Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮਨੁੱਖੀ ਗਲਤੀਆਂ ਕਾਰਨ ਪ੍ਰਦੂਸ਼ਿਤ ਹੋਏ ਮਿੱਟੀ,ਹਵਾ ਅਤੇ ਪਾਣੀ ਨੂੰ ਬਚਾਉਣ ਲਈ ਸਮਾਜ ਦੇ ਹਰ ਵਰਗ ਨੂੰ ਸੁਹਿਰਦ ਯਤਨ ਕਰਨ ਦੀ ਜ਼ਰੂਰਤ : ਡਾ. ਅਮਰੀਕ ਸਿੰਘ

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਧੋਬੜਾ ਦੇ ਬੱਚਿਆਂ ਨੂੰ ਜਾਗਰੁਕ ਕੀਤਾ ਗਿਆ

Web Admin

Web Admin

5 Dariya News

ਪਠਾਨਕੋਟ , 16 Nov 2018

Last updated on: Nov 16, 2018, 00:00 IST

ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਚਲਾਈ ਜਾ ਰਹੀ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੋਬੜਾ ਦੇ ਬੱਚਿਆਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਜਾਗਰੁਕ ਕੀਤਾ ਗਿਆ।ਪ੍ਰਿੰਸੀਪਲ ਬਲਵਿੰਦਰ ਕੁਮਾਰ ਸੈਣੀ ਦੇ ਪ੍ਰਬੰਧਾਂ ਹੇਠ ਕਰਵਾਏ ਗਏ ਜਾਗਰੁਕਤਾ ਸਮਾਰੋਹ ਮੌਕੇ ਡਾ.ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਬੱਚਿਆਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣੂ ਕੀਤਾ।ਹੋਰਨਾਂ ਤੋਂ ਇਲਾਵਾ ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ, ਨੀਰਜ ਅਰਮਾ,ਅੰਸ਼ੁਮਨ ਸ਼ਰਮਾ ਖੇਤੀ ਉਪ ਨਿਰੀਖਕ, ਸ਼੍ਰੀ ਮਤੀ ਨਵਪ੍ਰੀਤ ਕੌਰ,ਉਂਕਾਰ ਸਿੰਘ,ਰਮਨ ਕੁਮਾਰ,ਰੰਜਨਾ,ਸੁਖਜਿੰਦਰ ਸਿੰਘ ਸਹਾਇਕ ਟੈਕਨੀਕਲ ਪ੍ਰਬੰਧਕ,ਸੁਭਾਸ਼ ਕੁਮਾਰ, ਸਮੇਤ ਵੱਡੀ ਗਿਣਤੀ ਵਿਚ ਬੱਚੇ ਹਾਜ਼ਰ ਸਨ। ਸਕੂਲ ਦੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਮਨੁੱਖੀ ਗਲਤੀਆਂ ਕਾਰਨ ਮਨੁੱਖੀ ਜੀਵਨ ਲਈ ਜ਼ਰੂਰੀ ਕੁਦਰਤੀ ਸੋਮੇ ਜਿਵੇਂ ਹਵਾ,ਪਾਣੀ ਅਤੇ ਮਿੱਟੀ ਪੂਰੀ ਤਰਾਂ ਪ੍ਰਦੂਸ਼ਿਤ ਹੋ ਚੁੱਕੇ ਹਨ।ਉਨਾਂ ਕਿਹਾ ਕਿ ਯੂ ਐਨ ਉ ਦੀ ਰਿਪੋਰਟ ਮੁਤਾਬਕ ਸਾਲ 2015 ਵਿੱਚ ਸਮੁੱਚੇ ਭਾਰਤ ਵਿੱਚ ਹਵਾ ਪ੍ਰਦੂਸ਼ਣ ਨਾਲ ਤਕਰੀਬਨ 25 ਲੱਖ ਮਨੁੱਖੀ ਮੌਤਾਂ ਹੋਈਆ ਸਨ।

ਉਨਾਂ ਕਿਹਾ ਕਿ ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਕਾਰਨ ਫੇਫੜਿਆਂ ਦੇ ਕੈਂਸਰ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ।ਉਨਾਂ ਕਿਹਾ ਕਿ ਵਾਤਾਵਰਣ ਨੂੰ ਪ੍ਰਦੂਸ਼ਣ ਕਰਨ ਵਿੱਚ ਕਾਰਖਾਨਿਆਂ,ਥਰਮਲ ਪਲਾਂਟਾਂ,ਵਾਹਨਾਂ ਅਤੇ ਫਸਲ਼ਾਂ ਦੀ ਰਹਿੰਦ ਖੂੰਹਦ ਸਾੜਣ ਆਦਿ ਅਹਿਮ ਰੋਲ ਅਦਾ ਕਰ ਰਹੇ ਹਨ।ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖੀ,ਪਸ਼ੂਆਂ  ਦੀ ਸਿਹਤ ਅਤੇ ਚੌਗਿਰਤੇ ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ। ਡਾ. ਮਨਦੀਪ ਕੌਰ ਨੇ ਕਿਹਾ ਕਿ ਵਾਤਾਵਰਣ ਦੇ ਪ੍ਰਦੂਸ਼ਣ ਤੇ ਕਾਬੂ ਪਾਉਣ ਲਈ ਸਮਾਜ ਦੇ ਹਰ ਵਰਗ ਨੂੰ ਸੁਹਿਰਦ ਯਤਨ ਕਰਨ ਦੀ ਜ਼ਰੂਰਤ ਹੈ ਤਾਂ ਜੋ ਇੱਕ ਸਿਹਤਮੰਦ ਸਮਜ ਦੀ ਸਿਰਜਨਾ ਕੀਤੀ ਜਾ ਸਕੇ।ਉਨਾਂ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਢੀਆਂ ਗੁਆਂਢੀਆ,ਮਾਤਾ ਪਿਤਾ,ਰਿਸ਼ਤੇਦਾਰਾਂ ਨੂੰ ਹਵਾ ਪ੍ਰਦੂਸ਼ਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਗਰੁਕ ਕਰਨ।ਗਣਿਤ ਅਧਿਆਪਕ ਜੁਗਲ ਕਿਸ਼ੋਰ ਨੇ ਕਿਹਾ ਕਿ ਵਾਤਾਵਰਣ ਦੀ ਸੁੱਧਤਾ ਲਈ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਨਹੀਂ ਸਾੜਣਾ ਚਾਹੀਦਾ ਸਗੋਂ ਖੇਤਾ ਵਿੱਚ ਵਾਹ ਕੇ ਹੀ ਕਣਕ ਦੀ ਬਿਜਾਈ ਕਰਨੀ ਚਾਹੀਦੀ ਹੈ ।ਅੰਸ਼ੁਮਨ ਸ਼ਰਮਾ ਨੇ ਅਖੀਰ ਵਿੱਚ ਸਕੂਲ ਦੇ ਸਮੁੱਚੇ ਸਟਾਫ ਦਾ ਧੰਨਵਾਦ ਕੀਤਾ।

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD