Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਸੜਕ ਸੰਕੇਤਾਂ 'ਤੇ ਪੋਸਟਰ ਚਿਪਕਾਇਆ ਤਾਂ ਦਰਜ ਹੋਵੇਗੀ ਐਫ.ਆਈ.ਆਰ: ਏ.ਡੀ.ਸੀ.

ਨਗਰ ਨਿਗਮ ਨੇ ਹੁਣ ਤੱਕ ਸਰਕਾਰੀ ਗਊਸ਼ਾਲਾ ਵਿੱਚ ਭੇਜੇ 1717 ਗਊਧੰਨ ਅਤੇ ਨੰਦੀ

Web Admin

Web Admin

5 Dariya News

ਪਟਿਆਲਾ , 20 Nov 2018

Last updated on: Nov 20, 2018, 00:00 IST

ਸ਼ਹਿਰ 'ਚ ਦੁਰਘਟਨਾਵਾਂ ਨੂੰ ਘੱਟ ਕਰਨ ਅਤੇ ਸੜਕਾਂ ਤੇ ਆਵਾਜਾਈ ਨੂੰ ਨਿਰਵਿਘਨ ਤੇ ਸੁਚਾਰੂ ਬਣਾਉਣ ਲਈ ਕੀਤੀ ਗਈ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਰਨਲ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਆਦੇਸ਼ ਦਿੱਤੇ ਹਨ ਕਿ ਸੜਕ ਕੰਢੇ ਲੱਗੇ ਟਰੈਫਿਕ ਸੰਕੇਤਾਂ 'ਤੇ ਪੋਸਟਰ ਚਿਪਕਾਉਣ ਵਾਲਿਆ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ। ਉਹਨਾਂ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸੜਕ ਕੰਢੇ ਲੱਗੇ ਟਰੈਫਿਕ ਸੰਕੇਤਾਂ 'ਤੇ ਕਿਸੇ ਵੀ ਪ੍ਰਕਾਰ ਦੇ ਇਸ਼ਤਿਹਾਰ ਆਦਿ ਦਾ ਪੋਸਟਰ ਲੱਗਾ ਹੋਵੇ ਤਾਂ ਉਸ ਵਿਅਕਤੀ ਅਤੇ ਸੰਸਥਾ ਦੇ ਖਿਲਾਫ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾ ਕੇ ਪਰਚਾ ਦਰਜ ਕਰਵਾਇਆ ਜਾਵੇ।ਸ਼ਹਿਰ ਵਿੱਚ ਅਵਾਰਾ ਪਸ਼ੂਆਂ ਤੋਂ ਛੁਟਕਾਰਾਂ ਦਿਵਾਉਣ ਦੀ ਕੀਤੀ ਗਈ ਕਾਰਵਾਈ 'ਤੇ ਏ.ਡੀ.ਸੀ. ਸ਼੍ਰੀ ਪਰੇ ਨੇ ਦੱਸਿਆ ਕਿ ਨਗਰ ਨਿਗਮ ਨੇ ਹੁਣ ਤੱਕ ਸਰਕਾਰੀ ਗਊਸ਼ਾਲਾ ਵਿੱਚ 1717 ਗਊਧੰਨ ਅਤੇ ਨਦੀ ਭੇਜੇ ਹਨ ਹਲਾਕਿ ਸ਼ਹਿਰ ਵਿੱਚ ਹੁਣ ਵੀ ਕਿਤੇ-ਕਿਤੇ ਅਵਾਰਾ ਪਸ਼ੂ ਪਰੇਸ਼ਾਨੀ ਦਾ ਕਾਰਨ ਬਣ ਰਹੇ ਹਨ। ਅਜਿਹੇ ਵਿੱਚ ਸੁਝਾਅ ਦਿੱਤਾ ਗਿਆ ਕਿ ਇਸ ਇਹਨਾਂ ਪਸ਼ੂਆ ਦੇ ਗਲੇ ਵਿੱਚ ਰਿਫਲੈਕਟਰ ਲਗਾਏ ਜਾਣ। ਨਗਰ ਨਿਗਮ ਨੂੰ ਕਿਹਾ ਗਿਆ ਕਿ ਕਿਸੇ ਐਨ.ਜੀ.ਓ. ਦੀ ਮਦਦ ਨਾਲ ਇਹ ਕਾਰਜ ਕੀਤਾ ਜਾ ਸਕਦਾ ਹੈ। ਇਸ ਦੌਰਾਨ ਸੜਕ ਅਭਿਆਨ ਚੱਲਾ ਰਹੀ ਸਮਾਜ ਸੇਵੀ ਸੰਸਥਾ ਪਟਿਆਲਾ ਫਾਊਡੇਸ਼ਨ ਨੇ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਵਿੱਚ ਸ਼ਹਿਰ ਟਰੈਫਿਕ ਦੀ ਹਾਲਤ, ਪਾਰਕਿੰਗ, ਟਰੈਫਿਕ ਲਾਈਟ, ਕਲੋਨੀਆਂ ਦੁਆਰਾ ਲਗਾਏ ਗਏ ਗੇਟ ਆਦਿ 'ਤੇ ਪ੍ਰੈਜੈਟੇਸ਼ਨ ਦਿੱਤੀ ਜਾਵੇ। 

ਫਾਊਂਡੇਸ਼ਨ ਦੇ ਮੁੱਖੀ ਸ਼੍ਰੀ ਰਵੀ ਆਹਲੂਵਾਲੀਆ ਵੱਲੋਂ ਚੁੱਕੇ ਗਏ ਮੁੱਦਿਆਂ ਅਤੇ ਟਰੈਫਿਕ ਵਿੱਚ ਸੁਧਾਰ ਲਿਆਉਣ ਸਬੰਧੀ ਹੋਰ ਮਾਮਲਿਆਂ 'ਤੇ ਕਾਰਵਾਈ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਪੀ. ਡਬਲਿਊ. ਡੀ. ਦੇ ਐਕਸੀਅਨ ਸ਼੍ਰੀ ਨਵੀਨ ਮਿੱਤਲ ਦੀ ਪ੍ਰਧਾਨਗੀ ਵਿੱਚ ਕਮੇਟੀ ਗਠਿਤ ਕਰ ਦਿੱਤੀ ਹੈ। ਇਹਨਾਂ ਵਿੱਚ ਨਗਰ ਨਿਗਮ ਦੇ ਐਕਸੀਅਨ ਸ਼੍ਰੀ ਸ਼ਾਮ ਲਾਲ ਗੁਪਤਾ ਅਤੇ ਟਰੈਫਿਕ ਇੰਸਪੈਕਟਰ ਸ਼੍ਰੀ ਕਰਨੈਲ ਸਿੰਘ ਨੂੰ ਮੈਂਬਰ ਬਣਾਇਆ ਗਿਆ ਹੈ। ਇਹ ਕਮੇਟੀ ਵੀਰਵਾਰ ਨੂੰ ਸਾਰੇ ਸ਼ਹਿਰ ਦਾ ਦੌਰਾ ਕਰੇਗੀ ਅਤੇ ਸਮੱਸਿਆ ਦੇ ਹਰ ਸੰਭਵ ਕਾਰਨ ਦਾ ਪਤਾ ਲਗਾ ਕੇ ਆਪਣੇ ਸੁਝਾਵਾਂ ਦੇ ਨਾਲ ਰਿਪੋਰਟ ਦੇਵੇਗੀ, ਜਿਸ 'ਤੇ ਨਗਰ ਨਿਗਮ ਅਤੇ ਪੀ. ਡਬਲਿਊ. ਡੀ. ਸਾਂਝੇ ਤੌਰ 'ਤੇ ਰੂਪ ਨਾਲ ਕਾਰਵਾਈ ਕਰਨਗੇ।ਇਸ ਤੋਂ ਇਲਾਵਾ ਸਕੂਲੀ ਬੱਚਿਆਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਸੰਵੇਦਨਸ਼ੀਲ ਬਣਾਉਣ ਨਾ ਕੇਵਲ ਸਕੂਲਾਂ ਦੇ ਪਿੰਰਸੀਪਲਾਂ ਨੂੰ ਉਹਨਾਂ ਦੇ ਵੱਲੋਂ ਦਿੱਤੇ ਗਏ ਸਂੌਹ ਪੱਤਰਾਂ ਦਾ ਹਵਾਲਾ ਦੇ ਕੇ ਕਾਰਵਾਈ ਕਰਨ ਲਈ ਕਿਹਾ ਜਾਵੇਗਾ ਅਤੇ ਨਿਯਮਾਂ ਦੀ ਉਲੰਘਣਾ ਕਰਨ, ਗਲਤ ਪਾਰਕਿੰਗ ਕਰਨ ਅਤੇ ਨਾਬਾਲਗਾਂ ਦੇ ਵਾਹਨ ਚਲਾਉਣ 'ਤੇ ਸਖਤ ਕਾਰਵਾਈ ਕਰਦੇ ਹੋਏ ਉਹਨਾਂ ਦੇ ਚਲਾਣ ਵੀ ਕੱਟੇ ਜਾਣਗੇ। ਸ਼੍ਰੀ ਪਰੇ ਨੇ ਸ਼ਹਿਰ ਵਿੱਚ ਕੁਝ ਕਲੋਨੀਆਂ ਵੱਲੋਂ ਆਪਣੇ ਪੱਧਰ 'ਤੇ ਗੇਟ ਲਗਾਏ ਜਾਣ 'ਤੇ ਸਖਤ ਇਤਰਾਜ ਕਰਦੇ ਹੋਏ ਉਹਨਾਂ ਨੂੰ ਹਟਾਉਣ ਦੇ ਨਗਰ ਨਿਗਮ ਨੂੰ ਨਿਰਦੇਸ਼ ਵੀ ਦਿੱਤੇ ਹਨ।ਮੀਟਿੰਗ ਵਿੱਚ ਐਸ.ਪੀ. ਟਰੈਫਿਕ ਸ਼੍ਰੀ ਹਰਮੀਤ ਸਿੰਘ ਹੁੰਦਲ, ਡੀ.ਐਸ.ਪੀ. ਸ਼੍ਰੀ ਸੌਰਭ ਜਿੰਦਲ, ਨਗਰ ਨਿਗਮ ਦੇ ਨਿਗਰਾਨ ਇੰਜਨੀਅਰ ਸ਼੍ਰੀ ਐਮ.ਐਮ. ਸਿਆਲ, ਐਕਸੀਅਨ ਪੀ. ਡਬਲਿਊ. ਡੀ. ਸ਼੍ਰੀ ਨਵੀਨ ਅਤੇ ਇੰਡਸਟਰੀ ਐਸੋਸ਼ੀਏਸ਼ਨ ਦੇ ਐਚ.ਪੀ.ਐਸ ਲਾਂਬਾ ਵੀ ਹਾਜਰ ਸਨ।

 

Tags: Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD