Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਕਰਨ ਵਾਲੀ ਯੂਨੀਅਨ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ- ਓਮ ਪ੍ਰਕਾਸ਼ ਸੋਨੀ

ਲੀਡਰ ਬਣ ਜਾਓ ਜਾਂ ਅਧਿਆਪਕ- ਓਮ ਪ੍ਰਕਾਸ਼ ਸੋਨੀ

Web Admin

Web Admin

5 Dariya News

ਅੰਮ੍ਰਿਤਸਰ , 08 Nov 2018

Last updated on: Nov 08, 2018, 00:00 IST

ਅੱਜ ਸਥਾਨਕ ਸਰਕਟ ਹਾਊਸ ਵਿਖੇ ਸਰਕਾਰੀ ਸਕੂਲ ਸਿਖਿਆ ਬਚਾਓ ਮੰਚ ਵੱਲੋਂ ਸਿਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਮੰਗ ਪੱਤਰ ਦਿੱਤਾ ਗਿਆ ਜਿਸ ਵਿੱਚ ਸਿਖਿਆ ਪ੍ਰੋਵਾਈਡਰਾਂ, ਈ:ਜੀ:ਐਸ, ਐਸ:ਟੀ:ਆਰ, ਏ:ਆਈ:ਈ ਅਤੇ ਆਈ:ਈ:ਵੀ ਅਧਿਆਪਕਾਂ ਨੂੰ ਪੱਕਿਆਂ ਕਰਨ ਦੀ ਮੰਗ ਕੀਤੀ ਗਈ। ਅਧਿਆਪਕਾ ਕੋਲੋਂ ਮੰਗ ਪੱਤਰ ਲੈਣ ਉਪਰੰਤ ਸੋਨੀ ਨੇ ਕਿਹਾ ਕਿ ਸਰਕਾਰ ਅਧਿਆਪਕਾਂ ਦੀ ਹਰ ਜਾਇਜ ਮੰਗ ਨੂੰ ਜਰੂਰ ਪੂਰਿਆਂ ਕਰੇਗੀ ਅਤੇ ਸਿਖਿਆ ਪ੍ਰੋਵਾਈਡਰਾਂ, ਈ:ਜੀ:ਐਸ, ਐਸ:ਟੀ:ਆਰ, ਏ:ਆਈ:ਈ ਅਤੇ ਆਈ:ਈ:ਵੀ ਅਧਿਆਪਕਾਂ ਨੂੰ ਪੱਕਿਆਂ ਕਰਨ ਤੇ ਸਰਕਾਰ ਵਿਚਾਰ ਕਰ ਰਹੀ ਹੈ। ਸ੍ਰੀ ਸੋਨੀ ਨੇ ਕਿਹਾ ਕਿ ਜਿਹੜੀਆਂ ਯੂਨੀਅਨਾਂ ਧਰਨੇ ਲਗਾ ਕੇ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਕਰਦੀਆਂ ਹਨ, ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਯੂਨੀਅਨਾਂ ਲੀਡਰਾਂ ਨੂੰ ਕਿਹਾ ਕਿ ਉਹ ਲੀਡਰ ਬਣ ਜਾਣ ਜਾਂ ਅਧਿਆਪਕ, ਇਹ ਫੈਸਲਾਂ ਉਨ੍ਹਾਂ ਵੱਲੋਂ ਕੀਤਾ ਜਾਣਾ ਹੈ। ਸਿਖਿਆ ਮੰਤਰੀ ਨੇ ਜੋਰ ਦੇ ਕੇ ਕਿਹਾ ਕਿ ਜਿੰਨਾਂ ਯੂਨੀਅਨਾਂ ਨੇ ਧਰਨਾ ਲਗਾਉਣਾ ਹੈ ਉਹ ਛੁੱਟੀ ਵਾਲੇ ਦਿਨ ਜਾਂ ਸਕੂਲੀ ਸਮੇਂ ਤੋਂ ਬਾਅਦ ਧਰਨਾ ਲਗਾ ਲੈਣ। ਉਨ੍ਹਾਂ ਕਿਹਾ ਕਿ ਜਿਹੜੇ ਅਧਿਆਪਕ ਬੱਚਿਆਂ ਦੀ ਸਿਖਿਆ ਨਾਲ ਖਿਲਵਾੜ ਕਰਨਗੇ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਅਧਿਆਪਕਾਂ ਕੋਲੋਂ ਕੋਈ ਵੀ ਗੈਰ-ਵਿਦਿਅਕ ਕੰਮ ਨਹੀਂ ਲਿਆ ਜਾਵੇਗਾ ਜਿਸ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋਵੇ। ਸਿਖਿਆ ਮੰਤਰੀ ਨੇ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੂੰ ਓਵਰਏਜ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਨਵੀਂ ਭਰਤੀ ਵਿੱਚ ਇਨ੍ਹਾਂ ਅਧਿਆਪਕਾਂ ਨੂੰ ਪਹਿਲ ਦਿੱਤੀ ਜਾਵੇਗੀ। ਸ੍ਰੀ ਸੋਨੀ ਨੇ ਕਿਹਾ ਕਿ ਸਰਕਾਰ ਅਧਿਆਪਕਾਂ ਦੀਆਂ ਹਰ ਵਾਜਬ ਮੰਗਾਂ ਨੂੰ ਜਰੂਰ ਪੂਰਿਆਂ ਕਰੇਗੀ ਅਤੇ ਅਧਿਆਪਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਸਿਖਿਆ ਮੰਤਰੀ ਨੇ ਅਧਿਆਪਕਾਂ ਨੂੰ ਕਿਹਾ ਕਿ ਉਹ ਦਿਲ ਲਗਾ ਕੇ ਬੱਚਿਆਂ ਨੂੰ ਪੜ੍ਹਾਉਣ ਤਾਂ ਜੋ ਇਸ ਵਾਰ ਵਧੀਆ ਨਤੀਜੇ ਆਉਣ। ਉਨ੍ਹਾਂ ਕਿਹਾ ਕਿ ਜਿੰਨਾਂ ਸਕੂਲਾਂ ਦੇ ਨਤੀਜੇ ਮਾੜੇ ਆਉਣਗੇ ਉਨ੍ਹਾਂ ਅਧਿਆਪਕਾਂ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਸਿਖਿਆ ਮੰਤਰੀ ਵੱਲੋਂ ਸਰਕਾਰੀ ਸਕੂਲ ਸਿਖਿਆ ਬਚਾਓ ਮੰਚ ਪੰਜਾਬ ਨੂੰ ਸੋਮਵਾਰ ਵਾਲੇ ਦਿਨ ਚੰਡੀਗੜ੍ਹ ਵਿਖੇ ਮਿਲਣ ਦਾ ਸਮਾਂ ਦਿੱਤਾ ਤਾਂ ਜੋ ਉਥੇ ਉਨ੍ਹਾਂ ਦੀਆਂ ਮੰਗਾਂ ਤੇ ਗੌਰ ਕੀਤਾ ਜਾ ਸਕੇ ਅਤੇ ਜਾਇਜ ਮੰਗਾਂ ਨੂੰ ਪੂਰਿਆਂ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਸਰਕਾਰੀ ਸਕੂਲ ਸਿਖਿਆ ਬਚਾਓ ਮੰਚ ਦੇ ਸੁਖਜਿੰਦਰ ਸਿੰਘ ਸਠਿਆਲਾ, ਬਲਦੇਵ ਸਿੰਘ ਬੁੱਟਰ, ਸਤਿੰਦਰ ਸਿੰਘ ਕੰਗ, ਰਣਜੀਤ ਸਿੰਘ ਬਾਠ, ਹਰਜਿੰਦਰਪਾਲ ਸਿੰਘ ਪਨੂੰ, ਅਮਰਜੀਤ ਸਿੰਘ ਕੰਬੋਜ ਤੋਂ ਇਲਾਵਾ ਹੋਰ ਅਧਿਆਪਕ ਵੀ ਹਾਜ਼ਰ ਸਨ। 

 

Tags: O P Soni

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD