Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਹਵਾ,ਪਾਣੀ ਅਤੇ ਮਿੱਟੀ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਸਮਾਜ ਦੇ ਹਰ ਵਰਗ ਨੂੰ ਸੁਹਿਰਦ ਯਤਨ ਕਰਨ ਦੀ ਜ਼ਰੂਰਤ : ਡਾ. ਅਮਰੀਕ ਸਿੰਘ

ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਸਾਂਭ ਕੇ ਜ਼ਮੀਨ ਦੀ ਵਿੱਚ ਸੁਧਾਰ ਕੀਤਾ ਜਾ ਸਕਦਾ ਹੈ: ਡਾ. ਮਨਦੀਪ ਕੌਰ

Web Admin

Web Admin

5 Dariya News

ਪਠਾਨਕੋਟ , 09 Nov 2018

Last updated on: Nov 09, 2018, 00:00 IST

ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਚਲਾਈ ਜਾ ਰਹੀ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੰਗੋਸ਼ਾਹ ਦੇ ਬੱਚਿਆਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਜਾਗਰੁਕ ਕੀਤਾ ਗਿਆ। ਪ੍ਰਿੰਸੀਪਲ ਮਨੋਹਰ ਲਾਲ ਦੇ ਪ੍ਰਬੰਧਾਂ ਹੇਠ ਕਰਵਾਏ ਗਏ ਜਾਗਰੁਕਤਾ ਸਮਾਰੋਹ ਮੌਕੇ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਬੱਚਿਆਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣੂ ਕੀਤਾ ।ਹੋਰਨਾਂ ਤੋਂ ਇਲਾਵਾ ਡਾ ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ, ਸਾਹਿਲ ਮਹਾਜਨ.ਬਲਵਿੰਦਰ ਕੁਮਾਰ, ਸੁਖਜਿੰਦਰ ਸਿੰਘ, ਮਨਦੀਪ ਕੁਮਾਰ ਸਹਾਇਕ ਤਕਨੀਕੀ ਪ੍ਰਬੰਧਕ. ਸਮੂਹ ਅਧਿਆਪਕ ਸਹਿਬਾਨ ਅਤੇ ਵੱਡੀ ਗਿਣਤੀ ਵਿਚ ਬੱਚੇ ਹਾਜ਼ਰ ਸਨ। ਸਕੂਲ ਦੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਡਾ.ਅਮਰੀਕ ਸਿੰਘ ਨੇ ਕਿਹਾ ਕਿ ਮਨੁੱਖੀ ਗਲਤੀਆਂ ਕਾਰਨ ਮਨੁੱਖੀ ਜੀਵਨ ਲਈ ਜ਼ਰੂਰੀ ਕੁਦਰਤੀ ਸੋਮੇ ਜਿਵੇਂ ਹਵਾ,ਪਾਣੀ ਅਤੇ ਮਿੱਟੀ ਪੂਰੀ ਤਰਾਂ ਪ੍ਰਦੂਸ਼ਿਤ ਹੋ ਚੁੱਕੇ ਹਨ। ਉਨਾਂ ਕਿਹਾ ਕਿ ਵਾਤਾਵਰਣ ਨੂੰ ਪ੍ਰਦੂਸ਼ਣ ਕਰਨ ਵਿੱਚ ਕਾਰਖਾਨਿਆਂ,ਥਰਮਲ ਪਲਾਂਟਾਂ,ਵਾਹਨਾਂ ਅਤੇ ਫਸਲ਼ਾਂ ਦੀ ਰਹਿੰਦ ਖੂੰਹਦ ਸਾੜਣ ਆਦਿ ਅਹਿਮ ਰੋਲ ਅਦਾ ਕਰ ਰਹੇ ਹਨ। ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖੀ,ਪਸ਼ੂਆਂ  ਦੀ ਸਿਹਤ ਅਤੇ ਚੌਗਿਰਤੇ ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ। ਉਨਾਂ ਕਿਹਾ ਕਿ ਪਰਾਲੀ ਨੂੰ ਅੱਗ ਲੱਗਣ ਨਾਲ ਪੈਦਾ ਹੋਈਆ ਜ਼ਹਿਰੀਲੀਆ ਗੈਸਾਂ ਨਾਲ ਬੱਚਿਆਂ ,ਬਜੁਰਗਾਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਤੇ ਸਭ ਤੋਂ ਮਾੜਾ ਪ੍ਰਭਾਵ ਪੈਂਦਾ ਹੈ। ਉਨਾਂ ਕਿਹਾ ਕਿ ਵਾਤਾਵਰਣ ਦੇ ਪ੍ਰਦੂਸ਼ਣ ਤੇ ਕਾਬੂ ਪਾਉਣ ਲਈ ਸਮਾਜ ਦੇ ਹਰ ਵਰਗ ਨੂੰ ਸੁਹਿਰਦ ਯਤਨ ਕਰਨ ਦੀ ਜ਼ਰੂਰਤ ਹੈ ਤਾਂ ਜੋ ਇੱਕ ਸਿਹਤਮੰਦ ਸਮਜ ਦੀ ਸਿਰਜਨਾ ਕੀਤੀ ਜਾ ਸਕੇ। ਡਾ. ਮਨਦੀਪ ਕੌਰ ਨੇ ਕਿਹਾ ਕਿ ਇੱਕ ਟਨ ਝੋਨੇ ਦੀ ਪਰਾਲੀ ਸਾੜਣ ਨਾਲ 400 ਕਿਲੋ ਜੈਵਿਕ ਕਾਰਬਨ,5.5 ਕਿਲੋ ਨਾਈਟ੍ਰੋਜਨ,2.3 ਕਿਲੋ ਫਾਸਫੋਰਸ,25 ਕਿਲੋ ਪੋਟਾਸ਼,1.2 ਕਿਲੋ ਸਲਫਰ ਅਤੇ ਮਿੱਟੀ ਵਿਚਲੇ ਲਘੂ ਜੀਵਾਂ ਦਾ ਬਹੁਤ ਨੁਕਸਾਨ ਹੁੰਦਾ ਹੈ।ਉਨਾਂ ਬੱਚਿਆ ਨੂੰ ਅਪੀਲ ਕੀਤੀ ਕਿ ਪਿੰਡਾਂ ਵਿੱਚ ਆਪਣੇ ਮਾਪਿਆਂ,ਆਢੀਆਂ ਗੁਆਂਢੀਆਂ,ਰਿਸ਼ਤੇਦਾਰਾਂ ਨੂੰ ਝੋਨੇ ਦੀ ਪਰਾਲੀ ਨਾਂ ਸਾੜਣ ਬਾਰੇ ਪ੍ਰੇਰਿਤ ਕਰਨ। ਪ੍ਰਿੰਸੀਪਲ ਸ਼੍ਰੀ ਮਨੋਹਰ ਲਾਲ ਨੇ ਕਿਹਾ ਕਿ ਵਾਤਾਵਰਣ ਦੀ ਸੁੱਧਤਾ ਲਈ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਨਹੀਂ ਸਾੜਣਾ ਚਾਹੀਦਾ ਸਗੋਂ ਖੇਤਾ ਵਿੱਚ ਵਾਹ ਕੇ ਹੀ ਕਣਕ ਦੀ ਬਿਜਾਈ ਕਰਨੀ ਚਾਹੀਦੀ ਹੈ । ਉਨਾਂ ਕਿਹਾ ਕਿ ਇਸ ਤਰਾਂ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੂੰਦਾ ਹੈ ਅਤੇ ਵਾਤਾਵਰਣ ਵੀ ਪ੍ਰਦੂਸ਼ਣ ਨਹੀਂ ਹੁੰਦਾ। ਸਾਹਿਲ ਮਹਾਜਨ ਨੇ ਅਖੀਰ ਵਿੱਚ ਸਕੂਲ ਦੇ ਸਮੁੱਚੇ ਸਟਾਫ ਦਾ ਧੰਨਵਾਦ ਕੀਤਾ।

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD