Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਪੰਜਾਬ ਸਰਕਾਰ ਸੂਬੇ ਦੇ ਹਰ ਇੱਕ ਘਰ ਵਿੱਚ ਰੋਜ਼ਗਾਰ ਦੇਣ ਲਈ ਵਚਨਵਧ, ਡਿਪਟੀ ਸਪੀਕਰ

ਡਿਪਟੀ ਸਪੀਕਰ ਵੱਲੋਂ ਨੌਜਵਾਨਾਂ ਨੂੰ ਮਿਹਨਤ ਕਰਨ ਅਤੇ ਅੱਗੇ ਵੱਧਣ ਲਈ ਪ੍ਰੇਰਿਆ ਗਿਆ

Web Admin

Web Admin

5 Dariya News

ਬਠਿੰਡਾ , 14 Nov 2018

Last updated on: Nov 14, 2018, 00:00 IST

ਪੰਜਾਬ ਸਰਕਾਰ ਸੂਬੇ ਦੇ ਹਰ ਇੱਕ ਘਰ ਵਿੱਚ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬਧ ਹੈ ਅਤੇ ਇਸ ਵਚਨਬਧ ਨੂੰ ਅਮਲੀ ਜਾਮਾ ਪਵਾਉਣ ਲਈ ਪੰਜਾਬ ਵਿੱਚ 12 ਨਵੰਬਰ ਤੋਂ 22 ਨਵੰਬਰ ਤੱਕ 36 ਵੱਖ-ਵੱਖ ਥਾਵਾਂ ਉੱਤੇ ਨੌਕਰੀ ਮੇਲੇ ਲਗਾਏ ਜਾ ਰਹੇ ਹਨ। ਜਿਨਾਂ ਦਾ ਟੀਚਾ 80,000  ਨੋਜਵਾਨਾਂ ਨੂੰ ਨੋਕਰੀਆਂ ਦੇਣਾ ਹੈ। ਇਸ ਗੱਲ ਦਾ ਪ੍ਰਗਟਾਵਾ ਡਿਪਟੀ ਸਪੀਕਰ ਵਿਧਾਨ ਸਭਾ ਅਜੈਬ ਸਿੰਘ ਭੱਟੀ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਨੌਕਰੀ ਮੇਲੇ ਦੇ ਦੂਜੇ ਪੜਾਅ ਦਾ ਉਦਘਾਟਨ ਕਰਦਿਆ ਕੀਤਾ। ਪਹਿਲੇ ਪੜਾਅ ਤਹਿਤ 12 ਅਤੇ 13 ਨਵੰਬਰ ਨੂੰ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਨੌਕਰੀ ਮੇਲਾ ਕਰਵਾਇਆ ਗਿਆ ਸੀ। ਮੇਲੇ ਵਿੱਚ ਆਏ ਵੱਖ-ਵੱਖ ਕੰਪਨੀਆਂ ਦੇ ਨੁਮਾਇੰਦੀਆਂ, ਉਮੀਦਵਾਰਾਂ ਯੂਨੀਵਰਸਿਟੀ ਦੇ ਮੈਬਰਾਂ ਅਤੇ ਹੋਰ ਵਿਅਕਤੀਆਂ ਨੂੰ ਸੰਬੋਧਨ ਕਰਦਿਆ ਡਿਪਟੀ ਸਪੀਕਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਉਪਰਾਲੇ ਤਹਿਤ ਨਾ ਸਿਰਫ ਨੌਜਵਾਨਾਂ ਨੂੰ ਨੌਕਰੀਆਂ ਦਵਾਈਆਂ ਜਾ ਰਹੀਆ ਹਨ, ਬਲਕਿ ਜ਼ਿਲਾ ਰੁਜ਼ਗਾਰ ਬਿਊਰੋ ਬਠਿੰਡਾ ਵਿਖੇ ਉਨਾਂ ਨੂੰ ਮੁਫ਼ਤ ਬੇਸਿਕ ਕੰਪਿਊਟਰ ਕੋਰਸ, ਬਾਇਓਡਾਟਾ ਬਣਾਉਣ ਅਤੇ ਪਰਸਨੈਲਟੀ ਡਿਵੈਲਪਮੈਂਟ ਕੋਰਸ ਵੀ ਕਰਵਾਇਆ ਜਾ ਰਿਹਾ ਹੈ। ਇਹ ਮੁਫ਼ਤ ਕੋਰਸ ਕਰਵਾਉਣ ਦਾ ਮੁੱਖ ਮੰਤਵ ਨੌਜਵਾਨਾਂ ਨੂੰ ਨੌਕਰੀਆਂ ਲਈ ਤਿਆਰ ਕਰਨਾ ਹੈ ਤਾਂ ਜੋ ਉਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪ੍ਰਾਪਤ ਹੋ ਸਕਣ। ਉਨਾਂ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਕਿ ਮੇਲੇ ਦੌਰਾਨ ਉਨਾਂ ਨੂੰ ਰੁਜ਼ਗਾਰ ਦੇ ਜਿਹੜੇ ਵੀ ਮੌਕੇ ਮਿਲ ਰਹੇ ਹਨ ਉਹ ਉਸ ਨੂੰ ਨਾ ਛੱਡਣ। ਨੌਜਵਾਨਾਂ ਨੂੰ ਚਾਹੀਦਾ ਹੈ ਕਿ ਉਹ ਮਿਲਦੀ ਨੌਕਰੀ ਜੁਆਇੰਨ ਕਰ ਕੇ ਤਜ਼ਰਬਾ ਲੈਣ ਅਤੇ ਫਿਰ ਵਧੇਰੀ ਤਨਖਾਹ ਲਈ ਹੋਰ ਕੰਪਨੀ ਵਿੱਚ ਬਿਨੈ-ਪੱਤਰ ਦੇਣ। 

ਸ੍ਰੀਮਤੀ ਵੀਨੂੰ ਬਾਦਲ, ਵਿੱਤ ਮੰਤਰੀ ਪੰਜਾਬ ਸ੍ਰੀ ਮਨਪ੍ਰੀਤ ਬਾਦਲ ਦੀ ਪਤਨੀ ਨੇ ਵੀ ਇਸ ਨੌਕਰੀ ਮੇਲੇ ਵਿੱਚ ਸਿਰਕਤ ਕੀਤੀ।  ਉਨਾਂ ਕੰਪਨੀਆਂ ਦੇ ਨੁਮਾਇੰਦੀਆਂ ਅਤੇ ਉਮੀਦਵਾਰਾਂ ਨਾਲ ਗੱਲਬਾਤ ਕੀਤੀ ਅਤੇ ਚੁਣੇ ਹੋਏ ਉਮੀਦਵਾਰਾਂ ਨੂੰ ਨੌਕਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕਰਨ ਦੀ ਹਦਾਇਤ ਦਿੱਤੀ। ਇਸ ਮੌਕੇ ਉਨਾਂ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੀ ਸ਼ਲਾਘਾ ਕਰਦਿਆ ਕਿਹਾ ਕਿ ਯੂਨੀਵਰਸਿਟੀ ਵੱਲੋਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਿਆ ਜਾ ਰਿਹਾ ਹੈ। ਇਸ ਮੌਕੇ ਬੋਲਦਿਆ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮੋਹਨਪਾਲ ਸਿੰਘ ਈਸ਼ਰ ਨੇ ਦੱਸਿਆ ਕਿ ਅੱਜ ਦੇ ਰੁਜ਼ਗਾਰ ਮੇਲੇ ਵਿੱਚ ਵੱਖ-ਵੱਖ 14 ਕੰਪਨੀਆਂ ਵੱਲੋਂ ਉਮੀਦਵਾਰਾਂ ਦੀ ਇੰਟਰਵਿਊ ਕੀਤੀ ਜਾ ਰਹੀ ਹੈ। ਉਨਾਂ ਜ਼ਿਲਾ ਰੁਜ਼ਗਾਰ ਬਿਊਰੋ, ਨੇੜੇ ਚਿਲਡਰਨ ਪਾਰਕ ਸਿਵਲ ਸਟੇਸ਼ਨ ਬਠਿੰਡਾ ਦੀ ਸ਼ਲਾਘਾ ਕਰਦਿਆ ਕਿਹਾ ਕਿ ਬਿਊਰੋ ਵੱਲੋਂ ਮੁਫਤ ਕਲਾਸਾਂ ਲਗਾ ਕੇ ਉਮੀਦਵਾਰਾਂ ਨੂੰ ਇਸ ਨੌਕਰੀ ਮੇਲੇ ਲਈ ਤਿਆਰ ਕੀਤਾ ਗਿਆ ਹੈ। ਇੱਥੇ ਇਹ ਦੱਸਣਯੋਗ ਹੈ ਕਿ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਕਰਵਾਏ ਗਏ ਰੋਜ਼ਗਾਰ ਮੇਲੇ ਵਿੱਚ 1100 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ ਜਿਸ ਵਿਚੋਂ 673 ਨੇ ਇੰਟਰਵਿਊ ਦਿੱਤੀ। ਕਈ ਕੰਪਨੀਆਂ ਨੇ ਉਮੀਦਵਾਰਾਂ ਨੂੰ ਰੱਖਣ ਸਬੰਧੀ  ਨਤੀਜੇ ਐਲਾਨ ਨਹੀਂ ਕੀਤੇ ਗਏ ਹਨ। ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਅੱਜ 14 ਕੰਪਨੀਆਂ ਨੇ ਵੱਖ-ਵੱਖ ਅਸਾਮੀਆ ਭਰਨ ਲਈ ਮਾਸਟਰ ਡਿਗਰੀ, ਬੈਚਲਰ ਡਿਗਰੀ, ਡਿਪਲੋਮਾ ਅਤੇ +2 ਪਾਸ ਉਮੀਦਵਾਰਾਂ ਦੇ ਟੈਸਟ ਲਏ। ਇਸ ਮੌਕੇ ਡਿਪਟੀ ਕਮਿਸਨਰ ਬਠਿੰਡਾ ਸ਼੍ਰੀ ਪ੍ਰਨੀਤ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਸ਼ਾਕਸੀ ਸਾਹਨੀ, ਗਿਆਨੀ ਜੈਲ ਸਿੰਘ ਕਾਲਜ ਦੇ ਕੈਪਸ ਸੰਚਾਲਕ ਡਾ. ਗਰਸ਼ਰਨ ਸਿੰਘ, ਡੀਨ ਡਾ. ਆਰ.ਕੇ ਬਾਂਸਲ, ਡਾ.ਏ.ਕੇ ਗੋਇਲ, ਡਾ. ਸਵੀਨਾ ਬਾਂਸਲ , ਡਾ.ਮਨਜੀਤ ਬਾਂਸਲ ਅਤੇ ਹੋਰ ਪਤਵੰਤੇ ਸੱਜਣ ਸ਼ਾਮਿਲ ਸਨ। 

 

Tags: Ajaib Singh Bhatti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD