Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਮੁਢਲੀ ਸਹਾਇਤਾ ਨਾਲ ਕਿਸੇ ਦੁਰਘਟਨਾਂ ਦੇ ਪੀੜਤਾਂ ਜਾਂ ਕੁਦਰਤੀ ਆਫਤਾਂ ਦੇ ਸ਼ਿਕਾਰ ਵਿਅਕਤੀਆਂ ਦੀਆਂ ਅਨਮੋਲ ਜਾਨਾਂ ਬਚਾਈਆਂ ਜਾ ਸਕਦੀਆਂ ਹਨ : ਕਾਕਾ ਰਾਮ ਵਰਮਾਂ

ਮੁਢਲੀ ਸਹਾਇਤਾ ਦੀ ਜਾਣਕਾਰੀ ਹਰੇਕ ਨਾਗਰਿਕ ਲਈ ਜਰੂਰੀ, ਯੂਨੀਵਰਸਿਟੀ ਕਾਲਜ਼ ਚੁੰਨੀ ਕਲਾਂ ਵਿਖੇ ਫਸਟ ਏਡ ਸਬੰਧੀ ਕਰਵਾਇਆ ਜਾਗਰੂਕਤਾ ਪ੍ਰੋਗਰਾਮ

Web Admin

Web Admin

5 Dariya News

ਫਤਹਿਗੜ ਸਾਹਿਬ , 16 Nov 2018

Last updated on: Nov 16, 2018, 00:00 IST

ਕਿਸੇ ਵੀ ਦੁਰਘਟਨਾ ਜਾਂ ਕੁਦਰਤੀ ਆਫਤ ਤੋਂ ਪੀੜਤ ਵਿਅਕਤੀਆਂ ਨੂੰ ਸਹੀ ਸਲਾਮਤ ਹਸਪਤਾਲ ਤੱਕ ਪਹੁੰਚਾਉਣ ਲਈ ਮੁੱਢਲੀ ਸਹਾਇਤਾ ਦੀ ਜਾਣਕਾਰੀ ਹਰੇਕ ਨਾਗਰਿਕ ਨੂੰ ਹੋਣੀ ਜਰੂਰੀ ਹੈ। ਕਿਉਂਕਿ ਇਸ ਵਿਧੀ ਨਾਲ ਕਈ ਅਨਮੋਲ ਮਨੁੱਖੀ ਜਾਨਾਂ ਅਜਾਈ ਜਾਣ ਤੋਂ ਬਚਾਈਆਂ ਜਾ ਸਕਦੀਆਂ ਹਨ। ਇਹ ਪ੍ਰਗਟਾਵਾ ਫਸਟ ਏਡ ਮਾਹਰ ਕਾਕਾ ਰਾਮ ਵਰਮਾਂ ਨੇ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਵਿਦਿਆਰਥੀਆਂ ਨੂੰ ਫਸਟ ਏਡ ਦੀ ਸਿਖਲਾਈ ਦੇਣ ਮੌਕੇ ਸੰਬੋਧਨ ਕਰਦਿਆਂ ਕੀਤਾ। ਉਨਾਂ ਕਿਸੇ ਇਨਸਾਨ ਦੀ ਸਾਹ ਕਿਰਿਆ ਜਾ ਦਿਲ ਦਿਮਾਗ ਰੁੱਕਣ 'ਤੇ ਸੀ.ਪੀ.ਆਰ. ਕਰਨ, ਸੱਪ ਜਾਂ ਕੁੱਤੇ ਵੱਲੋਂ ਕੱਟਣ 'ਤੇ, ਅੱਗ ਲਗਣ ਤੇ ਪਾਣੀ ਰੇਤ, ਅੱਗ ਬੁਝਾਓ ਸਿਲੰਡਰਾਂ ਨਾਲ ਕਾਬੂ ਕਰਨ, ਸੜਕਾਂ ਤੇ ਚੱਲਦੇ ਸਮੇਂ ਸੇਫਟੀ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਉਨਾਂ ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਨੂੰ ਫਸਟ ਏਡ ਦੀ ਜਾਣਕਾਰੀ ਦੇਣ ਤੋਂ ਇਲਾਵਾ ਪੀੜਤਾਂ ਨੂੰ ਹਸਪਤਾਲ ਤੱਕ ਪਹੁੰਚਾਉਣ ਦਾ ਪ੍ਰੈਕਟੀਕਲ ਵੀ ਕਰਵਾਇਆ। ਇਸ ਮੌਕੇ ਜ਼ਿਲਾ ਰੈਡ ਕਰਾਸ ਸੋਸਾਇਟੀ ਦੀ ਸਕੱਤਰ ਸ਼੍ਰੀਮਤੀ ਸਵਤੰਤਰ ਅਰੋੜਾ ਨੇ ਜ਼ਿਲਾ ਰੈੱਡ ਕਰਾਸ ਸੋਸਾਇਟੀ ਦੇ ਇਤਿਹਾਸ ਤੇ ਕੰਮਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਕਾਲਜ ਦੀ ਪ੍ਰਿੰਸੀਪਲ ਡਾ: ਸਰਬਜੀਤ ਕੌਰ ਸੋਹਲ ਨੇ ਰੈਡ ਕਰਾਸ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਹਰੇਕ ਕਾਲਜ ਅਤੇ ਸਕੂਲ ਵਿਖੇ ਇਹੋ ਜਿਹੇ ਟਰੇਨਿੰਗ ਕੈਂਪ ਜਰੂਰ ਲਗਾਏ ਜਾਣ।  ਇਸ ਮੌਕੇ ਰੈੱਡ ਕਰਾਸ ਯੂਨਿਟ ਦੇ ਇੰਚਾਰਜ ਡਾ. ਗੁਰਕਮਲ ਅਤੇ ਗੀਤ ਲਾਂਬਾ, ਡਾ. ਸੰਵਾਦ ਸਿੰਘ, ਹਰਪ੍ਰੀਤ ਕੌਰ ਅਤੇ ਅਮਨਪ੍ਰੀਤ ਕੌਰ ਸਮੇਤ ਵੱਡੀ ਗਿਣਤੀ ਵਿਚ ਵਿਦਿਆਰਥੀ ਤੇ ਅਧਿਆਪਕ ਹਾਜਰ ਸਨ। 

 

Tags: Health

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD