Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਪੰਜਾਬ ਸਰਕਾਰ ਦੀ ਪਰਾਲੀ ਨਾ ਜਲਾਉਣ ਸਬੰਧੀ ਮੁਹਿੰਮ ਤੋਂ ਪ੍ਰਭਾਵਿਤ ਹੋ ਕੇ ਜੈ ਸਿੰਘ ਵਾਲਾ ਦੇ ਕਿਸਾਨ ਨੇ ਇਸ ਵਾਰ ਪਰਾਲੀ ਨੂੰ ਅੱਗ ਨਹੀਂ ਲਗਾਈ

ਪਰਾਲੀ ਨੂੰ ਅੱਗ ਲਗਾਉਣ ਨਾਲ ਵਾਪਰਦੀਆਂ ਘਟਨਾਵਾਂ ਅਤੇ ਜ਼ਮੀਨ ਦੀ ਘਟਦੀ ਉਪਜਾਊ ਸ਼ਕਤੀ ਕਾਰਣ ਲਿਆ ਫ਼ੈਸਲਾ

Web Admin

Web Admin

5 Dariya News

ਬਠਿੰਡਾ , 19 Nov 2018

Last updated on: Nov 19, 2018, 00:00 IST

ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਅਤੇ ਖੇਤੀਬਾੜੀ ਰਹਿੰਦ-ਖੂੰਹਦ ਨਾ ਜਲਾਉਣ ਸਬੰਧੀ ਚਲਾਈ ਜਾ ਰਹੀ ਮੁਹਿੰਮ ਤੋਂ ਪ੍ਰਭਾਵਿਤ ਹੋ ਕੇ ਪਿੰਡ ਜੈ ਸਿੰਘ ਵਾਲਾ ਦੇ ਕਿਸਾਨ ਲਖਵਿੰਦਰ ਸਿੰਘ ਬਰਾੜ ਨੇ ਇਸ ਵਾਰ ਪਰਾਲੀ ਨੂੰ ਅੱਗ ਨਹੀਂ ਲਗਾਈ। ਵਾਤਾਵਰਨ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਦਿਆਂ ਲਖਵਿੰਦਰ ਸਿੰਘ ਨੇ ਫ਼ੈਸਲਾ ਕੀਤਾ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਉਸ ਦੀਆਂ ਬੇਲਰ ਰਾਹੀਂ ਗੱਠਾਂ ਬਣਾਕੇ ਪ੍ਰਬੰਨ ਕਰੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੇ 31 ਏਕੜ ਖੇਤਾਂ ਵਿਚ ਝੋਨੇ ਦੀ ਖੇਤੀ ਕਰਦਾ ਹੈ ਅਤੇ ਬਾਕੀ ਕਿਸਾਨਾਂ ਦੀ ਦੇਖਾ-ਦੇਖੀ ਕਰਕੇ ਆਪਣੀ ਖੇਤ ਦੀ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਗਲਤੀ ਕਰਦਾ ਰਿਹਾ ਹੈ। ਪ੍ਰੰਤੂ ਇਸ ਵਾਰ ਹਵਾ ਪ੍ਰਦੂਸ਼ਣ ਕਾਰਣ ਪੈਦਾ ਹੁੰਦੀਆਂ ਸਿਹਤ ਸਮੱਸਿਆਵਾਂ ਅਤੇ ਅੱਗ ਲਗਾਉਣ ਕਾਰਣ ਘਟਦੀ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਚਾਉਣ ਲਈ ਉਸ ਨੇ ਪਰਾਲੀ ਨੂੰ ਅੱਗ ਨਹੀਂ ਲਗਾਈ। ਉਸ ਨੇ ਬੇਲਰ ਉਪ੍ਰੇਟਰਾਂ ਨਾਲ ਸੰਪਰਕ ਕਰਕੇ ਝੋਨੇ ਦੀ ਕਟਾਈ ਉਪਰੰਤ ਆਪਣੇ ਖੇਤਾਂ ਦੀ ਪਰਾਲੀ ਦੀਆਂ ਗੱਠਾਂ ਬਣਵਾਈਆਂ। 

ਉਸ ਨੇ ਦੱਸਿਆ ਕਿ 1 ਏਕੜ ਵਿੱਚੋਂ ਲਗਭੱਗ 2 ਟਨ ਪਰਾਲੀ ਨਿਕਲਦੀ ਹੈ ਜਿਸ ਨੂੰ ਜਲਾਉਣ ਨਾਲ ਨਾ ਹੀ ਸਿਰਫ਼ ਮਿੱਤਰ ਕੀੜੇ ਮਰਦੇ ਹਨ ਬਲਕਿ ਬਹੁਕੀਮਤੀ ਪੌਸ਼ਟਿਕ ਤੱਤ ਵੀ ਨਸ਼ਟ ਹੋ ਜਾਂਦੇ ਹਨ। ਲਖਵਿੰਦਰ ਸਿੰਘ ਨੇ ਇਹ ਵੀ ਦੱਸਿਆ ਕਿ ਉਸ ਵਲੋਂ ਪਿਛਲੇ ਸਮੇਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਉਪਰੰਤ ਪੈਦਾ ਹੁੰਦੇ ਧੂੰਏ ਨਾਲ ਵਾਪਰੀਆਂ ਘਟਨਾਵਾਂ ਕਾਰਣ ਅਤੇ ਖੇਤੀਬਾੜੀ ਵਿਭਾਗ ਵਲੋਂ ਸਮੇਂ-ਸਮੇਂ ਲਗਾਏ ਜਾਂਦੇ ਕਿਸਾਨ ਜਾਗਰੂਕਤਾ ਕੈਂਪਾਂ ਵਿੱਚ ਅੱਗ ਲਗਾਉਣ ਨਾਲ ਖੇਤਾਂ ਦੀ ਘਟਦੀ ਉਪਜਾਊ ਸ਼ਕਤੀ ਬਾਰੇ ਜਾਗਰੂਕ ਹੋਣ ਉਪਰੰਤ ਆਪਣੇ ਮਨ ਵਿੱਚ ਇਹ ਫ਼ੈਸਲਾ ਕਰ ਲਿਆ ਕਿ ਉਹ ਆਉਣ ਵਾਲੇ ਸਮੇਂ ਵਿੱਚ ਆਪਣੇ ਖੇਤਾਂ ਵਿੱਚ ਫ਼ਸਲ ਦੀ ਪਰਾਲੀ ਜਾਂ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਏਗਾ ਤਾਂ ਜੋ ਧੂੰਏ ਕਾਰਣ ਹੋਣ ਵਾਲੀ ਕਿਸੇ ਵੀ ਤਰਾਂ ਦੀ ਦੁਰਘਟਨਾ ਨਾ ਵਾਪਰ ਸਕੇ ਅਤੇ ਫ਼ਸਲ ਦੀ ਪੈਦਾਵਾਰ ਵਿੱਚ ਵੀ ਵਾਧਾ ਹੋ ਸਕੇ। ਲਖਵਿੰਦਰ ਸਿੰਘ ਨੂੰ ਮੋਬਾਇਲ ਨੰਬਰ 98288-34605 'ਤੇ ਸੰਪਰਕ ਕੀਤਾ ਜਾ ਸਕਦਾ ਹੈ।

 

Tags: Agriculture , Khas Khabar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD