Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬੁਲੇਟ ਦੇ ਪਟਾਕੇ ਪਾਉਣ ਵਾਲਿਆਂ ਨੂੰ ਹੋ ਸਕਦੀ ਹੈ 6 ਸਾਲ ਕੈਦ ਤੇ 5 ਹਜ਼ਾਰ ਜ਼ੁਰਮਾਨਾ- ਸੰਦੀਪ ਸਿੰਘ ਮੰਡ

ਟ੍ਰੈਫਿਕ ਪੁਲਿਸ ਵੱਲੋਂ 8 ਮੋਟਰਸਾਈਕਲਾਂ ਦੇ ਚਲਾਨ ਅਤੇ 38 ਨੂੰ ਦਿੱਤੀ ਗਈ ਵਾਰਨਿੰਗ, ਸਪੇਅਰ ਪਾਰਟਸ ਐਸੋਸੀਏਸ਼ਨ ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰਕੇ ਹਦਾਇਤਾਂ ਕੀਤੀਆਂ ਜਾਰੀ

Web Admin

Web Admin

5 Dariya News

ਕਪੂਰਥਲਾ , 09 Nov 2018

Last updated on: Nov 09, 2018, 00:00 IST

ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਸਤਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਸ਼ਹਿਰ ਵਿਚ ਬੁਲੇਟ ਮੋਟਰਸਾਈਕਲਾਂ ਦੇ ਪਟਾਕੇ ਪਾਉਣ ਵਾਲਿਆਂ ਖਿਲਾਫ਼ ਵਿੱਢੀ ਮੁਹਿੰਮ ਹੋਰ ਤੇਜ਼ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡੀ. ਐਸ. ਪੀ ਟ੍ਰੈਫਿਕ ਕਪੂਰਥਲਾ ਸੰਦੀਪ ਸਿੰਘ ਮੰਡ ਨੇ ਦੱਸਿਆ ਕਿ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਚਲਾਈ ਗਈ ਇਸ ਮੁਹਿੰਮ ਅਧੀਨ ਟ੍ਰੈਫਿਕ ਇੰਚਾਰਜ ਕਪੂਰਥਲਾ ਐਸ. ਆਈ ਗਿਆਨ ਸਿੰਘ ਵੱਲੋਂ ਆਪਣੀ ਟੀਮ ਨਾਲ ਕਾਰਵਾਈ ਕਰਦੇ ਹੋਏ ਵੱਡੇ ਹਾਰਨ ਅਤੇ ਧਮਾਕੇਦਾਰ ਸਾਈਲੈਂਸਰਾਂ ਵਾਲੇ 8 ਬੁਲੇਟ ਮੋਟਰਸਾਈਕਲਾਂ ਦੇ ਚਲਾਨ ਕੀਤੇ ਗਏ ਹਨ ਜਦਕਿ 38 ਨੂੰ ਵਾਰਨਿੰਗ ਦਿੱਤੀ ਗਈ ਹੈ ਅਤੇ ਇਕ ਨੂੰ ਬੰਦ ਕੀਤਾ ਗਿਆ ਹੈ। ਇਸੇ ਦੌਰਾਨ ਉਨਾਂ ਦੁਪਹੀਆ ਵਾਹਨਾਂ ਦੇ ਸਪੇਅਰ ਪਾਰਟਸ ਐਸੋਸੀਏਸ਼ਨ ਦੇ ਪ੍ਰਧਾਨ ਆਤਮ ਪ੍ਰਕਾਸ਼ ਸ਼ਰਮਾ ਅਤੇ ਉੱਪ ਪ੍ਰਧਾਨ ਸੁਨੀਲ ਧਵਨ ਨਾਲ ਮੀਟਿੰਗ ਕਰਕੇ ਹਦਾਇਤਾਂ ਜਾਰੀ ਕੀਤੀਆਂ ਕਿ ਵਾਹਨਾਂ ਨੂੰ ਪ੍ਰੈਸ਼ਰ ਹਾਰਨ, ਮਲਟੀਟੋਨ ਹਾਰਨ, ਸਾਈਰਨ, ਹੂਟਰ, ਪਟਾਕੇ ਪਾਉਣ ਵਾਲੇ ਸਾਈਲੈਂਸਰ ਵੇਚੇ-ਖ਼ਰੀਦੇ ਨਾ ਜਾਣ ਅਤੇ ਨਾ ਹੀ ਫਿੱਟ ਕੀਤੇ ਜਾਣ। ਉਨਾਂ ਕਿਹਾ ਕਿ ਨਿਰਮਾਣ ਸਮੇਂ ਕੰਪਨੀਆਂ ਦੁਆਰਾ ਲਗਾਏ ਗਏ ਹਾਰਨਾਂ, ਸਾਈਲੈਂਸਰਾਂ ਆਦਿ ਨਾਲ ਕਿਸੇ ਕਿਸਮ ਦੀ ਛੇੜ-ਛਾੜ ਨਹੀਂ ਕੀਤੀ ਜਾ ਸਕਦੀ। ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਖਿਲਾਫ਼ ਮੋਟਰ ਵਹੀਕਲ ਐਕਟ 1981 ਸੈਕਸ਼ਨ 37 ਅਤੇ ਹਵਾ ਪ੍ਰਦੂਸ਼ਣ ਐਕਟ 1981 ਤਹਿਤ ਚਲਾਨ ਤੋਂ ਇਲਾਵਾ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ 6 ਸਾਲ ਦੀ ਕੈਦ ਅਤੇ 5 ਹਜ਼ਾਰ ਰੁਪਏ ਜ਼ੁਰਮਾਨਾ ਹੋ ਸਕਦਾ ਹੈ। ਉਨਾਂ ਕਿਹਾ ਕਿ ਟ੍ਰੈਫਿਕ ਪੁਲਿਸ ਰਾਹਗੀਰਾਂ ਅਤੇ ਸ਼ਹਿਰ ਵਾਸੀਆਂ ਨੂੰ ਇਸ ਸਮੱਸਿਆ ਤੋਂ ਪੂਰੀ ਤਰਾਂ ਨਿਜ਼ਾਤ ਦਿਵਾ ਕੇ ਹੀ ਦਮ ਲਵੇਗੀ। 

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD