Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਹਾਕੀ ਵਿਸ਼ਵ ਕੱਪ ਲਈ ਚੁਣੀ ਭਾਰਤੀ ਟੀਮ ਨੂੰ ਸ਼ੁੱਭ ਇੱਛਾਵਾਂ

ਕਪਤਾਨ ਮਨਪ੍ਰੀਤ ਸਿੰਘ ਸਣੇ 9 ਖਿਡਾਰੀ ਪੰਜਾਬ ਦੇ ਚੁਣੇ ਜਾਣਾ ਸੂਬੇ ਲਈ ਮਾਣ ਵਾਲੀ ਗੱਲ : ਰਾਣਾ ਗੁਰਮੀਤ ਸਿੰਘ ਸੋਢੀ

Web Admin

Web Admin

5 Dariya News

ਚੰਡੀਗੜ , 08 Nov 2018

Last updated on: Nov 08, 2018, 00:00 IST

ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਇਸੇ ਮਹੀਨੇ ਖੇਡੇ ਜਾਣ ਵਾਲੇ ਹਾਕੀ ਵਿਸ਼ਵ ਕੱਪ ਲਈ ਅੱਜ ਐਲਾਨੀ ਭਾਰਤੀ ਹਾਕੀ ਟੀਮ ਨੂੰ ਚੰਗੇ ਪ੍ਰਦਰਸ਼ਨ ਲਈ ਸ਼ੁੱਭ ਇੱਛਾਵਾਂ ਦਿੱਤੀਆਂ ਹਨ। ਭਾਰਤ ਦੀ 18 ਮੈਂਬਰੀ ਟੀਮ ਦਾ ਅੱਜ ਐਲਾਨ ਕੀਤਾ ਗਿਆ ਹੈ ਜਿਸ ਦਾ ਕਪਤਾਨ ਮਨਪ੍ਰੀਤ ਸਿੰਘ ਨੂੰ ਚੁਣਿਆ ਗਿਆ ਹੈ। 14ਵਾਂ ਵਿਸ਼ਵ ਕੱਪ 28 ਨਵੰਬਰ ਤੋਂ 16 ਦਸੰਬਰ 2018 ਤੱਕ ਭੁਬਨੇਸ਼ਵਰ (ਉੜੀਸਾ) ਵਿਖੇ ਖੇਡਿਆ ਜਾ ਰਿਹਾ ਹੈ ਜਿਸ ਵਿੱਚ 16 ਟੀਮਾਂ ਹਿੱਸਾ ਲੈ ਰਹੀਆਂ ਹਨ ਅਤੇ ਭਾਰਤੀ ਟੀਮ ਪੂਲ ਸੀ ਵਿੱਚ ਹੈ। ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਰਾਣਾ ਸੋਢੀ ਨੇ ਕਿਹਾ ਕਿ  ਇਹ ਸੂਬੇ ਲਈ ਮਾਣ ਵਾਲੀ ਗੱਲ ਹੈ ਕਿ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਸਣੇ 9 ਖਿਡਾਰੀ ਪੰਜਾਬ ਦੇ ਹਨ। ਉਨਾਂ ਦੱਸਿਆ ਕਿ ਟੀਮ ਵਿੱਚ ਸ਼ਾਮਲ ਕਪਤਾਨ ਮਨਪ੍ਰੀਤ ਸਿੰਘ ਤੋਂ ਇਲਾਵਾ ਅਕਾਸ਼ਦੀਪ ਸਿੰਘ, ਮਨਦੀਪ ਸਿੰਘ, ਦਿਲਪ੍ਰੀਤ ਸਿੰਘ, ਸਿਮਰਨਜੀਤ ਸਿੰਘ, ਹਾਰਦਿਕ ਸਿੰਘ, ਵਰੁਣ ਕੁਮਾਰ, ਹਰਮਨਪ੍ਰੀਤ ਸਿੰਘ ਤੇ ਕ੍ਰਿਸ਼ਨ ਬਹਾਦਰ ਪਾਠਕ ਪੰਜਾਬ ਦੇ ਖਿਡਾਰੀ ਹਨ। ਖੇਡ ਮੰਤਰੀ ਨੇ ਸਮੁੱਚੀ ਟੀਮ ਨੂੰ ਸ਼ੁਭ ਇੱਛਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਟੀਮ ਬਿਹਤਰ ਪ੍ਰਦਰਸ਼ਨ ਨਾਲ ਦੇਸ਼ ਦਾ ਨਾਮ ਰੌਸ਼ਨ ਕਰੇਗੀ। ਉਨਾਂ ਟੀਮ ਦੇ ਚੰਗੇ ਪ੍ਰਦਰਸ਼ਨ ਦੀ ਕਾਮਨਾ ਕਰਦਿਆਂ ਕਿਹਾ ਕਿ ਹਾਕੀ ਵਿੱਚ ਭਾਰਤ ਨੇ ਪਿਛਲੇ ਸਮੇਂ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਈ ਹੈ ਅਤੇ ਵਿਸ਼ਵ ਕੱਪ ਵਿੱਚ ਆਪਣੇ ਘਰੇਲੂ ਦਰਸ਼ਕਾਂ ਸਾਹਮਣੇ ਆਪਣੇ ਫ਼ਨ ਦਾ ਮੁਜ਼ਾਹਰਾ ਕਰਨ ਦਾ ਮੇਜ਼ਬਾਨ ਟੀਮ ਕੋਲ ਸੁਨਹਿਰੀ ਮੌਕਾ ਹੈ।

 

Tags: Rana Gurmeet Singh Sodhi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD