Thursday, 04 June 2026

 

 

ਖ਼ਾਸ ਖਬਰਾਂ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ

 

ਰਾਸ਼ਟਰੀ ਪ੍ਰੈਸ ਦਿਵਸ ਮੌਕੇ ਸੈਮੀਨਾਰ ਦਾ ਆਯੋਜਨ

Web Admin

Web Admin

5 Dariya News

ਰਾਏਕੋਟ , 15 Nov 2018

Last updated on: Nov 15, 2018, 00:00 IST

ਅੱਜ ਪ੍ਰੈਸ ਕਲੱਬ ਰਾਏਕੋਟ ਵਲੋਂ ਕੌਮੀ ਪ੍ਰੈਸ ਦਿਵਸ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜਾ ਨੂੰ ਸਮਰਪਿਤ ਮੌਜ਼ੁਦਾ ਸਮੇਂ ਚ ਪੱਤਰਕਾਰੀ ਵਿਸ਼ੇ ਤੇ ਇੱਕ ਸੈਮੀਨਾਰ ਜੀ.ਐੱਚ.ਜੀ.ਖਾਲਸਾ ਕਾਲਜ ਗੁਰੂਸਰ ਸੁਧਾਰ ਵਿਖੇ ਕਲੱਬ ਪ੍ਰਧਾਨ ਸੁਸ਼ੀਲ ਕੁਮਾਰ ਦੀ ਪ੍ਰਧਾਨਗੀ ਚ ਕਰਵਾਇਆ ਗਿਆ।ਸਮਾਗਮ ਵਿੱਚ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਫਰੀਦਕੋਟ ਦੇ ਸਾਬਕਾ ਰਜਿਸਟਰਾਰ ਡਾ. ਪਿਆਰੇ ਲਾਲ ਗਰਗ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਲ ਹੋਏ। ਜ਼ਿਲ੍ਹਾ ਲੋਕ ਸੰਪਰਕ ਅਫਸਰ ਪ੍ਰਭਦੀਪ ਸਿੰਘ ਤੇ ਪੁਲਿਸ ਉੱਪ ਕਪਤਾਨ ਗੁਰਮੀਤ ਸਿੰਘ ਵਿਸੇਸ਼ ਮਹਿਮਾਨ ਵਜੋਂ ਸਮੂਲੀਅਤ ਕੀਤੀ।ਉਹਨਾਂ ਕਿਹਾ ਕਿ ਲੋਕਤੰਤਰ ਵਿੱਚ ਵਿਚਾਰ ਹਥਿਆਰ ਨਾਲੋਂ ਵੱਧ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਮੁਤਾਬਿਕ ਹਰੇਕ ਵਿਅਕਤੀ ਨੂੰ ਆਪਣੇ ਵਿਚਾਰਾਂ ਨੂੰ ਪ੍ਰਗਟ ਕਰਨ ਦਾ ਮੌਲਿਕ ਅਧਿਕਾਰ ਦਿੱਤਾ ਗਿਆ ਹੈ, ਪਰ ਨਾਲ ਹੀ ਇੱਕ ਕੌੜੀ ਸਚਾਈ ਇਹ ਵੀ ਹੈ ਕਿ ਭਾਰਤੀ ਸੰਵਿਧਾਨ ਚ ਪਹਿਲੀ ਸੋਧ ਇਸੇ ਅਧਿਕਾਰ ਨੂੰ ਲੈ ਕੇ ਹੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਇੱਕ ਦਾਇਰੇ ਦੇ ਵਿੱਚ ਰਹਿ ਕੇ ਆਪਣੇ ਵਿਚਾਰਾਂ ਦਾ ਪ੍ਰਗਟਾਵੇ ਦੀ ਖੁੱਲ ਲੋਕਤੰਤਰ ਦੀ ਹੋਂਦ ਲਈ ਬਹੁਤ ਜਰੂਰੀ ਹੈ, ਪਰ ਜੇਕਰ ਪੱਤਰਕਾਰਤਾ ਦੀ ਆਜ਼ਾਦੀ ਨੂੰ ਅਸੀਂ ਲਗਾਮ ਲਗਾਉਣ ਦੀ ਕੋਸ਼ਿਸ਼ ਕਰਾਂਗੇ ਤਾਂ ਲੋਕਤੰਤਰ ਦੇ ਬਾਕੀ ਥੰਮ ਵੀ ਖ਼ਤਰੇ ਵਿੱਚ ਪੈ ਜਾਣਗੇ। ਉਨ੍ਹਾਂ ਨੇ ਮੌਜ਼ੂਦਾ ਸਮੇਂ ਵਿੱਚ ਪੱਤਰਕਾਰੀ ਖੇਤਰ ਚ ਸਰਮਾਏਦਾਰਾਂ ਦਾ ਕਾਬਜ ਹੋਣਾ ਲੋਕਤੰਤਰ ਲਈ ਖ਼ਤਰੇ ਦੀ ਘੰਟੀ ਹੈ। ਪੱਤਰਕਾਰਾਂ ਤੇ ਹੋਏ ਹਮਲੇ ਅਤੇ ਉਹਨਾਂ ਦੇ ਕਤਲ ਦੀਆਂ ਘਟਨਾਵਾਂ ਤੇ ਟਿੱਪਣੀ ਕਰਦੇ ਹੋਏ ਡਾ. ਗਰਗ ਨੇ ਕਿਹਾ ਕਿ ਪਿਛਲੇ ਸਾਲ ਵਿਸ਼ਵ ਭਰ ਚ ੯੦ ਪੱਤਰਕਾਰ ਮਾਰੇ ਗਏ ਜਿਹਨਾਂ ਵਿੱਚੋਂ ੧੨ ਦਾ ਕਤਲ ਭਾਰਤ ਵਿੱਚ ਹੋਇਆ ਜੋ ਕਿ ਚਿੰਤਾ ਦਾ ਵਿਸ਼ਾ ਹੈ।ਸਰਪ੍ਰਸਤ ਪ੍ਰੈਸ ਕਲੱਬ ਰਾਏਕੋਟ ਆਰ.ਜੀ.ਰਾਏਕੋਟੀ ਨੇ ਕਿਹਾ ਕਿ ਨਿਗੁਣੇ ਜਿਹੇ ਸੇਵਾਫਲ ਬਦਲੇ ਪੱਤਰਕਾਰ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਸੂਚਨਾ ਨੂੰ ਜਨਤਾ ਤੱਕ ਪੁੱਜਦਾ ਕਰਨ ਲਈ ਵਚਨਬੱਧ ਹਨ। 

ਅੱਜ ਵੀ ਕਈ ਪੱਤਰਕਾਰ ਤੇ ਮੀਡੀਆ ਅਦਾਰੇ ਨਿੱਡਰ ਤੇ ਨਿਰੱਪਖ ਹੋ ਕੇ ਪੱਤਰਕਾਰੀ ਕਰ ਰਹੇ ਹਨ।ਪ੍ਰਿੰਸੀਪਲ ਡਾ. ਸਵਰਨਜੀਤ ਸਿੰਘ ਦਿਓਲ ਨੇ ਕਿਹਾ ਕਿ ਚੰਗੇ ਕਾਰਜਾਂ ਨੂੰ ਲੋਕਾਂ ਤੱਕ ਲੈ ਕੇ ਜਾਣ ਵਿੱਚ ਪੱਤਰਕਾਰਾਂ ਦੀ ਅਹਿਮ ਭੂਮਿਕਾ ਹੈ ਜਿਸ ਨਾਲ ਅਜੇਹੇ ਕੰਮ ਕਰਨ ਵਾਲੇ ਉਤਸ਼ਾਹਿਤ ਹੁੰਦੇ ਹਨ। ਸੰਤੋਖ ਗਿੱਲ ਨੇ ਮੰਚ ਸੰਚਾਲਨ ਦੇ ਨਾਲ-ਨਾਲ ਸਮਾਗਮ ਦੇ ਪ੍ਰਬੰਧਨ ਚ ਅਹਿਮ ਭੂਮਿਕਾ ਨਿਭਾਈ। ਡਾ. ਐੱਚ.ਐੱਸ. ਬਰਾੜ, ਸੀਨੀਅਰ ਪੱਤਰਕਾਰ ਮਹੇਸ਼ ਸ਼ਰਮਾਂ ਤੇ ਡਾ. ਬਲਜੀਤ ਸਿੰਘ ਨੇ ਪ੍ਰੈਸ ਤੇ ਸਿੱਖਿਆ ਦੇ ਆਪਸੀ ਸਬੰਧਾਂ ਦੀ ਗੱਲ ਕਰਦੇ ਹੋਏ ਕਿਹਾ ਕਿ ਮੀਡੀਆ ਨੂੰ ਵਿਦਿਆਰਥੀਆਂ ਲਈ ਵਿਸੇਸ਼ ਅੰਕ ਪ੍ਰਕਾਸ਼ਿਤ ਕਰਨੇ ਚਾਹੀਦੇ ਹਨ। ਡਾ. ਸੋਹਣ ਸਿੰਘ ਨੇ ਸਮਾਗਮ ਦੇ ਅੰਤ ਵਿੱਚ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰੈਸ ਕਲੱਬ ਰਾਏਕੋਟ ਵਲੋਂ ਪ੍ਰਧਾਨ ਸੁਸ਼ੀਲ ਕੁਮਾਰ ਦੀ ਅਗਵਾਈ ਚ ਡਾ. ਪਿਆਰੇ ਲਾਲ ਗਰਗ, ਜ਼ਿਲ੍ਹਾ ਲੋਕ ਸੰਪਰਕ ਅਫਸਰ ਪ੍ਰਭਦੀਪ ਸਿੰਘ ਨੱਥੋਵਾਲ, ਡੀ.ਐਸ.ਪੀ. ਗੁਰਮੀਤ ਸਿੰਘ  ਤੋਂ ਇਲਾਵਾ ਹੋਰ ਮਹਿਮਾਨਾਂ ਨੂੰ ਸਨਮਾਨ ਨਿਸ਼ਾਨੀਆਂ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸੁਸ਼ੀਲ ਕੁਮਾਰ, ਅਮਿਤ ਪਾਸੀ, ਬਿੱਟੂ ਹਲਵਾਰਾ, ਜੱਗਾ ਚੋਪੜਾ, ਆਤਮਾ ਸਿੰਘ ਲੋਹਟਬੱਦੀ, ਗੁਰਜੀਤ ਸਿੰਘ ਬਾਬੂ, ਸੁਖਵਿੰਦਰ ਸਿੰਘ ਸਹੌਲੀ, ਕੰਵਰਪਾਲ ਸਿੰਘ ਆਹਲੁਵਾਲੀਆ, ਮਨਦੀਪ ਸਿੰਘ, ਬਲਵਿੰਦਰ ਸਿੰਘ ਧਾਲੀਵਾਲ, ਮੁਹਮੰਦ ਇਮਰਾਨ ਖਾਨ, ਗੁਰਸੇਵਕ ਸਿੰਘ ਮਿੱਠਾ, ਨਾਮਪ੍ਰੀਤ ਸਿੰਘ ਗੋਗੀ, ਸੰਜੀਵ ਕੁਮਾਰ ਭੱਲਾ, ਰਾਜ ਕਲੇਰ, ਸੁਸ਼ੀਲ ਵਰਮਾ, ਵਿਨੇ ਵਰਮਾ ਮੁੱਲਾਂਪੁਰ, ਨਿਰਮਲ ਸਿੰਘ ਧਾਲੀਵਾਲ, ਗੁਰਭਿੰਦਰ ਸਿੰਘ ਗੁਰੀ, ਦਲਵਿੰਦਰ ਸਿੰਘ ਰਛੀਨ, ਡਾ. ਪ੍ਰਵੀਨ ਅੱਗਰਵਾਲ, ਕ੍ਰਿਸ਼ਨ ਗੁਪਾਲ, ਗੁਰਚਰਨ ਸਿੰਘ ਹੂੰਝਣ, ਗੁਰਪ੍ਰੀਤ ਸਿੰਘ ਮਹਿਦੂਦਾਂ ਤੋਂ ਇਲਾਵਾ ਇਲਾਕੇ ਦੇ ਹੋਰ ਕਈ ਪੱਤਰਕਾਰ ਅਤੇ ਸਖਸ਼ੀਅਤਾਂ ਹਾਜਰ ਸਨ।

 

Tags: Press

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD