ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚੰਡੀਗੜ੍ਹ ਤੋਂ ਵੀਡੀਓ ਕਾਨਫ਼ਰੰਸ ਰਾਹੀ ਇੰਨਵੈਸਟ ਪੰਜਾਬ ਬਿਜ਼ਨਸ ਪੋਰਟਲ ਦੀ ਸ਼ੁਰੂਆਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਨੇ ਕਿਹਾ ਕਿ ਇਸ ਪੋਰਟਲ ਦੇ ਸ਼ੁਰੂ ਹੋਣ ਨਾਲ 11 ਵਿਭਾਗਾਂ ਤੋਂ ਮਿਲਣ ਵਾਲੀਆਂ ਪ੍ਰਵਾਨਗੀਆ ਇੱਕ ਹੀ ਜਗ੍ਹਾ ਤੋਂ ਪ੍ਰਾਪਤ ਹੋ ਸਕਣਗੀਆਂ। ਉਨ੍ਹਾਂ ਕਿਹਾ ਇਸ ਵਿੱਚ ਉਦਯੋਗ ਅਤੇ ਕਮਰਸ ਵਿਭਾਗ ਪੰਜਾਬ ਵੱਲੋਂ ਇੰਡਸਟਰੀਅਲ ਅਤੇ ਬਿਜ਼ਨਸ ਡਿਵੈਲਪਮੈਂਟ ਪਾਲਿਸੀ 2017 ਨੂੰ ਲਾਗੂ ਕਰਨ ਲਈ ਜ਼ਿਲ੍ਹਾ ਪੱਧਰੀ ਸਿੰਗਲ ਵਿੰਡੋ ਸਿਸਟਮ ਤਿਆਰ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਇਸ ਪਾਲਿਸੀ ਅਧੀਨ ਰੈਗੂਲੇਟਰੀ ਕਲੀਅਰੈਸ ਅਤੇ ਫਿਸਕਲ ਇੰਨਸੈਟਿਵ ਪ੍ਰਾਪਤ ਕਰਨ ਲਈ ਉਦਯੋਗਪਤੀਆਂ ਵੱਲੋਂ ਆਨ-ਲਾਈਨ ਅਰਜ਼ੀਆਂ ਦਿੱਤੀਆਂ ਜਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਪੋਰਟਲ ਰਾਹੀਂ ਇੱਕ ਕਰੋੜ ਰੁਪਏ ਤੱਕ ਦੀ ਪ੍ਰਵਾਨਗੀ ਜ਼ਿਲ੍ਹਾ ਪੱਧਰ 'ਤੇ ਅਤੇ ਇਸ ਤੋਂ ਵੱਧ ਦੀ ਪ੍ਰਵਾਨਗੀ ਸਟੇਟ ਰੈਗੂਲੇਟਰੀ ਕਮੇਟੀ ਵੱਲੋਂ ਦਿੱਤੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਉਦਯੋਗਪਤੀਆਂ ਲਈ ਇੱਕ ਸਾਂਝਾ ਪਲੇਟਫਾਰਮ ਹੈ ਜਿਸ ਰਾਹੀਂ ਉਦਯੋਗਪਤੀ ਇੰਡਸਟਰੀਅਲ ਅਤੇ ਬਿਜ਼ਨਸ ਡਿਵੈਲਪਮੈਟ ਪਾਲਿਸੀ 2017 ਦਾ ਲਾਭ ਲੈ ਸਕਣਗੇ।