨ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਚਲਾਈ ਗਈ ਸਕੀਮ ਕਰਾਪ ਰਿਜ਼ਿਡਿਊ ਮੈਂਨੇੇਜਮੈਂਟ ਤਹਿਤ 10 ਲੱਖ ਕਸਟਮ ਹਾਇੰਰਿੰਗ ਸੈਂਟਰ (ਸਿੰਘ ਖੇਤੀਬਾੜੀ ਸਵੈ ਸਹਾਇਤਾ ਗਰੁੱਪ) ਜ਼ੋ ਕਿ 11 ਮੈਂਬਰਾਂ ਦਾ ਹੈ ਵੱਲੋ ਪਿੰਡ ਖੇੜੀ ਵਿਖੇ ਸਥਾਪਿਤ ਕਰਨ ਲਈ ਖੇਤੀ ਮਸ਼ੀਨਰੀ ਜਿਵੇਂ ਰਿਵਰਸਿਵਲ ਪਲੌ, ਐਸ ਐਮ ਐਸ ਕੰਬਾਇਨ, ਰੋਟਾਵੇਟਰ ਆਦਿ 80% ਸਬਸਿਡੀ ਤੇ ਲਈ ਹੈ। 

ਇਸ ਤੋਂ ਇਲਾਵਾ ਉਨਾਂ੍ਹ ਵੱਲੋਂ ਅਪਣੀ ਜਮੀਨ ਦੇ ਮਿੱਟੀ ਦੇ ਨਮੂਨੇ ਸਰਕਾਰ ਦੀ ਭੁਮੀ ਸਿਹਤ ਕਾਰਡ ਸਕੀਮ ਤਹਿਤ ਵਿਭਾਗ ਤੋਂ ਟੈਸਟ ਕਰਵਾਏ ਹਨ ਅਤੇ ਵਿਭਾਗ ਵੱਲੋਂ ਦਿੱਤੀਆਂ ਸਿਫਾਰਸ਼ਾਂ ਅਨੁਸਾਰ ਹੀ ਇਹ ਕਿਸਾਨ ਯੂਰੀਆ, ਡੀ ਏ ਪੀ ਅਤੇ ਮਾਇਕਰੋ ਨਿਊਟ੍ਰੀਏਨਟ ਦਾ ਪ੍ਰਯੋਗ ਕਰਦਾ ਹੈ। ਸਫਲ ਕਿਸਾਨ ਪਰਵਿੰਦਰ ਸਿੰਘ ਨੇ ਕਿਹਾ ਕਿ ਉਹ ਹੁਣ ਅਪਣੇ ਖੇਤਾਂ ਵਿੱਚ ਯੁਰੀਆ ਦਾ ਇਸਤੇਮਾਲ 5 ਬੋਰੀਆਂ ਪ੍ਰਤੀ ਏਕੜ ਤੋਂ ਘਟਾ ਕੇ 2 ਬੋਰੀਆਂ ਪ੍ਰਤੀ ਏਕੜ ਕਰਦਾ ਹੈ। ਸਫਲ ਕਿਸਾਨ ਪਰਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਸ ਵੱਲੋ ਸਾਲ 2017 ਵਿੱਚ ਇਹ ਫੈਸਲਾ ਕੀਤਾ ਗਿਆ ਕਿ ਉਹ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਹੀਂ ਲਗਾਵੇਗਾ ਤਾਂ ਉਸ ਦੇ ਆਲੇ ਦੁਆਲੇ ਵੱਲੋਂ ਉਸ ਦੇ ਇਸ ਫੈਸਲੇ ਦਾ ਵਿਰੋਧ ਕੀਤਾ ਗਿਆ ਤਾਂ ਉਸ ਨੇ  ਹੋਰਨਾਂ ਲੋਕਾਂ ਨੂੰ ਵੀ ਪ੍ਰੇਰਿਤ ਕਰਨ ਦਾ ਫੈਸਲਾ ਕੀਤਾ। ਸਾਲ 2017 ਵਿੱਚ ਉਸ ਵੱਲੋਂ ਉਸ ਦੇ ਹਿੱਸੇ ਆਉਂਦੇ 18 ਏਕੜ ਰਕਬੇ ਵਿੱਚ ਕਣਕ ਦੀ ਬਿਜਾਈ ਝੋਨੇ ਦੇ ਖੜੇ ਕਰਚਿਆਂ ਵਿੱਚ ਹੈਪੀਸੀਡਰ ਮਸ਼ੀਨ ਨਾਲ ਕੀਤੀ ਗਈ ਅਤੇ ਪ੍ਰਤੀ ਏਕੜ ਔਸਤਨ ਝਾੜ ਵਿੱਚ ਲਗਭੱਗ 4-5 ਕੁਇੰਟਲ ਪ੍ਰਤੀ ਏਕੜ ਦਾ ਵਾਧਾ ਪ੍ਰਾਪਤ ਕੀਤਾ ਜ਼ੋ ਕਿ ਬਿਨਾ ਹੈਪੀਸੀਡਰ ਨਾਲ ਬਿਜਾਈ ਤੋਂ ਕਾਫੀ ਜਿਆਦਾ ਸੀ ਅਤੇ ਇਸ ਨਾਲ ਉਸ ਦੇ ਖੇਤੀ ਨਾਲ ਸੰਬੰਧਤ ਖਰਚਿਆਂ ਵਿੱਚ ਵੀ ਬਹੁਤ ਕਮੀ ਆਈ। ਉਸ ਕੋਲ ਤਕਰੀਬਨ 25 ਪਸ਼ੂ ਜਿਵੇਂ ਮੱਝਾਂ, ਗਾਵਾਂ ਆਦਿ ਹਨ ਜਿਨਾਂ੍ਹ ਦੇ ਗੋਬਰ ਤੋਂ ਉਸ ਵੱਲੋਂ ਰੂੜੀ ਦੀ ਖਾਦ ਤਿਆਰ ਕਰਕੇ ਖੇਤਾਂ ਵਿੱਚ ਵਰਤੀ ਜਾਂਦੀ ਹੈ ਅਤੇ ਖੇਤੀ ਧੰਦੇ ਤੋਂ ਇਲਾਵਾ ਇਸ ਕਿਸਾਨ ਵੱਲੋ ਸਹਾਇਕ ਧੰਦਿਆਂ ਜਿਵੇਂ ਡੇਅਰੀ, ਪੋਲਟਰੀ ਫਾਰਮ ਆਦਿ ਦਾ ਕੰਮ ਵੀ ਕਰਦਾ ਹੈ।

 

Tags: Tandarust Punjab , Agriculture , Khas Khabar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD