Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਰੋਜ਼ਗਾਰ ਮੇਲੇ ਨੂੰ ਲੈ ਕੇ ਵਿੱਦਿਅਕ ਸੰਸਥਾਵਾਂ ਦੇ ਮੁਖੀਆਂ ਨਾਲ ਕੀਤੀ ਮੀਟਿੰਗ

ਬੇਰੁਜ਼ਗਾਰ ਨੌਜਵਾਨਾਂ ਨੂੰ ਮੇਲੇ ਵਿੱਚ ਸਿਰਕਤ ਕਰਨ ਲਈ ਕੀਤੀ ਅਪੀਲ

Web Admin

Web Admin

5 Dariya News

ਫਾਜ਼ਿਲਕਾ , 20 Nov 2018

Last updated on: Nov 20, 2018, 00:00 IST

ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛੱਤਵਾਲ ਵੱਲੋਂ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੁਜ਼ਗਾਰ ਤਹਿਤ ਇਥੇ ਲਗਾਏ ਜਾ ਰਹੇ ਰੋਜ਼ਗਾਰ ਮੇਲੇ ਲੜੀ ਤਹਿਤ ਹੁਣ ਤੱਕ ਦੀ ਕਾਰਗੁਜਾਰੀ ਦਾ ਲੇਖਾ-ਜੋਖਾ ਕੀਤਾ ਗਿਆ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਬੈਠਕ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ 10 ਰੋਜ਼ਾ ਮੇਲੇ ਦੇ ਆਖਰੀ ਦਿਨ 22 ਨਵੰਬਰ ਨੂੰ ਵੱਖ-ਵੱਖ ਪ੍ਰਾਈਵੇਟ ਵਿੱਦਿਅਕ ਅਦਾਰਿਆਂ ਤੋਂ ਇਲਾਵਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਵਿਸ਼ੇਸ਼ ਤੌਰ 'ਤੇ ਐਸ.ਆਈ.ਐਸ. ਕੰਪਨੀ ਵੱਲੋਂ ਸ਼ਿਰਕਤ ਕਰਕੇ ਬੇਰੋਜ਼ਗਾਰ ਨੌਜ਼ਵਾਨਾਂ ਦੀ ਸਿਕਿਓਰਟੀ ਗਾਰਡ ਲਈ ਚੋਣ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ ਦੇ ਲੋੜੀਂਦੇ ਆਦੇਸ਼ ਵੀ ਦਿੱਤੇ।ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਮੁਖੀਆਂ ਨੂੰ ਆਦੇਸ਼ ਦਿੱਤੇ ਕਿ ਪਾਸ ਆਉਟ ਵਿਦਿਆਰਥੀਆਂ ਨੂੰ ਇਸ ਮੇਲੇ ਵਿੱਚ ਭਾਗ ਲੈਣ ਵੱਧ ਤੋਂ ਵੱਧ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਬੇਰੁਜ਼ਗਾਰ ਨੌਜਵਾਨ ਇਸ ਮੇਲੇ ਵਿੱਚ ਸਿਰਕਤ ਕਰਕੇ ਇਸ ਦਾ ਵੱਧ ਤੋਂ ਵੱਧ ਲਾਹਾ ਲੈ ਸਕਣ। ਡਿਪਟੀ ਕਮਿਸ਼ਨਰ ਨੇ ਤਕਨੀਕੀ ਅਤੇ ਹੋਰ ਵਿਦਿਅਕ ਯੋਗਤਾ ਰੱਖਣ ਵਾਲੇ ਨੌਜਵਾਨਾਂ ਨੂੰ ਇਸ ਮੇਲੇ ਵਿੱਚ ਭਾਗ ਲੈਣ ਅਤੇ ਰੁਜ਼ਗਾਰ ਦੀ ਤਲਾਸ਼ ਨੂੰ ਪੂਰਾ ਕਰਨ ਲਈ ਆਪਣੇ ਦਸਤਾਵੇਜਾਂ ਸਮੇਤ ਸਥਾਨਕ ਸਰਕਾਰੀ ਆਈ.ਟੀ.ਆਈ ਪਹੁੰਚਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਹ ਮੇਲਾ ਸਵੇਰੇ 9.00 ਵਜੇ ਤੋਂ ਸ਼ੁਰੂ ਹੋਵੇਗਾ। ਇਸ ਮੇਲੇ ਦੌਰਾਨ ਵੱਖ-ਵੱਖ ਪ੍ਰਾਈਵੇਟ ਵਿਦਿਅਕ ਸੰਸਥਾਵਾਂ ਤੋਂ ਇਲਾਵਾ ਵੱਖ-ਵੱਖ ਕੰਪਨੀਆਂ ਦੇ ਮੁਖੀ ਤੇ ਨੁਮਾਇੰਦੇ ਵਿਸ਼ੇਸ਼ ਤੌਰ ਤੇ ਹਾਜ਼ਰ ਹੋਣਗੇ। ਇਸ ਦੌਰਾਨ ਬੇਰੁਜ਼ਗਾਰ ਨੌਜਵਾਨਾਂ ਦੀ ਯੋਗਤਾ ਅਨੁਸਾਰ ਨੌਕਰੀ ਲਈ ਚੋਣ ਕੀਤੀ ਜਾਵੇਗੀ।ਇਸ ਮੌਕੇ ਸਹਾਇਕ ਕਮਿਸ਼ਨਰ(ਜ) ਸ੍ਰੀ ਓਮ ਪ੍ਰਕਾਸ, ਜ਼ਿਲ੍ਹਾ ਸਿੱਖਿਆ ਅਫਸਰ ਸ. ਕੁਲਵੰਤ ਸਿੰਘ, ਜ਼ਿਲ੍ਹਾ ਕੋਆਰਡੀਨੇਟਰ ਸ. ਪੰਮੀ ਸਿੰਘ ਤੋਂ ਇਲਾਵਾਂ ਜ਼ਿਲ੍ਹੇ ਦੀਆਂ ਵੱਖ-ਵੱਖ ਵਿਦਿਅਕ ਸੰਸਥਾਵਾਂ ਦੇ ਮੁਖੀ ਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ।

 

Tags: DC Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD