Saturday, 18 May 2024

 

 

ਖ਼ਾਸ ਖਬਰਾਂ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ

 

ਓਟ ਸੈਂਟਰ ਬਣੇ ਜ਼ਿਲ੍ਹੇ ਦੇ 1200 ਨਸ਼ਾ ਪੀੜਤਾਂ ਨੂੰ ਇਲਾਜ ਦੇਣ ਦਾ ਅਹਿਮ ਵਸੀਲਾ

ਨਵਾਂਸ਼ਹਿਰ, ਬਲਾਚੌਰ, ਬੰਗਾ, ਰਾਹੋਂ, ਕਾਠਗੜ੍ਹ, ਸੜੋਆ ਤੇ ਮੁਕੰਦਪੁਰ ’ਚ ਚੱਲ ਰਹੇ ਨੇ ਓਟ ਸੈਂਟਰ

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 16 Nov 2018

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਪ੍ਰਭਾਵ ਨੂੰ ਖਤਮ ਕਰਨ ਲਈ ਅਤੇ ਨਸ਼ਾ ਪੀੜਤਾਂ ਨੂੰ ਇਲਾਜ ਮੁਹੱਈਆ ਕਰਵਾਉਣ ਲਈ ਆਰੰਭੀ ਮੁਹਿੰਮ ਤਹਿਤ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਕਾਰਜਸ਼ੀਲ ਓਟ ਸੈਂਟਰ ਜ਼ਿਲ੍ਹੇ ਦੇ 1200 ਨਸ਼ਾ ਪੀੜਤਾਂ ਨੂੰ ਇਲਾਜ ਦੇਣ ਦਾ ਅਹਿਮ ਵਸੀਲਾ ਸਾਬਤ ਹੋ ਰਹੇ ਹਨ।ਜ਼ਿਲ੍ਹੇ ’ਚ ਇਸ ਸਾਲ ਮਈ ਮਹੀਨੇ ਨਵਾਂਸ਼ਹਿਰ ਅਤੇ ਬਲਾਚੌਰ ਵਿਖੇ ਨਸ਼ਾ ਪੀੜਤਾਂ ਨੂੰ ‘ਯੂਨੀਕ ਆਈ ਡੀ’ ਦੇ ਕੇ ਇਲਾਜ ਦੇਣ ਦੇ ਦੋ ਕੇਂਦਰ ਸ਼ੁਰੂ ਕੀਤੇ ਗਏ ਸਨ, ਜਿਨ੍ਹਾਂ ਦੀ ਸਫ਼ਲਤਾ ਦਰ ਨੂੰ ਧਿਆਨ ’ਚ ਰੱਖਦੇ ਹੋਏ ਸਤੰਬਰ ਦੇ ਅਖੀਰ ’ਚ ਪੰਜ ਹੋਰ ਨਵੇਂ ਓਟ ਸੈਂਟਰ ਸਥਾਪਿਤ ਕੀਤੇ ਗਏ। ਇਨ੍ਹਾਂ ਨਵੇਂ ਓਟ ਸੈਂਟਰਾਂ ’ਚ ਬਲਾਚੌਰ ਸਬ ਡਵੀਜ਼ਨ ’ਚ ਕਾਠਗੜ੍ਹ ਤੇ ਸੜੋਆ, ਨਵਾਂਸ਼ਹਿਰ ਸਬ ਡਵੀਜ਼ਨ ’ਚ ਰਾਹੋਂ ਅਤੇ ਬੰਗਾ ਸਬ ਡਵੀਜ਼ਨ ’ਚ ਬੰਗਾ ਤੇ ਮੁਕੰਦਪੁਰ ਸ਼ਾਮਿਲ ਹਨ।ਸਿਵਲ ਸਰਜਨ ਡਾ. ਗੁਰਿੰਦਰ ਕੌਰ ਅਨੁਸਾਰ ਮਈ ਤੋਂ ਜੁਲਾਈ ਮਹੀਨੇ ਤੱਕ ਨਵਾਂਸ਼ਹਿਰ ਅਤੇ ਬਲਾਚੌਰ ਵਿਖੇ ਸਥਾਪਿਤ ਦੋਵਾਂ ਓਟ ਸੈਂਟਰਾਂ ’ਤੇ 614 ਨਸ਼ਾ ਪੀੜਤਾਂ ਦੀ ਰਜਿਸਟ੍ਰੇਸ਼ਨ ਦਰਜ ਕੀਤੀ ਗਈ ਜਦਕਿ ਸਤੰਬਰ ਮਹੀਨੇ ਦੌਰਾਨ 5 ਹੋਰ ਓਟ ਸੈਂਟਰਾਂ ਦੀ ਸਥਾਪਤੀ ਬਾਅਦ 15 ਨਵੰਬਰ ਤੱਕ ਇਨ੍ਹਾਂ ਓਟ ਸੈਂਟਰਾਂ ਤੋਂ ਇਲਾਜ ਲੈਣ ਵਾਲੇ ਪੀੜਤਾਂ ਦੀ ਗਿਣਤੀ 1200 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਓਟ ਸੈਂਟਰਾਂ ’ਤੇ ਨਸ਼ਾ ਪੀੜਤਾਂ ਦਾ ਇਲਾਜ ਲੈਣ ਆਉਣ ਦਾ ਮੁੱਖ ਕਾਰਨ ਸਾਰੇ ਤਰ੍ਹਾਂ ਦੇ ਟੈਸਟ ਅਤੇ ਦਵਾਈ ਦਾ ਮੁਫ਼ਤ ਹੋਣਾ ਹੈ। ਇਸ ਤੋਂ ਵੀ ਅੱਗੇ, ਉਨ੍ਹਾਂ ਨੂੰ ਰਜਿਸਟਰ ਕਰਨ ਬਾਅਦ ਜਾਰੀ ਕੀਤੇ ਜਾਂਦੇ ‘ਯੂਨੀਕ ਆਈ ਡੀ’ ਰਾਹੀਂ ਪੰਜਾਬ ਦੇ ਕਿਸੇ ਵੀ ਸ਼ਹਿਰ ਜਾਂ ਜ਼ਿਲ੍ਹੇ ’ਚ ਚਲ ਰਹੇ ਓਟ ਸੈਂਟਰ ਤੋਂ ਦਵਾਈ ਲੈਣ ਦੀ ਸੁਵਿਧਾ ਮਿਲਣਾ ਹੈ। 

ਉਨ੍ਹਾਂ ਦੱਸਿਆ ਕਿ ਆਮ ਤੌਰ ’ਤੇ ਓਟ ਸੈਂਟਰ ’ਚ ਦਵਾਈ ਲੈਣ ਰੋਜ਼ਾਨਾ ਆਉਣਾ ਪੈਂਦਾ ਹੈ ਅਤੇ ਇਸ ਦੌਰਾਨ ਜੇਕਰ ਕਿਸੇ ਪੀੜਤ ਨੂੰ ਕਿਸੇ ਕੰਮ ਹੋਰ ਸ਼ਹਿਰ ਜਾਣਾ ਪੈ ਜਾਵੇ ਤਾਂ ਉਹ ਉਸ ਦਿਨ ਜਾਂ ਜਿੰਨੇ ਦਿਨ ਉੱਥੇ ਠਹਿਰਨਾ ਹੈ, ਦੀ ਰੋਜ਼ਾਨਾ ਦੀ ਦਵਾਈ ਆਪਣੇ ਨੇੜੇ ਸਥਿਤ ਓਟ ਸੈਂਟਰ ਤੋਂ ‘ਯੂਨੀਕ ਆਈ ਡੀ’ ਦਿਖਾ ਕੇ ਖਾ ਸਕਦਾ ਹੈ।ਉਨ੍ਹਾਂ ਅੱਗੇ ਦੱਸਿਆ ਕਿ ਓਟ ਸੈਂਟਰਾਂ ’ਚ ਰਜਿਣਟਰ ਹੋਣ ਵਾਲੇ ਨਸ਼ਾ ਪੀੜਤਾਂ ਦਾ ਸਮੁੱਚਾ ਰਿਕਾਰਡ ਗੁਪਤ ਰੱਖਿਆ ਜਾਂਦਾ ਹੈ ਜਿਸ ਕਾਰਨ ਉਨ੍ਹਾਂ ਨੂੰ ਆਪਣੀ ਪਛਾਣ ਜੱਗ-ਜਾਹਰ ਨਾ ਹੋਣ ਦਾ ਵੀ ਭਰੋਸਾ ਰਹਿੰਦਾ ਹੈ, ਇਸੇ ਕਾਰਨ ਨਸ਼ਾ ਪੀੜਤ ਓਟ ਸੈਂਟਰਾਂ ’ਚੋਂ ਦਵਾਈ ਲੈਣ ਨੂੰ ਤਰਜੀਹ ਦਿੰਦੇ ਹਨ।ਸਿਵਲ ਸਰਜਨ ਅਨੁਸਾਰ ਇਨ੍ਹਾਂ ਓਟ ਸੈਂਟਰਾਂ ਨੂੰ ਚਲਾਉਣ ਵਾਲੇ ਵਿਭਾਗੀ ਡਾਕਟਰਾਂ ਨੂੰ ਸਿਹਤ ਵਿਭਾਗ ਵੱਲੋਂ ਬਾਕਾਇਦਾ ਨਸ਼ਾ ਪੀੜਤਾਂ ਦੇ ਇਲਾਜ ਲਈ ਸਿਖਲਾਈ ਦਿੱਤੀ ਗਈ ਹੈ ਤਾਂ ਜੋ ਉਹ ਉਨ੍ਹਾਂ ਨੂੰ ਬੇਤਰ ਢੰਗ ਨਾਲ ਇਲਾਜ ਦੇ ਕੇ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਮੁਕਤ ਕਰ ਸਕਣ। ਇਸ ਤੋਂ ਇਲਾਵਾ ਇਨ੍ਹਾਂ ਓਟ ਸੈਂਟਰਾਂ ਵਿਖੇ ਇਨ੍ਹਾਂ ਨਸ਼ਾ ਪੀੜਤਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਕਾਊਂਸਲਿੰਗ ਸੁਵਿਧਾ ਵੀ ਮੁਹੱਈਆ ਕਰਵਾਈ ਜਾਂਦੀ ਹੈ।ਉਨ੍ਹਾਂ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ੳਨ੍ਹਾਂ ਦੇ ਸੰਪਰਕ ਜਾਂ ਧਿਆਨ ਵਿੱਚ ਕੋਈ ਵੀ ਅਜਿਹਾ ਵਿਅਕਤੀ ਹੈ ਜੋ ਕਿ ਨਸ਼ਿਆਂ ਤੋਂ ਪੀੜਤ ਹੈ ਤਾਂ ਉਸ ਨੂੰ ਪ੍ਰੇਰ ਕੇ ਆਪਣੇ ਨੇੜਲੇ ਓਟ ਸੈਂਟਰ ਲੈ ਕੇ ਜਾਣ ਅਤੇ ਉਸ ਦਾ ਇਲਾਜ ਕਰਵਾਉਣ ਵਿੱਚ ਮੱਦਦ ਕਰਨ। ਉਨ੍ਹਾਂ ਦੱਸਿਆ ਕਿ ਸਮਾਜ ’ਚੋਂ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਸਾਨੂੰ ਇਨ੍ਹਾਂ ਪੀੜਤਾਂ ਨੂੰ ਪਹਿਲਾਂ ਬਾਹਰ ਲੈ ਕੇ ਆਉਣਾ ਪਵੇਗਾ ਤਾਂ ਜੋ ਇਲਾਜ ਨਾਲ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ’ਚ ਲਿਆ ਕੇ ਜ਼ਿੰਦਗੀ, ਪਰਿਵਾਰ ਅਤੇ ਸਮਾਜ ਪ੍ਰਤੀ ਗੰਭੀਰ ਤੇ ਜ਼ਿੰਮੇਂਵਾਰ ਬਣਾਇਆ ਜਾ ਸਕੇ।

 

Tags: Anti Drug Mission , Civil Surgeon SBS Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD