Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ

 

ਨੌਜਵਾਨ ਬੱਚੇ ਵਿਦੇਸ਼ਾਂ ਚ ਜਾਣ ਦੀ ਬਜਾਏ ਦੇਸ਼ ਵਿੱਚ ਹੀ ਸਹਾਇਕ ਧੰਦੇ ਅਪਣਾਅ ਕੇ ਰੋਜ਼ਗਾਰ ਤੇ ਪੈਸਾ ਕਮਾਉਣ - ਬਲਬੀਰ ਸਿੰਘ ਸਿੱਧੂ

ਪਸ਼ੂ ਪਾਲਣ ਵਿਭਾਗ ਚ ਸਹੀ ਢੰਗ ਨਾਲ ਡਿਊਟੀ ਨਾ ਕਰਨ ਵਾਲੇ ਅਧਿਕਾਰੀ/ਕਰਮਚਾਰੀਆਂ ਦੇ ਖਿਲਾਫ ਕੀਤੀ ਜਾਵੇਗੀ ਸਖਤ ਕਾਰਵਾਈ

Web Admin

Web Admin

5 Dariya News

ਸਮਰਾਲਾ , 15 Nov 2018

Last updated on: Nov 15, 2018, 00:00 IST

ਪੰਜਾਬ ਰਾਜ ਦੇ ਨੌਜਵਾਨ ਬੱਚੇ ਵਿਦੇਸ਼ਾਂ ਵਿੱਚ ਜਾਣ ਲਈ ਹਰਕੇ ਸਾਲ ਹਜ਼ਾਰਾਂ ਕਰੋੜ ਰੁਪਏ ਖਰਚ ਕਰ ਰਹੇ ਹਨ। ਪੰਜਾਬ ਸਰਕਾਰ ਦਾ ਉਪਰਾਲਾ ਹੈ ਕਿ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਫਾਰਮ ਵਾਸਤੇ ਸੂਬੇ ਦੇ ਨੌਜਵਾਨ ਬੱਚਿਆਂ ਨੂੰ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਇਸ ਧੰਦੇ ਵਿੱਚ ਲਗਾ ਕੇ ਉਨ੍ਹਾਂ ਨੂੰ ਦੇਸ਼ ਚ ਹੀ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਲਬੀਰ ਸਿੰਘ ਸਿੱਧੂ ਪਸ਼ੂ ਪਾਲਣ ਮੰਤਰੀ, ਪੰਜਾਬ ਨੇ ਪਸ਼ੂ ਪਾਲਣ ਹਸਪਤਾਲ ਸਮਰਾਲਾ ਵਿਖੇ ੫ ਦਿਨਾਂ ਸੂਰ ਅਤੇ ਬੱਕਰੀ ਪਾਲਣ ਦੀ ਟ੍ਰੇਨਿੰਗ ਦੇ ਸਮਾਪਤੀ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਕੀਤਾ। ਸ੍ਰ. ਸਿੱਧੂ ਨੇ ਕਿਹਾ ਕਿ ਨੌਜਵਾਨ ਬੱਚਿਆਂ ਨੂੰ ਇਨ੍ਹਾਂ ਕਿੱਤਿਆਂ ਨਾਲ ਵੱਧ ਤੋਂ ਵੱਧ ਜੋੜਿਆ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਨਸ਼ਿਆਂ ਤੋਂ ਵੀ ਬਚਾਇਆ ਜਾ ਸਕੇ। ਸ੍ਰ. ਸਿੱਧੂ ਨੇ ਕਿਹਾ ਕਿ ਸਾਡੇ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਜਾ ਕੇ ੧੮-੧੮ ਘੰਟੇ ਲੇਬਰ ਦਾ ਕੰਮ ਕਰਨਾ ਪੈਂਦਾ ਹੈ ਜਦਕਿ ਇਨ੍ਹਾਂ ਕਿੱਤਿਆ ਚ ਇਸ ਤੋਂ ਅੱਧਾ ਸਮਾਂ ਲਗਾ ਕੇ ਵੀ ਵਧੀਆ ਰੁਜ਼ਗਾਰ ਅਤੇ ਪੈਸਾ ਕਮਾਇਆ ਜਾ ਸਕਦਾ ਹੈ। ਇਨ੍ਹਾਂ ਕਿੱਤਿਆਂ ਨਾਲ ਜੁੜਨ ਨਾਲ ਨੌਜਵਾਨ ਬੱਚਿਆਂ ਨੂੰ ਨਸ਼ਿਆਂ ਤੋਂ ਵੀ ਬਚਾਇਆ ਜਾ ਸਕਦਾ ਹੈ। ਸਿੱਧੂ ਨੇ ਕਿਹਾ ਕਿ ਮੱਤੇਵਾੜਾ ਪਸ਼ੂ ਪਾਲਣ ਫਾਰਮ ਦੇ ਹਾਲਾਤ ਦੇਖ ਕੇ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਪਸ਼ੂ ਪਾਲਣ ਵਿਭਾਗ ਚ ਅਧਿਕਾਰੀ/ਕਰਮਚਾਰੀ ਸਹੀ ਢੰਗ ਨਾਲ ਡਿਊਟੀ ਨਹੀਂ ਨਿਭਾਉਣਗੇ ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਜਿਹੜੇ ਅਧਿਕਾਰੀ ਚੰਗਾ ਕੰਮ ਕਰਨਗੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ ਅਤੇ ਪਸ਼ੂ ਪਾਲਣ ਵਿਭਾਗ ਦਾ ਵੱਡੇ ਪੱਧਰ ਤੇ ਸੁਧਾਰ ਕੀਤਾ ਜਾਵੇਗਾ।

ਸ੍ਰ. ਸਿੱਧੂ ਨੇ ਪਸ਼ੂ ਪਾਲਣ ਵਿਭਾਗ ਵੱਲੋਂ ਆਤਮਾ ਸਕੀਮ ਅਧੀਨ ਗਰੀਬ ਪਸ਼ੂ ਪਾਲਕਾਂ ਅਤੇ ਕਿਸਾਨਾਂ ਨੂੰ ਇੱਕ-ਇੱਕ ਬੱਕਰੀ ਅਤੇ ਮੱਕੀ ਦੀ ਵੰਡੀ ਕੀਤੀ ਗਈ ਤਾਂ ਜੋ ਇਹ ਗਰੀਬ ਕਿਸਾਨ/ਪਸ਼ੂ ਪਾਲਕ ਇਸ ਧੰਦੇ ਨੂੰ ਅਪਣਾਅ ਸਕਣ। ਉਨ੍ਹਾਂ ਵੱਲੋਂ ਇਸ ਮੌਕੇ ਬੱਕਰੀ ਪਾਲਣ ਅਤੇ ਸੂਰ ਪਾਲਣ ਦੇ ਧੰਦੇ ਨੂੰ ਪ੍ਰਫੁੱਲਿਤ ਕਰਨ ਲਈ ੫ ਦਿਨਾਂ ਦੀ ਸਿਖਲਾਈ ਦੇ ਟ੍ਰੇਨਿੰਗ ਸਰਟੀਫਿਕੇਟ ਵੀ ਦਿੱਤੇ ਗਏ। ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਇੰਦਰਜੀਤ ਸਿੰਘ ਨੇ ਕਿਸਾਨਾਂ/ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਦੇਸੀ ਮੱਝਾਂ ਅਤੇ ਗਾਵਾਂ ਦੀ ਨਸਲ ਨੂੰ ਪ੍ਰਫੁੱਲਿਤ ਕਰਕੇ ਡੇਅਰੀ ਧੰਦੇ ਦੇ ਤੌਰ ਤੇ ਅਪਣਾਇਆ ਜਾਵੇ। ਉਨ੍ਹਾਂ ਨੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕਿਸਾਨਾਂ/ਪਸ਼ੂ ਪਾਲਕਾਂ ਨਾਲ ਅਹਿਮ ਜਾਣਕਾਰੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਹਲਕਾ ਵਿਧਾਇਕ ਸ਼੍ਰੀ ਅਮਰੀਕ ਸਿੰਘ ਢਿੱਲੋਂ ਨੇ ਵੀ ਸਮਾਗਮ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਦੇ ਹਲਕੇ ਵਿੱਚ ਸ੍ਰ. ਬਲਬੀਰ ਸਿੰਘ ਸਿੱਧੂ, ਪਸ਼ੂ ਪਾਲਣ ਮੰਤਰੀ, ਪੰਜਾਬ ਦਾ ਆਉਣ ਤੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਗੀਤਕਾ ਸਿੰਘ, ਸੀਨੀਅਰ ਪੁਲਿਸ ਕਪਤਾਨ ਖੰਨਾ ਸ਼੍ਰੀ ਧਰੁਵ ਦਹੀਆ, ਡਾ. ਅਸ਼ੋਕ ਸ਼ਰਮਾ ਪਸ਼ੂ ਪਾਲਣ ਵਿਭਾਗ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ।

 

Tags: Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD