Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਹਿਰੂ ਯੁਵਾ ਕੇਂਦਰ ਵੱਲੋਂ ਇੱਕ ਰੋਜ਼ਾ ਜਾਗਰੂਕਤਾ ਤੇ ਸਿੱਖਿਆ ਪ੍ਰੋਗਰਾਮ ਫ਼ਾਰ ਪਾਜੀਟੀਵਿਟੀ ਦਾ ਆਯੋਜਨ

ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ, ਵਾਤਾਵਰਨ ਦੀ ਸੰਭਾਲ ਵਿੱਚ ਪਾਉਣਾ ਚਾਹੀਦਾ ਹੈ ਵੱਧ ਤੋਂ ਵੱਧ ਯੋਗਦਾਨ- ਸਰਬਜੀਤ ਸਿੰਘ ਬੇਦੀ

Web Admin

Web Admin

5 Dariya News

ਫਿਰੋਜ਼ਪੁਰ , 16 Nov 2018

Last updated on: Nov 16, 2018, 00:00 IST

ਨਹਿਰੂ ਯੁਵਾ ਕੇਂਦਰ ਫਿਰੋਜ਼ਪੁਰ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਵੱਲੋਂ ਇੱਕ ਰੋਜ਼ਾ ਜਾਗਰੂਕਤਾ ਤੇ ਸਿੱਖਿਆ ਪ੍ਰੋਗਰਾਮ ਫ਼ਾਰ ਪਾਜੀਟੀਵਿਟੀ ਦਾ ਆਯੋਜਨ  ਸਰਕਾਰੀ ਪੋਲੀਟੈਕਨੀਕਲ ਕਾਲਜ ਫਿਰੋਜ਼ਪੁਰ ਵਿਖੇ ਕੀਤਾ ਗਿਆ। ਪ੍ਰੋਗਰਾਮ ਦੀ ਪ੍ਰਧਾਨਗੀ ਪ੍ਰਿੰਸੀਪਲ ਪੋਲੀਟੈਕਨੀਕਲ ਕਾਲਜ ਪ੍ਰਵੀਨ ਮਿੱਡਾ ਅਤੇ ਜ਼ਿਲ੍ਹਾ ਯੂਥ ਕੁਆਰਡੀਨੇਟਰ  ਸਰਬਜੀਤ ਸਿੰਘ ਬੇਦੀ ਵੱਲੋਂ ਸਾਂਝੇ ਤੌਰ ਤੇ ਕੀਤੀ ਗਈ। ਇਸ ਮੌਕੇ ਵਿਸ਼ੇਸ਼ ਮਹਿਮਾਨ ਦੇ ਰੂਪ ਵਿੱਚ ਡਾ. ਬਲਕਾਰ ਸਿੰਘ ਹੈੱਡ. ਆਫ਼. ਦਾ ਡਿਪਾਰਟਮੈਂਟ ਅਤੇ ਬਲਦੇਵ ਕ੍ਰਿਸ਼ਨ ਏ.ਐੱਸ.ਆਈ. ਸ਼ਾਮਲ ਹੋਏ। ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਗੁਰਦੇਵ ਸਿੰਘ ਲੇਖਾਕਾਰ ਨਹਿਰੂ ਯੁਵਾ ਕੇਂਦਰ ਫਿਰੋਜ਼ਪੁਰ ਵੱਲੋਂ ਪ੍ਰੋਗਰਾਮ ਦੇ ਉਦੇਸ਼ ਅਤੇ ਰੂਪ ਰੇਖਾ ਬਾਰੇ ਜਾਣਕਾਰੀ ਦਿੱਤੀ ਗਈ। ਵਿਸ਼ੇਸ਼ ਬੁਲਾਰੇ ਦੇ ਰੂਪ ਵਿੱਚ ਪਹੁੰਚੇ ਕਾਰਜਕਾਰੀ ਸ੍ਰ. ਲਖਵੀਰ ਸਿੰਘ ਐੱਸ.ਐੱਸ.ਪੀ. ਦਫ਼ਤਰ, ਗੁਰਜੀਵਨਜੀਤ ਸਿੰਘ ਐੱਚ.ਓ.ਡੀ. ਐੱਸ.ਬੀ.ਐੱਸ. ਕਾਲਜ ਫਿਰੋਜ਼ਪੁਰ, ਅਮਰਜੀਤ ਸਿੰਘ, ਗੌਰਵ ਕੁਮਾਰ ਵੱਲੋਂ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਸਮਾਜ ਸੇਵਾ ਤੇ ਸਵੈ-ਸੇਵੀ ਬਣਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ, ਵਾਤਾਵਰਨ ਦੀ ਸੰਭਾਲ ਅਤੇ ਲੀਡਰਸ਼ਿਪ ਦੀ ਭਾਵਨਾ ਨੂੰ ਪੈਦਾ ਕਰਨ ਲਈ ਵੱਧ ਤੋਂ ਵੱਧ ਯਤਨ ਕਰਨੇ ਚਾਹੀਦੇ ਹਨ। 

ਉਨ੍ਹਾਂ ਵੱਲੋਂ ਇਸ ਮੌਕੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਨੌਜਵਾਨਾਂ ਨੂੰ ਸਮਾਜ ਸੇਵਾ ਵੱਲ ਜੋੜਨ ਲਈ ਪ੍ਰੇਰਿਤ ਕੀਤਾ ਗਿਆ। ਪ੍ਰੋਗਰਾਮ ਦੌਰਾਨ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਅਤੇ ਸੜਕ ਸੁਰੱਖਿਆ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਯੂਥ ਕੁਆਰਡੀਨੇਟਰ ਸ੍ਰ. ਸਰਬਜੀਤ ਸਿੰਘ ਬੇਦੀ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਹਿਰੂ ਯੁਵਾ ਕੇਂਦਰ ਦੀਆਂ ਗਤੀਵਿਧੀਆਂ ਬਾਰੇ ਜਾਣੂੰ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਇਹੋ ਜਿਹੇ ਪ੍ਰੋਗਰਾਮਾਂ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਸਮਾਜ ਸੇਵਾ ਵਿੱਚ ਵੱਧ ਤੋਂ ਵੱਧ ਆਪਣਾ ਯੋਗਦਾਨ ਪਾਉਣ ਅਤੇ ਜ਼ਿੰਦਗੀ ਨੂੰ ਸਫਲ ਬਣਾਉਣ ਲਈ ਵਧੀਆਂ ਸੋਚ ਅਪਣਾਉਣ ਵੱਲ ਪ੍ਰੇਰਿਤ ਕਰਨਾ ਹੈ। ਇਸ ਮੌਕੇ ਪ੍ਰਿੰਸੀਪਲ ਸ੍ਰੀ. ਪ੍ਰਵੀਨ ਮਿੱਡਾ ਨੇ ਕਿਹਾ ਕਿ ਨਹਿਰੂ ਯੁਵਾ ਕੇਂਦਰ ਵੱਲੋਂ ਨੌਜਵਾਨਾਂ ਦੇ ਵਿਕਾਸ ਲਈ ਇਹੋ ਜਿਹੇ ਪ੍ਰੋਗਰਾਮ ਕਰਨਾ ਪ੍ਰਸ਼ੰਸਾਯੋਗ ਹਨ। ਉਨ੍ਹਾਂ ਕਿਹਾ ਕਿ ਇਹੋ ਜਿਹੇ ਪ੍ਰੋਗਰਾਮ ਨਾਲ ਜਿੱਥੇ ਨੌਜਵਾਨ ਸਮਾਜ ਵਿੱਚ ਚੰਗੇ ਕੰਮ ਕਰਨ ਵੱਲ ਪ੍ਰੇਰਿਤ ਹੁੰਦੇ ਹਨ, ਉੱਥੇ ਹੀ ਦੂਸਰਿਆਂ ਦੀ ਭਲਾਈ ਲਈ ਵੱਧ ਤੋਂ ਵੱਧ ਯੋਗਦਾਨ ਪਾਉਂਦੇ ਹਨ। ਪ੍ਰੋਗਰਾਮ ਦੇ ਅੰਤ ਵਿੱਚ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਸ੍ਰੀ. ਰੋਹਿਤ ਰਾਏ, ਅਰਸ਼ਦੀਪ ਅਤੇ ਗੁਰਮੇਜ ਸਿੰਘ ਸਮੇਤ ਸਮੂਹ ਸਟਾਫ਼ ਦਾ ਵਿਸ਼ੇਸ਼ ਯੋਗਦਾਨ ਰਿਹਾ। 

 

Tags: Nehru Yuva Kendra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD