Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮਗਸੀਪਾ ਵੱਲੋਂ ਜਿਲ੍ਹਾ ਫਤਹਿਗੜ੍ਹ ਸਾਹਿਬ ਦੇ ਲੋਕ ਸੂਚਨਾ ਅਫ਼ਸਰਾਂ ਅਤੇ ਸਹਾਇਕ ਲੋਕ ਸੂਚਨਾ ਅਫ਼ਸਰਾਂ ਦਾ ਸੂਚਨਾ ਅਧਿਕਾਰ ਐਕਟ 2005 ਬਾਰੇ 2-ਦਿਨ ਦਾ ਸਿਖਲਾਈ ਪ੍ਰੋਗਰਾਮ ਸੰਪੰਨ

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 13 Nov 2018

Last updated on: Nov 13, 2018, 00:00 IST

ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਐਡਮਨਿਸਟ੍ਰੇਸ਼ਨ (ਮਗਸੀਪਾ) ਪੰਜਾਬ ਦੇ ਖੇਤਰੀ ਕੇਂਦਰ ਪਟਿਆਲਾ ਵੱਲੋਂ ਭਾਰਤ ਸਰਕਾਰ ਦੇ ਪ੍ਰਸੋਨਲ ਅਤੇ ਟਰੇਨਿੰਗ ਵਿਭਾਗ (ਡੀ.ਓ.ਪੀ.ਟੀ.) ਦੇ ਸਹਿਯੋਗ ਨਾਲ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੂਚਨਾ ਅਧਿਕਾਰ ਐਕਟ 2005 ਬਾਰੇ ਦੋ ਦਿਨ ਦਾ ਸਿਖਲਾਈ ਪ੍ਰੋਗਰਾਮ ਬੱਚਤ ਭਵਨ, ਫਤਹਿਗੜ੍ਹ ਸਾਹਿਬ ਵਿਖੇ ਕਰਵਾਇਆ ਗਿਆ। ਇਸ ਸਿਖਲਾਈ ਪ੍ਰੋਗਰਾਮ ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਸ਼੍ਰੀ ਚਰਨਜੀਤ ਸਿੰਘ, ਸਹਾਇਕ ਕਮਿਸ਼ਨਰ (ਜਨਰਲ), ਫਤਹਿਗੜ੍ਹ ਸਾਹਿਬ ਨੇ ਕੀਤੀ। ਇਸ ਸਿਖਲਾਈ ਪ੍ਰੋਗਰਾਮ ਵਿੱਚ ਜਿਲ੍ਹਾ ਫਤਹਿਗੜ੍ਹ ਸਾਹਿਬ ਦੇ ਵੱਖ-ਵੱਖ ਵਿਭਾਗਾਂ ਦੇ ਲੋਕ ਸੂਚਨਾ ਅਫ਼ਸਰਾਂ, ਸਹਾਇਕ ਲੋਕ ਸੂਚਨਾ ਅਫ਼ਸਰਾਂ ਅਤੇ ਲਗਭਗ 30 ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਭਾਗ ਲਿਆ।     ਇਸ ਮੌਕੇ ਸ਼੍ਰੀ ਚਰਨਜੀਤ ਸਿੰਘ, ਸਹਾਇਕ ਕਮਿਸ਼ਨਰ (ਜਨਰਲ), ਫਤਹਿਗੜ੍ਹ ਸਾਹਿਬ ਨੇ ਟ੍ਰੇਨਿੰਗ ਲੈਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਰਟੀਫਿਕੇਟ ਵੰਡਣ ਉਪਰੰਤ ਸੰਬੋਧਨ ਕਰਦਿਆਂ ਕਿਹਾ ਕਿ ਸੂਚਨਾ ਅਧਿਕਾਰ ਐਕਟ ਦੇ ਲਾਗੂ ਹੋਣ ਨਾਲ ਜਿੱਥੇ ਸਰਕਾਰੀ ਕੰਮਾਂ ਵਿੱਚ ਪਾਰਦਰਸ਼ਤਾ ਵਧੀ ਹੈ, ਉੱਥੇ ਹੀ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਜਵਾਬਦੇਹੀ ਵਿੱਚ ਵੀ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਿਖਲਾਈ ਪ੍ਰੋਗਰਾਮ ਉਨਾਂ ਲਈ ਕਾਫ਼ੀ ਸਹਾਈ ਸਿੱਧ ਹੋਣਗੇ ਅਤੇ ਇਸ ਸਿਖਲਾਈ ਉਪਰੰਤ ਸੂਚਨਾ ਅਧਿਕਾਰ ਐਕਟ 2005 ਸਬੰਧੀ ਕੇਸਾਂ ਨਾਲ ਨਜਿੱਠਣ ਵਿੱਚ ਉਨ੍ਹਾਂ ਨੂੰ ਕਿਸੇ ਕਿਸਮ ਦੀ ਕਠਿਨਾਈ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨਾਂ ਕਿਹਾ ਕਿ ਇਸ ਐਕਟ ਸਬੰਧੀ ਜੋ ਕੁਝ ਉਨਾਂ ਨੂੰ ਪਤਾ ਨਹੀਂ, ਉਸ ਬਾਰੇ ਜਰੂਰ ਜਾਣੂ ਹੋਣ ਅਤੇ ਸੂਚਨਾ ਦੇਣ ਸਬੰਧੀ ਦਰਪੇਸ਼ ਮੁਸ਼ਕਲਾਂ ਬਾਰੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਜਾਣ। ਉਨਾਂ ਨੇ ਕਿਹਾ ਕਿ ਐਕਟ ਪ੍ਰਤੀ ਸਮੂਹ ਅਧਿਕਾਰੀਆਂ ਦਾ ਸੂਚਨਾ ਦਾ ਅਧਿਕਾਰ ਐਕਟ ਤੋਂ ਪੂਰੀ ਤਰ੍ਹਾਂ ਜਾਗਰੂਕ ਹੋਣਾ ਅਤਿ ਜਰੂਰੀ ਹੈ। ਇਸ ਲਈ ਇਸ ਸਿਖਲਾਈ ਪ੍ਰੋਗਰਾਮ ਨਾਲ ਅਧਿਕਾਰੀਆਂ ਦੇ ਜਿੱਥੇ ਗਿਆਨ ਵਿੱਚ ਵਾਧਾ ਹੋਇਆ ਹੈ ਉਥੇ ਹੀ ਉਨਾਂ ਦੇ ਕੰਮ ਕਰਨ ਦੀ ਸਮਰੱਥਾ ਵਿੱਚ ਵੀ ਵਾਧਾ ਹੋਵੇਗਾ। ਉਨਾਂ ਮਗਸੀਪਾ ਦੀ ਸਲਾਘਾ ਕਰਦਿਆ ਕਿਹਾ ਕਿ ਅਜਿਹੇ ਸਿਖਲਾਈ ਪ੍ਰੋਗਰਾਮਾਂ ਨਾਲ ਸਰਕਾਰੀ ਵਿਭਾਗਾਂ ਦੇ ਕੰਮ ਵਿੱਚ ਹੋਰ ਵਧੇਰੇ ਤੇਜ਼ੀ ਆਵੇਗੀ।

ਇਸ ਮੋਕੇ ਤੇ ਮਗਸੀਪਾ ਦੇ ਆਰ.ਟੀ.ਆਈ. ਦੇ ਕੋਰਸ ਡਾਇਰੈਕਟਰ ਸ਼੍ਰੀ ਜਰਨੈਲ ਸਿੰਘ ਨੇ ਦੱਸਿਆ ਕਿ ਇਹ ਪ੍ਰੋਗਰਾਮ ਭਾਰਤ ਸਰਕਾਰ ਦੇ ਪ੍ਰਸੋਨਲ ਅਤੇ ਟਰੇਨਿੰਗ ਵਿਭਾਗ (ਡੀ.ਓ.ਪੀ.ਟੀ.) ਵੱਲੋਂ ਸਪੋਂਸਰ ਕੀਤੇ ਗਏ ਹਨ ਅਤੇ ਮਗਸੀਪਾ ਵੱਲੋਂ ਸੂਚਨਾ ਅਧਿਕਾਰ ਐਕਟ 2005 ਬਾਰੇ ਅਜਿਹੇ 90 ਸਿਖਲਾਈ ਪ੍ਰੋਗਰਾਮ ਰਾਜ ਵਿੱਚ ਜਿਲ੍ਹਾ ਪੱਧਰ ਅਤੇ ਤਹਿਸੀਲ ਪੱਧਰ ਅਤੇ ਪਿੰਡ ਪੱਧਰ ਤੇਵੀ ਨੁੱਕੜ ਨਾਟਕਾਂ ਰਾਹੀਂ ਕਰਵਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਹਰ ਸਾਲ ਸੰਸਥਾਂ ਵੱਲੋਂ 250 ਇੰਨ ਸਰਵਿਸ ਟਰੇਨਿੰਗ ਪ੍ਰੋਗਰਾਮ ਕਰਵਾਏ ਜਾਂਦੇ ਹਨ, ਜਿਨ੍ਹਾਂ ਰਾਹੀਂ ਐਕਟਾਂ/ਰੂਲਾਂ ਵਿੱਚ ਹੋਈਆ ਸੋਧਾਂ ਬਾਰੇ ਜਾਣਕਾਰੀ ਦੇ ਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਕਾਰਜ-ਕੁਸ਼ਲਤਾਂ ਵਿੱਚ ਵਾਧਾ ਕੀਤਾ ਜਾਂਦਾ ਹੈ।ਇਸ ਮੌਕੇ ਤੇ ਵਿਸ਼ਾ-ਮਾਹਿਰ ਸ਼੍ਰੀ ਡੀ.ਸੀ. ਗੁਪਤਾ, ਆਈ.ਡੀ.ਏ.ਐੱਸ. (ਰਿਟਾ.), ਡਾ. ਸ਼ਿਵ ਕੁਮਾਰ ਡੋਗਰਾ, ਕੁਆਰਡੀਨੇਟਰ ਆਫ਼ ਲਾਅ ਅਤੇ ਡਾ. ਵੈਸ਼ਾਲੀ ਠਾਕੁਰ, ਪ੍ਰੋਫੈਸਰ ਆਫ਼ ਲਾਅ, ਪੰਜਾਬ ਯੂਨੀਵਰਸਿਟੀ ਰੀਜਨਲ ਸੈਂਟਰ, ਲੁਧਿਆਣਾ, ਸ਼੍ਰੀ ਯਸ਼ਪਾਲ ਮਾਨਵੀ, ਸਹਾਇਕ ਡਾਇਰੈਕਟਰ (ਰਿਟਾ.) ਪੰਜਾਬ ਸਕੂਲ ਸਿੱਖਿਆ ਵਿਭਾਗ ਅਤੇ ਮਿਸ ਏਕਤਾ ਗੁਪਤਾ, ਰੀਸਰਚ ਐਸ਼ੋਸੀਏਟ, ਮਗਸੀਪਾ ਵੱਲੋਂ ਸੂਚਨਾ ਅਧਿਕਾਰ ਐਕਟ ਦੇ ਪਿਛੋਕੜ ਅਤੇ ਇਸਦੀਆਂ ਵਿਸ਼ੇਸ਼ਤਾਵਾਂ, ਜਨਤਕ ਅਥਾਰਿਟੀ ਦੁਆਰਾ ਪੀ.ਆਈ.ਓ. ਅਤੇ ਏ.ਪੀ.ਆਈ.ਓ.ਦੀ ਨਿਯੁਕਤੀ, ਜਾਣਕਾਰੀ ਪ੍ਰਾਪਤ ਕਰਨ ਲਈ ਬੇਨਤੀ ਅਤੇ ਬੇਨਤੀ ਦਾ ਨਿਪਟਾਰਾ, ਖੁਲਾਸੇ ਤੋਂ ਛੋਟ, ਤੀਜੀ ਧਿਰ, ਰਾਜ ਸੂਚਨਾ ਕਮਿਸ਼ਨ ਦਾ ਸੰਵਿਧਾਨ, ਸੇਵਾ ਦੇ ਨਿਯਮ ਅਤੇ ਸ਼ਰਤਾਂ, ਰਾਜ ਸੂਚਨਾ ਕਮਿਸ਼ਨ ਵਿੱਚ ਸ਼ਿਕਾਇਤਾਂ ਅਤੇ ਅਪੀਲ ਦਾਇਰ ਕਰਨ ਬਾਰੇ, ਮੁਆਵਜੇ ਦੀ ਸ਼ਜਾ ਅਤੇ ਗ੍ਰਾਂਟ, ਆਰ.ਟੀ.ਆਈ. ਕਾਨੂੰਨ ਦੀ ਉਲੰਘਣਾ ਦੇ ਪ੍ਰਭਾਵ, ਅਦਾਲਤਾਂ ਦਾ ਅਧਿਕਾਰ ਖੇਤਰ, ਆਰ.ਟੀ.ਆਈ. ਐਕਟ ਤੋਂ ਛੋਟ ਵਾਲੀਆਂ ਸੰਸਥਾਵਾਂ ਬਾਰੇ, ਪੰਜਾਬ ਆਰ.ਟੀ. ਰੂਲ, 2017, ਕੇਸ ਸਟੱਡੀ ਅਤੇ ਪ੍ਰਸ਼ਨਾਂ-ਉੱਤਰਾਂ ਨਾਲ ਭਾਗੀਦਾਰਾਂ ਨੂੰ ਸੂਚਨਾ ਅਧਿਕਾਰ ਐਕਟ 2005 ਬਾਰੇ ਭਰਭੂਰ ਜਾਣਕਾਰੀ ਦਿੱਤੀ ਗਈ। ਜਿਸ ਤੇ ਭਾਗੀਦਾਰਾਂ ਵੱਲੋਂ ਸੰਤੁਸ਼ਟੀ ਜਤਾਈ ਗਈ।ਪ੍ਰੋਗਰਾਮ ਦੇ ਪਹਿਲੇ ਦਿਨ ਸ਼੍ਰੀ ਅਮਰਜੀਤ ਸਿੰਘ ਸੋਢੀ, ਪ੍ਰੋਜੈਕਟ ਕੁਆਰਡੀਨੇਟਰ, ਮਗਸੀਪਾ ਖੇਤਰੀ ਕੇਂਦਰ ਪਟਿਆਲਾ ਵੱਲੋਂ ਸਿਖਲਾਈ ਪ੍ਰੋਗਰਾਮ ਦੇ ਸ਼ਡਿਊਲ ਬਾਰੇ ਜਾਣਕਾਰੀ ਦਿੱਤੀ ਗਈ।

 

Tags: MGSIPAP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD