Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਗੁਰੂ ਗੋਬਿੰਦ ਸਿੰਘ ਰਿਫਾਈਨਰੀ ਵਲੋਂ 8 ਪਿੰਡਾਂ ਨੂੰ ਹੈਪੀ ਸੀਡਰ, ਟਰੈਕਟਰ ਕੀਤੇ ਦਾਨ

ਡਿਪਟੀ ਕਮਿਸ਼ਨਰ ਬਠਿੰਡਾ ਨੇ ਵੰਡੇ ਹੈਪੀ ਸੀਡਰ, ਟਰੈਕਟਰ, ਬਹੁ ਉਪਯੋਗੀ ਪਰਾਲੀ ਖੇਤਾਂ 'ਚ ਜਲਾਉਣ ਦੀ ਬਜਾਏ, ਧਰਤੀ 'ਚ ਮਿਲਾਓ, ਡੀ.ਸੀ. ਬਠਿੰਡਾ ਦੀ ਕਿਸਾਨਾਂ ਨੂੰ ਅਪੀਲ

Web Admin

Web Admin

5 Dariya News

ਬਠਿੰਡਾ , 17 Nov 2018

Last updated on: Nov 17, 2018, 00:00 IST

ਝੋਨੇ ਦੀ ਪਰਾਲੀ ਸਾੜਨ ਕਾਰਨ ਪੈਦਾ ਹੋਏ ਸੰਕਟ ਨੂੰ ਦੂਰ ਕਰਨ ਲਈ ਅੱਜ ਗੁਰੂ ਗੋਬਿੰਦ ਸਿੰਘ ਰਿਫਾਈਨਰੀ ਵਲੋਂ ਅੱਠ ਪਿੰਡਾਂ ਦੇ ਸਵੈ ਸੇਵੀ ਸਹਾਇਤਾ ਗਰੁਪਾਂ ਨੂੰ ਹੈਪੀ ਸੀਡਰ ਅਤੇ ਵਧੇਰੇ ਪਾਵਰ ਵਾਲੇ ਟਰੈਕਟਰ ਵੰਡੇ ਗਏ। ਡਿਪਟੀ ਕਮਿਸ਼ਨਰ ਬਠਿੰਡਾ ਪ੍ਰਨੀਤ ਅਤੇ ਐਚ.ਐਮ.ਈ.ਐਸ. ਦੇ ਅਧਿਕਾਰੀਆਂ ਨੇ ਇਹ  ਸੰਧ ਵੰਡੇ ਜ਼ਿਨ੍ਹਾਂ ਦੀ ਮਦਦ ਨਾਲ ਕਿਸਾਨ ਕਣਕ ਦੀ ਸਿੱਧੀ ਬਿਜਾਈ ਅਸਾਨੀ ਨਾਲ ਕਰ ਸਕਣਗੇ। ਇਕ-ਇਕ ਹੈਪੀ ਸੀਡਰ ਅਤੇ ਵਧੇਰੀ ਪਾਵਰ ਵਾਲਾ ਟਰੈਕਟਰ ਪਿੰਡ ਤਰਖਾਨਵਾਲਾ, ਰਾਮਾਂ, ਮਲਕਾਣਾ, ਸੇਖੂ, ਬਾਘਾ, ਗਿਆਨਾ, ਕਣਕਵਾਲ ਅਤੇ ਫੁੱਲੋਖਾਰੀ ਦੇ ਸਵੈ ਸਹਾਇਤਾ ਔਰਤਾਂ ਦੇ ਗਰੁੱਪਾਂ ਨੂੰ ਵੰਡੇ ਗਏ । ਇਸ ਤਂੋ ਇਲਾਵਾ ਇਹ ਸੰਧ ਰਿਫਾਈਨਰੀ ਵਲੋਂ ਹਰਿਆਣਾਂ ਦੇ ਪਿੰਡਾ ਹੱਸੂ ਅਤੇ ਨੌਰੰਗ 'ਚ ਵੀ ਵੰਡੇ ਜਾਣਗੇ।ਐਚ.ਐਮ.ਈ.ਐਲ. ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪ੍ਰਨੀਤ ਨੇ ਕਿਹਾ ਕਿ ਪਿੰਡ ਵਾਸੀਆਂ ਨੂੰ ਆਪਣਾ ਹੈਪੀ ਸੀਡਰ ਅਤੇ ਟਰੈਕਟਰ ਮਿਲਣ ਨਾਲ ਹੁਣ ਝੋਨੇ ਦੀ ਪਰਾਲੀ 'ਚ ਕਣਕ ਦਾ ਬੀਜਾਈ ਸਿੱਧੇ ਤੌਰ 'ਤੇ ਬੀਜਿਆ ਜਾਵੇਗਾ। ਇਸ ਨਾਲ ਨਾ ਸਿਰਫ਼ ਪਰਾਲੀ ਜਲਾਉਣ ਦੀ ਲੋੜ ਨਹੀਂ ਪੈਦੀ ਬਲਕਿ ਮਿੱਟੀ ਦੀ ਉਪਜਾਉ ਸ਼ਕਤੀ ਵੀ ਵੱਧਦੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ  ਪ੍ਰਸ਼ਾਸ਼ਨ ਵਲੋਂ ਇਹ 8 ਗਰੁੱਪ ਆਪਣੀ ਨਿਗਰਾਨੀ ਹੇਠ ਚਲਾਏ ਜਾ ਰਹੇ ਹਨ । ਇਨ੍ਹਾਂ ਸਵੈ ਸਹਾਇਤਾ ਗਰੁੱਪਾਂ ਦੇ ਮੈਂਬਰ ਆਪਣੇ ਖਰਚੇ 'ਤੇ ਟਰੈਕਟਰ ਲਈ ਟਰਾਲੀ ਖਰੀਦਣਗੇ। ਇਨ੍ਹਾਂ ਗਰੁੱਪਾਂ ਵਲੀ ਸਰਕਾਰੀ ਰੇਟਾਂ 'ਤੇ ਹੈਪੀ ਸੀਡਰ ਅਤੇ ਟਰੈਕਟਰ ਕਿਸਾਨਾਂ ਨੂੰ ਇਸਤੇਮਾਲ ਲਈ ਦਿੱਤੇ ਜਾਣਗੇ। ਸਾਰੇ ਗਰੁਪ ਮੈਂਬਰਾਂ ਨੂੰ ਇਹ ਮਸ਼ੀਨ ਚਲਾਉਣ ਸਬੰਧੀ ਸਿਖਲਾਈ ਵੀ ਦਿੱਤੀ ਜਾਵੇਗੀ।ਇਸ ਮੌਕੇ ਰਿਫਾਈਨਰੀ ਦੇ ਮੁਖੀ ਸ਼੍ਰੀ ਏ.ਐਸ ਬਾਸੂ, ਸ਼੍ਰੀ ਕ੍ਰਿਸ਼ਨ ਟੁਟੇਜਾ ਵੀ.ਪੀ.ਓਪਰੇਸਨ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਹਰਜਿੰਦਰ ਸਿੰਘ ਜੱਸਲ, ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਾਦਿੱਤਾ ਸਿੰਘ ਸਿੱਧੂ, ਸਰਕਾਰੀ ਅਫ਼ਸਰ ਅਤੇ 8 ਪਿੰਡਾਂ ਦੇ ਸਰਪੰਚ ਮੌਜੂਦ ਸਨ।

 

Tags: Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD