Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਰਲਡ ਕੈਂਸਰ ਕੇਅਰ ਵੱਲੋਂ ਸਰਹਾਲੀ ਕਲਾਂ ਵਿਖੇ 1847 ਮਰੀਜਾਂ ਦੀ ਜਾਂਚ

ਕੁਲਵੰਤ ਸਿੰਘ ਧਾਲੀਵਾਲ ਵੱਲੋਂ ਨਰੋਏ ਜੀਵਨ ਲਈ ਸਧਾਰਨ ਜੀਵਨ ਸ਼ੈਲੀ ਅਪਨਾਉਣ 'ਤੇ ਜ਼ੋਰ, ਗੁਰੂ ਗੋਬਿੰਦ ਸਿੰਘ ਖਾਲਸਾ ਵਿਦਿਅਕ ਸੰਸਥਾਵਾਂ ਵਿਖੇ ਲਗਾਇਆ ਕੈਂਸਰ ਜਾਗਰੂਕਤਾ ਕੈਂਪ

Web Admin

Web Admin

5 Dariya News

ਸਰਹਾਲੀ ਕਲਾਂ (ਤਰਨ ਤਾਰਨ) , 17 Nov 2018

Last updated on: Nov 17, 2018, 00:00 IST

ਗੁਰੂ ਗੋਬਿੰਦ ਸਿੰਘ ਖਾਲਸਾ ਵਿਦਿਅਕ ਸੰਸਥਾਵਾਂ ਸਰਹਾਲੀ ਕਲਾਂ, ਜੋ ਕਿ ਆਪਣੀ ਸਥਾਪਨਾ ਦੇ ਸ਼ਤਾਬਦੀ ਜਸ਼ਨ ਮਨਾ ਰਹੀ ਹੈ, ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਸਜੀਤ ਸਿੰਘ ਸਮੁੰਦਰੀ  ਦੀ ਅਗਵਾਈ ਹੇਠ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਯੂ. ਕੇ. ਦੀ ਸਹਾਇਤਾ ਨਾਲ ਕੈਂਸਰ ਪ੍ਰਤੀ ਜਾਗਰੂਕਤਾ ਅਤੇ ਜਾਂਚ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਇਲਾਕੇ ਭਰ ਵਿਚੋਂ ਪਹੁੰਚੇ 1847 ਮਰਦ ਤੇ ਔਰਤਾਂ ਦੀ ਡਾਕਟਰੀ ਜਾਂਚ ਕੀਤੀ ਗਈ ਅਤੇ ਖੂਨ ਦੇ ਨਮੂਨੇ ਜਾਂਚ ਲਈ ਲਏ ਗਏ, ਜਿੰਨਾਂ ਦੀ ਰਿਪੋਰਟ ਅਗਲੇ ਮਹੀਨੇ ਆਵੇਗੀ। ਇਸ ਮੌਕੇ ਸੰਬੋਧਨ ਕਰਦੇ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਯੂ. ਕੇ. ਦੇ ਚੇਅਰਮੈਨ ਸ੍ਰੀ ਕੁਲਵੰਤ ਸਿੰਘ ਧਾਲੀਵਾਲ ਨੇ ਕਿਹਾ ਕਿ ਕੈਂਸਰ ਤੋਂ ਬਚਣ ਲਈ ਜ਼ਰੂਰੀ ਹੈ ਕਿ ਅਸੀਂ ਸਾਦਾ ਜੀਵਨ ਬਤੀਤ ਕਰੀਏ ਅਤੇ ਨਰੋਈ ਖਾਧ-ਖੁਰਾਕ ਲਈਏ। ਉਨਾਂ ਕੈਂਸਰ ਤੋਂ ਬਚਣ ਅਤੇ ਸਿਹਤਮੰਦ ਜੀਵਨ ਲਈ 'ਵੀਟ ਗਰਾਸ' ਨੂੰ ਆਪਣੀ ਰੋਜ਼-ਮਰਾ ਦੀ ਖੁਰਾਕ ਦਾ ਹਿੱਸਾ ਬਨਾਉਣ 'ਤੇ ਜ਼ੋਰ ਦਿੱਤਾ। ਉਨਾਂ ਕਿਹਾ ਕਿ ਜੇਕਰ ਅਸੀਂ ਆਪਣਾ ਜੀਵਨ ਸੌਖਾ ਅਤੇ ਤਨਾਅ ਮੁਕਤ ਰੱਖਣਾ ਹੈ ਤਾਂ ਸਾਨੂੰ ਵਿਆਹਾਂ ਅਤੇ ਸਮਾਗਮਾਂ 'ਤੇ ਕੀਤੇ ਜਾਂਦੇ ਫਜ਼ੂਲ ਖਰਚ ਦੇ ਨਾਲ-ਨਾਲ ਆਮ ਜੀਵਨ-ਜਾਚ ਵਿਚੋਂ ਵਿਚ ਵੀ ਬਿਨਾਂ ਲੋੜੋਂ ਤੋਂ ਕੀਤੇ ਜਾਂਦੇ ਖਰਚ ਨੂੰ ਰੋਕਣਾ ਪਵੇਗਾ।

ਸੰਸਥਾ ਦੇ ਪ੍ਰਧਾਨਜਸਜੀਤ ਸਿੰਘ ਸਮੁੰਦਰੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਉਕਤ ਸੰਸਥਾ, ਜੋ ਕਿ ਇਕ ਸਕੂਲ ਦੇ ਰੂਪ ਵਿਚ 1917 ਵਿਚ ਸੁਤੰਤਰਤਾ ਸੈਨਾਨੀ ਸ. ਤੇਜਾ ਸਿੰਘ ਸਮੁੰਦਰੀ ਨੇ ਸ਼ੁਰੂ ਕੀਤੀ ਸੀ, ਦੇ 100 ਸਾਲਾ ਪੂਰੋ ਹੋਏ ਹਨ ਅਤੇ ਅਸੀਂ ਇਸ ਮੌਕੇ ਇਲਾਕੇ ਦੀ ਸਿਹਤ ਤੰਦਰੁਸਤ ਰੱਖਣ ਦੇ ਮਕਸਦ ਨਾਲ ਸ੍ਰੀ ਧਾਲੀਵਾਲ ਹੁਰਾਂ ਦੇ ਸਾਥ ਲੈ ਕੇ ਇਹ ਕੈਂਸਰ ਜਾਂਚ ਕੈਂਪ ਲਗਾਇਆ ਹੈ ਅਤੇ ਅੱਗੇ ਤੋਂ ਵੀ ਇਹ ਯਤਨ ਜਾਰੀ ਰਹਿਣਗੇ ਅਤੇ ਹਰ ਸਾਲ ਇਹ ਮੈਡੀਕਲ ਕੈਂਪ ਸਰਹਾਲੀ ਕਲਾਂ ਵਿਖੇ ਲਗਾਇਆ ਜਾਵੇਗਾ।ਕੈਂਪ ਦੌਰਾਨ ਇਲਾਕੇ ਭਰ ਵਿਚੋਂ ਆਏ ਲੋਕਾਂ ਦੀ ਜਾਂਚ ਮਾਹਿਰ ਡਾਕਟਰਾਂ ਵੱਲੋਂ ਕੀਤੀ ਗਈ ਅਤੇ ਲੋੜਵੰਦਾਂ ਦੇ ਟੈਸਟ ਲਈ ਨਮੂਨੇ ਲਏ ਗਏ, ਜਿੰਨਾ ਦੀ ਰਿਪੋਰਟ ਅਗਲੇ ਮਹੀਨੇ ਆਵੇਗੀ। ਕੈਂਪ ਵਿਚ ਪਹੁੰਚੇ ਲੋਕਾਂ ਨੂੰ ਮੋਬਾਈਲ ਸਿਨੇਮਾ, ਲਿਟਰੇਚਰ ਆਦਿ ਰਾਹੀਂ ਕੈਂਸਰ ਦੀ ਬਿਮਾਰੀ ਤੋਂ ਜਾਣੂੰ ਕਰਵਾ ਕੇ ਇਸ ਤੋਂ ਬਚਣ ਦੇ ਢੰਗ ਦੱਸਣ ਦੇ ਨਾਲ-ਨਾਲ ਇਸ ਅੱਗੇ ਗੋਡੇ ਟੇਕਣ ਨਾਲੋਂ ਲੜਨ ਦੇ ਗੁਰ ਦੱਸੇ ਗਏ। ਕੈਂਸਰ ਮਾਹਿਰ ਡਾਕਟਰ ਦਵਿੰਦਰ ਸਿੰਘ ਸੰਧੂ ਵੱਲੋਂ ਬੜੇ ਵਿਸਥਾਰ ਵਿਚ ਕੈਂਸਰ ਬਾਬਤ ਭਰਮ-ਭੁਲੇਖੇ ਦੂਰ ਕੀਤੇ ਗਏ ਅਤੇ ਮਰੀਜਾਂ ਦੀ ਜਾਂਚ ਦੀ ਅਗਵਾਈ ਕੀਤੀ ਗਈ। ਕਈ ਲੋੜਵੰਦ ਮਰੀਜਾਂ ਨੂੰ ਸੰਸਥਾ ਵੱਲੋਂ ਮੁਫ਼ਤ ਦਵਾਈ ਦੀ ਸਹੂਲਤ ਵੀ ਦਿੱਤੀ ਗਈ। ਇਸ ਮੌਕੇ ਟਰੱਸਟੀ ਧੰਨਵੰਤ ਸਿੰਘ ਸੰਧੂ, ਮੈਨੇਜਰ ਪਰਮਿੰਦਰ ਸਿੰਘ ਸੰਧੂ, ਸਾਬਕਾ ਬ੍ਰਿਗੇਡੀਅਰ ਪਰਮਜੀਤ ਸਿੰਘ ਸੰਧੂ  ਨੇ ਕੈਂਸਰ ਕੇਅਰ ਟਰੱਸਟ ਦਾ ਧੰਨਵਾਦ ਕਰਦੇ ਪ੍ਰਬੰਧਕਾਂ ਨੂੰ ਸਨਮਾਨਿਤ ਕੀਤਾ। 

 

Tags: Medical Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD