Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਖੰਨਾ ਪੁਲਿਸ ਵਲੋਂ 350 ਪੇਟੀਆਂ ਸੁਪਰ ਸਪੀਡ ਵਿਸਕੀ (ਸੇਲ ਫਾਰ ਇਨ ਚੰਡੀਗੜ) ਸਮੇਤ 2 ਗ੍ਰਿਫ਼ਤਾਰ

Web Admin

Web Admin

5 Dariya News

ਖੰਨਾ , 12 Nov 2018

Last updated on: Nov 12, 2018, 00:00 IST

ਸੀਨੀਅਰ ਪੁਲਿਸ ਕਪਤਾਨ ਖੰਨਾ ਧਰੁਵ ਦਹਿਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਵਿੱਡੀ ਗਈ ਮੁਹਿੰਮ ਦੌਰਾਨ ਖੰਨਾ ਪੁਲਿਸ ਨੂੰ ਉਸ ਵੇਲੇ ਸਫਲਤਾ ਹਾਸਲ ਹੋਈ, ਜਦੋਂ ਪੁਲਿਸ ਪਾਰਟੀ ਵੱਲੋ ਗਸ਼ਤ ਅਤੇ ਚੈਕਿੰਗ ਸ਼ੱਕੀ ਵਹੀਕਲ/ਪੁਰਸ਼ਾ ਦੇ ਸਬੰਧ ਵਿੱਚ ਮੇਨ ਚੌਂਕ ਸਮਰਾਲਾ ਮੌਜੂਦ ਸੀ ਤਾਂ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਇੰਦਰਜੀਤ ਸਿੰਘ ਪੁੱਤਰ ਰਘਵੀਰ ਸਿੰਘ ਵਾਸੀ ਵਾਰਡ ਨੰਬਰ 9 ਚੰਡੀਗੜ ਰੋਡ ਸਮਰਾਲਾ ਥਾਣਾ ਸਮਰਾਲਾ ਅਤੇ ਲਖਵੀਰ ਸਿੰਘ ਪੁੱਤਰ ਕ੍ਰਿਪਾਲ ਸਿੰਘ ਵਾਰਡ ਨੰਬਰ 5 ਬੌਂਦਲ ਰੋਡ ਸਮਰਾਲਾ ਥਾਣਾ ਸਮਰਾਲਾ, ਜੋ ਬਾਹਰੋਂ ਸਸਤੇ ਭਾਅ 'ਤੇ ਸ਼ਰਾਬ ਲਿਆਕੇ ਸਮਰਾਲਾ ਏਰੀਆ ਵਿੱਚ ਵੇਚਣ ਦਾ ਧੰਦਾ ਕਰਦੇ ਹਨ, ਜਿਹਨਾ ਨੇ ਅੱਜ ਵੀ ਭਾਰੀ ਮਾਤਰਾ ਵਿੱਚ ਸ਼ਰਾਬ ਲਿਆਕੇ ਇੰਦਰਜੀਤ ਸਿੰਘ ਦੇ ਘਰ ਵਿੱਚ ਰੱਖੀ ਹੋਈ ਹੈ। ਅਗਰ ਹੁਣੇ ਰੇਡ ਕੀਤਾ ਜਾਵੇ ਤਾਂ ਭਾਰੀ ਮਾਤਰਾ ਵਿੱਚ ਸ਼ਰਾਬ ਬ੍ਰਾਮਦ ਹੋ ਸਕਦੀ ਹੈ। ਜਿਸ 'ਤੇ ਥਾਣੇਦਾਰ ਅਕਾਸ਼ ਦੱਤ ਸਮੇਤ ਪੁਲਿਸ ਪਾਰਟੀ ਵੱਲੋ ਰੇਡ ਕੀਤੀ ਗਈ ਤਾਂ ਇੰਦਰਜੀਤ ਸਿੰਘ ਦੇ ਘਰੋਂ 350 ਪੇਟੀਆ ਸ਼ਰਾਬ ਸੁਪਰ ਸਪੀਡ ਵਿਸਕੀ (ਸੇਲ ਫਾਰ ਇਨ ਚੰਡੀਗੜ) ਬ੍ਰਾਮਦ ਹੋਈਆ। ਜੋ ਉਕਤ ਦੋਸ਼ੀ ਗੱਡੀ ਨੰਬਰ ਪੀ.ਬੀ-13-ਏ-ਐੱਫ-6916 ਮਾਰਕਾ ਇਨੋਵਾ ਅਤੇ ਪੀ.ਬੀ-10-ਡੀ.ਆਰ-5935 ਮਾਰਕਾ ਇੰਡੀਗੋ ਰਾਹੀਂ ਸਮਰਾਲਾ ਦੇ ਏਰੀਆ ਵਿੱਚ ਸ਼ਰਾਬ ਸਪਲਾਈ ਕਰਦੇ ਸਨ। ਦੋਸ਼ੀਆਨ ਦੇ ਖਿਲਾਫ ਮੁੱਕਦਮਾ ਨੰਬਰ 281, ਮਿਤੀ 12.11.18 ਅ/ਧ 61/1/14 ਆਬਕਾਰੀ ਐਕਟ ਥਾਣਾ ਸਮਰਾਲਾ ਦਰਜ਼ ਰਜਿਸਟਰ ਕਰਕੇ ਉਕਤ ਦੋਸ਼ੀਆ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।

 

Tags: Crime News Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD