Wednesday, 15 May 2024

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ

 

ਆਬਕਾਰੀ ਤੇ ਕਰ ਵਿਭਾਗ ਨੇ ਜਾਅਲੀ ਸ਼ਰਾਬ ਬਣਾਉਣ ਵਾਲੀ ਫੈਕਟਰੀ ਫੜੀ

6400 ਲੀਟਰ ਬਲੈਂਡ, 1600 ਲੀਟਰ ਈ.ਐਨ.ਏ ਬਰਾਮਦ , ਥਾਣਾ ਲਾਲੜੂ ਵਿਖੇ ਕੇਸ ਦਰਜ

Web Admin

Web Admin

5 Dariya News

ਲਾਲੜੂ , 14 Nov 2018

ਆਬਕਾਰੀ ਤੇ ਕਰ ਵਿਭਾਗ ਪੰਜਾਬ ਨੰ ਅੱਜ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਡਾਇਰੈਕਟਰ ਇੰਨਵੈਸਟੀਗੇਸ਼ਨ ਆਬਕਾਰੀ ਤੇ ਕਰ ਵਿਭਾਗ, ਗੁਰਚੈਨ ਸਿੰਘ ਧਨੌਆ ਏ.ਆਈ.ਜੀ. ਆਬਕਾਰੀ ਤੇ ਕਰ ਵਿਭਾਗ ਸਮੇਤ ਸਟਾਫ ਮੋਬਾਇਲ ਵਿੰਗ ਪਟਿਆਲਾ, ਮੋਬਾਇਲ ਵਿੰਗ ਚੰਡੀਗੜ੍ਹ ਅਤੇ ਸਮੇਤ ਆਬਕਾਰੀ ਸਟਾਫ ਜਿਲ੍ਹਾ ਮੋਹਾਲੀ ਨੇ ਲਾਲੜੂ ਨੇੜੇ ਟੋਲ ਪਲਾਜਾ ਦੇ ਸਾਹਮਣੇ ਇੱਕ ਨਜਾਇਜ ਢੰਗ ਨਾਲ ਜਾਅਲੀ ਸ਼ਰਾਬ ਬਣਾਉਣ ਦੀ ਫੈਕਟਰੀ ਦਾ ਪਰਦਾ ਫਾਸ਼ ਕੀਤਾ। ਇੱਥੋਂ ਵਿਭਾਗ ਨੇ ਵੱਡੀ ਮਾਤਰਾ ਚ ਜਾਅਲੀ ਸ਼ਰਾਬ ਬਣਾਉਣ ਸਬੰਧੀ ਵਰਤੀ ਜਾਂਦੀ ਚੇਨ, ਸਟੋਰੇਜ਼ ਟੈਂਕਾਂ ਵਿੱਚ  ਲਗਭਗ 6400 ਲੀਟਰ ਬਲੈਂਡ, 1600 ਲੀਟਰ ਈ.ਐਨ.ਏ (ਐਕਸਟਰਾ ਨਿਊਟਰਲ ਐਲਕੋਹਲ) , ਸ਼ਰਾਬ ਤਿਆਰ ਕਰਨ ਵਾਲੇ ਕੈਮੀਕਲ, ਕੈਮੀਕਲ ਦੇ ਖਾਲੀ ਡਰੰਮ, ਲਗਭਗ 120000 ਹੋਲੋਗ੍ਰਾਂਮ, 125479 ਲੇਬਲ , 4800 ਸ਼ਰਾਬ ਦੀਆਂ ਬੋਤਲਾਂ ਪੈਕ ਕਰਨ ਵਾਲੇ ਖਾਲੀ ਡੱਬੇ, ਕੈਟਲ ਫੀਡ ਦੇ 48 ਨਗ, ਖਾਸਾ ਡਿਸਟਿਲਰੀ ਨਾਮ ਦੇ 417 ਟੇਪ ਰੋਲ, ਸੀ.ਡੀ.ਬੀ.ਐਲ. ਡਿਸਟਿਲਰੀ ਨਾਮ ਦੇ 249 ਟੇਪ ਰੋਲ, ਕੱਚ ਦੀ ਪੈਮਾਨਾ ਸੁਰਾਹੀ, ਖਾਲੀ 11970 ਬੋਤਲਾਂ, ਬੋਤਲਾਂ ਦੇ 157000 ਢੱਕਣ, ਲਗਭਗ 200 ਪਉਏ ਮਿਸ ਇੰਡੀਆ(ਉੱਤਰ ਪ੍ਰਦੇਸ਼ ਵਿੱਚ ਵਿਕਣ ਯੋਗ), 14 ਬੋਤਲਾਂ ਖਾਸਾ ਮੋਟਾ ਸੰਤਰਾ (ਪੰਜਾਬ ਵਿੱਚ ਵਿਕਣ ਯੋਗ), ਇੱਕ ਟਰੱਕ ਅਤੇ ਹੋਰ ਸਾਜੋ ਸਮਾਨ ਬਰਾਮਦ ਕੀਤਾ। 

ਇਸ ਸਬੰਧੀ ਥਾਣਾ ਲਾਲੜੂ ਵਿੱਚ ਵਿਭਾਗ ਵੱਲੋਂ ਪਰਚਾ ਦਰਜ ਕਰਵਾ ਦਿੱਤਾ ਗਿਆ ਹੈ ਅਤੇ ਦੋਸ਼ੀਆਂ ਦੀ ਗਿਰਫਤਾਰੀ ਸਬੰਧੀ ਅਗਲੇਰੀ ਪੁਖਤਾ ਕਾਰਵਾਈ ਲਈ ਕੇਸ ਪੁਲਿਸ ਵਿਭਾਗ ਦੇ ਹਵਾਲੇ ਕਰ ਦਿੱਤਾ ਗਿਆ ਹੈ।ਵਿਭਾਗ ਦੇ ਨੁਮਾਇੰਦੇ ਨੇ ਦੱਸਿਆ ਕਿ ਵਿਭਾਗ ਵੱਲੋਂ ਨਕਲੀ ਸ਼ਰਾਬ ਦੇ ਧੰਦਾ ਕਰਨ ਵਾਲਿਆਂ ਵਿਰੁੱਧ ਜੰਗੀ ਪੱਧਰ ਤੇ ਕਾਰਵਾਈ ਵਿੱਢੀ ਹੋਈ ਹੈ ਅਤੇ  ਛਾਪੇਮਾਰੀ ਕੀਤੀ ਜਾ ਰਹੀ ਹੈ। ਉਹਨਾਂ ਨੇ ਦੱਸਿਆ ਕਿ ਮਿਤੀ 30 ਅਕਤੂਬਰ ਨੂੰ ਵੀ ਪਟਿਆਲਾ ਜਿਲ੍ਹੇ ਦੇ ਘੱਗਾ ਵਿਖੇ ਨਜਾਇਜ ਸ਼ਰਾਬ ਦੀ ਫੈਕਟਰੀ ਫੜੀ ਗਈ ਸੀ ਜਿਸ ਵਿੱਚ 91 ਪੇਟੀਆਂ, 1092 ਬੋਤਲਾਂ ਮਾਰਕਾ ਸ਼ਰਾਬ ਝੇਕਾ ਦੇਸੀ ਅਸਲੀ ਮੋਟਾ ਸੰਤਰਾ, ਗੋਲਡ ਪੰਜਾਬ, 9800 ਖਾਲੀ ਬੋਤਲਾਂ ਬਿਨਾਂ ਮਾਰਕਾ ਦੇ ਭਰੇ 98 ਬੈਗ, ਮਾਰਕਾ ਚੱਢਾ ਸ਼ੂਗਰ ਇੰਡਸਟਰੀ ਪ੍ਰਾਈਵੇਟ ਲਿਮੀਟੇਡ, ਯੂਨਿਟ ਦੋ ਕੀੜੀ ਅਫਗਾਨਾ ਜਿਲ੍ਹਾ ਗੁਰਦਾਸਪੁਰ ਦੇ 91 ਹਜ਼ਾਰ ਸੀਲ ਢੱਕਣਾਂ ਦੇ 9 ਡੱਬੇ, ਪਲਾਸਟਿਕ ਦੇ ਦੋ ਕੈਮੀਕਲ ਵਾਲੇ ਖਾਲੀ ਡਰੰਮ ਅਤੇ ਜਾਅਲੀ ਸ਼ਰਾਬ ਬਣਾਉਣ ਦਾ ਹੋਰ ਸਾਜੋ ਸਮਾਨ ਬਰਾਮਦ ਕੀਤਾ ਗਿਆ ਸੀ। ਵਿਭਾਗ ਦੇ ਨੁਮਾਇੰਦੇ ਵੱਲੋਂ ਦੱਸਿਆ ਗਿਆ ਕਿ ਭਵਿੱਖ ਵਿੱਚ ਵੀ ਨਜ਼ਾਇਜ ਸ਼ਰਾਬ ਦੇ ਧੰਦੇ ਤੇ ਨੱਥ ਪਾਉਣ ਲਈ ਵਿਭਾਗ ਵੱਲੋਂ ਪੂਰੇ ਸੂਬੇ ਵਿੱਚ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਇਸ ਧੰਦੇ ਵਿੱਚ ਸ਼ਾਮਿਲ ਦੌਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। 

 

Tags: Crime News Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD