Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

21 ਨਵੰਬਰ ਤੋਂ 27 ਨਵੰਬਰ ਤੱਕ ਲੋਕਾਂ ਨੂੰ ਨਸਬੰਦੀ ਸਬੰਧੀ ਕੀਤਾ ਜਾਵੇਗਾ ਜਾਗਰੂਕ- ਡਾ. ਅਰਵਿੰਦਰਪਾਲ ਸਿੰਘ ਗਿੱਲ

ਕਿਹਾ, ਪੁਰਸ਼ ਨਸਬੰਦੀ ਪ੍ਰੀਵਾਰ ਨਿਯੋਜਨ ਦਾ ਪੱਕਾ ਤਰੀਕਾ, ਵੱਧਦੀ ਆਬਾਦੀ ਨੂੰ ਰੋਕਣ ਲਈ ਅਜਿਹੇ ਤਰੀਕੇ ਅਪਨਾਉਣ ਦੀ ਲੋੜ

Web Admin

Web Admin

5 Dariya News

ਮੋਗਾ , 20 Nov 2018

Last updated on: Nov 20, 2018, 00:00 IST

ਸਿਹਤ ਅਤੇ ਪ੍ਰੀਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾ ਅਨੁਸਾਰ ਸਿਹਤ ਵਿਭਾਗ ਮੋਗਾ ਵੱਲੋਂ ਸਿਵਲ ਸਰਜਨ ਮੋਗਾ (ਕਾਰਜਕਾਰੀ) ਡਾ. ਅਰਵਿੰਦਰ ਪਾਲ ਸਿੰਘ ਗਿੱਲ ਦੀ ਅਗਵਾਈ ਹੇਠ ਇੱਕ ਜਾਗਰੂਕਤਾ ਪੋਸਟਰ ਰੀਲੀਜ਼ ਕੀਤਾ ਗਿਆ।ਇਸ ਮੌਕੇ ਡਾ. ਗਿੱਲ ਨੇ ਕਿਹਾ ਕਿ ਸਿਹਤ ਵਿਭਾਗ ਪੰਜਾਬ ਵੱਲੋਂ ਨਸਬੰਦੀ ਸਬੰਧੀ ਪੰਦਰਵਾੜੇ ਦਾ ਆਯੋਜਨ ਕੀਤਾ ਜਾ ਰਿਹਾ ਅਤੇ ਮੋਗਾ ਵਿੱਚ ਡਾ. ਰੁਪਿੰਦਰ ਕੌਰ ਗਿੱਲ ਜਿਲਾ ਪ੍ਰੀਵਾਰ ਅਤੇ ਭਲਾਈ ਅਫ਼ਸਰ ਮੋਗਾ ਦੀ ਅਗਵਾਈ ਹੇਠ ਪੰਦਰਵਾੜੇ ਦੌਰਾਨ 21 ਨਵੰਬਰ ਤੋਂ ਲੈ ਕੇ 27 ਨਵੰਬਰ ਤੱਕ ਲੋਕਾਂ ਨੂੰ ਨਸਬੰਦੀ ਸਬੰਧੀ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅਗਲੇ ਦਿਨਾਂ ਵਿੱਚ ਚੀਰਾ ਰਹਿਤ ਨਸਬੰਦੀ ਦੇ ਅਪਰੇਸ਼ਨ ਕੀਤੇ ਜਾਣਗੇ। ਇਸ ਮੌਕੇ ਡਾ. ਗਿੱਲ ਨੇ ਕਿਹਾ ਕਿ ਸਰਕਾਰ ਵੱਲੋਂ ਇਸ ਵਾਰ ਲੋਕਾਂ ਨੂੰ ਨਸਬੰਦੀ ਬਾਰੇ ਜਾਗਰੂਕ ਕਰਨ ਲਈ 'ਕਰਾਈ ਨਸਬੰਧੀ ਟੈਨਸ਼ਨ ਖਤਮ, ਤਾਕਤ ਅੱਜ ਵੀ ਉਨ੍ਹਾਂ ਹੀ ਦਮ' ਥੀਮ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਨਸਬੰਦੀ ਕਰਵਾ ਕੇ ਤੁਸੀ ਕਿਸੇ ਵੀ ਕਮਜੋਰੀ ਦੇ ਸ਼ਿਕਾਰ ਨਹੀਂ ਹੋਵੋਗੇ ਅਤੇ ਨਿਸ਼ਚਿੰਤ ਹੋ ਕੇ ਅਗਲੇ ਦਿਨ ਤੋਂ ਹੀ ਕੰਮ 'ਤੇ ਜਾ ਸਕਦੇ ਹੋ। ਉਨ੍ਹਾਂ ਦੱਸਿਆ ਕਿ ਪੁਰਸ਼ ਨਸਬੰਦੀ ਪ੍ਰੀਵਾਰ ਨਿਯੋਜਨ ਦਾ ਪੱਕਾ ਤਰੀਕਾ ਹੈ, ਇਸ ਲਈ ਵੱਧਦੀ ਆਬਾਦੀ ਨੂੰ ਰੋਕਣ ਲਈ ਅਜਿਹੇ ਤਰੀਕੇ ਅਪਨਾਉਣ ਦੀ ਲੋੜ ਹੈ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਅਤੇ ਵਿਭਾਗ ਦੇ ਕ੍ਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਨਸਬੰਦੀ ਦੇ ਪੰਦਰਵਾੜੇ ਨੂੰ ਕਾਮਯਾਬ ਬਨਾਉਣ ਲਈ ਸਿਹਤ ਵਿਭਾਗ ਨੂੰ ਸੰਪੂਰਨ ਸਹਿਯੋਗ ਦੇਣ। ਇਸ ਮੌਕੇ ਉਨ੍ਹਾਂ ਦੇ ਨਾਲ ਕ੍ਰਿਸ਼ਨਾ ਸ਼ਰਮਾ ਜ਼ਿਲ੍ਹਾ ਸਿੱਖਿਆ ਅਤੇ ਸੂਚਨਾ ਅਫ਼ਸਰ, ਅੰਮ੍ਰਿਤ ਸ਼ਰਮਾ, ਮਨਜੀਤ ਸਿੰਘ ਧਰਮਕੋਟ ਅਤੇ ਵਿਭਾਗ ਦੇ ਹੋਰ ਕ੍ਰਮਚਾਰੀ ਵੀ ਹਾਜ਼ਰ ਸਨ।

 

Tags: Civil Surgeon Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD