Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੈਪਟਨ ਦੀ ਸ਼ਹਿ ਕਾਰਨ ਅਜੇ ਵੀ ਸੂਬੇ ਵਿਚ ਬੱਸਾਂ ਉੱਤੇ ਬਾਦਲ ਪਰਿਵਾਰ ਦਾ ਕਬਜ਼ਾ- ਹਰਪਾਲ ਚੀਮਾ

ਪੰਜਾਬ ਵਿਚ ਬਾਦਲਾਂ ਦਾ ਟਰਾਂਸਪੋਰਟ ਮਾਫ਼ੀਆ ਜਿਉਂ ਦਾ ਤਿਉਂ ਕਰ ਰਿਹਾ ਹੈ ਕੰਮ- ਪ੍ਰੋ. ਬਲਜਿੰਦਰ ਕੌਰ

Web Admin

Web Admin

5 Dariya News

ਚੰਡੀਗੜ , 21 Nov 2018

Last updated on: Nov 21, 2018, 00:00 IST

ਬਾਦਲ ਪਰਿਵਾਰ ਦੀ ਮਾਲਕੀ ਵਾਲੀ ਆਰਬਿਟ ਟਰਾਂਸਪੋਰਟ ਦੇ ਕਰਿੰਦਿਆਂ ਦੁਆਰਾ ਰੋਡਵੇਜ਼ ਦੇ ਕਰਮਚਾਰੀਆਂ ਨਾਲ ਧੱਕਾ ਕਰਨ ਅਤੇ ਉਨਾਂ ਨੂੰ ਸਰਕਾਰ ਵੱਲੋਂ ਨਿਰਧਾਰਿਤ ਰੂਟਾਂ ਤੇ ਬੱਸਾਂ ਚਲਾਉਣ ਤੋ ਰੋਕਣ ਦਾ ਆਮ ਆਦਮੀ ਪਾਰਟੀ ਨੇ ਸਖ਼ਤ ਨੋਟਿਸ ਲਿਆ। ‘ਆਪ’ ਹੈੱਡਕੁਆਟਰ ਵੱਲੋਂ ਜਾਰੀ ਪ੍ਰੈੱਸ ਨੋਟ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਅਤੇ ਮੁੱਖ ਬੁਲਾਰੇ ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਪੰਜਾਬ ਵਿਚ ਬਾਦਲਾਂ ਦਾ ਟਰਾਂਸਪੋਰਟ ਮਾਫ਼ੀਆ ਕੈਪਟਨ ਰਾਜ ਵਿਚ ਜਿਉਂ ਦਾ ਤਿਉਂ ਚੱਲਣਾ ਬਾਦਲਾਂ ਅਤੇ ਕੈਪਟਨ ਦੀ ਮਿਲੀਭੁਗਤ ਨੂੰ ਨੰਗਾ ਕਰਦਾ ਹੈ। ਉਨਾਂ ਕਿਹਾ ਕਿ ਸੂਬੇ ਵਿਚ ਸਰਕਾਰਾਂ ਨਾਮ ਦੀ ਕੋਈ ਚੀਜ਼ ਨਹੀਂ ਹੈ ਅਤੇ ਸੰਪੂਰਨ ਜੰਗਲ ਰਾਜ ਪਸਰਿਆ ਹੋਇਆ ਹੈ। ਚੀਮਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਬਾਦਲਾਂ ਨੂੰ ਜੇਲ ਵਿਚ ਸੁੱਟਣ ਅਤੇ ਉਨਾਂ ਦੇ ਨਜਾਇਜ਼ ਕਾਰੋਬਾਰ ਦੀ ਜਾਂਚ ਕਰਾਉਣ ਦੇ ਕੈਪਟਨ ਅਮਰਿੰਦਰ ਸਿੰਘ ਦੇ ਦਾਅਵੇ ਹਵਾ ਹੋ ਗਏ ਹਨ। ਉਨਾਂ ਕਿਹਾ ਕਿ ਬਾਦਲਾਂ ਨੇ 2017 ਦੀਆਂ ਚੋਣਾਂ ਵਿਚ ਕਾਂਗਰਸ ਦੀ ਜਿੱਤ ਵਿਚ ਯੋਗਦਾਨ ਪਾਇਆ ਸੀ ਇਸੇ ਕਾਰਨ ਹੀ ਕੈਪਟਨ ਅਮਰਿੰਦਰ ਸਿੰਘ ਬਾਦਲ ਖ਼ਿਲਾਫ਼ ਕਾਰਵਾਈ ਕਰਨ ਤੋਂ ਕਤਰਾ ਰਹੇ ਹਨ। ਚੀਮਾ ਨੇ ਕਿਹਾ ਕਿ ਸਰਕਾਰੀ ਕਰਮਚਾਰੀਆਂ ਦੇ ਕੰਮ ਵਿਚ ਅੜਿੱਕਾ ਪਾਉਣ ਅਤੇ ਉਨਾਂ ਨੂੰ ਡਰਾਉਣ ਧਮਕਾਉਣ ਕਾਰਨ ਆਰਬਿਟ ਦੇ ਕਰਿੰਦਿਆਂ ‘ਤੇ ਕੇਸ ਦਰਜ ਕਰ ਕੇ ਉਨਾਂ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ। ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਇਸ ਸਮੇਂ ਸੂਬੇ ਦੇ ਲੋਕਾਂ ਅਤੇ ਉਨਾਂ ਦੀਆਂ ਮੁਸ਼ਕਲਾਂ ਨਾਲ ਕੋਈ ਸਰੋਕਾਰ ਨਹੀਂ ਹੈ। ਇਸੇ ਕਾਰਨ ਹੀ ਸੂਬੇ ਦੀ ਵਿੱਤੀ ਸਮਾਜਿਕ ਅਤੇ ਕਾਨੂੰਨੀ ਹਾਲਤ ਗੰਭੀਰ ਬਣੀ ਹੋਈ ਹੈ। 

ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਅਕਾਲੀ-ਕਾਂਗਰਸੀ ਮਿਲੇ ਹੋਏ ਹਨ ਅਤੇ ਪਿਛਲੀ ਸਰਕਾਰ ਸਮੇਂ ਦੇ ਚੱਲ ਰਹੇ ਗੈਰ ਕਾਨੂੰਨੀ ਕਾਰਜ ਉਸੇ ਤਰਾਂ ਜਾਰੀ ਹਨ। ਉਨਾਂ ਕਿਹਾ ਕਿ ਸੂਬੇ ਦੇ ਸਰਕਾਰੀ ਅਦਾਰਿਆਂ ਨੂੰ ਲੁੱਟ ਕੇ ਬਾਦਲ ਕੈਪਟਨ ਆਪਣੀਆਂ ਜੇਬਾਂ ਭਰ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਉੱਤੇ ਦੋਸ਼ ਲਗਾਉਂਦਿਆਂ ਉਨਾਂ ਕਿਹਾ ਕਿ ਉਨਾਂ ਨੇ ਸੂਬੇ ਦੇ ਲੋਕਾਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ। ਕਾਂਗਰਸ ਦੁਆਰਾ ਚੋਣਾਂ ਤੋਂ ਪਹਿਲਾਂ ਜਾਰੀ ਕੀਤੇ ਮੈਨੀਫੈਸਟੋ ਵਿਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਸਗੋਂ ਬਾਦਲਾਂ ਦੇ ਕਾਰੋਬਾਰ ਨੂੰ ਵਧਾਉਣ ਵਿਚ ਉਨਾਂ ਦੀ ਸਹਾਇਤਾ ਕੀਤੀ ਹੈ।  ਪੰਜਾਬ ਰੋਡਵੇਜ਼/ਪਨਬੱਸ ਦੇ ਕਰਮਚਾਰੀਆਂ ਦੇ ਹੱਕ ਵਿਚ ਖੜਦਿਆਂ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਬਾਦਲ ਪਰਿਵਾਰ ਉਨਾਂ ਨੂੰ ਆਪਣੀ ਡਿੳੂਟੀ ਕਰਨ ਤੋਂ ਨਹੀਂ ਰੋਕ ਸਕਦਾ ਅਤੇ ਜੇਕਰ ਭਵਿੱਖ ਵਿਚ ਵੀ ਅਜਿਹੀ ਘਟਨਾ ਸਾਹਮਣੇ ਆਉਂਦੀ ਹੈ ਤਾਂ ਆਮ ਆਦਮੀ ਪਾਰਟੀ ਉਨਾਂ ਦੇ ਨਾਲ ਸੰਘਰਸ਼ ਵਿਚ ਹਿੱਸਾ ਲਵੇਗੀ। ‘ਆਪ’ ਵਿਧਾਇਕ ਨੇ ਕਿਹਾ ਕਿ ਕਾਂਗਰਸ ਸਰਕਾਰ ਲਈ ਸ਼ਰਮ ਵਾਲੀ ਗੱਲ ਹੈ ਕਿ ਕਾਂਗਰਸ ਦੇ ਹੀ ਵਿਧਾਇਕ ਵੱਲੋਂ ਸਰਕਾਰ ਤੋਂ ਦਰਖਾਸਤ ਕਰ ਕੇ ਚਲਵਾਈ ਗਈ ਬੱਸ ਹੀ ਬਾਦਲ ਪਰਿਵਾਰ ਦੇ ਕਰਿੰਦਿਆਂ ਨੇ ਰੋਕ ਦਿੱਤੀ। ਉਨਾਂ ਕਿਹਾ ਕਿ ਜੇਕਰ ਕਾਂਗਰਸ ਦੇ ਵਿਧਾਇਕਾਂ ਦਾ ਹੀ ਇਸ ਸਰਕਾਰ ਵਿਚ ਇਹ ਹਾਲ ਹੈ ਤਾਂ ਆਮ ਜਨਤਾ ਦਾ ਤਾਂ ਰੱਬ ਹੀ ਰਾਖਾ ਹੈ। ਪ੍ਰਸ਼ਾਸਨ ਅਤੇ ਸਰਕਾਰ ਤੋਂ ਮੰਗ ਕਰਦਿਆਂ ਉਨਾਂ ਕਿਹਾ ਕਿ ਉਹ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਦਿਆਂ ਰੋਡਵੇਜ਼/ਪਨਬੱਸ ਦੇ ਕਰਮਚਾਰੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਤਾਂ ਜੋ ਉਹ ਆਪਣਾ ਕੰਮ ਸਹੀ ਤਰੀਕੇ ਨਾਲ ਕਰ ਸਕਣ। 

 

Tags: Harpal Singh Cheema , Prof Baljinder Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD