Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬੀਜ ਜਨਤ ਬਿਮਾਰੀਆਂ ਤੋਂ ਕਣਕ ਦੀ ਫਸਲ ਨੂੰ ਮੁਕਤ ਕਰਨ ਲਈ ਬਿਜਾਈ ਤੋਂ ਪਹਿਲਾਂ ਬੀਜ ਨੁੰ ਉੱਲੀਨਾਸਕ ਰਸਾਇਣਾਂ ਨਾਲ ਸੋਧਣਾ ਜ਼ਰੂਰੀ : ਡਾ. ਅਮਰੀਕ ਸਿੰਘ

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਿੰਡ ਲਦਪਾਲਵਾਂ ਵਿੱਚ ਕਣਕ ਦੇ ਬੀਜ ਨੂੰ ਸੋਧਣ ਬਾਰੇ ਪ੍ਰਦਰਸ਼ਨੀ ਦਾ ਆਯੋਜਨ ਕੀਤਾ

Web Admin

Web Admin

5 Dariya News

ਪਠਾਨਕੋਟ , 18 Nov 2018

Last updated on: Nov 18, 2018, 00:00 IST

ਡਿਪਟੀ ਕਮਿਸ਼ਨਰ ਰਾਮਵੀਰ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਹਾੜੀ ਮੁਹਿੰਮ ਤਹਿਤ ਬਲਾਕ ਪਠਾਨਕੋਟ ਦੇ ਪਿੰਡ ਲਦਪਾਲਵਾਂ ਵਿੱਚ ਸਰਪੰਚ ਧਰਮਿੰਦਰ ਸਿੰਘ ਦੇ ਫਾਰਮ ਤੇ ਕਣਕ ਦੇ ਬੀਜ ਸੋਧਣ ਬਾਰੇ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ, ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ, ਸੁਭਾਸ਼ ਚੰਦਰ ਖੇਤੀਬਾੜੀ ਵਿਸਥਾਰ ਅਫਸਰ , ਸਾਹਿਲ ਮਹਾਜਨ, ਮਨਦੀਪ, ਬਲਵਿੰਦਰ ਕੁਮਾਰ ਸਮੇਤ ਹੋਰ ਕਿਸਾਨ ਹਾਜ਼ਰ ਸਨ। ਇਸ ਮੌਕੇ ਕਣਕ ਦੇ ਬੀਜ ਨੂੰ ਸਿਉਂਕ ਅਤੇ ਬੀਜ ਜਨਤ ਬਿਮਾਰੀਆਂ ਤੋਂ ਬਚਾਉਣ ਲਈ ਬੀਜ ਦੀ ਸੋਧ ਕਰਵਾ ਕੇ ਪ੍ਰਦਰਸ਼ਤ ਕੀਤਾ ਗਿਆ। ਬੀਜ ਸੋਧਣ ਦੀ ਮਹੱਤਤਾ ਬਾਰੇ ਕਿਸਾਨਾਂ ਨੁੰ ਜਾਣਕਾਰੀ ਦਿੰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਕਣਕ ਦੀਆਂ ਬਹੁਤ ਸਾਰੀਆਂ ਬਿਮਾਰੀਆਂ ਬੀਜ ਰਾਹੀ ਹੀ ਫੈਲਦੀਆਂ ਹਨ ,ਜਿਸ ਕਾਰਨ ਫਸਲ ਉੱਪਰ ਬਿਮਾਰੀ ਛੇਤੀ ਆਉਣ ਨਾਲ ਬੀਜ ਦੀ ਪੁੰਗਰਨ ਸ਼ਕਤੀ ਤੇ ਅਸਰ ਪੈਂਦਾ ਅਤੇ ਖੇਤ ਵਿੱਚ ਬੂਟਿਆਂ ਦੀ ਗਿਣਤੀ ਵੀ ਘੱਟ ਜਾਂਦੀ ਹੈ। ਉਨਾਂ ਕਿਹਾ ਕਿ ਬੀਜ-ਬਿਮਾਰੀਆਂ ਤੋਂ ਕਣਕ ਦੀ ਫਸਲ ਨੂੰ ਬਚਾਉਣ ਲਈ ਬਿਜਾਈ ਤੋਂ ਪਹਿਲਾਂ ਬੀਜ ਨੁੰ ਉੱਲੀਨਾਸਕ ਰਸਾਇਣਾਂ  ਨਾਲ ਸੋਧ ਲੈਣਾ ਚਾਹੀਦਾ ਹੈ। ਉਨਾਂ ਕਿਹਾ ਕਿ ਜੇਕਰ ਖੇਤਾਂ ਵਿੱਚ ਸਿਉੰਕ ਦੀ ਸਮੱਸਿਆਂ ਹੈ ਤਾਂ ਸਭ ਤੋਂ ਪਹਿਲਾਂ 160 ਮਿਲੀ ਲਿਟਰ ਕਲੋਰੋਪਾਈਰੀਫਾਸ 20 ਈ.ਸੀ. ਜਾਂ 240 ਮਿਲੀਲਿਟਰ ਫਿਪਰੋਨਿਲ 5% ਐਸ ਸੀ ਨੂੰ ਇੱਕ ਲਿਟਰ ਪਾਣੀ ਵਿੱਚ ਘੋਲ ਕੇ 40 ਕਿਲੋ ਬੀਜ ਦੀ ਪੱਕੇ ਫਰਸ਼ ,ਤਰਪਾਲ ਜਾਂ ਪਲਾਸਟਿਕ ਦੀ ਸ਼ੀਟ ਤੇ ਪਤਲੀ ਤਹਿ ਵਿਛਾ ਕੇ ਛਿੜਕਾਓ ਕਰਕੇ ਸੁਕਾ ਲਉ। 

ਉਨਾਂ ਕਿਹਾ ਕਿ  ਸੁਕਾਉਣ ਤੋਂ ਬਾਅਦ ਕਣਕ ਦੀਆਂ ਸਾਰੀਆਂ ਦੇ ਬੀਜ ( ਡਬਲਯੂ. ਐਚ. ਡੀ. 943, ਪੀ .ਡੀ. ਡਬਲਯੂ .291 ਪੀ. ਡੀ. ਡਬਲਯੂ. 233 ਅਤੇ ਟੀ. ਐਲ. 2908 ਨੂੰ ਛੱਡ ਕੇ) ਨੂੰ ਰੈਕਸਲ ਈਜ਼ੀ / ਓਰੀਅਸ 6 ਐਫ. ਐਸ. ( ਟੈਬੂਕੋਨਾਜ਼ੋਲ) 13 ਮਿਲੀ ਲਿਟਰ ਪ੍ਰਤੀ 40 ਕਿਲੋ ਬੀਜ ( 13 ਮਿ.ਲਿ. ਦਵਾਈ ਨੂੰ 400 ਮਿ.ਲਿ. ਪਾਣੀ ਵਿੱਚ ਘੋਲ ਕੇ40 ਕਿਲੋ ਬੀਜ ਨੂੰ ਲਗਾਉ) ਜਾਂ  ਵੀਟਾਵੈਕਸ ਪਾਵਰ 75 ਡਬਲਯੂ. ਐਸ.( ਕਾਰਬੋਕਸਨ+ਟੈਟਰਾਮੀਥਾਈਲ ਥਾਈਯੂਰਮ ਡਾਈਸਲਫਾਈਡ) 120 ਗ੍ਰਾਮ ਜਾਂ ਵੀਟਾਵੈਕਸ ਪਾਵਰ 75 ਡਬਲਿਯੂ ਐਸ ( ਕਾਰਬੋਕਸਿਨ) 80 ਗ੍ਰਾਮ ਜਾਂ ਸੀਡੈਕਸ 2 ਡੀ ਐਸ/ਐਕਸਜ਼ੋਲ 2 ਡੀ ਐਸ(ਟੈਬੂਕੋਨਾਜ਼ੋਲ) 40 ਗ੍ਰਾਮ ਪ੍ਰਤੀ 40 ਕਿਲੋ ਬੀਜ ਦੇ ਹਿਸਾਬ ਨਾਲ ਸੋਧ ਲਵੋ।ਉਨਾਂ ਕਿਹਾ ਕਿ ਕਣਕ ਦੇ ਦਾਣੇ ਦੇ ਛਿਲਕੇ ਦੀ ਕਾਲੀ ਨੋਕ, ਅਤੇ ਸਿੱਟੇ ਦੇ ਝੁਲਸ ਰੋਗ ਦੀ ਰੋਕਥਾਮ ਲਈ ਬੀਜ ਨੂੰ ਕੈਪਟਾਨ ਜਾਂ ਥੀਰਮ 3 ਗ੍ਰਾਮ ਪ੍ਰਤੀ ਕਿਲੋ ਬੀਜ ਦੇ ਹਿਸਾਬ ਨਾਲ ਸੋਧ ਲਵੋ।ਜੇਕਰ ਬੀਜ ਵੀਟਾਵੈਕਸ ਪਾਵਰ ਨਾਲ ਸੋਧਿਆਂ ਹੈ ਤਾਂ ਕੈਪਟਾਨ ਨਾਲ ਸੋਧਣ ਦੀ ਜ਼ਰੂਰਤ ਨਹੀਂ। ਡਾ. ਮਨਦੀਪ ਕੌਰ ਨੇ ਕਿਹਾ ਕਿ ਅੱਧੀ ਯੂਰੀਆ,ਸਾਰੀ ਡਾਇਆ ਅਤੇ ਪੋਟਾਸ਼ ਕਣਕ ਦੀ ਬਿਜਾਈ ਸਮੇਂ ਪਾ ਦੇਣੀ ਚਾਹੀਦੀ ਹੈ ਅਤੇ ਬਾਕੀ ਯੂਰੀਆ ਦੋ ਬਰਾਬਰ ਕਿਸ਼ਤਾਂ ਵਿਚ ਪਹਿਲੇ ਅਤੇ ਦੂਜੇ ਪਾਣੀ ਤੋਂ 7 ਦਿਨ ਪਹਿਲਾਂ ਜਾਂ 5 ਦਿਨ ਬਾਅਦ ਪਾ ਦਿਉ।ਉਨਾਂ ਕਿਹਾ ਕਿ ਜੇਕਰ 55 ਕਿਲੋ ਡਾਇਆ ਪ੍ਰਤੀ ਏਕੜ ਪਾਈ ਗਈ ਹੈ ਤਾਂ ਪ੍ਰਤੀ ਏਕੜ 20 ਕਿਲੋ ਯੂਰੀਆ ਪ੍ਰਤੀ ਏਕੜ ਘਟਾ ਦੇਣੀ ਚਾਹੀਦੀ ਹੈ।ਸ਼੍ਰੀ ਸੁਭਾਸ਼ ਚੰਦਰ ਨੇ ਕਿਹਾ ਕਿ ਖੇਤੀ ਮਸ਼ੀਨਰੀ ਮਹਿੰਗੀ ਹੋਣ ਕਾਰਨ ਸਮੂਹ ਬਣਾ ਕੇ ਖੇਤੀ ਮਸ਼ੀਨਰੀ ਖ੍ਰੀਦਣੀ ਚਾਹੀਦੀ ਹੈ ਤਾਂ ਜੋ ਖੇਤੀ ਲਾਗਤ ਖਰਚੇ ਘਟਾ ਕੇ ਖੇਤੀ ਤੋਂ ਸ਼ੁੱਧ ਆਮਦਨ ਵਿੱਚ ਵਾਧਾ ਕਤਾ ਜਾ ਸਕੇ।

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD