Wednesday, 15 May 2024

 

 

ਖ਼ਾਸ ਖਬਰਾਂ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਉਹਨਾਂ ਦੇ ਘਰ ਆਉਣ ਤੇ ਕੀਤਾ ਨਿੱਘਾ ਸਵਾਗਤ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ

 

16ਵੀਂ ਲੋਕ ਸਭਾ ਦੀ ਪਟਿਆਲਾ ਹਲਕੇ ਲਈ ਜ਼ਿਲ੍ਹਾ ਵਿਕਾਸ ਤਾਲਮੇਲ ਤੇ ਮੋਨੀਟਰਿੰਗ ਕਮੇਟੀ ਵੱਲੋਂ ਅਖੀਰਲੀ ਮੀਟਿੰਗ ਮੌਕੇ ਐਮ.ਪੀ ਲੈਡ ਫੰਡਾਂ ਦੀ ਸਮੀਖਿਆ

ਫੰਡਾਂ ਦੀ ਸਦਵਰਤੋਂ ਤੇ ਵਿਕਾਸ ਕੰਮਾਂ ਦੀ ਗੁਣਵੱਤਾ ਯਕੀਨੀ ਬਣਾਈ ਜਾਵੇ- ਡਾ. ਧਰਮਵੀਰ ਗਾਂਧੀ

Web Admin

Web Admin

5 Dariya News

ਪਟਿਆਲਾ , 20 Nov 2018

ਲੋਕ ਸਭਾ ਹਲਕਾ ਪਟਿਆਲਾ ਵਿਖੇ ਐਮ.ਪੀ ਲੈਡ ਫੰਡਾਂ ਦੀ ਵਰਤੋਂ ਕੀਤੇ ਜਾਣ ਦੀ ਸਮੀਖਿਆ ਕਰਨ ਲਈ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਮੋਨੀਟਰਿੰਗ ਕਮੇਟੀ (ਦਿਸ਼ਾ) ਦੀ ਮੀਟਿੰਗ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ। ਇਸ ਕਮੇਟੀ ਦੇ ਬਤੌਰ ਚੇਅਰਮੈਨ ਇਸ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ ਨੇ ਸਮੂਹ ਜ਼ਿਲ੍ਹਾ ਅਧਿਕਾਰੀਆਂ ਨੂੰ ਕਿਹਾ ਕਿ ਉਹ ਵਿਕਾਸ ਕਾਰਜਾਂ ਲਈ ਮਿਲਣ ਵਾਲੇ ਫੰਡਾਂ ਦੀ ਵਰਤੋਂ ਕੇਵਲ ਉਨ੍ਹਾਂ ਕੰਮਾਂ ਲਈ ਹੀ ਕਰਨੀ ਯਕੀਨੀ ਬਨਾਉਣ ਜਿਨ੍ਹਾਂ ਲਈ ਇਹ ਪ੍ਰਾਪਤ ਹੁੰਦੇ ਹਨ, ਕਿਉਂਕਿ ਇਹ ਲੋਕਾਂ ਦੇ ਪੈਸੇ ਹਨ, ਇਸ ਲਈ ਇਨ੍ਹਾਂ ਰਾਹੀਂ ਕੀਤੇ ਜਾਣ ਵਾਲੇ ਕੰਮਾਂ ਦੀ ਗੁਣਵੱਤਾ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਵੀ ਮੌਜੂਦ ਸਨ। ਲੋਕ ਸਭਾ ਮੈਂਬਰ ਨੇ ਸਮੂਹ ਇਹ ਵੀ ਕਿਹਾ ਕਿ ਵਿਕਾਸ ਕੰਮਾਂ ਲਈ ਮਿਲੇ ਫੰਡਾਂ ਦੇ ਵਰਤੋਂ ਸਰਟੀਫਿਕੇਟ ਸਮੇਂ ਸਿਰ ਜਮ੍ਹਾਂ ਕਰਵਾਏ ਜਾਣੇ ਯਕੀਨੀ ਬਣਾਏ ਜਾਣ ਅਤੇ ਲੋਕ ਭਲਾਈ ਤੇ ਵਿਕਾਸ ਸਕੀਮਾਂ ਭਾਵੇਂ ਕੇਂਦਰ ਸਰਕਾਰ ਦੀਆਂ ਹੋਣ ਜਾਂ ਰਾਜ ਸਰਕਾਰ ਦੀਆਂ, ਇਨ੍ਹਾਂ ਨੂੰ ਲਾਗੂ ਕਰਨ ਸਮੇਂ ਅਧਿਕਾਰੀ ਪੂਰੀ ਸੁਹਰਿਦਤਾ ਦਿਖਾਉਣ।16ਵੀਂ ਲੋਕ ਸਭਾ ਲਈ ਇਸ ਕਮੇਟੀ ਦੀ ਅੱਜ ਅਖੀਰਲੀ ਮੀਟਿੰਗ ਮੌਕੇ ਲੋਕ ਸਭਾ ਮੈਂਬਰ ਨੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਏ.ਡੀ.ਸੀ. (ਜ) ਸ੍ਰੀ ਸ਼ੌਕਤ ਅਹਿਮਦ ਪਰੇ ਤੇ ਏ.ਡੀ.ਸੀ. (ਵਿਕਾਸ) ਸ੍ਰੀਮਤੀ ਪੂਨਮਦੀਪ ਕੌਰ ਸਮੇਤ ਜ਼ਿਲ੍ਹਾ ਅਧਿਕਾਰੀਆਂ ਦੀ ਪੂਰੀ ਟੀਮ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਦੀ ਇਸ ਟੀਮ ਦੀ ਬਦੌਲਤ ਹੀ ਉਹ ਐਮ.ਪੀ. ਲੈਡ ਫੰਡਾਂ ਦੇ 25 ਕਰੋੜ ਰੁਪਏ ਦੀ ਪੂਰੀ ਤਰ੍ਹਾਂ ਵਰਤੋਂ ਕਰਕੇ 2150 ਦੇ ਕਰੀਬ ਕਾਰਜ ਕਰਵਾਉਣ ਦੇ ਯੋਗ ਹੋ ਸਕੇ ਹਨ। ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਲੋਕ ਸਭਾ ਮੈਂਬਰ ਵੱਲੋਂ ਦਿਤੇ ਨਿਰਦੇਸ਼ਾਂ ਦੀ ਪਾਲਣਾ ਕਰਨੀ ਯਕੀਨੀ ਬਣਾਉਣ ਦਾ ਭਰੋਸਾ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹਾ ਪ੍ਰਧਾਨ ਮੰਤਰੀ ਆਵਾਸ ਯੋਜਨਾ ਸਮੇਤ ਸਵੈ ਸਹਾਇਤਾ ਸਮੂਹਾਂ, ਅਨਤੋਦਿਆ ਅਤੇ ਕਈ ਹੋਰ ਸਕੀਮਾਂ ਨੂੰ ਲਾਗੂ ਕਰਨ 'ਚ ਮੋਹਰੀ ਜ਼ਿਲ੍ਹਾ ਬਣਿਆ ਹੋਇਆ ਹੈ। ਉਨ੍ਹਾਂ ਨੇ ਐਮ.ਪੀ. ਲੈਡ ਫੰਡਾਂ ਨਾਲ ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਮੀਟਿੰਗ ਦੇ ਅਖੀਰ 'ਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਪੂਨਮਦੀਪ ਕੌਰ ਨੇ ਡਾ. ਗਾਂਧੀ ਦਾ ਧੰਨਵਾਦ ਕੀਤਾ।ਇਸ ਮੀਟਿੰਗ 'ਚ ਹਲਕਾ ਸਨੌਰ ਦੇ ਵਿਧਾਇਕ ਸ. ਹਰਿੰਦਰਪਾਲ ਸਿੰਘ ਚੰਦੂਮਾਜਰਾ, ਕੈਬਨਿਟ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਵੱਲੋਂ ਸ੍ਰੀ ਬਹਾਦਰ ਖ਼ਾਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਪੂਨਮਦੀਪ ਕੌਰ, ਸੀਨੀਅਰ ਸੁਪਰਡੈਂਟ ਪੋਸਟ ਆਫ਼ਿਸ ਮਿਸ ਆਰਤੀ ਵਰਮਾ, ਐਸ.ਡੀ.ਐਮ. ਦੁਧਨ ਸਾਧਾਂ ਸ੍ਰੀ ਅਜੇ ਅਰੋੜਾ, ਐਸ.ਡੀ.ਐਮ ਪਟਿਆਲਾ ਸ. ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ. ਸਮਾਣਾ ਸ੍ਰੀ ਅਰਵਿੰਦ ਕੁਮਾਰ, ਐਸ.ਡੀ.ਐਮ. ਨਾਭਾ ਸ੍ਰੀ ਕਾਲਾ ਰਾਮ ਕਾਂਸਲ, ਐਸ.ਡੀ.ਐਮ. ਪਾਤੜਾਂ ਸ੍ਰੀਮਤੀ ਪਾਲਿਕਾ ਅਰੋੜਾ, ਉਪ ਅਰਥ ਤੇ ਅੰਕੜਾ ਸਲਾਹਕਾਰ ਸ੍ਰੀਮਤੀ ਪਰਮਿੰਦਰ ਕੌਰ ਤੇ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੱਡੀ ਗਿਣਤੀ 'ਚ ਮੌਜੂਦ ਸਨ।  

 

Tags: Dr Dharamveer Gandhi , DC Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD