Friday, 05 June 2026

 

 

ਖ਼ਾਸ ਖਬਰਾਂ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ

 

ਰੋਜ਼ਗਾਰ ਮੇਲਿਆਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੀ ਨੌਜਵਾਨ ਪੀੜ੍ਹੀ ਕਾਂਗਰਸ ਨਾਲ ਜੁੜ ਰਹੀ ਹੈ : ਕੰਵਰਬੀਰ ਸਿੰਘ ਸਿੱਧੂ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 16 Nov 2018

Last updated on: Nov 16, 2018, 00:00 IST

ਪੰਜਾਬ ਦੇ ਨੌਜਵਾਨਾਂ ਵਿੱਚ ਕਾਂਗਰਸ ਪਾਰਟੀ ਪ੍ਰਤੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਪੰਜਾਬ ਦੀ ਕੈਪਟਨ ਸਰਕਾਰ ਦੀਆਂ ਉਸਾਰੂ ਨੀਤੀਆਂ ਤੇ ਨੌਜਵਾਨਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਅਤੇ ਸੂਬੇ ਭਰ ਵਿੱਚ ਆਯੋਜਿਤ ਕੀਤੇ ਜਾ ਰਹੇ ਰੋਜ਼ਗਾਰ ਮੇਲਿਆਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੀ ਨੌਜਵਾਨ ਪੀੜ੍ਹੀ ਕਾਂਗਰਸ ਨਾਲ ਜੁੜ ਰਹੀ ਹੈ । ਇਹ ਗੱਲ  ਪੰਜਾਬ ਯੂਥ ਕਾਂਗਰਸ ਦੇ ਆਗੂ ਕੰਵਰਬੀਰ ਸਿੰਘ ਸਿੱਧੂ ਨੇ ਮੁਹਾਲੀ ਵਿਖੇ ਯੂਥ ਕਾਂਗਰਸ ਦੀ ਭਰਤੀ ਮੁਹਿੰਮ ਦੀ ਸ਼ੁਰੂਆਤ ਮੌਕੇ ਆਖੀ । ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਸਿੱਧੂ ਨੇ ਕਿਹਾ ਕਿ  ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਦੁਆਰਾ ਨੌਜਵਾਨਾਂ ਨੂੰ ਪਾਰਟੀ ਦੇ ਹਰ ਇੱਕ ਪੱਧਰ ਉੱਤੇ ਪੂਰੀ ਤਰਜੀਹ ਦਿੱਤੀ ਜਾ ਰਹੀ ਹੈ । ਸ੍ਰੀ ਗਾਂਧੀ ਖੁਦ ਇੱਕ ਨੌਜਵਾਨ ਆਗੂ ਹੋਣ ਦੇ ਕਾਰਨ ਪੂਰੇ ਦੇਸ਼ ਦੇ ਨੌਜਵਾਨ ਉਨ੍ਹਾਂ ਨੂੰ ਆਪਣਾ ਰੋਲ ਮਾਡਲ ਮੰਨਦੇ ਹਨ ਅਤੇ ਸ੍ਰੀ ਗਾਂਧੀ ਦੀ ਬਹੁਪੱਖੀ ਸਖਸ਼ੀਅਤ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ । ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਯੂਥ ਕਾਂਗਰਸ ਇੱਕ ਅਹਿਮ ਰੋਲ ਅਦਾ ਕਰੇਗੀ ।  ਸ੍ਰੀ ਸਿੱਧੂ ਨੇ ਮੀਟਿੰਗ ਵਿੱਚ ਹਾਜਰ ਨੌਜਵਾਨਾਂ ਨੂੰ ਬੇਨਤੀ ਕੀਤੀ ਕਿ ਉਹ ਵੱਧ ਤੋਂ ਵੱਧ ਯੂਥ ਕਾਂਗਰਸ ਨਾਲ ਜੁੜਨ ਤੇ ਵੱਧ ਤੋਂ ਵੱਧ ਭਰਤੀ ਕਰਨ । ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਇੰਚਾਰਜ ਸ੍ਰੀ ਹੇਮੰਤ ਅੋਗਲੇ ਵੀ ਵਿਸੇਸ਼ ਤੌਰ ਤੇ ਮੌਜੂਦ ਸਨ । ਇਸ ਮੌਕੇ ਹੋਰਨਾ ਤੋਂ ਇਲਾਵਾ ਠੇਕੇਦਾਰ ਮੋਹਣ ਸਿੰਘ ਬਠਲਾਣਾਂ, ਹਰਿੰਦਰ ਸਿੰਘ ਜੌਨੀ, ਜਸਦੀਪ ਸਿੰਘ ਜੱਸੀ ਬੱਲੋਮਾਜਰਾ, ਰਮਨਦੀਪ ਸਿੰਘ ਸਫੀਪੁਰ, ਗੁਰਵਿੰਦਰ ਸਿੰਘ ਨਡਿਆਲੀ, ਇਸ਼ਰਪ੍ਰੀਤ ਸਿੰਘ, ਗੁਰਿੰਦਰ ਸਿੰਘ ਦੈੜੀ, ਮਨਦੀਪ ਸਿੰਘ ਬਠਲਾਣਾਂ, ਪਰਦੀਪ ਸਿੰਘ ਤੰਗੋਰੀ, ਰਜਿੰਦਰ ਸਿੰਘ ਰਾਏਪੁਰ ਕਲਾਂ, ਗੁਰਪ੍ਰੀਤ ਸਿੰਘ ਬੰਟੀ, ਗੁਰਵਿੰਦਰ ਸਿੰਘ ਬੜੀ, ਨਿਰਮਲ ਸਿੰਘ ਚਾਚੂਮਾਜਰਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨੌਜਵਾਨ ਹਾਜਰ ਸਨ । 

 

Tags: Karanvir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD