Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਖੁੰਬਾਂ ਦੀ ਖੇਤੀ ਕਰਕੇ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਤੋਂ ਪਾ ਸਕਦੇ ਹਨ ਛੁਟਕਾਰਾ : ਡਾ. ਰਜਿੰਦਰ ਸਿੰਘ ਗਰਚਾ

ਖੁੰਬਾਂ ਦੀ ਕਾਸ਼ਤ ਲਈ ਅਕਤੂਬਰ ਤੋਂ ਮਾਰਚ ਤੱਕ ਦਾ ਮਹੀਨਾ ਕਾਫੀ ਸਹਾਈ, ਮਾਸਾਹਾਰੀ ਭੋਜਨ ਤੋਂ ਮਿਲਣ ਵਾਲੇ ਤੱਤ ਵੀ ਮਿਲਦੇ ਹਨ ਖੁੰਬਾਂ ਵਿੱਚ

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 15 Nov 2018

Last updated on: Nov 15, 2018, 00:00 IST

ਅੱਜ ਜਦੋਂ ਕਿ ਖੇਤੀ ਲਾਗਤਾਂ ਵੱਧਣ ਕਾਰਨ ਰਵਾਇਤੀ ਖੇਤੀ ਲਾਹੇਵੰਦ ਨਹੀਂ ਰਹੀ ਤਾਂ ਉਸ ਸਮੇਂ ਸਹਾਇਕ ਧੰਦੇ ਅਪਣਾ ਕੇ ਹੀ ਕਿਸਾਨ ਆਪਣੀ ਆਰਥਿਕਤਾ ਵਿੱਚ ਵਾਧਾ ਕਰ ਸਕਦੇ ਹਨ ਅਤੇ ਖੁੰਬਾਂ ਦੀ ਖੇਤੀ ਅਜਿਹੀ ਖੇਤੀ ਹੈ ਜੋ ਕਿ ਤੂੜੀ ਜਾਂ ਝੋਨੇ ਦੀ ਪਰਾਲੀ ਵਿੱਚ ਕੀਤੀ ਜਾ ਸਕਦੀ ਹੈ। ਖੁੰਬਾਂ ਦੀ ਕਾਸ਼ਤ ਅਕਤੂਬਰ ਤੋਂ ਮਾਰਚ ਤੱਕ ਬਹੁਤ ਸੌਖੇ ਤਰੀਕੇ ਨਾਲ ਕੀਤੀ ਜਾ ਸਕਦੀ ਹੈ ਜਦੋਂ ਕਿ ਢੀਂਗਰੀ ਖੁੰਬ ਦੀ ਕਾਸ਼ਤ ਬਿਨਾਂ ਕੰਪੋਸਟ ਤੋਂ ਤਿਆਰ ਕੀਤਿਆਂ ਤੂੜੀ ਜਾਂ ਪਰਾਲੀ ਵਿੱਚ ਹੀ ਕੀਤੀ ਜਾ ਸਕਦੀ ਹੈ। ਇਸ ਨੂੰ ਪੈਦਾ ਕਰਨ ਲਈ ਕਿਸੇ ਖਾਦ ਜਾਂ ਦਵਾਈ ਦੀ ਲੋੜ ਨਹੀਂ ਪੈਂਦੀ ਤੇ ਇਸ ਦੀ ਰਸਾਇਣ ਰਹਿਤ ਉਪਜ ਕੀਤੀ ਜਾ ਸਕਦੀ ਹੈ, ਜਿਸ ਨਾਲ ਮਨੁੱਖੀ ਸਿਹਤ 'ਤੇ ਵੀ ਕੋਈ ਮਾੜਾ ਪ੍ਰਭਾਵ ਨਹੀਂ ਪੈਂਦਾ।ਇਹ ਜਾਣਕਾਰੀ ਦਿੰਦਿਆਂ ਬਾਗਬਾਨੀ ਵਿਭਾਗ ਦੇ ਸਹਾਇਕ ਡਾਇਰੈਕਟਰ ਡਾ. ਰਜਿੰਦਰ ਸਿੰਘ ਗਰਚਾ ਨੇ ਦੱਸਿਆ ਕਿ ਵਿਭਾਗ ਵੱਲੋਂ ਕਿਸਾਨਾਂ ਨੂੰ ਸਹਾਇਕ ਧੰਦੇ ਵਜੋਂ ਖੁੰਬਾਂ ਦੀ ਖੇਤੀ ਲਈ ਜਾਗਰੂਕ ਕਰਨ ਵਾਸਤੇ ਪਿੰਡਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ ਅਤੇ ਇਸੇ ਲੜੀ ਤਹਿਤ ਪਿੰਡ ਮਨੈਲਾ ਵਿਖੇ ਕੈਂਪ ਲਗਾਇਆ ਗਿਆ ਜਿਸ ਵਿੱਚ ਕਿਸਾਨਾਂ ਨੂੰ ਆਤਮਾ ਸਕੀਮ ਅਧੀਨ ਖੁੰਬਾਂ ਦਾ ਬੀਜ (ਸਪਾਨ) ਮੁਫਤ ਵਿੱਚ ਵੰਡਿਆ ਗਿਆ। ਇਸ ਕੈਂਪ ਵਿੱਚ ਕਿਸਾਨਾਂ ਨੂੰ ਖੁੰਬਾਂ ਦੀ ਕਾਸ਼ਤ ਕਰਨ ਦੀ ਸਿਖਲਾਈ ਵੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਬਟਨ ਖੁੰਬ ਦੀ ਕਾਸ਼ਤ ਕਰਨ ਲਈ ਪਹਿਲਾਂ ਕੰਪੋਸਟ ਤਿਆਰ ਕਰਨੀ ਪੈਂਦੀ ਹੈ ਅਤੇ ਅੱਜ ਕੱਲ ਬਟਨ ਖੁੰਬ ਦੀ ਕਾਸ਼ਤ ਲਈ ਤਿਆਰ ਕੰਪੋਸਟ 700 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਬਾਗਬਾਨੀ ਵਿਭਾਗ ਕੋਲ ਉਪਲਬਧ ਹੈ। ਉਨ੍ਹਾਂ ਕਿਹਾ ਕਿ ਹੁਣ ਬਟਨ ਖੁੰਬ ਤੇ ਢੀਂਗਰੀ ਖੁੰਬ ਦੀਆਂ ਇਸ ਸਮੇਂ ਦੌਰਾਨ ਦੋ ਫਸਲਾਂ ਲਈਆਂ ਜਾ ਸਕਦੀਆਂ ਹਨ ਜਿਨ੍ਹਾਂ ਤੋਂ ਵੱਧ ਝਾੜ ਵੀ ਪ੍ਰਾਪਤ ਕੀਤਾ ਜਾ ਸਕਦਾ ਹੈ।

ਡਾ. ਗਰਚਾ ਨੇ ਦੱਸਿਆ ਕਿ ਆਮ ਵਿਅਕਤੀ ਨੂੰ ਤੰਦਰੁਸਤ ਰਹਿਣ ਲਈ ਸੰਤੁਲਿਤ ਖੁਰਾਕ ਜਿਸ ਵਿੱਚ ਵਿਟਾਮਿਨ, ਪ੍ਰੋਟੀਨ ਅਤੇ ਹੋਰ ਲੋੜੀਂਦੇ ਤੱਤਾਂ ਦੀ ਲੋੜ ਹੈ। ਇਨ੍ਹਾਂ ਖੁਰਾਕੀ ਤੱਤਾਂ ਨੂੰ ਪੂਰਾ ਕਰਨ ਲਈ ਸਬਜ਼ੀਆਂ ਅਤ ਫਲਾਂ ਦੀ ਬਹੁਤ ਮਹੱਤਤਾ ਹੈ। ਉਨ੍ਹਾਂ ਕਿਹਾ ਕਿ ਕੁਝ ਖੁਰਾਕੀ ਤੱਤ ਮਾਸਾਹਰੀ ਭੋਜਨ ਅਤੇ ਸ਼ਾਕਾਹਾਰੀ ਭੋਜਨ ਤੋਂ ਮਿਲਦੇ ਹਨ ਅਤੇ ਜਿਹੜੇ ਤੱਤ ਮਾਸਾਹਾਰੀ ਭੋਜਨ ਤੋਂ ਮਿਲਦੇ ਹਨ ਉਹੀ ਤੱਤ ਖੁੰਬਾਂ ਤੋਂ ਵੀ ਪ੍ਰਾਪਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਢੀਂਗਰੀ ਖੁੰਬ ਅਤੇ ਬਟਨ ਖੁੰਬ ਇੱਕ ਅਜਿਹਾ ਭੋਜਨ ਹੈ ਜੋ ਕਿ ਸਾਕਾਹਾਰੀ ਵਿਅਕਤੀਆਂ ਲਈ ਪੌਸ਼ਟਿਕ ਖੁਰਾਕ ਦਾ ਕੰਮ ਕਰਦਾ ਹੈ। ਇਸ ਵਿੱਚ ਪ੍ਰੋਟੀਨ, ਕਾਬੋਹਾਈਡਰੇਟਸ, ਖਣਿਜ, ਅਸੀਨੋ ਐਸਿਤ ਅਤੇ ਵਿਟਾਮਿਨ ਕਾਫੀ ਮਾਤਰਾ ਵਿੱਚ ਹੁੰਦੇ ਹਨ ਜਿਨ੍ਹਾਂ ਨੂੰ ਹਾਸਲ ਕਰਨਾ ਬੜਾ ਹੀ ਸੌਖਾ ਹੈ। ਉਨ੍ਹਾਂ ਹੋਰ ਦੱਸਿਆ ਕਿ ਖੁੰਬਾਂ ਵਿੱਚ 90 ਫੀਸਦੀ ਪਾਣੀ, 3 ਤੋਂ ਸਾਢੇ ਤਿੰਨ ਫੀਸਦੀ ਪ੍ਰੋਟੀਨ, 0.6 ਫੀਸਦੀ ਫੈਟ ਅਤੇ ਵੱਖ-ਵੱਖ ਮਾਤਰਾ ਵਿੱਚ ਖਣਿਜ ਪਦਾਰਥ ਅਤੇ ਪਾਣੀ ਵਿੱਚ ਘੁਲਣਸ਼ੀਲ ਵਿਟਾਮਿਨ ਵੀ ਪਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਖੁੰਬਾਂ ਤੋਂ ਸਾਨੂੰ ਫੋਲਿਕ ਐਸਿਡ ਜੋ ਕਿ ਖੂਨ ਬਣਾਉਣ ਵਾਲਾ ਤੱਤ ਹੁੰਦਾ ਹੈ, ਵੀ ਪ੍ਰਾਪਤ ਹੁੰਦਾ ਹੈ ਅਤੇ ਇਸ ਵਿੱਚ ਮੌਜੂਦ ਐਸਕਾਰਬਿਕ ਐਸਿਡ ਬੱਚਿਆਂ ਦੇ ਖੂਨ ਤੇ ਜਬਾੜੇ ਦੇ ਰੋਗਾਂ ਨੂੰ ਦੂਰ ਕਰਨ ਲਈ ਜਰੂਰੀ ਹੈ। ਉਨ੍ਹਾਂ ਕਿਹਾ ਕਿ ਖੁੰਬਾਂ ਵਿੱਚ ਥੰਦਿਆਈ ਘੱਟ ਹੋਣ ਕਰਕੇ ਇਹ ਮੋਟਾਪੇ ਦਾ ਸ਼ਿਕਾਰ ਵਿਅਕਤੀਆਂ ਲਈ ਵਧੀਆ ਖੁਰਾਕ ਹੈ ਅਤੇ ਇਸ ਵਿੱਚ ਅਜਿਹੇ ਪਾਦਰਥ ਪਾਏ ਗਏ ਹਨ ਜਿਨ੍ਹਾਂ ਵਿੱਚ ਕੀਟਾਣੂਆਂ ਅਤੇ ਵਿਸ਼ਾਣੂਆਂ ਨਾਲ ਟੱਕਰ ਲੈਣ ਦੀ ਸਮਰੱਥਾ ਹੁੰਦੀ ਹੈ। ਸਹਾਇਕ ਡਾਇਰੈਕਟਰ ਨੇ ਦੱਸਿਆ ਕਿ ਇਸ ਵਿੱਚ ਫਿਨੋਲਿਕਸ ਐਸਟਨੀਨ ਜਿਹੇ ਪਦਾਰਥ ਵੀ ਹਨ ਜਿਹੜੇ ਕਿ ਕਲੈਸਟਰੋਲ ਦੀ ਮਾਤਰਾ ਨੂੰ ਘਟਾਉਂਦੇ ਹਨ ਅਤੇ ਕੈਂਸਰ ਜਿਹੇ ਰੋਗਾਂ ਦੇ ਇਲਾਜ ਵਿੱਚ ਵੀ ਸਹਾਈ ਹੁੰਦੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਸਹਾਇਕ ਧੰਦੇ ਅਪਣਾਉਣ ਲਈ ਪਿੰਡ ਮਨੈਲਾ ਵਿਖੇ ਖੁੰਬਾਂ ਦੀ ਕਾਸ਼ਤ ਕਰਨ ਲਈ ਕੈਂਪ ਲਗਾਇਆ ਗਿਆ ਜਿਸ ਵਿੱਚ ਇਲਾਕੇ ਦੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਭਾਗ ਲਿਆ। ਇਸ ਮੌਕੇ ਉਪ ਨਰੀਖਕ ਅਮਰਜੀਤ ਸਿੰਘ, ਬਾਗਬਾਨੀ ਵਿਕਾਸ ਅਫਸਰ ਖਮਾਣੋਂ ਸ਼੍ਰੀ ਗੁਰਪ੍ਰੀਤ ਸਿੰਘ ਅਤੇ ਖੇਤੀਬਾੜੀ ਵਿਭਾਗ ਦੇ ਬਲਾਕ ਅਫਸਰ ਸ਼੍ਰੀ ਦਮਨਜੀਤ ਝਾਂਜੀ ਨੇ ਵੀ ਕਿਸਾਨਾਂ ਨੂੰ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਦੀ ਸਲਾਹ ਦਿੱਤੀ।

 

Tags: Agriculture

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD