Wednesday, 15 May 2024

 

 

ਖ਼ਾਸ ਖਬਰਾਂ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਉਹਨਾਂ ਦੇ ਘਰ ਆਉਣ ਤੇ ਕੀਤਾ ਨਿੱਘਾ ਸਵਾਗਤ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ

 

ਪੰਜਾਬ ਸਰਕਾਰ ਵਲੋਂ ਡੇਰਾਬਸੀ ਵਿਖੇ ਲਾਏ ਰੁਜ਼ਗਾਰ ਮੇਲੇ ਨੂੰ ਨੌਜਵਾਨਾਂ ਵਲੋਂ ਭਰਵਾਂ ਹੁੰਗਾਰਾ

ਵਧੀਕ ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਰੁਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਪ੍ਰੇਰਿਆ

Web Admin

Web Admin

5 Dariya News

ਡੇਰਾਬਸੀ , 14 Nov 2018

ਪੰਜਾਬ ਸਰਕਾਰ ਵਲੋਂ ਘਰ ਘਰ ਰੁਜ਼ਗਾਰ ਯੋਜਨਾ ਤਹਿਤ ਸਰਕਾਰੀ ਕਾਲਜ ਡੇਰਾਬਸੀ ਵਿਖੇ ਲਾਏ ਰੁਜ਼ਗਾਰ ਮੇਲੇ ਨੂੰ ਨੌਜਵਾਨਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ । ਇਸ ਮੇਲੇ ਵਿਚ ਸ਼ਿਰਕਤ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ. ਚਰਨਦੇਵ ਸਿੰਘ ਮਾਨ ਨੇ ਮੇਲੇ ਵਿਚ ਹਿੱਸਾ ਲੈਣ ਆਏ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਰੁਜ਼ਗਾਰ ਮੇਲਿਆਂ ਦੇ ਰੂਪ ਵਿਚ ਨਿਵੇਕਲਾ ਉਪਰਾਲਾ ਕੀਤਾ ਗਿਆ ਹੈ। ਜਿਸ ਦਾ ਨੌਜਵਾਨਾਂ ਨੂੰ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰੁਜ਼ਗਾਰ ਮੇਲੇ ਇੱਕ ਅਜਿਹਾ ਮੰਚ ਹਨ ਜਿੱਥੇ ਰੁਜ਼ਗਾਰ ਦੇਣ ਵਾਲਿਆਂ ਅਤੇ ਰੁਜ਼ਾਗਾਰ ਹਾਸਿਲ ਕਰਨ ਦੇ ਚਾਹਵਾਨਾਂ ਨੂੰ ਇਕੱਠੇ ਹੋਣ ਦਾ ਮੌਕੇ ਮਿਲਦਾ ਹੈ ਅਤੇ ਦੋਵਾਂ ਦੀਆਂ ਲੋੜਾਂ ਦੀ ਪੂਰਤੀ ਹੁੰਦੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮ. ਡੇਰਾਬਸੀ ਸ੍ਰੀ ਪਰਮਜੀਤ ਸਿੰਘ ਨੂੰ ਨਾਲ ਲੈ ਕੇ ਮੇਲੇ ਵਿਚ ਵੱਖ-ਵੱਖ ਕੰਪਨੀਆਂ ਵਲੋਂ ਲਾਏ ਗਏ ਕਾਊਂਟਰਾਂ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਕੰਪਨੀਆਂ ਦੇ ਨੁਮਾਇੰਦਿਆਂ ਅਤੇ ਰੁਜ਼ਗਾਰ ਮੇਲੇ ਵਿਚ ਹਿੱਸਾ ਲੈ ਰਹੇ ਨੌਜਵਾਨਾਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ 16 ਨਵੰਬਰ ਨੂੰ ਆਈ.ਟੀ.ਆਈ. ਲੜਕੀਆਂ ਫੇਜ਼-05 ਮੋਹਾਲੀ ਵਿਖੇ ਰੁਜ਼ਗਾਰ ਮੇਲਾ ਲਗਾਇਆ ਜਾਵੇਗਾ। ਜਿਸ ਵਿਚ ਕੰਪੀਟੈਂਟ ਸਿਨਰਜੀਜ਼, ਗੋਦਰੇਜ਼, ਅਲਟੀਮੇਟ ਯੂਟੇਲਿਟੀਜ਼, ਮਹਿੰਦਰਾ ਐਂਡ ਮਹਿੰਦਰਾ, ਮਾਲਕੇ ਪ੍ਰਾਈਵੇਟ ਲਿਮਿਟਡ, ਪੀਵੋਟ ਫੈਬਰਿੱਕ, ਬਿਲਕੋ ਇੰਡਸਟਰੀਜ਼, ਰੌਲਕੋਨ ਇੰਜੀ:, ਮੋਹਾਲੀ ਆਟੋ ਇੰਡਸਟਰੀਜ਼, ਪ੍ਰਫੈਕਟ ਮੈਟਲਡਾਈ ਕਾਸਟਿੰਗ, ਮੇਕਿੰਗ ਵੇਜ਼ ਆਟੋ ਇੰਡਸਟਰੀਜ਼, ਕੁਮੈਂਟਸ ਇੰਡਸਟਰੀਜ਼, ਜਲ-ਡੀ, ਬੋਪਾਰਾਏ ਮੈਟਲਜ਼, ਵੀ. ਕੇ. ਇੰਜੀ:ઠ ਵਰਕਸ, ਅਪਾਰ ਇੰਜੀ: ਵਰਕਸ, ਅਨੰਤ ਵੇਅਰ ਆਟੋ ਇੰਜੀ:, ਭੋਗਲ ਇੰਡਸਟਰੀਜ਼, ਐਮ/ਐਸ ਚੀਮਾ ਬੋਆਇਲਰਸ ਲਿਮਿਟਡ ਕੰਪਨੀਆਂ ਆਦਿ ਸ਼ਿਰਕਤ ਕਰਨਗੀਆਂ। 17 ਨਵੰਬਰ ਨੂੰ ਚੰਡੀਗੜਖ਼ ਯੂਨੀਵਰਸਿਟੀ ਘੜੂੰਆਂ ਵਿਖੇ ਰੁਜ਼ਗਾਰ ਮੇਲਾ ਲਗਾਇਆ ਜਾਵੇਗਾ। 

ਜਿਸ ਵਿਚ ਟੇਲੈਂਟ ਪੋਰਟ, ਲੀਓਮ ਪਲੇਸਮੈਂਟ ਸਰਵਿਸਿਜ਼, ਐਗਰੋ ਇੰਪੈਕਸ ਇੰਡੀਆ ਲਿਮਿਟਡ ਆਦਿ ਕੰਪਨੀਆਂ ਪੁੱਜ ਕੇ ਵੱਖ-ਵੱਖ ਆਸਾਮੀਆਂ ਲਈ ਨੌਜਵਾਨਾਂ ਦੀ ਚੋਣ ਕਰਨਗੀਆਂ।ਮੇਲੇ ਵਿਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਦੀਪਇੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੁਣ ਤੱਕ ਵੱਡੀ ਗਿਣਤੀ ਨੌਜਵਾਨਾਂ ਨੂੰ ਵੱਖ-ਵੱਖ ਖੇਤਰਾਂ ਵਿਚ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਚੁੱਕਿਆ ਹੈ ਤੇ ਇਸੇ ਦਿਸ਼ਾ ਵਿਚ ਹੋਰ ਕਦਮ ਚੁੱਕਦਿਆਂ 22 ਨਵੰਬਰ ਤੱਕ 40 ਥਾਵਾਂ 'ਤੇ ਰੁਜ਼ਗਾਰ ਮੇਲੇ ਲਾਏ ਜਾ ਰਹੇ ਹਨ ਜਿਹਨਾਂ ਜ਼ਰੀਏ 80 ਹਜ਼ਾਰ ਦੇ ਕਰੀਬ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਖੇਤਰ ਵਿਚ ਪੈਦਾ ਹੋ ਰਹੀਆਂ ਨੌਕਰੀਆਂ ਦੇ ਮੌਕਿਆਂ ਦਾ ਲਾਭ ਉਠਾਉਂਦਿਆਂ ਨੌਜਵਾਨਾਂ ਨੂੰ ਵਿਦੇਸ਼ਾਂ ਵੱਲ ਜਾਣ ਦੀ ਥਾਂ ਦੇਸ਼ ਦੀ ਤਰੱਕੀ ਦਾ ਹਿੱਸਾ ਬਣਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਨਅਤ ਦੇ ਵਿਕਾਸ ਲਈ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ। ਸਨਅਤ ਦੇ ਵਿਕਾਸ ਸਦਕਾ ਰੁਜ਼ਗਾਰ ਦੇ ਵੱਡੀ ਗਿਣਤੀ ਮੌਕੇ ਪੈਦਾ ਹੋਣਗੇ। ਰੁਜ਼ਗਾਰ ਮੇਲੇ ਸਬੰਧੀ ਗੱਲਬਾਤ ਕਰਦਿਆਂ ਜ਼ਿਲ੍ਹਾ ਰੁਜਗਾਰ ਅਫ਼ਸਰ ਸ੍ਰੀਮਤੀ ਹਰਪ੍ਰੀਤ ਕੌਰ ਬਰਾੜ ਨੇ ਦੱਸਿਆ ਕਿ ਇਸ ਮੇਲੇ ਵਿੱਚ ਵੱਖ ਵੱਖ 17 ਕੰਪਨੀਆਂ, ਜਿਨ੍ਹਾਂ ਵਿੱਚ ਟਾਟਾ ਸਟਰਾਈਵ, ਮਿਲਕ ਫੈਡ ਪੰਜਾਬ ਵੇਰਕਾ, ਆਈ.ਸੀ.ਆਈ.ਸੀ.ਆਈ ਬੈਂਕ, ਐਗਰੋਜ਼ ਇਮਪੈਕਸ ਇੰਡੀਆ ਆਦਿ ਸਾਮਲ ਸਨ, ਨੇ 220 ਅਸਾਮੀਆਂ ਲਈ 422 ਉਮੀਦਵਾਰਾਂ ਦੀ ਇੰਟਰਵੀਊ ਲਈ ਅਤੇ 164 ਉਮੀਦਵਾਰ ਸ਼ਾਰਟ ਲਿਸਟ ਕੀਤੇ ਗਏ। ਪ੍ਰਿੰਸੀਪਲ ਸ੍ਰੀਮਤੀ ਸਾਧਨਾ ਸੰਗਰ ਨੇ ਰੁਜ਼ਗਾਰ ਮੇਲਾ ਲਾਉਣ ਵਾਸਤੇ ਸਰਕਾਰੀ ਕਾਲਜ ਡੇਰਾਬਸੀ ਦੀ ਚੋਣ ਕਰਨ ਲਈ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਇਸ ਮੇਲੇ ਵਿਚ ਤਹਿਸੀਲਦਾਰ ਨਵਪ੍ਰੀਤ ਸਿੰਘ ਸ਼ੇਰਗਿੱਲ, ਰਣਜੀਤ ਸਿੰਘ ਰੇਡੀ, ਉਦੇਵੀਰ ਸਿੰਘ ਢਿੱਲੋਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ।

 

Tags: Deepinder Singh Dhillon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD